Mohali
ਦੋ ਦਿਨਾਂ ਸ਼ਖਸ਼ੀਅਤ ਸੁਧਾਰ ਕੈਂਪ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਟ੍ਰੱਸਟ, ਮੁਹਾਲੀ ਵਲੋਂ ਚਲਾਏ ਜਾ ਰਹੇ ਵਿਦਿਆ ਦਾ ਲੰਗਰ ਸਿੱਖਿਆ ਅਭਿਆਨ ਤਹਿਤ, ਵਿਦਿਆਰਥੀਆਂ ਦੀ ਬਹੁਮੁੱਖੀ ਸਖਸ਼ੀਅਤ ਉਭਾਰਨ ਦੇ ਮਨੋਰੱਥ ਨਾਲ ਦੋ ਦਿਨਾ ਕੈਂਪ ਗੁਰਦਵਾਰਾ ਸਾਚਾ ਧੰਨ ਸਾਹਿਬ, ਫੇਜ਼ 3 ਬੀ 1 ਵਿਖੇ ਲਗਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿਦਿਆਂ ਟਰੱਸਟ ਦੇ ਚੇਅਰਮੈਨ ਬਲਬੀਰ ਸਿੰਘ, ਜਨਰਲ ਸਕੱਤਰ ਭੁਪਿੰਦਰਪਾਲ ਸਿੰਘ ਆਨੰਦ, ਕੈਂਪ ਦੇ ਪ੍ਰਬੰਧਕ ਪਰਮਜੀਤ ਸਿੰਘ, ਨਿਰਦੇਸ਼ਕ ਪਰਮਦੀਪ ਸਿੰਘ ਆਨੰਦ ਅਤੇ ਕੋਆਰਡੀਨੇਟਰ ਸਤਨਾਮ ਸਿੰਘ ਨੇ ਦੱਸਿਆ ਕਿ ਟ੍ਰਸਟ ਵਲੋਂ ਇਸ ਪ੍ਰੋਗਰਾਮ ਤਹਿਤ ਆਰਥਿਕ ਤੌਰ ਤੇ ਕਮਜੋਰ 70 ਤੋਂ ਵੱਧ ਸਕੂਲੀ ਬੱਚੇ ਬੱਚੀਆਂ ਨੂੰ ਗੋਦ ਲਿਆ ਹੋਇਆ ਹੈ, ਜਿਹੜੇ ਜਿਲਾ ਫਤਿਹਗੜ ਸਾਹਿਬ, ਮੁਹਾਲੀ, ਰੋਪੜ, ਅਜਨਾਲਾ ਜਿਲਾ ਅੰਮ੍ਰਿਤਸਰ ਅਤੇ ਹਰਿਆਣਾ ਦੇ ਜਿਲਾ ਕੁਰਕਸ਼ੇਤਰ ਅਤੇ ਅੰਬਾਲਾ ਦੇ ਵੱਖ ਵੱਖ ਸਕੂਲਾਂ ਵਿੱਚ ਪੜ ਰਹੇ ਹਨ।
ਉਹਨਾਂ ਦੱਸਿਆ ਕੈਂਪ ਦੇ ਪਹਿਲੇ ਦਿਨ 105 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੀ ਰਜਿਸ਼ਟਰੇਸ਼ਨ ਤੋਂ ਬਾਅਦ ਮੈਡੀਕਲ ਜਾਂਚ ਲਈ ਖੂੁਨ ਦੇ ਨਮੂਨੇ ਇਕਤੱਰ ਕਰ ਕੇ ਟੈਸਟ ਕਰਨ ਲਈ ਪਾਥ ਲੈਬ ਭੇਜੇ ਗਏ। ਦੁਪਹਿਰ ਦੇ ਲੰਗਰ ਤੋਂ ਬਾਅਦ, ਇਕ ਇਕ ਕਰਕੇ ਵਿਦਿਆਰਥੀ-ਮਾਪੇ-ਅਧਿਆਪਕ ਮਿਲਣੀਆਂ ਦਾ ਸਿਲਸਲਾ ਚਲਿਆ। ਜਿਸ ਵਿੱਚ ਬੱਚਿਆਂ ਦੀ ਪੜਾਈ, ਵਿਹਾਰ, ਕਾਰਗੁਜਾਰੀ ਅਤੇ ਸਰਵਪੱਖੀ ਵਿਕਾਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸ਼ਾਮ ਚਾਰ ਵਜੇ ਤਕ ਖੂਨ ਜਾਂਚ ਦੀਆਂ ਰਿਪੋਰਟਾਂ ਮਿਲਣ ਤੇ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਕੇ ਲੋੜ ਅਨੁਸਾਰ ਦਵਾਈਆਂ ਲੈਣ ਦੀ ਸਲਾਹ ਦਿੱਤੀ ਗਈ। ਸ਼ਾਮ ਵੇਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਗਿਆਨਵਰਧਕ ਅਤੇ ਸਿਖਿਆਦਾਇਕ ਵੀਡੀਉ ਦਿਖਾਈ ਗਈ। ਰਾਤ ਦੇ ਲੰਗਰ ਉਪਰੰਤ ਸਾਰਿਆਂ ਦਾ ਰੈਣ ਬਸੇਰੇ ਦਾ ਪ੍ਰਬੰਧ ਗੁਰੂਦਵਾਰਾ ਸਾਹਿਬ ਵਿੱਚ ਹੀ ਕੀਤਾ ਗਿਆ।
ਉਹਨਾਂ ਦੱਸਿਆ ਕਿ ਦੂਜੇ ਦਿਨ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਮਾਪਿਆਂ ਨੂੰ ਸੁਚੇਤ ਪਾਲਣ-ਪੋਸ਼ਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੇਰੈਂਟਿੰਗ ਅਤੇ ਲਰਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ।
Mohali
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਸਿਹਤ ਵਿਭਾਗ ਵਲੋਂ ਸਫ਼ਾਈ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਮੁਹਾਲੀ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਵਿਚ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਇਸ ਸੰਬੰਧੀ ਜਾਣਕਾਰੀ ਦਿਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦਸਿਆ ਕਿ ਮੁਹਿੰਮ ਤਹਿਤ ਸਿਹਤ ਸੰਸਥਾਵਾਂ ਦੇ ਅੰਦਰੂਨੀ ਅਤੇ ਬਾਹਰੀ ਖੇਤਰਾਂ, ਓਪੀਡੀ, ਮਰੀਜ਼ਾਂ ਦੇ ਵਾਰਡਾਂ, ਉਡੀਕ ਘਰਾਂ, ਦਫ਼ਤਰਾਂ, ਗਲਿਆਰਿਆਂ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਦੇ ਨਾਲ ਹੀ ਕੂੜੇ ਦੇ ਸਹੀ ਨਿਪਟਾਰੇ, ਕੂੜੇਦਾਨਾਂ ਦੀ ਵਰਤੋਂ ਅਤੇ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਰੱਖਣਾ ਮਰੀਜ਼ਾਂ ਦੀ ਸੁਰੱਖਿਆ ਅਤੇ ਬੀਮਾਰੀਆਂ ਦੀ ਰੋਕਥਾਮ ਲਈ ਬਹੁਤ ਜ਼ਰੂਰੀ ਹੈ। ਸਾਫ਼-ਸੁਥਰਾ ਵਾਤਾਵਰਣ ਲਾਗਾਂ ਦੇ ਖ਼ਤਰੇ ਨੂੰ ਘਟਾਉਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਨੂੰ ਸਾਫ਼-ਸੁਥਰਾ ਰੱਖਣਾ ਸਾਰੇ ਸਿਹਤ ਕਰਮਚਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਫ਼ਾਈ ਸਬੰਧੀ ਉਪਰਾਲੇ ਸਿਰਫ਼ ਵਿਸ਼ੇਸ਼ ਮੁਹਿੰਮ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਇਨ੍ਹਾਂ ਨੂੰ ਰੋਜ਼ਾਨਾ ਦੀ ਕਾਰਜ-ਪ੍ਰਣਾਲੀ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।
Mohali
ਵਧੀਕ ਡਿਪਟੀ ਕਮਿਸ਼ਨਰ 10 ਵੱਖ-ਵੱਖ ਇਮੀਗ੍ਰੇਸ਼ਨ ਸਲਾਹਕਾਰ ਫਰਮਾਂ ਦੇ ਲਾਇਸੰਸ ਰੱਦ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜ਼ਿਲ੍ਹੇ ਦੀਆਂ 10 ਟਰੈਵਲ, ਇਮੀਗ੍ਰੇਸ਼ਨ ਅਤੇ ਆਈਲੈਟਸ ਨਾਲ ਸਬੰਧਤ ਫਰਮਾਂ/ਕੰਪਨੀਆਂ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲਾਇਸੰਸਾਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਨਵੀਨੀਕਰਨ ਲਈ ਅਰਜ਼ੀਆਂ ਨਾ ਦੇਣ ਕਾਰਨ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਸਬੰਧਤ ਫਰਮਾਂ ਨੂੰ ਪਹਿਲਾਂ ਨਿਰਧਾਰਤ ਨਿਯਮਾਂ ਤਹਿਤ ਲਾਇਸੰਸ ਜਾਰੀ ਕੀਤੇ ਗਏ ਸਨ, ਪਰ ਲਾਇਸੰਸਾਂ ਦੀ ਮਿਆਦ ਸਮਾਪਤ ਹੋਣ ਦੇ ਬਾਵਜੂਦ ਇਨ੍ਹਾਂ ਵੱਲੋਂ ਨਵੀਨੀਕਰਨ ਲਈ ਸਬੰਧਤ ਦਫ਼ਤਰ ਵਿੱਚ ਅਰਜ਼ੀ ਪੇਸ਼ ਨਹੀਂ ਕੀਤੀ ਗਈ। ਇਸ ਨੂੰ ਮੁੱਖ ਰੱਖਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆਂ ਕਿ ਲਾਇਸੰਸ ਰੱਦ ਕੀਤੀਆਂ ਗਈਆਂ ਫਰਮਾਂ ਵਿੱਚ ਮੈਸ: ਮੇਯੋ ਐਮ. ਡੀ., ਐਫ. ਏ. ਐਜੂਕੇਸ਼ਨਜ਼, ਮੈਸ: ਕੇ. ਆਈਲੈਟਸ ਕਲਾਸਿਜ਼, ਮੈਸ: ਹਾਈਲਾਈਨ ਆਈਲੈਟਸ ਐਂਡ ਇਮੀਗ੍ਰੇਸ਼ਨ ਸਰਵਿਸਿਜ਼, ਸਟੈਨਬੈਰੀ ਐਜੂ ਸਿਟੀ ਪ੍ਰਾਈਵੇਟ ਲਿਮਟਿਡ, ਬੁੱਲਜ਼ਆਈ ਮਾਈਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼, ਵੀ. ਜੀ. ਕੰਸਲਟੈਂਟਸ, ਸਰਾਓ ਸਰਵਿਸਿਜ਼, ਹਰਸੁੱਖ ਐਜੂਕੇਸ਼ਨ ਐਂਡ ਇਮੀਗ੍ਰੇਸ਼ਨ ਅਤੇ ਸੀਰਤ ਇੰਸਟੀਚਿਊਟ ਐਲ. ਐਲ. ਪੀ. ਸ਼ਾਮਲ ਹਨ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਉਹਨਾਂ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀ ਧਾਰਾ 6(1)(ਈ) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਦਸ ਫਰਮਾਂ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਪ੍ਰਾਰਥਣ/ਫਰਮਾਂ/ਫਰਮਾਂ ਦੇ ਮਾਲਕਾਂ/ਪਾਰਟਨਰਾਂ/ਕੰਪਨੀਆਂ/ ਕੰਪਨੀਆਂ ਦੇ ਡਾਇਰੈਕਟਰਾਂ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਪ੍ਰਾਰਥਣ/ਫਰਮਾਂ/ਫਰਮਾਂ ਦੇ ਮਾਲਕਾਂ/ਪਾਰਟਨਰਾਂ/ਕੰਪਨੀਆਂ/ਕੰਪਨੀਆਂ ਦੇ ਡਾਇਰੈਕਟਰ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਣਗੇ।
Mohali
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਦਾ ਮੈਂਬਰ ਬਣਨ ਤੇ ਸੁਰਜੀਤ ਸਿੰਘ ਨੂੰ ਸਨਮਾਨਿਤ ਕੀਤਾ
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਪੰਜਾਬੀ ਕਲਚਰ ਐਂਡ ਵੈਲਫੇਅਰ ਸੋਸਾਇਟੀ ਮੁਹਾਲੀ (ਰਜਿ.) ਵੱਲੋਂ ਸੁਸਾਇਟੀ ਦੇ ਸਾਬਕਾ ਸਰਗਰਮ ਮੈਂਬਰ ਸੁਰਜੀਤ ਸਿੰਘ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਦਾ ਮੈਂਬਰ ਬਣਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਸੁਰਜੀਤ ਸਿੰਘ ਦਾ ਸਵਾਗਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਨੇ ਆਸ ਪ੍ਰਗਟ ਕੀਤੀ ਕਿ ਸੁਰਜੀਤ ਸਿੰਘ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿੱਚ ਵਿਦਿਆਰਥੀ ਕਰਮਚਾਰੀ ਅਤੇ ਸਿੱਖਿਆ ਦੇ ਭਗਵੇਂਕਰਨ ਦੀ ਰੋਕ ਅਤੇ ਪੰਜਾਬ ਦੇ ਹਿੱਤਾਂ ਲਈ ਡੱਟ ਕੇ ਆਵਾਜ਼ ਬੁਲੰਦ ਕਰਨਗੇ।
ਇਸ ਮੌਕੇ ਸੁਰਜੀਤ ਸਿੰਘ ਨੇ ਸੁਸਾਇਟੀ ਦਾ ਉਹਨਾਂ ਦੇ ਚੋਣ ਮੁਹਿੰਮ ਵਿੱਚ ਭਰਵਾਂ ਯੋਗਦਾਨ ਪਾਉਣ ਲਈ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਲੋਕਤੰਤਰ ਕਦਰਾਂ ਕੀਮਤਾਂ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਪੰਜਾਬ ਯੂਨੀਵਰਸਿਟੀ ਸੈਨੇਟ ਵਿੱਚ ਬੁਲੰਦ ਕਰਦੇ ਰਹਿਣਗੇ।
ਸਨਮਾਨ ਸਮਾਰੋਹ ਵਿੱਚ ਪ੍ਰਿੰਸੀਪਲ ਕੁਲਦੀਪ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ ਜੱਗੀ, ਪਰਮਿੰਦਰ ਸਿੰਘ ਭਿੰਦਾ, ਦਰਸ਼ਨ ਸਿੰਘ ਦਰਸ਼ੀ, ਗੁਰਿੰਦਰ ਸਿੰਘ ਲੰਬੜਦਾਰ, ਸਰਬਜੀਤ ਸਿੰਘ ਸੈਣੀ, ਗੁਰਵਿੰਦਰ ਸਿੰਘ ਬਿੱਟੀ ਸੋਹਲ, ਵਿਕਰਮਜੀਤ ਸਿੰਘ ਵਿੱਕੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
