Punjab
ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ 4 ਵਿਅਕਤੀਆਂ ਦੀ ਮੌਤ
ਸ੍ਰੀ ਕੀਰਤਪੁਰ ਸਾਹਿਬ, 28 ਅਕਤੂਬਰ (ਸ.ਬ.) ਸ੍ਰੀ ਕੀਰਤਪੁਰ ਸਾਹਿਬ ਮੰਡੀ ਮੁੱਖ ਮਾਰਗ ਤੇ ਪਿੰਡ ਦੇਹਣੀ ਨਜ਼ਦੀਕ ਅੱਜ ਸਵੇਰੇ ਕਰੀਬ 6:30 ਵਜੇ ਭਿਆਨਕ ਸੜਕੀ ਹਾਦਸਾ ਵਾਪਰ ਗਿਆ ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਦੇ ਪੰਜਾਬ ਸਾਊਂਡ ਸਿਸਟਮ ਗਰੁੱਪ ਨਾਲ ਸੰਬੰਧਿਤ ਸਾਊਂਡ ਸਿਸਟਮ ਦੀ ਗੱਡੀ ਜੋ ਕਿ ਕੁੱਲੂ ਹਿਮਾਚਲ ਪ੍ਰਦੇਸ਼ ਦੇ ਦੁਸਹਿਰੇ ਪ੍ਰੋਗਰਾਮ ਲਗਾਉਣ ਤੋਂ ਬਾਅਦ ਵਾਪਸ ਰੂਪਨਗਰ ਜਾ ਰਹੀ ਸੀ ਜਦੋਂ ਇਹ ਗਰੁੱਪ ਪਿੰਡ ਦੇਹਣੀ ਨਜ਼ਦੀਕ ਪਹੁੰਚਿਆ ਤਾਂ ਉਤਰਾਈ ਕਾਰਨ ਗੱਡੀ ਤਕਨੀਕੀ ਖਾਮੀ ਦੇ ਚਲਦੇ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਅਤੇ ਸੜਕ ਨਜ਼ਦੀਕ ਡੂੰਘੀ ਖੱਡ ਵਿਚ ਜਾ ਪਲਟੀ ਜਿਸ ਵਿੱਚ ਬੈਠੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਵਾਪਰਨ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ 1033 ਤੇ ਕਾਲ ਕਰਕੇ ਨਜ਼ਦੀਕੀ ਗਰਾਂ ਮੋੜਾ ਟੋਲ ਪਲਾਜ਼ਾ ਕਰਮਚਾਰੀਆਂ ਨੂੰ ਦਿੱਤੀ ਅਤੇ ਤੁਰੰਤ ਸੜਕ ਬਣਾਉਣ ਵਾਲੀ ਕੰਪਨੀ ਦੇ ਅਧਿਕਾਰੀ ਪਹੁੰਚ ਗਏ। ਇਸ ਦੌਰਾਨ ਮੌਕੇ ਤੇ ਸੜਕ ਦਾ ਇੱਕ ਪਾਸਾ ਆਵਾਜਾਈ ਲਈ ਰੋਕਿਆ ਗਿਆ ਅਤੇ ਮੌਕੇ ਤੇ ਹਾਈਡਰੇ ਮਸ਼ੀਨਾਂ ਮੰਗਵਾਈਆਂ ਗਈਆਂ। ਢਾਈ ਘੰਟੇ ਦੀ ਜਦੋ-ਜਹਿਦ ਮਗਰੋਂ ਮਸ਼ੀਨਾਂ ਦੀ ਮਦਦ ਨਾਲ ਗੱਡੀ ਵਿੱਚੋਂ ਮ੍ਰਿਤਕ ਦੇਹਾਂ ਕੱਢੀਆਂ ਗਈਆਂ। ਇਸ ਦੌਰਾਨ ਪੰਜਾਬ ਸਾਊਂਡ ਸਿਸਟਮ ਦੇ ਨਾਲ ਚੱਲ ਰਹੇ ਗਰੁੱਪ ਦੇ ਕਰਮਚਾਰੀਆਂ ਨੇ ਦੱਸਿਆ ਕਿ ਇਸ ਗੱਡੀ ਵਿੱਚ ਚਾਰ ਵਿਅਕਤੀ ਮੌਜੂਦ ਸਨ ਅਤੇ ਚਾਰਾਂ ਦੀ ਮੌਤ ਹੋ ਗਈ। ਇਹ ਗਰੁੱਪ ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੁਸਹਿਰੇ ਦੇ ਸਮਾਗਮ ਤੋਂ ਬਾਅਦ ਵਾਪਸ ਪਰਤ ਰਿਹਾ ਸੀ ਅਤੇ ਰਾਤ ਸਮੇਂ ਕੁੱਲੂ ਤੋਂ ਚਲਿਆ ਸੀ। ਇਸ ਭਿਆਨਕ ਸੜਕ ਹਾਦਸੇ ਵਿੱਚ ਮ੍ਰਿਤਕ ਦੇਹਾਂ ਕੱਟੀਆਂ ਵੱਡੀਆਂ ਗਈਆਂ। ਮ੍ਰਿਤਕ ਦੇਹਾਂ ਨੂੰ 1033 ਐਂਬੂਲੈਂਸਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਮੋਰਚਰੀ ਭੇਜਿਆ ਗਿਆ ਮੌਕੇ ਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲੀਸ ਪਹੁੰਚ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ। ਇਸ ਸਬੰਧੀ ਥਾਣਾ ਮੁਖੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ 2 ਬੱਸਾਂ ਰਵਾਨਾ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੁਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਹਨਾਂ ਬਸਾਂ ਨੂੰ ਪਿੰਡ ਮੋਟੇ ਮਾਜਰਾ ਅਤੇ ਪਿੰਡ ਗੋਬਿੰਦਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਹੋਰਾਂ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਤੇ ਗੱਲ ਕਰਦਿਆਂ ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਨੇ ਦੱਸਿਆ ਕਿ ਬੱਸਾਂ ਵਿੱਚ ਰਵਾਨਾ ਹੋ ਰਹੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਵਾਲਮੀਕ ਮੰਦਰ, ਵਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰੇਗਾ।
ਇਸ ਮੌਕੇ ਤੇ ਪਰਿਵਾਰ ਸਿੰਘ ਲਾਡੀ ਸਾਬਕਾ ਸਰਪੰਚ, ਕਰਮਜੀਤ ਕੌਰ ਸਰਪੰਚ, ਰਾਜ ਕੌਰ ਮੈਂਬਰ ਪੰਚਾਇਤ, ਗੁਰਬੰਤ ਸਿੰਘ ਬਿੱਲਾ ਪ੍ਰਧਾਨ ਸੁੱਖ ਸੁਧਾਰ ਕਮੇਟੀ, ਬਲਵਿੰਦਰ ਸਿੰਘ ਸੋਸ਼ਲ ਵਰਕਰ, ਨਰਿੰਦਰਜੀਤ ਸਿੰਘ ਕੌਂਸਲਰ, ਮੁਖਤਿਆਰ ਸਿੰਘ ਮੈਂਬਰ ਪੰਚਾਇਤ ਤੋਂ ਇਲਾਵਾ ਕਰਮਾਪੁਰੀ, ਜਗਤਾਰ ਸਿੰਘ ਪੰਚ, ਦਲਜੀਤ ਸਿੰਘ ਪੰਚ, ਸਿਮਰਨ ਜੋਤ ਸਿੰਘ ਪੰਚ, ਰਾਜ ਕੁਮਾਰ ਪੰਚ, ਨਰੇਸ਼ ਕੁਮਾਰ ਤੋਂ ਇਲਾਵਾ ਨਿਹਾਲ ਸਿੰਘ ਵਿਰਖ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।
Mohali
ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮੁਹਾਲੀ ਸ਼ਾਖਾਵਾਂ ਵਲੋਂ ਆਪਸੀ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਭਵਨ, ਫੇਜ਼ 3ਏ, ਮੁਹਾਲੀ ਵਿਖੇ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਰੋਜ਼ੀ ਵੈਦ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਜਦੋਂਕਿ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ, ਮੁਹਾਲੀ ਦੇ ਜਨਰਲ ਸਕੱਤਰ ਸ੍ਰੀ ਡੀ. ਆਰ. ਕੰਬੋਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਪ੍ਰੋਗਰਾਮ ਦੀ ਸ਼ੁਰੂਆਤ ਵੰਦੇ ਮਾਤਰਮ ਗੀਤ ਗਾ ਕੇ ਕੀਤੀ ਗਈ। ਮੁਹਾਲੀ ਬ੍ਰਾਂਚ ਦੇ ਪ੍ਰਧਾਨ ਸ੍ਰੀ ਅਸ਼ੋਕ ਪਵਾਰ ਵਲੋਂ ਆਏ ਮਹਿਮਾਨਾਂ ਦਾ ਸੁਆਗਤ ਕਰਨ ਉਪਰੰਤ ਸ੍ਰੀਮਤੀ ਵੀਰਾਂ ਵਾਲੀ, ਸੇਵਾ ਪ੍ਰਮੁੱਖ, ਮੁਹਾਲੀ ਸ਼ਾਖਾ ਵੱਲੋਂ ਗੁਰੂ ਅਤੇ ਸ਼ਿਸ਼ ਦੇ ਵਿਸ਼ੇ ਤੇ ਕਵਿਤਾ ਪੇਸ਼ ਕੀਤੀ ਗਈ। ਇਸ ਉਪਰੰਤ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਡਾ. ਰੋਜ਼ੀ ਵੈਦ ਨੇ ਅਧਿਆਪਕ ਅਤੇ ਵਿਦਿਆਰਥੀ ਵਿਚਕਾਰ ਆਪਸੀ ਸਤਿਕਾਰ, ਪਿਆਰ, ਵਿਸ਼ਵਾਸ ਅਤੇ ਆਤਮਿਕ ਸਾਂਝ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਗੁਰੂ ਅਤੇ ਸ਼ਿਸ਼ ਦਾ ਰਿਸ਼ਤਾ ਕੇਵਲ ਸਿੱਖਿਆ ਦੇਣ ਅਤੇ ਪ੍ਰਾਪਤ ਕਰਨ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਇਹ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਜੀਵਨ ਪ੍ਰਤੀ ਸਹੀ ਦ੍ਰਿਸ਼ਟੀਕੋਣ ਵਿਕਸਿਤ ਕਰਨ ਵਾਲਾ ਇੱਕ ਪਵਿੱਤਰ ਰਿਸ਼ਤਾ ਹੈ। ਇੱਕ ਆਦਰਸ਼ ਅਧਿਆਪਕ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਨੂੰ ਸਹੀ ਅਤੇ ਗ਼ਲਤ ਵਿਚਕਾਰ ਫ਼ਰਕ ਸਮਝਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦਾ ਹੈ।
ਇਸਤੋਂ ਪਹਿਲਾਂ ਚੰਡੀਗੜ੍ਹ ਦੇ ਪ੍ਰਾਂਤਿਕ ਸਰਪ੍ਰਸਤ ਸz ਗੁਰਦੀਪ ਸਿੰਘ ਨੇ ਡਾ. ਰੋਜ਼ੀ ਵੈਦ ਦੀ ਵਿਸਥਾਰਪੂਰਵਕ ਜਾਣ-ਪਛਾਣ ਕਰਵਾਈ ਅਤੇ ਭਾਰਤ ਵਿਕਾਸ ਪ੍ਰੀਸ਼ਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਤਹਿਤ 20 ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ‘ਭਾਰਤ ਕੋ ਜਾਣੋ’ ਪੁਸਤਕ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਮੰਚ ਸੰਚਾਲਨ ਸ੍ਰੀ ਬਲਦੇਵ ਰਾਮ, ਸਕੱਤਰ, ਮੁਹਾਲੀ ਸ਼ਾਖਾ, ਸ੍ਰੀ ਚਿਮਨ ਲਾਲ, ਸਕੱਤਰ, ਮਹਾਰਾਣਾ ਪ੍ਰਤਾਪ ਸ਼ਾਖਾ ਵੱਲੋਂ ਕੀਤਾ ਗਿਆ।
ਇਸ ਮੌਕੇ ਸ੍ਰੀ ਜੀ. ਡੀ. ਧੀਮਾਨ, ਸ੍ਰੀ ਮਧੂਕਰ ਕੌੜਾ, ਸ੍ਰੀ ਦਿਨੇਸ਼ ਕੁਮਾਰ, ਸ੍ਰੀ ਸੁਧੀਰ ਗੁਲਾਟੀ, ਸ੍ਰੀ ਕਮਲ ਗਰੋਵਰ ਅਤੇ ਤਿੰਨਾਂ ਸ਼ਾਖਾਵਾਂ ਦੇ ਹੋਰ ਮੈਂਬਰ ਹਾਜਿਰ ਸਨ।
Mohali
ਈ. ਡੀ. ਵੱਲੋਂ ਗਮਾਡਾ ਅਤੇ ਵੱਖ-ਵੱਖ ਬਿਲਡਰਾਂ ਵਿਰੁੱਧ ਕਾਰਵਾਈ ਦਾ ਸੁਆਗਤ ਕੀਤਾ
ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਮੁਹਾਲੀ ਦੇ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰਜੈਕਟਾਂ ਦੀਆਂ ਰੈਜੀਡੈਂਸ ਵੈਲਫੇਅਰ ਅਸ਼ੋਸੀਏਸ਼ਨਾਂ ਅਤੇ ਸੋਸਾਇਟੀਆਂ ਦੀ ਬਣੀ ਸਾਂਝੀ ਜਥੇਬੰਦੀ ਕੋਰਵਾਸ ਦੇ ਆਗੂ ਰਾਜਵਿੰਦਰ ਸਿੰਘ ਨੇ ਪਿਛਲੇ ਕੁੱਝ ਸਮੇਂ ਤੋਂ ਈ ਡੀ ਵਲੋਂ ਵੱਖ-ਵੱਖ ਬਿਲਡਰਾਂ ਅਤੇ ਗਮਾਡਾ/ਪੁੱਡਾ ਦੇ ਵਿਰੁੱਧ ਕਾਰਵਾਈ ਕਰਦਿਆਂ ਕੀਤੀ ਜਾ ਰਹੀ ਜਾਂਚ ਦਾ ਸੁਆਗਤ ਕਰਦਿਆਂ ਕਿਹਾ ਹੈ ਕਿ ਈ. ਡੀ. ਦੀ ਕਾਰਵਾਈ ਨਾਲ ਮੁਹਾਲੀ ਦੇ ਪ੍ਰਾਈਵੇਟ ਮੈਗਾ ਪ੍ਰੋਜੈਕਟਾਂ ਵਿੱਚ ਰਹਿੰਦੇ ਲੋਕਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ, ਕਿਉਂਕਿ ਇਨ੍ਹਾਂ ਮੈਗਾ ਪ੍ਰਾਜੈਕਟਾਂ ਦੇ ਸੈਕਟਰਾਂ ਵਿੱਚ ਰਹਿੰਦੇ ਲੋਕ ਬਿਲਡਰਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ ਅਤੇ ਗਮਾਡਾ/ਪੁੱਡਾ ਵਲੋਂ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਉਹਨਾਂ ਕਿਹਾ ਕਿ ਗਮਾਡਾ/ਪੁੱਡਾ ਦੇ ਦਫਤਰ ਭ੍ਰਿਸ਼ਟਾਚਾਰ ਦਾ ਗੜ੍ਹ ਬਣ ਚੁੱਕੇ ਹਨ ਅਤੇ ਇਸ ਗੱਲ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੱਲੋਂ ਵੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਵਿਰੁੱਧ ਕੋਈ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕੀਤੀ ਜਾਂਦੀ ਹੈ ਤਾਂ ਉਹ ਸ਼ਿਕਾਇਤ ਵਾਪਸ ਉਨ੍ਹਾਂ ਅਧਿਕਾਰੀਆਂ ਕੋਲ ਹੀ ਆ ਜਾਂਦੀ ਹੈ ਜਿਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ ਹੁੰਦੀ ਹੈ। ਉਹਨਾਂ ਕਿਹਾ ਕਿ ਗਮਾਡਾ/ਪੁੱਡਾ ਵਿਰੁੱਧ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਏਜੰਸੀ ਦਾ ਹੋਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਈ.ਡੀ ਵੱਲੋਂ ਕੀਤੀ ਕਾਰਵਾਈ ਨਾਲ ਲੋਕਾਂ ਨੂੰ ਇਨਸਾਫ ਮਿਲਣ ਦੀ ਪੂਰੀ ਉਮੀਦ ਹੈ।
ਉਹਨਾਂ ਕਿਹਾ ਕਿ ਪਿਛਲੇ ਦਿਨੀ ਮੀਡੀਆ ਰਾਂਹੀ ਪਤਾ ਲੱਗਾ ਹੈ ਕਿ ਪੁੱਡਾ ਵੱਖ-ਵੱਖ ਬਿਲਡਰਾਂ ਨਾਲ ਮਿਲੀਭੁਗਤ ਕਰਕੇ ਮਾਸਟਰ ਪਲਾਨ ਵਿੱਚ ਬਦਲਾਅ ਕਰਨ ਜਾ ਰਿਹਾ ਹੈ, ਜਿਸ ਵਿੱਚ ਸੜਕਾਂ ਨੂੰ ਤੰਗ ਕਰਨ ਦੀ ਤਜ਼ਵੀਜ ਚਲ ਰਹੀ ਹੈ ਜੋ ਕਿ ਸਰਾਸਰ ਗਲਤ ਹੈ, ਬਲਕਿ ਸਮੇਂ ਦੇ ਬੀਤਣ ਨਾਲ ਸੜਕਾਂ ਚੌੜੀਆਂ ਕਰਨ ਦੀ ਜਰੂਰਤ ਹੈ ਕਿਉਕਿ ਆਬਾਦੀ ਬੜੀ ਤੇਜੀ ਨਾਲ ਵੱਧ ਰਹੀ ਹੈ।
ਸੰਸਥਾ ਦੇ ਆਗੂਆਂ ਨੇ ਬਿਲਡਰਾਂ ਅਤੇ ਗਮਾਡਾ/ਪੁੱਡਾ ਦੀਆਂ ਮਨ-ਮਾਨੀਆਂ ਨੂੰ ਠੱਲ ਪੈਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਈ.ਡੀ ਦੀ ਇਸ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ ਹੈ ਅਤੇ ਆਸ ਜਾਹਿਰ ਕੀਤੀ ਹੈ ਕਿ ਈ.ਡੀ ਦੇ ਅਧਿਕਾਰੀ ਲੋਕਾਂ ਨੂੰ ਜਰੂਰ ਇਨਸਾਫ ਦੇਣਗੇ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣਗੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
