Connect with us

Mohali

ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਹਵਾ ਹਵਾਈ : ਕੁਲਜੀਤ ਸਿੰਘ ਬੇਦੀ

Published

on

12 ਅਧਿਆਪਕਾਂ, ਚਾਰ ਕਮਰਿਆਂ ਦੇ ਸਾਹਰੇ ਹੈ 400 ਬੱਚਿਆਂ ਵਾਲਾ ਸਕੂਲ

ਐਸ ਏ ਐਸ ਨਗਰ, 14 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਾਅਵੇ ਹਵਾ ਹਵਾਈ ਹਨ ਅਤੇ ਜਮੀਨੀ ਹਾਲਾਤ ਵਿੱਚ ਕੋਈ ਸੁਧਾਰ ਨਜਰ ਨਹੀਂ ਆ ਰਿਹਾ ਹੈ। ਲਾਂਡਰਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕਰਨ ਉਪਰੰਤ ਉੱਥੇ ਬੱਚਿਆਂ ਅਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਅਤੇ ਲੋੜੀਂਦੀ ਜਗ੍ਹਾ ਦੀ ਘਾਟ ਕਾਰਨ ਸਿੱਖਿਆ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ।

ਸz. ਬੇਦੀ ਨੇ ਕਿਹਾ ਕਿ ਸਕੂਲ ਵਿੱਚ ਲਗਭਗ 400 ਬੱਚੇ ਪੜ੍ਹ ਰਹੇ ਹਨ, ਜਦਕਿ ਉਨ੍ਹਾਂ ਨੂੰ ਪੜ੍ਹਾਉਣ ਲਈ 12 ਅਧਿਆਪਕ ਸਿਰਫ਼ ਚਾਰ ਕਮਰਿਆਂ ਵਿੱਚ ਕੰਮ ਕਰ ਰਹੇ ਹਨ। ਹਾਲਾਤ ਇਹ ਹਨ ਕਿ ਇੱਕੋ ਕਮਰੇ ਵਿੱਚ ਦੋ-ਦੋ ਜਮਾਤਾਂ ਬਿਠਾਉਣ ਦੀ ਨੌਬਤ ਆ ਰਹੀ ਹੈ ਅਤੇ ਅਜਿਹੇ ਮਾਹੌਲ ਵਿੱਚ ਬੱਚਿਆਂ ਨੂੰ ਸ਼ਾਂਤ ਅਤੇ ਸੁਚੱਜੇ ਢੰਗ ਨਾਲ ਪੜ੍ਹਾਈ ਕਰਵਾਉਣਾ ਅਧਿਆਪਕਾਂ ਲਈ ਵੀ ਵੱਡੀ ਚੁਣੌਤੀ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਕੂਲ ਵਿੱਚ ਜਗ੍ਹਾ ਇੰਨੀ ਘੱਟ ਹੈ ਕਿ ਬੱਚਿਆਂ ਲਈ ਖੇਡਣ ਵਾਸਤੇ ਢੁੱਕਵੀਂ ਥਾਂ ਵੀ ਨਹੀਂ ਹੈ। ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੀ ਜ਼ਰੂਰੀ ਹਨ, ਪਰ ਜੇਕਰ ਸਕੂਲ ਵਿੱਚ ਬੱਚਿਆਂ ਨੂੰ ਖੁੱਲ੍ਹ ਕੇ ਖੜ੍ਹਨ ਅਤੇ ਖੇਡਣ ਦੀ ਥਾਂ ਹੀ ਨਾ ਮਿਲੇ ਤਾਂ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਦੇਣ ਦੇ ਦਾਅਵਿਆਂ ਤੇ ਸਵਾਲ ਉੱਠਣੇ ਸੁਭਾਵਿਕ ਹਨ।

ਸਕੂਲ ਦੀਆਂ ਪੌੜੀਆਂ ਅਤੇ ਮੁੱਖ ਦਰਵਾਜ਼ੇ ਦੀ ਹਾਲਤ ਨੂੰ ਲੈ ਕੇ ਵੀ ਚਿੰਤਾ ਜਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਪੌੜੀਆਂ ਕਾਫ਼ੀ ਤੰਗ ਹਨ ਅਤੇ ਬੱਚਿਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਖਦਸ਼ਾ ਜਤਾਇਆ ਕਿ ਜੇਕਰ ਪੌੜੀਆਂ ਤੇ ਕਿਸੇ ਬੱਚੇ ਦਾ ਪੈਰ ਤਿਲਕ ਜਾਵੇ ਜਾਂ ਧੱਕਾ ਲੱਗਣ ਕਾਰਨ ਬੱਚਾ ਡਿੱਗ ਪਵੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਦਰਵਾਜ਼ਾ ਲਗਭਗ ਤਿੰਨ ਫੁੱਟ ਚੌੜਾ ਹੋਣ ਕਾਰਨ ਬੱਚਿਆਂ ਦੀ ਆਵਾਜਾਈ ਦੌਰਾਨ ਮੁਸ਼ਕਲ ਪੈਦਾ ਹੋ ਸਕਦੀ ਹੈ। ਸਕੂਲ ਵਿੱਚ ਸਿਰਫ਼ ਦੋ ਬਾਥਰੂਮ ਹਣ ਅਤੇ ਉਨ੍ਹਾਂ ਤੇ ਬੱਚਿਆਂ ਤੇ ਸਟਾਫ਼ ਦੀ ਵੱਡੀ ਗਿਣਤੀ ਦਾ ਨਿਰਭਰ ਹੋਣਾ ਵੀ ਚਿੰਤਾ ਦਾ ਵਿਸ਼ਾ ਹੈ।

ਉਹਨਾਂ ਦਾਅਵਾ ਕੀਤਾ ਕਿ ਸਕੂਲ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਮਿਡ-ਡੇ ਮੀਲ ਲਈ ਲੋੜੀਂਦੇ ਫੰਡ ਨਹੀਂ ਮਿਲੇ। ਜੇਕਰ ਅਜਿਹਾ ਹੈ ਤਾਂ ਇਹ ਮਾਮਲਾ ਬੱਚਿਆਂ ਦੇ ਭੋਜਨ ਅਤੇ ਸਕੂਲ ਦੇ ਰੋਜ਼ਾਨਾ ਪ੍ਰਬੰਧਾਂ ਨਾਲ ਸਬੰਧਤ ਹੋਣ ਕਾਰਨ ਤੁਰੰਤ ਜਾਂਚ ਦੀ ਮੰਗ ਕਰਦਾ ਹੈ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵੱਡੇ-ਵੱਡੇ ਦਾਅਵਿਆਂ ਅਤੇ ਪ੍ਰਚਾਰ ਤੋਂ ਬਾਹਰ ਨਿਕਲ ਕੇ ਖ਼ੁਦ ਲਾਂਡਰਾਂ ਦੇ ਇਸ ਸਕੂਲ ਦਾ ਦੌਰਾ ਕਰਨ ਅਤੇ ਜ਼ਮੀਨੀ ਹਕੀਕਤ ਦੇਖਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਅਸਲ ਤਰੱਕੀ ਦਾ ਪਤਾ ਇਸ਼ਤਿਹਾਰਾਂ ਜਾਂ ਵੀਡੀਓਜ਼ ਤੋਂ ਨਹੀਂ, ਸਗੋਂ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ, ਸੁਰੱਖਿਅਤ ਇਮਾਰਤਾਂ ਅਤੇ ਪੜ੍ਹਾਈ ਦੇ ਮਿਆਰ ਤੋਂ ਲੱਗਦਾ ਹੈ।

ਉਨ੍ਹਾਂ ਮੰਗ ਕੀਤੀ ਕਿ ਸਕੂਲ ਵਿੱਚ ਲੋੜੀਂਦੇ ਕਮਰੇ, ਸੁਰੱਖਿਅਤ ਆਵਾਜਾਈ, ਬੁਨਿਆਦੀ ਸਹੂਲਤਾਂ ਅਤੇ ਮਿਡ-ਡੇ ਮੀਲ ਦੇ ਫੰਡਾਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਬਿਹਤਰ ਵਿੱਦਿਅਕ ਮਾਹੌਲ ਮਿਲ ਸਕੇ।

Continue Reading

Mohali

ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।

ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।

ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।

Continue Reading

Mohali

ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।

Continue Reading

Mohali

ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।

ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।

Continue Reading

Latest News

Trending