Connect with us

Mohali

27 ਅਕਤੂਬਰ ਨੂੰ ਜ਼ੀਰਕਪੁਰ ਵਿੱਚ ਨਸ਼ਿਆਂ ਵਿਰੁੱਧ ਰੈਲੀ ਕਰੇਗਾ ਅਕਾਲੀ ਦਲ

Published

on

ਔਰਤਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ ਹਰਸਿਮਰਤ ਕੌਰ ਬਾਦਲ

ਜ਼ੀਰਕਪੁਰ, 22 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਵਲੋਂ 27 ਅਕਤੂਬਰ ਨੂੰ ਜ਼ੀਰਕਪੁਰ ਵਿੱਚ ਨਸ਼ਾ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਔਰਤਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵੇਗਾ।

ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਅੱਜ ਇੱਥੇ ਰੈਲੀ ਸਬੰਧੀ ਹੋਈ ਮੀਟਿੰਗ ਵਿੱਚ ਕਿਹਾ ਕਿ 27 ਅਕਤੂਬਰ ਨੂੰ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜ਼ੀਰਕਪੁਰ ਦੇ ਦੁਸਹਿਰਾ ਮੈਦਾਨ ਵਿੱਚ ਹੋਣ ਵਾਲੀ ਰੈਲੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਰੈਲੀ ਨੂੰ ਮਾਵਾਂ ਦੀ ਲਲਕਾਰ, ਬੰਦ ਕਰਾਂਗੇ ਨਸ਼ੇ ਦਾ ਕਾਰੋਬਾਰ ਨਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇਗੀ। ਇਸ ਮਕਸਦ ਲਈ, ਸਾਰੀਆਂ ਪਾਰਟੀ ਆਗੂ ਆਪੋ-ਆਪਣੇ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ ਤਾਂ ਜੋ ਔਰਤਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੁਣ ਸਿਰਫ਼ ਮੌਤ ਮਿਲ ਰਹੀ ਹੈ। ਪੰਜਾਬ ਸਰਕਾਰ ਨਸ਼ਾ ਤਸਕਰਾਂ ਨੂੰ ਬਚਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨਸ਼ਾ ਤਸਕਰਾਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਘਰ-ਘਰ ਜਾ ਰਿਹਾ ਹੈ। ਅਕਾਲੀ ਦਲ ਔਰਤਾਂ ਦੇ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਲੜਾਈ ਲੜੇਗਾ। ਅੱਜ ਦੀ ਮੀਟਿੰਗ ਵਿੱਚ, ਸਾਰੇ ਆਗੂਆਂ ਨੂੰ ਰੈਲੀ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਗਈਆਂ।

ਇਸ ਮੌਕੇ ਅਕਾਲੀ ਆਗੂ ਕ੍ਰਿਸ਼ਨ ਪਾਲ ਸ਼ਰਮਾ, ਰਾਜਿੰਦਰ ਸਿੰਘ ਈਸਾਪੁਰ, ਸੁਖਵਿੰਦਰ ਸਿੰਘ, ਟੋਨੀ ਰਾਣਾ, ਸੁਖਦੀਪ ਸੈਦਪੁਰਾ, ਤਰਨਬੀਰ ਸਿੰਘ ਟਿੰਮੀ ਪੂਨੀਆ, ਸੁਰੇਸ਼ ਸ਼ਾਰਦਾ, ਅਮਰੀਸ਼ ਭੱਲਾ, ਗੌਰਵ ਸ਼ਰਮਾ, ਰਾਜੂ ਹਨੀ, ਸੰਜੀਵ ਸੰਜੂ, ਦਿਲਬਾਗ ਚੰਡਿਆਲਾ ਅਤੇ ਅਨਿਲ ਸਮਗੌਲੀ ਸਮੇਤ ਕਈ ਅਕਾਲੀ ਆਗੂ ਮੌਜੂਦ ਸਨ।

Continue Reading

Mohali

ਜਿਲ੍ਹੇ ਵਿੱਚ 24 ਅਕਤੂਬਰ ਨੂੰ ਲੱਗਣਗੇ ਐਸ. ਆਈ. ਆਰ.-2026 ਤਹਿਤ ਵਿਸ਼ੇਸ਼ ਕੈਂਪ

Published

on

By

ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਅੰਤਿਮ ਵੋਟਰ ਸੂਚੀ ਸਮੇਤ ਪੋਲਿੰਗ ਬੂਥਾਂ ਤੇ ਹਾਜ਼ਰ ਹੋਣਗੇ ਬੀ. ਐਲ. ਓ

ਐਸ ਏ ਐਸ ਨਗਰ, 22 ਅਕਤੂਬਰ (ਸ.ਬ.) ਜਿਲ੍ਹੇ ਵਿੱਚ 24 ਅਕਤੂਬਰ ਨੂੰ ਐਸ ਆਈ ਆਰ ਤਹਿਤ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੀ ਐਲ ਓ ਅੰਤਿਮ ਵੋਟਰ ਸੂਚੀ ਸਮੇਤ ਪੋਲਿੰਗ ਬੂਥਾਂ ਤੇ ਹਾਜ਼ਰ ਹੋਣਗੇ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਸੰਬੰਧੀ ਸਬੰਧਤ ਸਬ ਡਵੀਜ਼ਨਲ ਅਧਿਕਾਰੀਆਂ (ਈ ਆਰ ਓਜ਼) ਨੂੰ ਕੈਂਪਾਂ ਦੀ ਨਿਰਧਾਰਤ ਮਿਤੀ ਅਤੇ ਸਮੇਂ ਮੁਤਾਬਕ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਕੈਂਪਾਂ ਦੌਰਾਨ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਐਸ. ਆਈ. ਆਰ.-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ, ਤਾਂ ਜੋ ਆਮ ਲੋਕ ਆਸਾਨੀ ਨਾਲ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਜਾਂਚ ਕਰ ਸਕਣ।

ਇਸ ਤੋਂ ਇਲਾਵਾ, ਜਿਹੜੇ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਪਹਿਲੀ ਵਾਰ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਨੂੰ ਵੀ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣ।

ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6 ਏ ਅਤੇ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ, ਪਤੇ ਦੀ ਤਬਦੀਲੀ ਜਾਂ ਵੋਟਰ ਸ਼ਨਾਖਤੀ ਕਾਰਡ ਨਾਲ ਸਬੰਧਤ ਲੋੜੀਂਦੀਆਂ ਸੇਵਾਵਾਂ ਲਈ ਫਾਰਮ ਨੰਬਰ 8 ਭਰਨ ਸਬੰਧੀ ਯੋਗ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਪੋਲਿੰਗ ਬੂਥਾਂ ਤੇ ਆਉਣ ਵਾਲੇ ਵੋਟਰਾਂ ਨੂੰ ਵੋਟਰ ਸੂਚੀ ਦੀ ਜਾਂਚ ਕਰਨ ਅਤੇ ਫਾਰਮ ਭਰਨ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

Continue Reading

Mohali

ਸਰਕਾਰੀ ਕਾਲਜ ਡੇਰਾਬੱਸੀ ਨੇ ਮਾਈਮ ਵਿੱਚ ਲਗਾਤਾਰ ਦੂਜੇ ਸਾਲ ਜਿੱਤਿਆ ਪਹਿਲਾ ਸਥਾਨ

Published

on

By

ਪਰਾਂਦਾ ਬਣਾਉਣ ਵਿੱਚ ਪਹਿਲਾ ਅਤੇ ਮਿਮਿਕਰੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਡੇਰਾਬੱਸੀ, 22 ਅਕਤੂਬਰ (ਸ.ਬ.) ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਰੋਪੜ-ਫ਼ਤਿਹਗੜ੍ਹ ਖੇਤਰ ਦੇ ਯੁਵਕ ਅਤੇ ਲੋਕ ਮੇਲੇ ਵਿੱਚ ਮਾਈਮ ਦੇ ਮੁਕਾਬਲੇ ਵਿੱਚ ਲਗਾਤਾਰ ਦੂਜੇ ਸਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਕਾਲਜ ਨੇ ਪਰਾਂਦਾ ਬਣਾਉਣ ਵਿੱਚ ਪਹਿਲਾ ਅਤੇ ਮਿਮਿਕਰੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੇਲੇ ਵਿੱਚ ਰੋਪੜ-ਫ਼ਤਿਹਗੜ੍ਹ ਖੇਤਰ ਦੇ 65 ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਵਾਂ ਦੇ ਮੁਕਾਬਲਿਆਂ ਵਿੱਚ ਭਾਗ ਲਿਆ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਰਾਓ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਭੰਡ, ਲੋਕ ਸਾਜ਼, ਸਮੂਹ ਸ਼ਬਦ, ਸਾਹਿਤਕ ਗੀਤ, ਕਰੋਸ਼ੀਏ ਦੀ ਬੁਣਤੀ, ਨਾਲਾ ਬਣਾਉਣ, ਪੱਖੀ ਬਣਾਉਣ ਅਤੇ ਛਿੱਕੂ ਬਣਾਉਣ ਦੇ ਮੁਕਾਬਲਿਆਂ ਵਿੱਚ ਤੀਜੇ ਸਥਾਨ ਹਾਸਲ ਕੀਤੇ। ਯੂਨੀਵਰਸਿਟੀ ਦੁਆਰਾ ਇਹ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ।

ਉਹਨਾਂ ਦੱਸਿਆ ਕਿ ਮਾਈਮ ਵਿੱਚ ਅਸ਼ੀਸ਼, ਰੌਸ਼ਨੀ, ਚੇਤਨਾ, ਵੰਸ਼, ਗੁੱਡੀ ਕੁਮਾਰੀ, ਅਰਵਿੰਦਰ ਕੁਮਾਰ ਅਤੇ ਖੁਸ਼ੀ ਸਕਸੈਨਾ ਨੇ ਭਾਗ ਲਿਆ। ਮਿਮਿਕਰੀ ਵਿੱਚ ਚੇਤਨਾ ਅਤੇ ਭੰਡ ਵਿੱਚ ਨਿਤੇਸ਼ ਤੇ ਹਰਮਨਜੀਤ ਸਿੰਘ ਨੇ ਪ੍ਰਦਰਸ਼ਨ ਕੀਤਾ। ਸਮੂਹ ਸ਼ਬਦ ਵਿੱਚ ਜਸਨਦੀਪ ਸਿੰਘ, ਪਰਮਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਅੰਜਲੀ, ਜਸਕੀਰਤ ਕੌਰ ਅਤੇ ਹਰਕੀਰਤ ਸਿੰਘ, ਸਾਹਿਤਕ ਗੀਤ ਵਿੱਚ ਤਰਨਦੀਪ ਸਿੰਘ ਅਤੇ ਲੋਕ ਸਾਜ਼ ਵਿੱਚ ਵਿਸ਼ਾਲ ਨੇ ਭਾਗ ਲਿਆ।

ਲੋਕ ਕਲਾਵਾਂ ਦੇ ਮੁਕਾਬਲਿਆਂ ਵਿੱਚ ਪਰਾਂਦਾ ਬਣਾਉਣ ਲਈ ਸਿਮਰਨ, ਕਰੋਸ਼ੀਏ ਦੀ ਬੁਣਤੀ ਲਈ ਪੁਸ਼ਪਿੰਦਰ ਕੌਰ, ਨਾਲਾ ਬੁਣਨ ਲਈ ਪੂਜਾ, ਪੱਖੀ ਬੁਣਨ ਲਈ ਅੰਕਿਤਾ ਅਤੇ ਛਿੱਕੂ ਬਣਾਉਣ ਲਈ ਤਨੂੰ ਨੇ ਇਨਾਮ ਹਾਸਲ ਕੀਤੇ।

ਉਹਨਾਂ ਕਿਹਾ ਕਿ ਯੁਵਕ ਮੇਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਨੂੰ ਕਲਾ ਤੇ ਸਾਹਿਤ ਨਾਲ ਜੁੜਨ ਦੇ ਮੌਕੇ ਮਿਲਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰੇਗਾ, ਤਾਂ ਜੋ ਉਹ ਅਕਾਦਮਿਕ ਖੇਤਰ ਦੇ ਨਾਲ-ਨਾਲ ਕਲਾਤਮਕ ਖੇਤਰਾਂ ਵਿੱਚ ਵੀ ਆਪਣੀ ਪਛਾਣ ਬਣਾ ਸਕਣ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੁਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Published

on

By

ਐਸ ਏ ਐਸ ਨਗਰ, 22 ਅਕਤੂਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਤੋਂ 3 ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਇਹਨਾਂ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੁਹਾਲੀ ਦੇ ਕੋਆਰਡੀਨੇਟਰ ਫੂਲਰਾਜ ਸਿੰਘ ਅਤੇ ਜਿਲਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ।

ਇਸ ਮੌਕੇ ਸz. ਫੂਲਰਾਜ ਸਿੰਘ ਨੇ ਦੱਸਿਆ ਕਿ ਪਿੰਡ ਮੋਟੇ ਮਾਜਰਾ ਤੋਂ ਰਜਿੰਦਰ ਸਿੰਘ ਦੀ ਅਗਵਾਈ ਹੇਠ, ਫੇਜ਼-4 ਤੋਂ ਕੌਂਸਲਰ ਗੁਰਮੁਖ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਅਤੇ ਫੇਜ਼ -11 ਤੋਂ ਸਾਬਕਾ ਕੌਂਸਲਰ ਐਸ. ਐਸ. ਬਰਨਾਲਾ ਦੀ ਰਹਿਨੁਮਾਈ ਹੇਠ ਇਹ ਬੱਸਾਂ ਰਵਾਨਾ ਕੀਤੀਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਮੁਹਾਲੀ ਪਰਤਣਗੇ।

Continue Reading

Latest News

Trending