Connect with us

Chandigarh

ਰਾਜਬੀਰ ਸਿੰਘ ਘੁੰਮਣ ਕੇਸ ਵਿੱਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਜ਼ਬਰੀ ਕਾਰਵਾਈ ਕਰਨ ਤੋਂ ਰੋਕਿਆ

Published

on

ਚੰਡੀਗੜ੍ਹ, 12 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐਸ ਡੀ ਰਾਜਬੀਰ ਸਿੰਘ ਘੁੰਮਣ ਕੇਸ ਵਿੱਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ਤੇ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਸੁਪਰੀਮ ਕੋਰਟ ਦੇ ਇਹਨਾਂ ਹੁਕਮਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਨੂੰ ਰਾਹਤ ਮਿਲੀ ਹੈ। ਉਹ ਹੁਣ ਸੀਬੀਆਈ ਦੀ ਜਾਂਚ ਵਿੱਚ ਸ਼ਾਮਲ ਹੋ ਸਕਣਗੇ ਪ੍ਰੰਤੂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਸੀਬੀਆਈ ਜਾਂਚ ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 5 ਅਕਤੂਬਰ ਨੂੰ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਰਾਹੀਂ ਚੁਣੌਤੀ ਦਿੱਤੀ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲ਼ੇ ਦੇ ਬੈਂਚ ਵੱਲੋਂ ਸੁਣਾਏ ਗਏ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।

Continue Reading

Chandigarh

8 ਲੱਖ ਮੁਲਾਜ਼ਮਾਂ ਲਈ ਜਾਰੀ ਹੋਵੇਗੀ 3 ਫੀਸਦੀ ਡੀਏ ਦੀ ਕਿਸ਼ਤ : ਮੁੱਖ ਮੰਤਰੀ

Published

on

By

ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਮੁਲਾਜ਼ਮਾਂ ਲਈ ਡੀ ਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਡੀ ਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀ ਏ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀ ਏ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਨਾਲ ਹੀ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀ ਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀ ਏ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ।

ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਈ ਡੀ ਦੀ ਛਾਪੇਮਾਰੀ ਬਾਰੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿੰਨਾਂ ਮਰਜੀ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।

ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਇਲਜਾਮਾਂ ਤੇ ਉਹਨਾਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜਣ ਬਾਰੇ ਸਵਾਲ ਦੇ ਜਵਾਬ ਵਿੰਚ ਉਹਨਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀਂ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।

Continue Reading

Chandigarh

ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Published

on

By

ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਾਂਝੀ ਲੜਾਈ ਸਮੇਂ ਦੀ ਮੁੱਖ ਲੋੜ : ਪ੍ਰੋ ਚੰਦੂਮਾਜਰਾ

ਚੰਡੀਗੜ੍ਹ, 4 ਨਵੰਬਰ (ਸ.ਬ.) ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁਨਰ ਸੁਰਜੀਤ ਅਕਾਲੀ ਦਲ ਤੋਂ ਵੱਖ ਹੋ ਗਏ ਹਨ। ਇਸ ਸੰਬੰਧੀ ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਮੇਰੇ ਵੱਲੋਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇੱਕ ਮੰਚ ਤੇ ਇਕੱਠੇ ਹੋਣ ਦੀ ਕੀਤੀ ਅਪੀਲ ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਨਤਕ ਤੌਰ ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ਤੇ ਮੇਲ ਨਹੀਂ ਖਾਂਦੀ। ਇਸ ਲਈ ਮੇਰੇ ਵੱਲੋਂ ਆਪਣੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਨਾਂ ਤੋਂ ਬੇਲੋੜਾ ਭਾਰ ਉਤਾਰਦਿਆਂ ਪੁਨਰ ਸੁਰਜੀਤ ਅਕਾਲੀ ਦਲ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ।

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਸਾਡੀ ਭੂਮਿਕਾ ਸਿਰਫ਼ ਅਖਬਾਰਾਂ ਦੇ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਜਨਤਕ ਤੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਲੜੇ ਹਰ ਸੰਘਰਸ਼ ਵਿੱਚ ਅੱਗੇ ਹੋ ਕੇ ਭੂਮਿਕਾ ਨਿਭਾਈ ਹੈ। ਪਰ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਕੋਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦੀ ਉਨ੍ਹਾਂ ਦੇ ਮਨ ਵਿੱਚ ਵੱਡੀ ਪੀੜ ਹੈ।

ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ, ਇਸ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ਤੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

Continue Reading

Chandigarh

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਸੌਂਪੇ

Published

on

By

ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ।

ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ (ਪਿੰਡ ਦੀ ਆਬਾਦੀ ਦੇਹ) ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਸਕੀਮ ਆਪਣੇ ਘਰ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਵਸਨੀਕਾਂ ਨੂੰ ਕਾਨੂੰਨੀ ਮਾਨਤਾ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੇ ਜਾਇਦਾਦ ਦੇ ਹੱਕ ਸੁਰੱਖਿਅਤ ਹੋਣਗੇ, ਜ਼ਮੀਨੀ ਝਗੜੇ ਘਟਣਗੇ ਅਤੇ ਉਹ ਬੈਂਕਾਂ ਤੋਂ ਆਸਾਨੀ ਨਾਲ ਲੋਨ ਵੀ ਲੈ ਸਕਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਥਾਨਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।

Continue Reading

Latest News

Trending