Mohali
ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਮੰਗ ਨੂੰ ਲੈ ਕੇ ਫੇਜ਼ 4 ਦੇ ਵਸਨੀਕਾਂ ਦਾ ਵਫਦ ਨਿਗਮ ਕਮਿਸ਼ਨਰ ਨੂੰ ਮਿਲਿਆ
ਐਸ ਏ ਐਸ ਨਗਰ, 25 ਜੂਨ (ਸ.ਬ.) ਐਚ ਐਮ ਵੈਲਫੇਅਰ ਐਸੋਸੀਏਸ਼ਨ ਫੇਜ਼ 4 ਮੁਹਾਲੀ ਦਾ ਇੱਕ ਵਫਦ ਨਗਰ ਨਿਗਮ ਦੀ ਕਮਿਸ਼ਨਰ ਡਾ ਨਵਜੋਤ ਕੌਰ ਨੂੰ ਮਿਲਿਆ ਅਤੇ ਉਹਨਾਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਲੋੜੀਂਦੀ ਨਿਕਾਸੀ ਨਾ ਹੋਣ ਕਾਰਨ ਫੇਜ਼ 4 ਦੇ ਮਕਾਨਾਂ ਵਿੱਚ ਹਰ ਸਾਲ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਖਦੀਪ ਸਿੰਘ ਨਿਆਂ ਸ਼ਹਿਰ ਨੇ ਕਮਿਸ਼ਨਰ ਨੂੰ ਦੱਸਿਆ ਕਿ ਬਰਸਾਤ ਦਾ ਪਾਣੀ ਹਰ ਸਾਲ ਉਹਨਾਂ ਦੇ ਘਰਾਂ ਵਿੱਚ ਵੜ ਕੇ ਘਰੇਲੂ ਸਮਾਨ ਜਿਵੇਂ ਬੈਡ, ਸੋਫੇ, ਫਰਿੱਜ, ਕੂਲਰ ਤੇ ਕਪੜਿਆਂ ਆਦਿ ਦੀ ਬਰਬਾਦੀ ਕਰ ਦਿੰਦਾ ਹੈ।
ਸੰਸਥਾ ਦੇ ਚੇਅਰਮੈਨ ਅਤੇ ਗਮਾਡਾ ਦੇ ਰਿਟਾ. ਐਕਸੀਅਨ ਸz ਐਨ ਐਸ ਕਲਸੀ ਚੇਅਰਮੈਨ ਨੇ ਕਮਿਸ਼ਨਰ ਨੂੰ ਬਰਸਾਤੀ ਪਾਣੀ ਨੂੰ ਘਰਾਂ ਵਿੱਚ ਵੜਨ ਤੋਂ ਰੋਕਣ ਲਈ ਆਪਣੇ ਵਲੋਂ ਤਿਆਰ ਕੀਤੀਆਂ ਡਰਾਇੰਗਾਂ ਵਿਖਾਈਆਂ ਅਤੇ ਆਪਣੇ ਸੁਝਾਅ ਦਿੱਤੇ। ਵਫਦ ਵਿੱਚ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਈਸ਼ ਕੁਮਾਰ ਅਤੇ ਕਾਨੂੰਨੀ ਸਲਾਹਕਾਰ ਧੀਰਜ ਕੌਸ਼ਲ ਵੀ ਸ਼ਾਮਿਲ ਸਨ।
ਆਗੂਆਂ ਨੇ ਦੱਸਿਆ ਕਿ ਕਮਿਸ਼ਨਰ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਬਰਸਾਤੀ ਪਾਣੀ ਦੀ ਰੋਕਥਾਮ ਦਾ ਪੱਕਾ ਹਲ ਕੀਤਾ ਜਾਵੇਗਾ।
Mohali
ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ
50 ਵਰ੍ਹਿਆਂ ਤੋਂ ਅਮਰੀਕਾ ਰਹਿੰਦੇ ਮਹਿੰਦਰ ਸਿੰਘ ਗਿੱਲ ਦੇ ਜੀਵਨ ਉੱਪਰ ਲਿਖੀ ਜਾ ਰਹੀ ਹੈ ਪੁਸਤਕ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਭਾਰਤ ਦੇ ਮਹਾਨ ਅਥਲੀਟ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ਮੁਹਾਲੀ ਪੁੱਜਣ ਉੱਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ‘ਹਾਲ ਆਫ਼ ਫੇਮ’ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਓਲੰਪੀਅਨ ਗਿੱਲ ਦਾ ਸਨਮਾਨ ਕੀਤਾ ਅਤੇ ਪੰਜਾਬ ਓਲੰਪਿਕ ਭਵਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ‘ਹਾਲ ਆਫ਼ ਫੇਮ’ ਦਿਖਾਇਆ ਜਿਸ ਵਿੱਚ ਮਹਿੰਦਰ ਸਿੰਘ ਗਿੱਲ ਦੀ ਤਸਵੀਰ ਸੁਸ਼ੋਭਿਤ ਹੈ। ਐਸੋਸੀਏਸ਼ਨ ਵੱਲੋਂ ਗਿੱਲ ਨੂੰ ‘ਹਾਲ ਆਫ਼ ਫੇਮ’ ਦੇ ਸਨਮਾਨ ਅਤੇ ਸੋਵੀਨਾਰ ਨਾਲ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਦਾ ਵੀ ਸਨਮਾਨ ਕੀਤਾ ਗਿਆ ਜੋ ਓਲੰਪੀਅਨ ਗਿੱਲ ਦੀ ਜੀਵਨੀ ਲਿਖ ਰਹੇ ਹਨ।
ਜਲੰਧਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਗਿੱਲ 50 ਵਰ੍ਹਿਆਂ ਤੋਂ ਅਮਰੀਕਾ ਦੇ ਪੱਕੇ ਵਸਨੀਕ ਹਨ। ਉਹ ਭਾਰਤ ਦੇ ਮਹਾਨ ਅਥਲੀਟਾਂ ਵਿੱਚੋਂ ਇੱਕ ਹਨ ਜਿਨ੍ਹਾਂ ਤੀਹਰੀ ਛਾਲ ਵਿੱਚ 1970 ਵਿੱਚ ਬੈਂਕਾਕ ਏਸ਼ੀਅਨ ਗੇਮਜ਼ ਵਿੱਚ ਸੋਨੇ ਤੇ 1974 ਤਹਿਰਾਨ ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਤਿੰਨ ਵਾਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। 1974 ਕ੍ਰਾਈਸਟਚਰਚ ਕਾਮਨਵੈਲਥ ਗੇਮਜ਼ ਵਿੱਚ ਚਾਂਦੀ ਅਤੇ 1970 ਵਿੱਚ ਐਡਿਨਬਰਗ ਕਾਮਨਵੈਲਥ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ।1971 ਪ੍ਰੀ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। 1972 ਮਿਊਨਿਖ ਓਲੰਪਿਕਸ ਵਿੱਚ ਹਿੱਸਾ ਲਿਆ।
ਮਹਿੰਦਰ ਸਿੰਘ ਗਿੱਲ ਨੇ ਅਮਰੀਕਾ ਰਹਿੰਦਾ ਲਗਾਤਾਰ ਪੰਜ ਵਾਰ ਐਨ.ਸੀ.ਏ.ਏ. ਚੈਂਪੀਅਨਸ਼ਿਪ ਸਮੇਤ 50 ਤੋਂ ਵੱਧ ਕੌਮਾਂਤਰੀ ਮੀਟ ਜਿੱਤੀਆਂ ਹਨ। ਭਾਰਤ ਸਰਕਾਰ ਵੱਲੋਂ ਅਰਜੁਨਾ ਐਵਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਉਹ ਅਮਰੀਕਾ ਦੀ ਕੈਲੀ ਪੌਲੀ ਯੂਨੀਵਰਸਿਟੀ ਦੀ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਏਸ਼ੀਅਨ ਅਥਲੀਟ ਹਨ।
Mohali
ਫੇਜ਼ 4 ਵਿੱਚ ਗੁਰੂਦੁਆਰਾ ਸਾਹਿਬ ਦੇ ਸਾਮ੍ਹਣੇ ਵਾਲੀ ਸੜਕ ਤੇ ਸੀਵਰੇਜ ਪਾਉਣ ਤੋਂ ਬਾਅਦ ਛੱਡੀ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਜਨਸਿਹਤ ਵਿਭਾਗ ਵਲੋਂ ਫੇਜ਼ 4 ਵਿੱਚ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਸਾਮ੍ਹਣੇ ਵਾਲੀ ਸੜਕ ਤੇ ਸੀਵਰੇਜ ਪਾਉਣ ਤੋਂ ਬਾਅਦ ਛੱਡੀ ਸੜਕ ਦੀ ਰਿਪੇਅਰ ਦਾ ਅੱਜ ਕੰਮ ਸ਼ੁਰੂ ਹੋ ਗਿਆ। ਮੌਕੇ ਤੇ ਹਾਜਿਰ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਇਸ ਥਾਂ ਤੇ ਨਵੀਂ ਸੀਵਰੇਜ ਲਾਈਨ ਪਾਈ ਗਈ ਸੀ ਜਿਸਤੋਂ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਰਹਿੰਦਾ ਸੀ ਅਤੇ ਇਸ ਸੰਬੰਧੀ ਉਹਨਾਂ ਵਲੋਂ ਕੁੱਝ ਦਿਨ ਪਹਿਲਾਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 4 ਦੇ ਇੱਕ ਵਫਦ ਨਾਲ ਜਨ ਸਿਹਤ ਵਿਭਾਗ ਦੇ ਐਕਸੀਅਨ ਸz. ਗੁਰਪ੍ਰਕਾਸ਼ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਸੀ ਕਿ ਸੜਕ ਦਾ ਕੰਮ ਆਰੰਭ ਕੀਤਾ ਜਾਵੇ ਜਿਸਤੋਂ ਬਾਅਦ ਜਨਸਿਹਤ ਵਿਭਾਗ ਵਲੋਂ ਸੜਕ ਦੀ ਮੁਰਮੰਤ ਦਾ ਕੰਮ ਆਰੰਭ ਹੋ ਗਿਆ ਹੈ।
ਉਹਨਾਂ ਕਿਹਾ ਕਿ ਸੜਕ ਦੀ ਕਾਰਪੈਟਿੰਗ ਦਾ ਕੰਮ ਵੀ ਅਗਲੇ ਹਫਤੇ ਸ਼ੁਰੂ ਹੋ ਜਾਵੇਗਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸz. ਸੁਰਿੰਦਰ ਸਿੰਘ ਸੋਢੀ, ਪ੍ਰਧਾਨ ਸz. ਨਿਰਮਲ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਪਿੰਕੀ ਅਤੇ ਗੁਰੂਦੁਆਰਾ ਸ੍ਰੀ ਕਲਗੀਧਰ ਸਿਘ ਸਭਾ ਦੇ ਪ੍ਰਧਾਨ ਸz. ਅਮਰਜੀਤ ਸਿੰਘ ਪਾਹਵਾ, ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਕਰਨ ਜੌਹਰ, ਇੰਦਰਜੀਤ ਸਿੰਘ, ਸੁਖਦੇਵ ਸਿੰਘ ਗਿੱਲ ਵੀ ਮੌਜੂਦ ਸਨ।
Mohali
ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਨਾਲ ਮਨਾਇਆ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਮਾਗਮ ਦੌਰਾਨ ਭਾਈ ਬਲਬੀਰ ਸਿੰਘ ਦੇ ਢਾਡੀ ਜਥੇ ਨੇ ਮਾਤਾ ਗੁਜਰ ਕੌਰ ਜੀ ਦਾ ਜੀਵਨ ਬ੍ਰਿਤਾਂਤ ਸੁਣਾਉਂਦਿਆਂ ਦੱਸਿਆ ਕਿ ਮਾਤਾ ਜੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਿਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਚਾਰ ਸਾਹਿਬਜਾਦਿਆਂ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੈ। ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਵਲੋਂ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਗੁਰਦਿਆਲ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਮਿਰਜ਼ਾਪੁਰ ਵਿੱਚ ਟਰੱਕ ਅਤੇ ਟਰੈਕਟਰ ਦੀ ਟੱਕਰ ਦੌਰਾਨ 10 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ