Mohali
ਕਿਰਾਏਦਾਰਾਂ ਲਈ ਵੋਟ ਬਣਾਉਣ ਦੀ ਪ੍ਰਕਿਰਿਆ ਸਰਲ ਕੀਤੀ ਜਾਵੇ : ਐਡਵੋਕੇਟ ਨਰਪਿੰਦਰ ਸਿੰਘ ਰੰਗੀ
ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਦੀ ਸੁਧਾਈ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਉਸ ਦੇ ਵੋਟ ਦੇ ਲੋਕਤੰਤਰਿਕ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਵੀਆਂ ਵੋਟਾਂ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ ਅਤੇ ਬੂਥ ਲੈਵਲ ਅਫ਼ਸਰ (ਬੀ ਐਲ ਓ) ਆਪੋ-ਆਪਣੇ ਬੂਥ ਸਟੇਸ਼ਨਾਂ ਤੇ ਬੈਠ ਕੇ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿੱਚ ਸਹਾਇਤਾ ਕਰ ਰਹੇ ਹਨ। ਇਹ ਇੱਕ ਸਵਾਗਤਯੋਗ ਕਦਮ ਹੈ, ਪਰ ਇਸ ਦੇ ਨਾਲ ਹੀ ਉਨ੍ਹਾਂ ਯੋਗ ਵੋਟਰਾਂ ਦੀ ਸਮੱਸਿਆ ਦਾ ਹੱਲ ਕਰਨਾ ਵੀ ਲਾਜ਼ਮੀ ਹੈ, ਜਿਨ੍ਹਾਂ ਦੀਆਂ ਵੋਟਾਂ ਐਸ ਆਈ ਆਰ ਦੌਰਾਨ ਕੱਟ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਕਸਰ ਹਰ ਇੱਕ, ਦੋ ਜਾਂ ਤਿੰਨ ਸਾਲ ਬਾਅਦ ਆਪਣਾ ਮਕਾਨ ਅਤੇ ਪਤਾ ਬਦਲਣਾ ਪੈਂਦਾ ਹੈ। ਅਜਿਹੇ ਕਿਰਾਏਦਾਰਾਂ ਦੀਆਂ ਵੋਟਾਂ ਉਨ੍ਹਾਂ ਦੇ ਪੁਰਾਣੇ ਪਤੇ ਤੇ ਦਰਜ ਹਨ ਅਤੇ ਉਨ੍ਹਾਂ ਦੇ ਆਧਾਰ ਕਾਰਡ ਸਮੇਤ ਹੋਰ ਸਬੰਧਤ ਦਸਤਾਵੇਜ਼ ਵੀ ਉਸੇ ਪੁਰਾਣੇ ਪਤੇ ਤੇ ਬਣੇ ਹੋਏ ਹਨ। ਵਾਰ-ਵਾਰ ਮਕਾਨ ਬਦਲਣ ਵਾਲੇ ਹਰੇਕ ਵਿਅਕਤੀ ਲਈ ਆਪਣੇ ਸਾਰੇ ਦਸਤਾਵੇਜ਼ਾਂ ਵਿੱਚ ਨਵਾਂ ਪਤਾ ਦਰਜ ਕਰਵਾਉਣਾ ਨਾ ਸਿਰਫ਼ ਮੁਸ਼ਕਲ ਹੈ, ਬਲਕਿ ਸਮਾਂ ਲੈਣ ਵਾਲੀ ਪ੍ਰਕਿਰਿਆ ਵੀ ਹੈ। ਇਸ ਦੇ ਬਾਵਜੂਦ, ਅਜਿਹੇ ਨਾਗਰਿਕ ਲੰਬੇ ਸਮੇਂ ਤੋਂ ਆਪਣੇ ਪੁਰਾਣੇ ਪਤੇ ਤੇ ਦਰਜ ਵੋਟ ਦੇ ਆਧਾਰ ਤੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਦੇ ਆ ਰਹੇ ਹਨ। ਪਰੰਤੂ ਐਸਆਈਆਰ ਦੌਰਾਨ ਜਦੋਂ ਉਨ੍ਹਾਂ ਦੀਆਂ ਵੋਟਾਂ ਕੱਟ ਦਿੱਤੀਆਂ ਜਾਂਦੀਆਂ ਹਨ ਅਤੇ ਨਵੇਂ ਪਤੇ ਤੇ ਵੋਟ ਬਣਵਾਉਣ ਲਈ ਪਹਿਲਾਂ ਨਵੇਂ ਪਤੇ ਦੇ ਦਸਤਾਵੇਜ਼ੀ ਸਬੂਤ ਪੇਸ਼ ਕਰਨ ਲਈ ਕਿਹਾ ਜਾਂਦਾ ਹੈ, ਤਾਂ ਕੰਮਕਾਜੀ ਲੋਕਾਂ ਲਈ ਇਹ ਪ੍ਰਕਿਰਿਆ ਬੇਹੱਦ ਔਖੀ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਇਸਦੇ ਨਤੀਜੇ ਵਜੋਂ, ਕਈ ਯੋਗ ਨਾਗਰਿਕ ਲੰਬੀ ਦਫ਼ਤਰੀ ਪ੍ਰਕਿਰਿਆ ਅਤੇ ਦਸਤਾਵੇਜ਼ ਤਿਆਰ ਕਰਵਾਉਣ ਵਿੱਚ ਲੱਗਣ ਵਾਲੇ ਸਮੇਂ ਕਾਰਨ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰਾਖੀ ਕਰਨਾ ਚੋਣ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਲਈ ਚੋਣ ਕਮਿਸ਼ਨ ਅਤੇ ਸਬੰਧਤ ਪ੍ਰਸ਼ਾਸਨ ਨੂੰ ਅਜਿਹੇ ਵੋਟਰਾਂ ਲਈ ਇੱਕ ਸਰਲ, ਪਾਰਦਰਸ਼ੀ ਅਤੇ ਸਮਾਂਬੱਧ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ। ਜਦੋਂ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ਤੇ ਮੌਜੂਦ ਹਨ ਅਤੇ ਉਨ੍ਹਾਂ ਕੋਲ ਵੋਟਰ ਦੀ ਰਿਹਾਇਸ਼ ਦੀ ਮੌਕੇ ਤੇ ਤਸਦੀਕ ਕਰਨ ਦੀ ਵਿਵਸਥਾ ਹੈ, ਤਾਂ ਵੋਟਰ ਵੱਲੋਂ ਦਿੱਤੇ ਗਏ ਨਵੇਂ ਪਤੇ ਤੇ ਜਾ ਕੇ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਸਕਦੀ ਹੈ। ਇਸ ਤਸਦੀਕ ਅਤੇ ਪੁਰਾਣੇ ਵੋਟਰ ਰਿਕਾਰਡ ਦੀ ਜਾਂਚ ਦੇ ਆਧਾਰ ਤੇ, ਲਾਗੂ ਚੋਣ ਨਿਯਮਾਂ ਅਨੁਸਾਰ, ਉਸ ਦੀ ਵੋਟ ਨਵੇਂ ਪਤੇ ਤੇ ਤਬਦੀਲ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਜੇਕਰ ਇਸ ਪ੍ਰਕਿਰਿਆ ਵਿੱਚ ਵਾਧੂ ਘੋਸ਼ਣਾ ਜਾਂ ਦਸਤਾਵੇਜ਼ ਦੀ ਲੋੜ ਸਮਝੀ ਜਾਂਦੀ ਹੈ, ਤਾਂ ਵੋਟਰ ਤੋਂ ਨਵੇਂ ਪਤੇ ਤੇ ਰਹਿਣ ਸਬੰਧੀ ਸਹੁੰਪੱਤਰ ਜਾਂ ਘੋਸ਼ਣਾਪੱਤਰ ਲਿਆ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਬੀ ਐਲ ਓ ਵੱਲੋਂ ਮੌਕੇ ਤੇ ਤਸਦੀਕ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਵੋਟਰ ਨੂੰ ਪਹਿਲਾਂ ਆਪਣੇ ਸਾਰੇ ਸਰਕਾਰੀ ਦਸਤਾਵੇਜ਼ਾਂ ਵਿੱਚ ਪਤਾ ਬਦਲਵਾਉਣ ਅਤੇ ਫਿਰ ਨਵੀਂ ਵੋਟ ਬਣਵਾਉਣ ਦੀ ਲੰਬੀ ਪ੍ਰਕਿਰਿਆ ਵਿੱਚੋਂ ਲੰਘਣ ਲਈ ਮਜਬੂਰ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦਾ ਮਕਸਦ ਯੋਗ ਵੋਟਰਾਂ ਦੀ ਪਛਾਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ, ਨਾ ਕਿ ਦਸਤਾਵੇਜ਼ੀ ਰਸਮਾਂ ਕਾਰਨ ਯੋਗ ਨਾਗਰਿਕਾਂ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਮੁਸ਼ਕਲ ਬਣਾਉਣਾ।
ਉਹਨਾਂ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਧਿਕਾਰੀ ਨਵੀਆਂ ਵੋਟਾਂ ਬਣਾਉਣ ਵਾਲੇ ਕੈਂਪਾਂ ਵਿੱਚ ਹੀ ਪਹਿਲਾਂ ਕੱਟੀਆਂ ਗਈਆਂ ਵੋਟਾਂ ਸਬੰਧੀ ਸ਼ਿਕਾਇਤਾਂ ਵੀ ਸੁਣਨ, ਬੀ ਐਲ ਓ ਨੂੰ ਮੌਕੇ ਤੇ ਤਸਦੀਕ ਕਰਨ ਲਈ ਸਪਸ਼ਟ ਹਦਾਇਤਾਂ ਦੇਣ ਅਤੇ ਯੋਗ ਵੋਟਰਾਂ ਨੂੰ ਨਿਯਮਾਂ ਅਨੁਸਾਰ ਆਪਣੀ ਵੋਟ ਮੁੜ ਦਰਜ ਕਰਵਾਉਣ ਵਿੱਚ ਸਹਾਇਤਾ ਕਰਨ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
Mohali
ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ
ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।
ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।
ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।
Mohali
ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਇੰਜ: ਪੀ ਐਸ ਵਿਰਦੀ ਪ੍ਰੈਜ਼ੀਡੈਂਟ ਦੀ ਪ੍ਰਧਾਨਗੀ ਵਿੱਚ, ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਲਈ ਸਰਵਸੰਮਤੀ ਨਾਲ ਫੈਸਲੇ ਲਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਪਾਵਰ ਕਾਰਪੋਰੇਸ਼ਨ ਦੀ ਪਾਲਿਸੀ ਮੁਤਾਬਿਕ ਖਪਤਕਾਰਾਂ ਦੇ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਪੋਲਾਂ ਤੇ ਬਕਸਿਆਂ ਵਿੱਚ ਲਗਾਏ ਜਾਂਦੇ ਹਨ ਅਤੇ ਨਿਯਮਾਂ ਮੁਤਾਬਕ ਬਕਸੇ ਸੀਲ ਹੋਣੇ ਚਾਹੀਦੇ ਹਨ ਤਾਂਕਿ ਕੋਈ ਵੀ ਇਸ ਦੀ ਛੇੜਛਾੜ ਨਾ ਕਰ ਸਕੇ ਅਤੇ ਇਸ ਦੇ ਰਖ ਰਖਾਉ ਦੀ ਸਾਰੀ ਜਿੰਮੇਵਾਰੀ ਪਾਵਰ ਕਾਰਪੋਰੇਸ਼ਨ ਦੀ ਬਣਦੀ ਹੈ। ਇਸ ਸੰਬੰਧੀ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਸਪਲਾਈ ਕੋਡ ਰੂਲ ਮੁਤਾਬਿਕ ਹਰ ਖਪਤਕਾਰ ਦੇ ਮੀਟਰ ਬਕਸੇ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਤ ਉਚਾਈ ਤੇ ਹੀ ਲਗਾਇਆ ਜਾਵੇ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀ ਆਪਣੀ ਲੋਕਲ ਬਸ ਸਰਵਿਸ ਆਰੰਭ ਕੀਤੀ ਜਾਵੇ, ਸ਼ਹਿਰ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਆਟੋ ਚਾਲਕਾਂ ਖਿਲਾਫ ਕਾਰਵਾਈ ਕਰਨ, ਫੇਜ਼ 5 ਦੇ ਨਾਲ ਲਗਦੇ ਉਦਯੋਗਿਕ ਖੇਤਰ ਵਿੱਚ ਟ੍ਰੈਕਟਰ ਫੈਕਟਰੀ ਦੇ ਪਿਛਲੇ ਪਾਸੈ ਕੂੜਾ ਸੁੱਟਣ ਦੀ ਕਾਰਵਾਈ ਤੇ ਤੁਰੰਤ ਰਕ ਲਗਾਉਣ, ਸ਼ਹਿਰ ਦੇ ਰੋਜਾਨਾ ਵਿਗੜ ਰਹੇ ਵਾਤਾਵਰਨ ਨੂੰ ਠੀਕ ਰਖਣ ਲਈ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਫੇਜ਼ 2 ਵਲੋਂ ਆਪਣੀ ਜਿੰਮੇਵਾਰੀ ਨਿਭਾਉਣ, ਸ਼ਹਿਰ ਵਿੱਚ ਰੇਹੜੀ ਫੜੀ ਵਾਲਿਆਂ ਵੱਲੋਂ ਮਾਰਕੀਟਾਂ ਅਤੇ ਪਾਰਕਿੰਗਾਂ ਵਿੱਚ ਨਜਾਇਜ ਕਬਜੇ ਦੂਰ ਕਰਵਾਊਣ, ਤਿਉਹਾਰਾਂ ਦੇ ਚਲਦੇ ਸਹਿਰ ਵਿੱਚ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜਾਂ ਵਿੱਚ ਮਿਲਾਵਟ ਤੇ ਕਾਬੂ ਕਰਨ ਲਈ ਜਾਂਚ ਮੁਹਿੰਮ ਚਲਾਉਣ, ਦਵਾਈਆਂ ਉੱਪਰ ਜਿਆਦਾ ਕੀਮਤ ਲਿਖ ਕੇ ਗਕੀਤੀ ਜਾਂਦੀ ਗ੍ਰਾਂਹਕਾਂ ਦੀ ਲੁੱਟ ਬੰਦ ਕਰਵਾਊਣ ਅਤੇ ਗਮਾਡਾ ਵੱਲੋਂ ਨਵੀਂ ਲਿਆਂਦੀ ਪਾਲਿਸੀ ਮੁਤਾਬਕ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਚੌੜਾਈ ਨੂੰ ਘੱਟ ਕਰਨ ਦੀ ਤਜਵੀਜ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਜੈ ਸਿੰਘ ਸ਼ੈਂਹਬੀ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕਪੂਰ, ਗੁਰਮੀਤ ਸਿੰਘ ਸਿਆਣ, ਪ੍ਰਵੀਨ ਕੁਮਾਰ ਕਪੂਰ, ਰਾਜਬੀਰ ਸਿੰਘ ਵੜੈਚ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਭਿੰਡਰ ਸ਼ਾਮਲ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
