Mohali
ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੁਸਾਇਟੀ ਦਾ ਵਫਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਐੱਸ. ਈ. ਨੂੰ ਮਿਲਿਆ
ਐਸ ਏ ਐਸ ਨਗਰ, 25 ਜੂਨ (ਸ.ਬ.) ਟੀ. ਡੀ. ਆਈ. ਸਿਟੀ, ਸੈਕਟਰ 110 ਦੀ ਰੈਜੀਡੈਂਸ ਵੈਲਫੇਅਰ ਸੋਸਾਇਟੀ ਦੇ ਇੱਕ ਵਫਦ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਸ.ਈ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਸੈਕਟਰਾਂ ਦੇ ਬਿਜਲੀ ਦੇ ਕੰਮ-ਕਾਰਾਂ ਦਾ ਬਿਜਲੀ ਵਿਭਾਗ ਵੱਲੋਂ ਨਿਰੀਖਣ ਕਾਰਵਾਇਆ ਜਾਵੇ ਅਤੇ ਖਾਮੀਆਂ ਪਾਏ ਜਾਣ ਤੇ ਬਿਲਡਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਬਿਜਲੀ ਨਾਲ ਸਬੰਧਤ ਕੰਮਕਾਰਾਂ ਨੂੰ ਬਿਜਲੀ ਵਿਭਾਗ ਦੇ ਨਾਰਮ ਅਨੁਸਾਰ ਪੂਰਾ ਕਰਵਾਇਆ ਜਾਵੇ ਅਤੇ ਵਿਭਾਗ ਇੰਨ੍ਹਾਂ ਸੈਕਟਰਾਂ ਨੂੰ ਸਿੱਧਾ ਆਪਣੇ ਅਧੀਨ ਲਵੇ।
ਵਫਦ ਦੇ ਆਗੂ ਰਾਜਵਿੰਦਰ ਸਿੰਘ ਸਰਾਓ ਨੇ ਐਸ. ਈ. ਸੁਖਜੀਤ ਸਿੰਘ ਨੂੰ ਦੱਸਿਆ ਕਿ ਟੀ. ਡੀ. ਆਈ ਸਿਟੀ, ਸੈਕਟਰ 110-111 ਵਿੱਚ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਸਪਲਾਈ ਦੀ ਹਾਲਤ ਖਸਤਾ ਹੈ ਕਿਉਂੁਕਿ ਬਿਜਲੀ ਵਿਭਾਗ ਵੱਲੋਂ ਇਨ੍ਹਾਂ ਸੈਕਟਰਾਂ ਵਿੱਚ ਬਿਲਡਰ ਵੱਲੋਂ ਕੀਤੇ ਗਏ ਕੰਮਾਂ ਦਾ ਨਿਰੀਖਣ ਨਹੀਂ ਕੀਤਾ ਜਾਂਦਾ। ਵਫਦ ਨੇ ਕਿਹਾ ਕਿ ਇਨ੍ਹਾਂ ਸੈਕਟਰਾਂ ਦੇ ਨਿਵਾਸੀਆਂ ਨੂੰ ਬਿਜਲੀ ਸਬੰਧੀ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਲਟੇਜ਼ ਦੇ ਘਟਣ-ਵਧਣ ਕਾਰਨ ਲੋਕਾਂ ਦੇ ਵੱਖ-ਵੱਖ ਤਰ੍ਹਾਂ ਦੇ ਉਪਕਰਣ ਖਰਾਬ ਹੋ ਰਹੇ ਹਨ। ਇਸਤੋਂ ਇਲਾਵਾ ਵੱਖ-ਵੱਖ ਸਮੇਂ ਤੇ ਲੱਗਣ ਵਾਲੇ ਕੱਟਾਂ ਕਾਰਨ ਮਰੀਜਾਂ ਦੀ ਹਾਲਤ ਬਦਤਰ ਹੋ ਜਾਂਦੀ ਹੈ। ਵਫਦ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਐਸੋਸ਼ੀਏਸ਼ਨ ਵੱਲੋਂ ਇਸ ਸਬੰਧੀ ਪਿਛਲੇ ਸਮੇਂ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਕਦੇ ਵੀ ਕਿਸੇ ਵੀ ਅਧਿਕਾਰੀ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਵੀ ਉਪਰਾਲਾ ਨਹੀ ਕੀਤਾ ਗਿਆ।
ਐੱਸ.ਈ ਸੁਖਜੀਤ ਸਿੰਘ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਬਹੁਤ ਜਲਦੀ ਟੀ. ਡੀ. ਆਈ ਬਿਲਡਰ ਦੇ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਮੀਟਿੰਗ ਕੀਤੀ ਜਾਵੇਗੀ ਅਤੇ ਵਿਭਾਗ ਵੱਲੋਂ ਇੰਨ੍ਹਾਂ ਸੈਕਟਰਾਂ ਦਾ ਸਰਵੇ ਕੀਤਾ ਜਾਵੇਗਾ। ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸਾਧੂ ਸਿੰਘ, ਸੰਦੀਪ ਸ਼ਰਮਾ, ਐਮ ਐਲ ਸ਼ਰਮਾ, ਅਸ਼ੋਕ ਡੋਗਰਾ, ਅਮਰਜੀਤ ਸਿੰਘ ਸੇਖੋਂ, ਗੁਰਬਚਨ ਸਿੰਘ ਮੰਡੇਰ, ਜਸਵੀਰ ਸਿੰਘ ਗੜਾਂਗ, ਸੁਖਬੀਰ ਸਿੰਘ ਢਿਲੋਂ, ਮਨੋਹਰ ਸਿੰਘ ਵੀ ਹਾਜ਼ਰ ਸਨ।
Mohali
ਪਿੰਡਾਂ ਦਾ ਵਿਕਾਸ ਕਰਕੇ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਬਾਹਰ ਕੱਢਣਗੇ ਨੌਜਵਾਨ ਸਰਪੰਚ : ਕੁਲਵੰਤ ਸਿੰਘ
ਵਿਧਾਇਕ ਵੱਲੋਂ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਸ ਵਾਰ ਹੋਈਆਂ ਪੰਚਾਇਤ ਚੋਣਾਂ ਦੌਰਾਨ ਪੰਜਾਬ ਵਿੱਚ ਵੱਡੇ ਪੱਧਰ ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਇਹ ਨੌਜਵਾਨ ਸਰਪੰਚ ਜਿੱਥੇ ਪਹਿਲਾਂ ਤੋਂ ਵੀ ਵੱਧ ਰਫਤਾਰ ਨਾਲ ਆਪਣੇ ਪਿੰਡਾਂ ਦਾ ਵਿਕਾਸ ਕਰਵਾਉਣਗੇ ਉੱਥੇ ਸੂਬੇ ਨੂੰ ਨਸ਼ਿਆਂ ਦੇ ਕੋਹੜ ਨੂੰ ਬਚਾਉਣ ਲਈ ਵੀ ਕੰਮ ਕਰਣਗੇ। ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਇਹਨਾਂ ਨੌਜਵਾਨ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਸ਼ੁਰੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਇਸੇ ਕੜੀ ਤਹਿਤ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਲੰਬਾਈ ਇਕ ਕਿਲੋਮੀਟਰ ਅਤੇ ਚੌੜਾਈ ਲਗਭਗ 11 ਫੁੱਟ ਹੈ। ਇਸ ਨੂੰ ਬਣਾਉਣ ਤੇ 28 ਲੱਖ ਰੁਪਏ ਦਾ ਖਰਚ ਆਵੇਗਾ ਅਤੇ ਇਸ ਫਿਰਨੀ ਨੂੰ 60 ਐਮ. ਐਮ. ਦੀਆਂ ਇੰਟਰਲੋਕ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਪਿੰਡ ਬੱਲੋਮਾਜਰਾ ਦੀ ਫਿਰਨੀ ਦਾ ਕੰਮ ਲਗਭਗ ਦੋ ਮਹੀਨਿਆਂ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਗੱਲ ਪਹਿਲਾਂ ਹੀ ਯਕੀਨੀ ਬਣਾਈ ਜਾਂਦੀ ਹੈ ਕਿ ਸ਼ੁਰੂ ਕੀਤਾ ਗਿਆ ਕੋਈ ਵੀ ਕੰਮ ਤੈਅ ਕੀਤੀ ਸਮਾਂ ਸੀਮਾ ਦੇ ਵਿੱਚ ਖਤਮ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਇਸ ਮੌਕੇ ਸਰਪੰਚ ਗੁਰਜਿੰਦਰ ਸਿੰਘ, ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਬਲਜੀਤ ਸਿੰਘ ਨੰਬਰਦਾਰ, ਮਨਜੀਤ ਸਿੰਘ, ਬਲਵੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ, ਕੁਲਦੀਪ ਸਿੰਘ ਸਮਾਣਾ, ਡਾਕਟਰ ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਰਾਜਿੰਦਰ ਸਿੰਘ ਰਾਜੂ ਸਰਪੰਚ ਬੜ ਮਾਜਰਾ, ਮਲਕੀਤ ਸਿੰਘ ਬਲਾਕ ਪ੍ਰਧਾਨ, ਅਵਤਾਰ ਸਿੰਘ ਝਾਮਪੁਰ ਅਤੇ ਅਮਨ ਸਿੱਧੂ ਵੀ ਹਾਜ਼ਰ ਸਨ।
Mohali
ਐਮਿਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਕੀਤਾ ਜਾਵੇਗਾ ਜਾਗਰੂਕ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਐਮਿਟੀ ਯੂਨੀਵਰਸਿਟੀ ਪੰਜਾਬ ਅਤੇ ਸਾਈਬਰ ਕਾਪਸ ਮੁਹਾਲੀ ਵਿਚਕਾਰ ਇੱਕ ਸਮਝੌਤਾ ਕੀਤਾ ਗਿਆ ਹੈ ਜਿਸਦੇ ਤਹਿਤ ਭਵਿੱਖ ਦੀਆਂ ਚੁਣੌਤੀਆਂ ਦੇ ਵਿਚਕਾਰ ਸਾਈਬਰ ਸੁਰੱਖਿਆ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਐਮਿਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਨਿਯਮਤ ਤੌਰ ਤੇ ਜਾਗਰੂਕ ਕੀਤਾ ਜਾਵੇਗਾ। ਇਸ ਸਮਝੌਤੇ ਤੇ ਹਸਤਾਖਰ ਕਰਨ ਮੌਕੇ ਯੂਨੀਵਰਸਿਟੀ ਵਲੋਂ ਡਾ. ਆਰ. ਕੇ. ਕੋਹਲੀ, ਡਾ. ਦਲੀਪ ਕੁਮਾਰ, ਡਾ. ਰਜਨੀ ਮੋਹਾਨਾ, ਰਾਕੇਸ਼ ਕੁਮਾਰ ਸਹਿਗਲ, ਭੁਪਿੰਦਰਜੀਤ ਸਿੰਘ ਕਪੂਰ ਅਤੇ ਤਰੁਣ ਮਲਹੋਤਰਾ ਸ਼ਾਮਿਲ ਸਨ।
ਸਾਈਬਰ ਕਾਪਸ ਦੇ ਸੰਸਥਾਪਕ ਅਤੇ ਸਾਈਬਰ ਸੁਰੱਖਿਆ ਮਾਹਿਰ ਤਰੁਣ ਮਲਹੋਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਸਿਧਾਂਤਾਂ ਦੀ ਸਿਖਲਾਈ ਦੇਣ ਤੋਂ ਇਲਾਵਾ ਆਨਲਾਈਨ ਧੋਖਾਧੜੀ ਵਿਰੁੱਧ ਜਾਗਰੂਕਤਾ ਵਧਾਉਣ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਭਵਿੱਖ ਦੇ ਮੱਦੇਨਜ਼ਰ ਸੁਰੱਖਿਅਤ ਡਿਜੀਟਲ ਸੰਸਾਰ ਬਣਾਉਣ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਸਾਈਬਰ ਸੁਰੱਖਿਆ ਨੂੰ ਕੈਰੀਅਰ ਵਜੋਂ ਕਿਵੇਂ ਅਪਣਾਇਆ ਜਾਵੇ।
Mohali
ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਦਾ ਸਥਾਪਨਾ ਦਿਹਾੜਾ ਮਨਾਇਆ
ਐਸ ਏ ਐਸ ਨਗਰ, 22 ਨਵੰਬਰ (ਸ.ਬ.) ਸਥਾਨਕ ਫੇਜ਼ 3 ਬੀ 1 ਵਿਚਲੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਖਹਿਰਾ ਯਾਦਗਾਰੀ ਲਾਇਬਰੇਰੀ ਦਾ ਸਥਾਪਨਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੱਜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਮਿਉਂਸਪਲ ਕੌਂਸਲਰ ਸz. ਜਸਪ੍ਰੀਤ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਕੁੱਝ ਹੋਰ ਲਾਇਬਰੇਰੀਆਂ ਦੇ ਇੰਚਾਰਜ ਵੀ ਹਾਜ਼ਰ ਹੋਏ ਅਤੇ ਸਹਾਇਕ ਕਮਿਸ਼ਨਰ ਨੂੰ ਲਾਏਬਰੇਰੀਆਂ ਦੇ ਕੰਮ ਕਾਜ ਦੌਰਾਨ ਆਉਂਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਮਿਉਂਪਸਲ ਕੌਂਸਲਰ ਸz. ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਲਾਈਬਰੇਰੀ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਂਦੇ ਹਨ। ਉਹਨਾਂ ਨਗਰ ਨਿਗਮ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਵਲੋਂ ਲਾਈਬਰੇਰੀ ਦੇ ਪ੍ਰਬੰਧ ਲਈ ਦਿੱਤੀ ਜਾਂਦੀ 10 ਹਜਾਰ ਰੁਪਏ ਮਹੀਨਾ ਰਕਮ ਨੂੰ ਵਧਾ ਕੇ 20 ਹਜਾਰ ਰੁਪਏ ਕੀਤਾ ਜਾਵੇ ਅਤੇ ਲਾਈਬਰੇਰੀ ਵਿੱਚ ਇੰਟਰਨੈਟ ਅਤੇ ਵਾਈ ਫਾਈ ਦੀ ਸੁਵਿਧਾ ਮੁਹਈਆ ਕਰਵਾਈ ਜਾਵੇ। ਉਹਨਾਂ ਆਪਣੇ ਨਿੱਜੀ ਖਰਚੇ ਤੋਂ ਲਾਈਬਰੇਰੀ ਵਾਸਤੇ ਇੱਕ ਇਨਵਰਟਰ ਦੇਣ ਦਾ ਐਲਾਨ ਵੀ ਕੀਤਾ।
ਲਾਈਬਰੇਰੀ ਦੇ ਇੰਚਾਰਜ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਅਸਿਸਟੈਂਟ ਕਮਿਸ਼ਨਰ ਜਗਜੀਤ ਸਿੰਘ ਜੱਜ ਨੇ ਭਰੋਸਾ ਦਿੱਤਾ ਕਿ ਉਹ ਇਸ ਸੰਬੰਧੀ ਬਣਦੀ ਕਾਰਵਾਈ ਨੂੰ ਯਕੀਨੀ ਕਰਣਗੇ। ਉਹਨਾਂ ਲਾਈਬਰੇਰੀ ਵਿੱਚ ਸੀ ਸੀ ਟੀ ਵੀ ਕੈਮਰੇ ਅਤੇ ਏਅਰ ਕੰਡੀਸ਼ਨਰ ਲਗਵਾਉਣ ਦਾ ਵਾਇਦਾ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਟਾਫ ਦੇ ਮੈਂਬਰ ਹਾਜ਼ਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
Chandigarh2 months ago
ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ