Connect with us

Mohali

ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਵਾਰਦਾਤ ਨੇ ਆਪ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਅਮਨਜੋਤ ਕੌਰ ਰਾਮੂਵਾਲੀਆ

Published

on

ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਨੈਸ਼ਨਲ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਗੰਭੀਰ ਸਵਾਲ ਉਠਾਏ ਹਨ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਨੂੰ ਹੀ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਜਾਣ, ਉਸ ਤੋਂ ਵੱਧ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ? ਉਹਨਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ਿਆਂ ਅਤੇ ਕਥਿਤ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾ ਰਹੇ ਸਨ। ਅਜਿਹੇ ਵਿਅਕਤੀ ਦਾ ਕਤਲ ਹੋਣਾ ਸੂਬੇ ਦੀ ਸੁਰੱਖਿਆ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਕਾਰਗੁਜ਼ਾਰੀ ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।

ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ। ਜੇਕਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਬੋਲਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੀ ਸੁਰੱਖਿਆ ਬਾਰੇ ਕਿਸ ਤੇ ਭਰੋਸਾ ਕਰਨ?

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਾਂ ਅਤੇ ਮੁਹਿੰਮਾਂ ਤੱਕ ਸੀਮਤ ਰਹਿਣ ਦੀ ਬਜਾਏ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਸਖ਼ਤ ਅਤੇ ਨਤੀਜਾਮੁਖੀ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਕੇ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾ ਦਿਵਾਉਣ ਲਈ ਕਾਰਵਾਈ ਕਰੇ ਅਤੇ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕੀਤੀ ਜਾਵੇ। ਇਸਦੇ ਨਾਲ ਹੀ, ਮ੍ਰਿਤਕ ਦੇ ਪਰਿਵਾਰ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਠੋਸ ਅਤੇ ਸਖ਼ਤ ਕਾਰਵਾਈ ਨਾ ਕੀਤੀ ਅਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦਿਵਾਇਆ, ਤਾਂ ਭਾਰਤੀ ਜਨਤਾ ਪਾਰਟੀ ਇਸ ਮਾਮਲੇ ਦੀ ਠੋਕ ਕੇ ਪੈਰਵਾਈ ਕਰੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।

Continue Reading

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending