Connect with us

Mohali

ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਇਦੇ ਪੂਰੇ : ਕੁਲਵੰਤ ਸਿੰਘ

Published

on

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਹਲਕੇ ਤੋਂ 3 ਹੋਰ ਬੱਸਾਂ ਨੂੰ ਰਵਾਨਾ ਕੀਤਾ

ਐਸ ਏ ਐਸ ਨਗਰ, 13 ਅਕਤੂਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਜਿੰਨੇ ਵੀ ਵਾਇਦੇ ਕੀਤੇ ਸਨ, ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ ਮੁਹਾਲੀ ਵਿੱਚੋਂ 3 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਉਹਨਾਂ ਕਿਹਾ ਕਿ ਉਸਤੋਂ ਅੱਗੇ ਵੱਧਦਿਆਂ ਸਰਕਾਰ ਵਲੋਂ ਪੰਜਾਬ ਦਾ ਸਰਵਪੱਖੀ ਵਿਕਾਸ ਕਰਨ ਅਤੇ ਪੰਜਾਬ ਨੂੰ ਰੰਗਲਾ ਅਤੇ ਤੰਦਰੁਸਤ ਪੰਜਾਬ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਤੀਰਥ ਯਾਤਰਾ ਤੇ ਰਵਾਨਾ ਹੋਣੇ ਵਾਲੀਆਂ ਇਹ ਬੱਸਾਂ ਫੇਜ਼ -5, ਫੇਜ਼-3 ਬੀ2 ਅਤੇ ਪਿੰਡ ਨਗਾਰੀ ਤੋਂ ਰਵਾਨਾ ਹੋਈਆਂ।

ਉਹਨਾਂ ਕਿਹਾ ਕਿ ਸ਼ਰਧਾਲੂਆਂ ਦਾ ਇਹ ਜਥਾ ਸੰਗਤ ਦੇ ਰੂਪ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਮੁਹਾਲੀ ਪਰਤੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੇ ਹੀ ਚਾਅ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਦੇ ਵਿੱਚ ਲਿਆਂਦਾ ਅਤੇ ਅੱਜ ਸਮੁੱਚੇ ਪੰਜਾਬੀ ਇਸ ਗੱਲ ਨੂੰ ਲੈ ਕੇ ਖੁਸ਼ ਅਤੇ ਸੰਤੁਸ਼ਟ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਜੋ -ਜੋ ਵੀ ਗਾਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਸਨ, ਉਹਨਾਂ ਸਭਨਾਂ ਨੂੰ ਪੂਰਾ ਕਰ ਲਿਆ ਗਿਆ ਹੈ।

ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾ ਕੀ ਬੋਲਦੇ ਹਨ, ਇਸ ਗੱਲ ਦਾ ਉਹਨਾਂ ਨੂੰ ਰਤਾ ਭਰ ਵੀ ਫਰਕ ਨਹੀਂ ਪੈਂਦਾ ਕਿਉਂਕਿ ਉਹ ਤਾਂ ਸਿਰਫ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਤੇ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਲੋਕਾਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿੱਥੇ ਪਹਿਲਾਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਸ੍ਰੀ ਅਮ੍ਰਿਤਸਰ ਸਾਹਿਬ ਵਿਚਲੇ ਤੀਰਥ ਅਸਥਾਨਾਂ ਦੇ ਲਈ ਕੀਤੀ ਗਈ ਸੀ, ਉੱਥੇ ਹੁਣ ਪੰਜਾਬ ਦੇ ਹਿੰਦੂ ਭਾਈਚਾਰੇ ਦੇ ਸ਼ਰਧਾਲੂਆਂ ਦੀ ਆਸਥਾ ਅਤੇ ਸ਼ਰਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਸਹੂਲਤ ਦੇ ਲਈ ਖਾਟੂਸ਼ਾਮ, ਬਾਲਾਸਰ, ਵਰਿੰਦਾਵਨ, ਹਰਿਦੁਆਰ, ਰਿਸ਼ੀਕੇਸ਼ ਤੀਰਥ ਸਥਾਨਾਂ ਲਈ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ ਆਉਣ ਵਾਲੇ ਸਮੇਂ ਵਿੱਚ ਹਮੇਸ਼ਾ ਚਲਦੀ ਰਹੇਗੀ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ , ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਨਸੀਬ ਸਿੰਘ ਸੰਧੂ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਕੁਲਦੀਪ ਕੌਰ, ਸੁਖਬੀਰ ਸਿੰਘ, ਅਕਵਿੰਦਰ ਸਿੰਘ ਗੋਸਲ ਚੇਅਰਮੈਨਟਰੇਡਰਜ਼ ਕਮਿਸ਼ਨ ਹਲਕਾ ਮੁਹਾਲੀ, ਸਤਿਆਜੀਤ ਸਿੰਘ ਕੁੰਦਲਾ, ਹਰਮੇਸ਼ ਸਿੰਘ ਕੁੰਬੜਾ, ਅਮਰਜੀਤ ਸਿੰਘ ਸਿੱਧੂ, ਜਥੇਦਾਰ ਨਰਿੰਦਰ ਸਿੰਘ, ਚੇਤਨ ਸ਼ਰਮਾ ਨਗਾਰੀ, ਅਮਰੀਕ ਸਿੰਘ- ਨਗਾਰੀ, ਝੱਜੂ ਨਗਾਰੀ, ਲੱਕੀ ਸ਼ਰਮਾ ਨਗਾਰੀ ਵੀ ਹਾਜ਼ਰ ਸਨ।

Continue Reading

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending