Chandigarh
ਸਕੱਤਰੇਤ ਦੇ ਮੁਲਾਜ਼ਮਾਂ ਨੇ ਮਨਾਇਆ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ
ਚੰਡੀਗੜ੍ਹ 23 ਅਕਤੂਬਰ (ਸ.ਬ.) ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾ ਨਿਭਾਅ ਰਹੇ ਕਰਮਚਾਰੀਆਂ ਵੱਲੋਂ ਪੰਜਾਬ ਸਕੱਤਰੇਤ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਪੂਜਾ ਅਰਚਨਾ ਕੀਤੀ ਗਈ ਅਤੇ ਮਹਾਰਿਸ਼ੀ ਵਾਲਮੀਕਿ ਜੀ ਵੱਲੋਂ ਮਾਨਵਤਾਂ ਦੀ ਭਲਾਈ ਲਈ ਦਿੱਤੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਉਹਨਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸਾਰੇ ਮੁਲਾਜ਼ਮ ਆਗੂਆਂ ਨੇ ਆਪਣੇ ਬੱਚਿਆਂ ਨੂੰ ਵਿਦਿਆ ਦਾ ਦਾਨ ਦੇ ਕੇ ਉੱਚ ਵਿੱਦਿਆ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਸਕੱਤਰੇਤ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਅਧੀਨ ਸਕੱਤਰ ਪਰਮਦੀਪ ਸਿੰਘ ਭਬਾਤ ਨੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਸਰਧਾਂ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਪ੍ਰਧਾਨ ਨਰੇਸ਼ ਕੁਮਾਰ ਮਨੀਪਾਲ, ਕੁਲਵੰਤ ਸਿੰਘ, ਨਰਿੰਦਰ ਕੌਰ ਉਪ ਸਕੱਤਰ, ਸਰੋਜ ਰਾਣੀ ਅਧੀਨ ਸਕੱਤਰ ਬਲਰਾਜ ਸਿੰਘ ਦਾਊ, ਅਲਕਾ ਚੋਪੜਾ, ਮਿਥੁਨ ਚਾਵਲਾ, ਕੁਲਵਿੰਦਰ ਸਿੰਘ, ਪ੍ਰਸ਼ਾਸਕੀ ਅਫਸਰ ਸੁਖਵਿੰਦਰ ਸਿੰਘ ਸੁੱਖਾ, ਅਧੀਨ ਸਕੱਤਰ ਮੁੱਖ ਮੰਤਰੀ ਸ਼ਾਮ ਲਾਲ, ਦਿਆ ਸਿੰਘ, ਤੋਂ ਇਲਾਵਾ ਵੱਡੀ ਪੱਧਰ ਤੇ ਸੀਨੀਅਰ ਮੁਲਾਜ਼ਮ ਆਗੂ, ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Chandigarh
ਚੰਡੀਗੜ੍ਹ ਦੇ ਵਿਦਿਆਰਥੀ ਨੈਤਿਕ ਦੇ ਕਤਲ ਕਾਂਡ ਦੇ ਆਰੋਪੀ ਵਲੋਂ ਪੁਲੀਸ ਹਿਰਾਸਤ ਤੋਂ ਫਰਾਰ ਹੋਣ ਦਾ ਯਤਨ
ਪੁਲੀਸ ਮੁਲਾਜਮ ਦੀ ਪਿਸਤੌਲ ਖੋਹ ਕੇ ਚਲਾਈ ਗੋਲੀ, ਜਵਾਬੀ ਫਾਇਰਿੰਗ ਵਿੱਚ ਹੋਇਆ ਜਖਮੀ
ਚੰਡੀਗੜ੍ਹ, 24 ਅਕਤੂਬਰ (ਸ.ਬ.) ਸੈਕਟਰ-22 ਵਿੱਚ ਨੈਤਿਕ ਖੰਡੇਲਵਾਲ ਦੇ ਕਤਲ ਮਾਮਲੇ ਵਿੱਚ ਅੱਜ ਸਵੇਰੇ ਹਥਿਆਰ ਬਰਾਮਦ ਕਰਨ ਲਈ ਸੈਕਟਰ-50 ਦੇ ਜੰਗਲਾਂ ਵਿੱਚ ਲਿਜਾਏ ਗਏ ਮੁਲਜ਼ਮ ਮਨਮੇਹਰ ਪ੍ਰੀਤ ਸਿੰਘ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਨੁਸਾਰ, ਉਸ ਨੇ ਇੱਕ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਇਕ ਪਿਸਤੌਲ ਖੋਹ ਕੇ ਪੁਲੀਸ ਟੀਮ ਤੇ ਗੋਲੀ ਚਲਾ ਦਿੱਤੀ। ਗੋਲੀ ਏਐਸਆਈ ਪ੍ਰਦੀਪ ਦੀ ਬੁਲੇਟਪਰੂਫ ਜੈਕੇਟ ਤੇ ਲੱਗੀ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।
ਪੁਲੀਸ ਦੀ ਜਵਾਬੀ ਫਾਇਰਿੰਗ ਵਿੱਚ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਸੈਕਟਰ-32 ਸਥਿਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੌਰਾਨ ਉਸ ਦਾ ਭਰਾ ਅਰਸ਼ ਵੀ ਮੌਕੇ ਤੇ ਮੌਜੂਦ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਜਾਂਚ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ਤੇ ਦੱਸਿਆ ਸੀ ਕਿ ਨੈਤਿਕ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਸੈਕਟਰ-50 ਦੇ ਜੰਗਲਾਂ ਵਿੱਚ ਲੁਕਾਇਆ ਗਿਆ ਹੈ। ਇਸੇ ਹਥਿਆਰ ਦੀ ਬਰਾਮਦਗੀ ਲਈ ਅੱਜ ਸਵੇਰੇ ਆਪ੍ਰੇਸ਼ਨ ਸੈਲ ਦੀ ਟੀਮ ਦੋਵਾਂ ਭਰਾਵਾਂ ਨੂੰ ਉੱਥੇ ਲੈ ਕੇ ਪਹੁੰਚੀ ਸੀ। ਪੁਲੀਸ ਮੁਤਾਬਕ, ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਮਨਮੇਹਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਮੁਲਾਜ਼ਮਾਂ ਤੋਂ ਹਥਿਆਰ ਖੋਹ ਕੇ ਗੋਲੀਬਾਰੀ ਕਰ ਦਿੱਤੀ।
ਪੁਲੀਸ ਟੀਮ ਤੇ ਗੋਲੀ ਚਲਾਏ ਜਾਣ ਤੋਂ ਬਾਅਦ ਜਵਾਬੀ ਫਾਇਰਿੰਗ ਦੌਰਾਨ ਮਨਮੇਹਰ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਪਹੁੰਚਾਇਆ ਗਿਆ।
ਮਾਮਲੇ ਵਿੱਚ ਘਟਨਾ ਸਥਾਨ ਦੀ ਜਾਂਚ ਅਤੇ ਹਥਿਆਰ ਦੀ ਬਰਾਮਦਗੀ ਨਾਲ ਸਬੰਧਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਮਨਮੇਹਰ ਪ੍ਰੀਤ ਸਿੰਘ ਦਾ ਪਿਤਾ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ। ਨੈਤਿਕ ਕਤਲ ਮਾਮਲੇ ਵਿੱਚ ਮਨਮੇਹਰ ਅਤੇ ਉਸ ਦੇ ਭਰਾ ਅਰਸ਼ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲੀਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਕਿੱਥੋਂ ਆਇਆ ਸੀ ਅਤੇ ਕੀ ਇਸ ਵਾਰਦਾਤ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਭੂਮਿਕਾ ਸੀ।
Chandigarh
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਛਾਪੇਮਾਰੀ
ਇੱਕ ਵਿਅਕਤੀ ਕਾਬੂ, ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ
ਚੰਡੀਗੜ੍ਹ, 24 ਅਕਤੂਬਰ (ਸ.ਬ.) ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਨੇ ਬੀਤੀ ਰਾਤ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ਤੇ ਕਾਬੂ ਕੀਤਾ ਗਿਆ ਹੈ।
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ, ਕਿ ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Chandigarh
ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 24 ਅਕਤੂਬਰ (ਸ.ਬ.) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਸ਼ੀਰਵਾਦ ਸਕੀਮ ਤਹਿਤ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦੇ ਵਿਆਹ ਲਈ ਚਾਲੂ ਵਿੱਤੀ ਸਾਲ 2026-27 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਹੁਣ ਤੱਕ 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ, ਜਿਸ ਨਾਲ ਹੋਰ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।
ਉਹਨਾਂ ਦੱਸਿਆ ਕਿ ਜਾਰੀ ਕੀਤੀ ਗਈ ਕੁੱਲ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ, ਜਦਕਿ ਆਰਥਿਕ ਤੌਰ ਤੇ ਕਮਜ਼ੋਰ ਵਰਗ (ਈ.ਡਬਲਿਊ.ਐਸ.) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਦੇ 9,183 ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 4,342 ਹੋਰ ਲਾਭਪਾਤਰੀਆਂ ਦੇ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਜਾਰੀ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਉਹਨਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਉਹਨਾਂ ਜ਼ਿਲ੍ਹਾ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤੁਰੰਤ ਜਾਂਚ ਅਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਧੀਆਂ ਦੇ ਵਿਆਹ ਵਰਗੇ ਮਹੱਤਵਪੂਰਨ ਮੌਕੇ ਤੇ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਪ੍ਰਾਪਤ ਹੋ ਸਕੇ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
