Connect with us

Punjab

ਪਟਿਆਲਾ ਵਿੱਚ ਆਟੋ ਰਿਕਸ਼ਿਆਂ ਵੱਲੋਂ ਸ਼ਰੇਆਮ ਕੀਤੀ ਜਾਂਦੀ ਹੈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲ ਰਹੇ ਹਨ ਆਟੋ ਚਾਲਕ

Published

on

ਪਟਿਆਲਾ, 25 ਜੂਨ (ਸ.ਬ.) ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਜਿਥੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਇਸ ਸ਼ਹਿਰ ਵਿਚ ਚਲਦੇ ਆਟੋ ਰਿਕਸ਼ਿਆਂ ਨੇ ਵੀ ਗੰਭੀਰ ਸਮੱਸਿਆ ਦਾ ਰੂਪ ਧਾਰਿਆ ਹੋਇਆ ਹੈ। ਇਸ ਸਮੇਂ ਪਟਿਆਲਾ ਸ਼ਹਿਰ ਦਾ ਹਾਲ ਇਹ ਹੈ ਕਿ ਹਰ ਪਾਸੇ ਹੀ ਆਟੋ ਰਿਕਸ਼ਿਆਂ ਦੀ ਭਰਮਾਰ ਦਿਖਦੀ ਹੈ, ਜਿਹਨਾਂ ਨੇ ਆਪਣੇ ਇਲਾਕੇ ਵੰਡੇ ਹੋਏ ਹਨ। ਇਹ ਆਟੋ ਰਿਕਸ਼ਾ ਚਾਲਕ ਲੋਕਾਂ ਕੋਲੋਂ ਮਨਮਰਜੀ ਦੇ ਪੈਸੇ ਲੈਂਦੇ ਹਨ। ਇਸ ਤੋਂ ਇਲਾਵਾ ਜੇ ਕਿਸੇ ਬੰਦੇ ਨੇ ਇਕਲੇ ਨੇ ਹੀ ਜਾਣਾ ਹੋਵੇ ਤਾਂ ਉਸ ਤੋਂ ਸਪੈਸ਼ਲ ਕਿਰਾਇਆ ਲਿਆ ਜਾਂਦਾ ਹੈ।

ਸ਼ਹਿਰ ਵਿੱਚ ਚਲਦੇ ਇਹਨਾਂ ਆਟੋ ਰਿਕਸ਼ਿਆਂ ਵਿਚੋਂ ਵੱਡੀ ਗਿਣਤੀ ਆਟੋ ਰਿਕਸ਼ੇ ਅਜਿਹੇ ਹਨ, ਜਿਹਨਾਂ ਉਪਰ ਨਾ ਤਾਂ ਕੋਈ ਨੰਬਰ ਪਲੇਟ ਹੁੰਦੀ ਹੈ ਅਤੇ ਨਾ ਹੀ ਉਹਨਾਂ ਦੀ ਹਾਲਤ ਸੜਕ ਉਪਰ ਚਲਣ ਯੋਗ ਹੁੰਦੀ ਹੈ । ਲੋੜ ਤੋਂ ਵੱਧ ਸਵਾਰੀਆਂ ਲੱਦਣ ਲਈ ਇਹ ਆਟੋ ਰਿਕਸ਼ੇ ਆਵਾਜਾਈ ਵਿੱਚ ਵਿਘਨ ਪਾਉਂਦੇ ਚਲਦੇ ਹਨ। ਤੇਜ ਰਫਤਾਰ ਵਿੱਚ ਜਾ ਰਹੇ ਅਜਿਹੇ ਆਟੋ ਚਾਲਕ ਕਿਸੇ ਸਵਾਰੀ ਨੂੰ ਦੇਖਕੇ ਇਕ ਦਮ ਹੀ ਬਰੇਕ ਲਾ ਦਿੰਦੇ ਹਨ ਜਿਸ ਕਰਕੇ ਇਸ ਆਟੋ ਦੇ ਪਿਛੇ ਆ ਰਹੇ ਵਾਹਨ ਉਹਨਾਂ ਦੇ ਵਿਚ ਆ ਵਜਦੇ ਹਨ।

ਇਹਨਾਂ ਆਟੋ ਰਿਕਸ਼ਿਆਂ ਵਿੱਚੋਂ ਵੱਡੀ ਗਿਣਤੀ ਆਟੋ ਰਿਕਸ਼ੇ ਬਹੁਤ ਜਿਆਦਾ ਧੂੰਆਂ ਛੱਡਦੇ ਹਨ ਅਤੇ ਵਾਤਾਵਰਣ ਨੂੰ ਪਲੀਤ ਕਰਦੇ ਹਨ। ਹੈਰਾਨੀ ਦੀ ਗੱਲ ਇਹ ਵੀ ਹੈ ਕਿ ਸੜਕਾਂ ਉਪਰ ਚਲਣ ਲਈ ਅਜਿਹੇ ਆਟੋ ਰਿਕਸ਼ਿਆਂ ਨੂੰ ਪਾਸ ਕਿਵੇਂ ਕਰ ਦਿੱਤਾ ਜਾਂਦਾ ਹੈ। ਇਹਨਾਂ ਵਿੱਚੋਂ ਕੁੱਝ ਆਟੋ ਚਾਲਕ ਅਜਿਹੇ ਵੀ ਹਨ ਜਿਹੜੇ ਉੱਚੀ ਆਵਾਜ਼ ਵਿੱਚ ਗਾਣੇ ਵੀ ਲਾਉਂਦੇ ਹਨ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ।

ਸ਼ਹਿਰ ਵਿੱਚ ਆਟੋ ਚਲਾਉਣ ਵਾਲੇ ਜਿਆਦਾਤਰ ਆਟੋ ਅਜਿਹੇ ਹਨ ਜਿਹੜੇ ਕਿਰਾਏ ਤੇ ਲੈ ਕੇ ਆਟੋ ਚਲਾਉਂਦੇ ਹਨ ਅਤੇ ਉਹਨਾਂ ਦਾ ਮਾਲਕ ਕੋਈ ਹੋਰ ਹੁੰਦਾ ਹੈ। ਕਿਰਾਏ ਦਾ ਆਟੋ ਹੋਣ ਕਾਰਨ ਇਹ ਲੋਕ ਬਹੁਤ ਲਾਪਰਵਾਹੀ ਵਰਤਦੇ ਹਨ ਕਿਉਂਕਿ ਉਹਨਾਂ ਨੂੰ ਆਟੋ ਨੂੰ ਹੋਣ ਵਾਲੇ ਕਿਸੇ ਸੰਭਾਵੀ ਨੁਕਸਾਨ ਦੀ ਵੀ ਕੋਈ ਪਰਵਾਹ ਨਹੀਂ ਹੁੰਦੀ।

ਪਟਿਆਲਾ ਸ਼ਹਿਰ ਵਿੱਚ ਬੈਟਰੀ ਵਾਲੇ ਆਟੋ ਰਿਕਸ਼ਾ ਵੀ ਵੱਡੀ ਗਿਣਤੀ ਵਿਚ ਚੱਲ ਰਹੇ ਹਨ। ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੇ ਵੀ ਲੋੜਵੰਦ ਵਿਅਕਤੀਆਂ ਨੂੰ ਬੈਟਰੀ ਵਾਲੇ ਰਿਕਸ਼ੇ ਲੈ ਕੇ ਦਿਤੇ ਹੋਏ ਹਨ ਤਾਂ ਕਿ ਉਹ ਪੈਸੇ ਕਮਾ ਕੇ ਆਪਣਾ ਪਰਿਵਾਰ ਪਾਲ ਸਕਣ। ਪਰੰਤੂ ਹੈਰਾਨੀ (ਅਤੇ ਦੁੱਖ) ਦੀ ਗੱਲ ਇਹ ਹੈ ਕਿ ਕਈ ਬੈਟਰੀ ਵਾਲੇ ਰਿਕਸ਼ਿਆਂ ਦੇ ਚਾਲਕ ਵੀ ਬਹੁਤ ਤੇਜ਼ ਰਫਤਾਰ ਨਾਲ ਰਿਕਸ਼ੇ ਭਜਾਉਂਦੇ ਹਨ, ਜਿਸ ਕਾਰਨ ਹਾਦਸੇ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਅੱਜਕਲ ਤਾਂ ਔਰਤਾਂ ਵੀ ਆਟੋ ਚਲਾਉਣ ਲੱਗ ਗਈਆਂ ਹਨ ਅਤੇ ਕੁੱਝ ਮਹਿਲਾ ਆਟੋ ਚਾਲਕ ਤਾਂ ਰਾਹਗੀਰਾਂ ਨੂੰ ਬੋਲ ਕੁਬੋਲ ਵੀ ਬੋਲ ਦਿੰਦੀਆਂ ਹਨ।

ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਪਟਿਆਲਾ ਵਿੱਚ ਚਲਦੇ ਆਟੋ ਰਿਕਸ਼ਿਆਂ ਅਤੇ ਬੈਟਰੀ ਨਾਲ ਚਲਦੇ ਰਿਕਸ਼ਿਆਂ ਦੀ ਗਿਣਤੀ ਨਿਸ਼ਚਿਤ ਕੀਤੀ ਜਾਵੇ। ਇਸਦੇ ਨਾਲ ਹੀ ਪ੍ਰਦੂਸ਼ਨ ਫੈਲਾਉਂਦੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

 

Continue Reading

Mohali

ਪਿੰਡਾਂ ਦਾ ਵਿਕਾਸ ਕਰਕੇ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਾਹਰ ਕੱਢਣਗੇ ਨੌਜਵਾਨ ਸਰਪੰਚ : ਕੁਲਵੰਤ ਸਿੰਘ

Published

on

By

 

ਵਿਧਾਇਕ ਵੱਲੋਂ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਸ ਵਾਰ ਹੋਈਆਂ ਪੰਚਾਇਤ ਚੋਣਾਂ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਇਹ ਨੌਜਵਾਨ ਸਰਪੰਚ ਜਿੱਥੇ ਪਹਿਲਾਂ ਤੋਂ ਵੀ ਵੱਧ ਰਫਤਾਰ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਵਾਉਣਗੇ ਉੱਥੇ ਸੂਬੇ ਨੂੰ ਨਸ਼ਿਆਂ ਦੇ ਕੋਹੜ ਨੂੰ ਬਚਾਉਣ ਲਈ ਵੀ ਕੰਮ ਕਰਣਗੇ। ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਇਹਨਾਂ ਨੌਜਵਾਨ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਲੰਬਾਈ ਇਕ ਕਿਲੋਮੀਟਰ ਅਤੇ ਚੌੜਾਈ ਲਗਭਗ 11 ਫੁੱਟ ਹੈ। ਇਸ ਨੂੰ ਬਣਾਉਣ ਤੇ 28 ਲੱਖ ਰੁਪਏ ਦਾ ਖਰਚ ਆਵੇਗਾ ਅਤੇ ਇਸ ਫਿਰਨੀ ਨੂੰ 60 ਐਮ. ਐਮ. ਦੀਆਂ ਇੰਟਰਲੋਕ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪਿੰਡ ਬੱਲੋਮਾਜਰਾ ਦੀ ਫਿਰਨੀ ਦਾ ਕੰਮ ਲਗਭਗ ਦੋ ਮਹੀਨਿਆਂ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਗੱਲ ਪਹਿਲਾਂ ਹੀ ਯਕੀਨੀ ਬਣਾਈ ਜਾਂਦੀ ਹੈ ਕਿ ਸ਼ੁਰੂ ਕੀਤਾ ਗਿਆ ਕੋਈ ਵੀ ਕੰਮ ਤੈਅ ਕੀਤੀ ਸਮਾਂ ਸੀਮਾ ਦੇ ਵਿੱਚ ਖਤਮ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ, ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਬਲਜੀਤ ਸਿੰਘ ਨੰਬਰਦਾਰ, ਮਨਜੀਤ ਸਿੰਘ, ਬਲਵੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਰਾਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਮਲਕੀਤ ਸਿੰਘ ਬਲਾਕ ਪ੍ਰਧਾਨ, ਅਵਤਾਰ ਸਿੰਘ ਝਾਮਪੁਰ ਅਤੇ ਅਮਨ ਸਿੱਧੂ ਵੀ ਹਾਜ਼ਰ ਸਨ।

Continue Reading

Mohali

ਐਮਿਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਕੀਤਾ ਜਾਵੇਗਾ ਜਾਗਰੂਕ

Published

on

By

 

 

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਐਮਿਟੀ ਯੂਨੀਵਰਸਿਟੀ ਪੰਜਾਬ ਅਤੇ ਸਾਈਬਰ ਕਾਪਸ ਮੁਹਾਲੀ ਵਿਚਕਾਰ ਇੱਕ ਸਮਝੌਤਾ ਕੀਤਾ ਗਿਆ ਹੈ ਜਿਸਦੇ ਤਹਿਤ ਭਵਿੱਖ ਦੀਆਂ ਚੁਣੌਤੀਆਂ ਦੇ ਵਿਚਕਾਰ ਸਾਈਬਰ ਸੁਰੱਖਿਆ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਐਮਿਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਨਿਯਮਤ ਤੌਰ ਤੇ ਜਾਗਰੂਕ ਕੀਤਾ ਜਾਵੇਗਾ। ਇਸ ਸਮਝੌਤੇ ਤੇ ਹਸਤਾਖਰ ਕਰਨ ਮੌਕੇ ਯੂਨੀਵਰਸਿਟੀ ਵਲੋਂ ਡਾ. ਆਰ. ਕੇ. ਕੋਹਲੀ, ਡਾ. ਦਲੀਪ ਕੁਮਾਰ, ਡਾ. ਰਜਨੀ ਮੋਹਾਨਾ, ਰਾਕੇਸ਼ ਕੁਮਾਰ ਸਹਿਗਲ, ਭੁਪਿੰਦਰਜੀਤ ਸਿੰਘ ਕਪੂਰ ਅਤੇ ਤਰੁਣ ਮਲਹੋਤਰਾ ਸ਼ਾਮਿਲ ਸਨ।

ਸਾਈਬਰ ਕਾਪਸ ਦੇ ਸੰਸਥਾਪਕ ਅਤੇ ਸਾਈਬਰ ਸੁਰੱਖਿਆ ਮਾਹਿਰ ਤਰੁਣ ਮਲਹੋਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਸਿਧਾਂਤਾਂ ਦੀ ਸਿਖਲਾਈ ਦੇਣ ਤੋਂ ਇਲਾਵਾ ਆਨਲਾਈਨ ਧੋਖਾਧੜੀ ਵਿਰੁੱਧ ਜਾਗਰੂਕਤਾ ਵਧਾਉਣ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਭਵਿੱਖ ਦੇ ਮੱਦੇਨਜ਼ਰ ਸੁਰੱਖਿਅਤ ਡਿਜੀਟਲ ਸੰਸਾਰ ਬਣਾਉਣ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਸਾਈਬਰ ਸੁਰੱਖਿਆ ਨੂੰ ਕੈਰੀਅਰ ਵਜੋਂ ਕਿਵੇਂ ਅਪਣਾਇਆ ਜਾਵੇ।

Continue Reading

Mohali

ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਦਾ ਸਥਾਪਨਾ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਸਥਾਨਕ ਫੇਜ਼ 3 ਬੀ 1 ਵਿਚਲੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਦਾ ਸਥਾਪਨਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੱਜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਮਿਉਂਸਪਲ ਕੌਂਸਲਰ ਸz. ਜਸਪ੍ਰੀਤ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਸਨ।

ਇਸ ਮੌਕੇ ਕੁੱਝ ਹੋਰ ਲਾਇਬਰੇਰੀਆਂ ਦੇ ਇੰਚਾਰਜ ਵੀ ਹਾਜ਼ਰ ਹੋਏ ਅਤੇ ਸਹਾਇਕ ਕਮਿਸ਼ਨਰ ਨੂੰ ਲਾਏਬਰੇਰੀਆਂ ਦੇ ਕੰਮ ਕਾਜ ਦੌਰਾਨ ਆਉਂਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਮਿਉਂਪਸਲ ਕੌਂਸਲਰ ਸz. ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਲਾਈਬਰੇਰੀ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਂਦੇ ਹਨ। ਉਹਨਾਂ ਨਗਰ ਨਿਗਮ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਵਲੋਂ ਲਾਈਬਰੇਰੀ ਦੇ ਪ੍ਰਬੰਧ ਲਈ ਦਿੱਤੀ ਜਾਂਦੀ 10 ਹਜਾਰ ਰੁਪਏ ਮਹੀਨਾ ਰਕਮ ਨੂੰ ਵਧਾ ਕੇ 20 ਹਜਾਰ ਰੁਪਏ ਕੀਤਾ ਜਾਵੇ ਅਤੇ ਲਾਈਬਰੇਰੀ ਵਿੱਚ ਇੰਟਰਨੈਟ ਅਤੇ ਵਾਈ ਫਾਈ ਦੀ ਸੁਵਿਧਾ ਮੁਹਈਆ ਕਰਵਾਈ ਜਾਵੇ। ਉਹਨਾਂ ਆਪਣੇ ਨਿੱਜੀ ਖਰਚੇ ਤੋਂ ਲਾਈਬਰੇਰੀ ਵਾਸਤੇ ਇੱਕ ਇਨਵਰਟਰ ਦੇਣ ਦਾ ਐਲਾਨ ਵੀ ਕੀਤਾ।

ਲਾਈਬਰੇਰੀ ਦੇ ਇੰਚਾਰਜ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਅਸਿਸਟੈਂਟ ਕਮਿਸ਼ਨਰ ਜਗਜੀਤ ਸਿੰਘ ਜੱਜ ਨੇ ਭਰੋਸਾ ਦਿੱਤਾ ਕਿ ਉਹ ਇਸ ਸੰਬੰਧੀ ਬਣਦੀ ਕਾਰਵਾਈ ਨੂੰ ਯਕੀਨੀ ਕਰਣਗੇ। ਉਹਨਾਂ ਲਾਈਬਰੇਰੀ ਵਿੱਚ ਸੀ ਸੀ ਟੀ ਵੀ ਕੈਮਰੇ ਅਤੇ ਏਅਰ ਕੰਡੀਸ਼ਨਰ ਲਗਵਾਉਣ ਦਾ ਵਾਇਦਾ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਟਾਫ ਦੇ ਮੈਂਬਰ ਹਾਜ਼ਰ ਸਨ।

 

Continue Reading

Latest News

Trending