Connect with us

Uncategorized

ਅਕਾਲੀ ਦਲ ਅਤੇ ਭਾਜਪਾ ਵਿੱਚ ਆਪਸੀ ਸਮਝੌਤਾ ਹੋਣ ਨਾਲ ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ

Published

on

ਅਕਾਲੀ ਦਲ ਬਾਦਲ 60, ਭਾਜਪਾ45 ਅਤੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ 12 ਸੀਟਾਂ ਤੇ ਚੋਣ ਲੜਣ ਦੀ ਚਰਚਾ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 3 ਨਵੰਬਰ

ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਚੋਣ ਸਮਝੌਤਾ ਸਿਰੇ ਚੜ੍ਹ ਗਿਆ ਹੈ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਸਮਝੌਤਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਐਲਾਨ ਨਵੰਬਰ ਦੇ ਦੂਜੇ ਹਫਤੇ ਵਿੱਚ (ਦਿਵਾਲੀ ਤੋਂ ਬਾਅਦ) ਹੋ ਸਕਦਾ ਹੈ।

ਇਸ ਸੰਬੰਧੀ ਬੀਤੇ ਦਿਨ ਅਕਾਲੀ ਦਲ ਬਾਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਭਾਜਪਾ ਵਿਚਾਲੇ ਗਠਜੋੜ ਹੋਣ ਬਾਰੇ ਸੰਕੇਤ ਦਿੰਦਿਆਂ ਕਿਹਾ ਗਿਆ ਸੀ ਕਿ ਅਕਾਲੀ ਦਲ ਬਾਦਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਨਾਲ ਵੀ ਸਮਝੌਤਾ ਕਰਨ ਲਈ ਤਿਆਰ ਹੈ ਅਤੇ ਛੇਤੀ ਹੀ ਸਾਰਾ ਕੁੱਝ ਜਨਤਾ ਦੇ ਸਾਮ੍ਹਣੇ ਆ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਾਲੇ ਹੋਏ ਇਸ ਚੋਣ ਸਮਝੌਤੇ ਵਿੱਚ ਸz. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੋਂ ਬਗਾਵਤ ਕਰਕੇ ਬਣਾਏ ਗਏ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ 12 ਸੀਟਾਂ ਦਿੱਤੇ ਜਾਣ ਦੀ ਚਰਚਾ ਹੈ। ਇਸ ਸਮਝੌਤੇ ਤਹਿਤ ਅਕਾਲੀ ਦਲ ਬਾਦਲ ਵਲੋਂ 60 ਸੀਟਾਂ ਤੇ ਚੋਣ ਲੜੀ ਜਾਵੇਗੀ ਜਦੋਂਕਿ ਭਾਰਤੀ ਜਨਤਾ ਪਾਰਟੀ 45 ਸੀਟਾਂ ਤੇ ਚੋਣ ਲੜੇਗੀ।

ਦਰਅਸਲ ਪੰਜਾਬ ਦੀ ਸੱਤਾ ਤੇ ਕਾਬਿਜ ਹੋਣ ਦੀ ਚਾਹਵਾਨ ਭਾਰਤੀ ਜਨਤਾ ਪਾਰਟੀ ਨੂੰ ਇਹ ਗੱਲ ਸਮਝ ਆ ਗਈ ਹੈ ਕਿ ਉਹ ਇਕੱਲੇ ਤੌਰ ਤੇ ਚੋਣ ਲੜ ਕੇ ਸੂਬੇ ਦੀ ਸੱਤਾ ਤੇ ਕਾਬਜ ਨਹੀਂ ਹੋ ਸਕਦੀ ਅਤੇ ਨਾ ਹੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਹਿਯੋਗ ਨਾਲ ਸੂਬੇ ਵਿੱਚ ਉਸਦੀ ਸਰਕਾਰ ਬਣ ਸਕਦੀ ਹੈ ਇਸ ਲਈ ਜੇਕਰ ਭਾਜਪਾ ਨੇ ਪੰਜਾਬ ਦੀ ਸੱਤਾ ਦਾ ਸੁਆਦ ਲੈਣਾ ਹੈ ਤਾਂ ਉਸਨੂੰ ਅਕਾਲੀ ਦਲ ਬਾਦਲ ਨਾਲ ਸਮਝੌਤਾ ਕਰਨਾ ਹੀ ਪੈਣਾ ਹੈ।

ਇਸ ਗੱਲ ਦੇ ਸਪਸ਼ਟ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਅਗਵਾਈ ਵਲੋਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਵੀ ਇਸ਼ਾਰਾ ਕੀਤਾ ਜਾ ਚੁੱਕਿਆ ਹੈ ਕਿ ਉਹ ਅਕਾਲੀ ਦਲ ਤੋਂ ਵੱਖਰਾ ਹੋ ਕੇ ਚੋਣ ਲੜਣ ਬਾਰੇ ਬਿਆਨਬਾਜੀ ਬੰਦ ਕਰ ਦੇਣ ਅਤੇ ਇਸਤੋਂ ਬਾਅਦ ਤੋਂ ਭਾਜਪਾ ਦੀ ਪੰਜਾਬ ਇਕਾਈ ਦੇ ਆਗੂਆਂ ਦੀ ਸੁਰ ਬਦਲੀ ਦਿਖ ਰਹੀ ਹੈ।

ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਹੋਣ ਵਾਲੇ ਇਸ ਚੋਣ ਸਮਝੌਤੇ ਦਾ ਪੰਜਾਬ ਦੀ ਸਿਆਸਤ ਤੇ ਵੱਡਾ ਅਸਰ ਪੈਣਾ ਤੈਅ ਹੈ ਅਤੇ ਇਹਨਾਂ ਦੋਵਾਂ ਪਾਰਟੀਆਂ ਨੂੰ ਮਿਲਣ ਵਾਲੀਆਂ ਵੋਟਾਂ ਦੇ ਜੋੜ ਨਾਲ ਅਕਾਲੀ ਭਾਜਪਾ ਗਠਜੋੜ ਨੂੰ ਮਿਲਣ ਵਾਲੀਆਂ ਸੀਟਾਂ ਦਾ ਅੰਕੜਾ ਕਾਫੀ ਵੱਧ ਸਕਦਾ ਹੈ। ਇਸ ਪੱਖੋਂ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਆਗੂਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਅਗਲੀ ਵਾਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨੀ ਤੈਅ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿਵਾਲੀ ਤੋਂ ਬਾਅਦ ਪੰਜਾਬ ਦਾ ਦੌਰਾ ਕੀਤਾ ਜਾ ਸਕਦਾ ਹੈ ਜਿਸ ਦੌਰਾਨ ਅਕਾਲੀ ਭਾਜਪਾ ਗਠਜੋੜ ਬਾਰੇਰਸਮੀ ਐਲਾਨ ਹੋ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦਾ ਸੂਬੇ ਦੀ ਸਿਆਸੀ ਤਸਵੀਰ ਤੇ ਭਾਰੀ ਅਸਰ ਪੈਣਾ ਤੈਅ ਹੈ।

Punjab

ਆਈ ਪੀ ਐਸ ਵਜੋਂ ਤਰੱਕੀ

Published

on

By

ਪੰਜਾਬ ਦੇ ਡੀ ਜੀ ਪੀ ਦਫਤਰ ਵਿੱਚ ਬਤੌਰ ਏ ਆਈ ਜੀ (ਸਕਿਉਰਟੀ) ਤੈਨਾਤ ਸz. ਮਨਧੀਰ ਸਿੰਘ, ਜਿਹਨਾਂ ਨੂੰ ਤਰੱਕੀ ਦੇ ਕੇ ਪੀ ਪੀ ਐਸ ਕੇਡਰ ਤੋਂ ਆਈ ਪੀ ਐਸ (ਪੰਜਾਬ ਕਾਡਰ) ਨਿਯੁਕਤ ਕੀਤਾ ਗਿਆ ਹੈ।

ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਮਨਧੀਰ ਸਿੰਘ ਨੂੰ ਬੈਚ ਲਗਾ ਕੇ ਵਧਾਈ ਦਿੰਦੇ ਹੋਏ।

Continue Reading

Uncategorized

ਜਨਤਾ ਨੂੰ ਲਗਾਤਾਰ ਵੱਧਦੀ ਮਹਿੰਗਾਈ ਤੋਂ ਰਾਹਤ ਦੇਣ ਲਈ ਖੁਦਰਾ ਬਾਜਾਰ ਤੇ ਲਗਾਮ ਕਸੇ ਸਰਕਾਰ

Published

on

By

 

ਪਿਛਲੇ ਸਾਲਾਂ ਦੌਰਾਨ ਮਹਿੰਗਾਈ ਵਿੱਚ ਹੋਣ ਵਾਲਾ ਲਗਾਤਾਰ ਵਾਧਾ ਸਾਡੇ ਦੇਸ਼ ਦੀ ਸਭ ਤੋਂ ਅਹਿਮ ਸਮੱਸਿਆ ਬਣਿਆ ਹੋਇਆ ਹੈ। ਇਸ ਦੌਰਾਨ ਪਿਛਲੇ ਸਾਢੇ ਗਿਆਰਾਂ ਸਾਲਾਂ ਤੋਂ ਦੇਸ਼ ਦੀ ਸੱਤਾ ਸੰਭਾਲ ਰਹੀ ਮੋਦੀ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਮਹਿੰਗਾਈ ਲਗਾਤਾਰ ਵੱਧਦੀ ਅਤੇ ਹੋਰ ਵੱਧਦੀ ਰਹੀ ਹੈ। ਇਸ ਦੌਰਾਨ ਸਰਕਾਰ ਵਲੋਂ ਭਾਵੇਂ ਮਹਿੰਗਾਈ ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੀ ਗੱਲ ਕੀਤੀ ਜਾਂਦੀ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਆਮ ਆਦਮੀ ਨੂੰ ਸਰਕਾਰ ਦੀ ਇਸ ਕਾਰਵਾਈ ਨਾਲ ਕੋਈ ਰਾਹਤ ਮਿਲਦੀ ਨਜਰ ਨਹੀਂ ਆਉਂਦੀ ਅਤੇ ਉਸ ਲਈ ਆਪਣੇ ਜਰੂਰੀ ਖਰਚਿਆਂ ਦੀ ਭਰਪਾਈ ਵੀ ਔਖੀ ਹੋ ਗਈ ਹੈ।

ਦੇਸ਼ ਭਰ ਵਿੱਚ ਪਿਛਲੇ ਕਈ ਸਾਲਾਂ ਤੋਂ ਚਲਦੀ ਆ ਰਹੀ ਆਰਥਿਕ ਮੰਦੀ ਦੇ ਕਾਰਨ ਲੋਕਾਂ ਦੀ ਆਮਦਨੀ ਵੈਸੇ ਹੀ ਘੱਟ ਹੋ ਗਈ ਹੈ ਅਤੇ ਉੱਪਰੋਂ ਲਗਾਤਾਰ ਵੱਧਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਣਾ ਵੀ ਔਖਾ ਹੋ ਗਿਆ ਹੈ ਜਿਸ ਕਾਰਨ ਉਹਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਦੌਰਾਨ ਲੋਕਾਂ ਦੀ ਰੋਜਾਨਾ ਜਰੂਰਤ ਦਾ ਜਿਆਦਾਤਰ ਸਾਮਾਨ ਲਗਾਤਾਰ ਮਹਿੰਗਾ ਅਤੇ ਹੋਰ ਮਹਿੰਗਾ ਹੀ ਹੋਇਆ ਹੈ ਅਤੇ ਆਮ ਜਨਤਾ ਨੂੰ ਮਹਿੰਗਾਈ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ। ਇਸ ਦੌਰਾਨ ਲੋਕਾਂ ਦੀ ਆਮ ਵਰਤੋਂ ਵਿੱਚ ਆਉਣ ਵਾਲੇ ਛੋਟੇ ਵੱਡੇ ਸਾਮਾਨ ਜਿਵੇਂ ਕਿਤਾਬਾਂ, ਦਵਾਈਆਂ, ਕਪੜੇ, ਮਿਠਾਈਆਂ, ਮਕਾਨ ਉਸਾਰੀ ਦਾ ਸਮਾਨ ਸਮੇਤ ਅਤੇ ਹਰ ਤਰ੍ਹਾਂ ਦੇ ਸਾਮਾਨ ਦੀ ਕੀਮਤ ਲਗਾਤਾਰ ਵੱਧ ਰਹੀ ਹੈ। ਮਹਿੰਗਾਈ ਦਰ ਤੇ ਕਾਬੂ ਕਰਨ ਦੇ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਨਾ ਤਾਂ ਸਬਜੀਆਂ ਅਤੇ ਫਲ ਦੇ ਦਾਮ ਘੱਟ ਹੋਏ ਹਨ ਅਤੇ ਨਾ ਹੀ ਰਾਸ਼ਨ ਦਾ ਸਾਮਾਨ ਸਸਤਾ ਹੋਇਆ ਹੈ ਜਿਸ ਕਾਰਣ ਆਮ ਆਦਮੀ ਲਈ ਗੁਜਾਰਾ ਚਲਾਉਣਾ ਵੀ ਔਖਾ ਹੁੰਦਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਸੱਤਾਧਾਰੀ ਆਗੂਆਂ ਵਲੋਂ ਅਕਸਰ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਦੇਸ਼ ਦੀ ਮਹਿੰਗਾਈ ਦਰ ਦਾ ਅੰਕੜਾ ਆਪਣੇ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ ਤੋਂ ਕਾਫੀ ਹੇਠਾਂ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਮਹਿੰਗਾਈ ਦਰ ਵਿਚਲੀ ਇਹ ਕਟੌਤੀ ਸਿਰਫ ਅਕੰੜਿਆਂ ਤਕ ਹੀ ਸੀਮਿਤ ਹੈ ਜਿਹੜੀ ਆਮ ਲੋਕਾਂ ਨੂੰ ਕਿਤੇ ਨਜਰ ਨਹੀਂ ਆਉਂਦੀ। ਵੈਸੇ ਵੀ ਸਰਕਾਰ ਵਲੋਂ ਮਹਿੰਗਾਈ ਤੇ ਕਾਬੂ ਕਰਨ ਲਈ ਜਿਹੜੀ ਕਾਰਵਾਈ ਕੀਤੀ ਜਾਂਦੀ ਹੈ ਉਹ ਵੀ ਥੋਕ ਬਾਜਾਰ ਤਕ ਹੀ ਸੀਮਿਤ ਰਹਿੰਦੀ ਹੈ ਅਤੇ ਖੁਦਰਾ ਬਾਜਾਰ ਵਿੱਚ ਵਿਕਣ ਵਾਲੇ ਸਾਮਾਨ ਦੀ ਕੀਮਤ ਤੈਅ ਕਰਨ ਲਈ ਸਰਕਾਰ ਵਲੋਂ ਕੁੱਝ ਵੀ ਨਹੀਂ ਕੀਤਾ ਜਾਂਦਾ, ਜਦੋਂਕਿ ਆਮ ਲੋਕਾਂ ਨੇ ਤਾਂ ਖੁਦਰਾ ਬਾਜਾਰ ਤੋਂ ਹੀ ਖਰੀਦਦਾਰੀ ਕਰਨੀ ਹੁੰਦੀ ਹੈ।

ਸਰਕਾਰ ਦੀ ਇਸ ਕਾਰਵਾਈ ਨਾਲ ਜੇਕਰ ਲੋਕਾਂ ਦੀ ਨਿੱਤ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਥੋਕ ਕੀਮਤ ਵਿੱਚ ਕੁੱਝ ਕਮੀ ਆਉਂਦੀ ਵੀ ਹੈ ਤਾਂ ਵੀ ਪਰਚੂਨ ਦੁਕਾਨਦਾਰਾਂ ਵਲੋਂ ਇਹਨਾਂ ਵਸਤੂਆਂ ਦੇ ਦਾਮ ਨਹੀਂ ਘਟਾਏ ਜਾਂਦੇ ਅਤੇ ਖੁਦਰਾ ਬਾਜਾਰ ਦੇ ਦੁਕਾਨਦਾਰ ਥੋਕ ਬਾਜਾਰ ਵਿੱਚ ਕੀਮਤਾਂ ਘਟਣ ਦੇ ਬਾਵਜੂਦ ਭਾਰੀ ਮੁਨਾਫੇ ਦੇ ਲਾਲਚ ਵਿੱਚ ਖੁਦਰਾ ਬਾਜਾਰ ਵਿੱਚ ਕੀਮਤਾਂ ਉੱਚੀਆਂ ਰੱਖ ਕੇ ਮਹਿੰਗਾਈ ਵਿੱਚ ਵਾਧਾ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਦਿੰਦੇ ਰਹਿੰਦੇ ਹਨ। ਇਸ ਮੁਨਾਫਾਖੋਰੀ ਵਿੱਚ ਵੱਡੀਆਂ ਕੰਪਨੀਆਂ ਵੀ ਸ਼ਾਮਿਲ ਹਨ ਜਿਹਨਾਂ ਵਲੋਂ ਆਮ ਲੋਕਾਂ ਦੀ ਲੋੜ ਦਾ ਛੋਟਾ ਵੱਡਾ ਸਾਮਾਨ ਪੈਕ ਕਰਕੇ ਵੇਚਿਆ ਜਾਂਦਾ ਹੈ ਅਤੇ ਥੋਕ ਬਾਜਾਰ ਵਿੱਚ ਕੀਮਤਾਂ ਵਿੱਚ ਆਈ ਕਮੀ ਕਾਰਨ ਇਹਨਾਂ ਕੰਪਨੀਆਂ ਵਲੋਂ ਤਿਆਰ ਕੀਤੇ ਜਾਣ ਵਾਲੇ ਸਾਮਾਨ ਦੀ ਲਾਗਤ ਵੀ ਭਾਵੇਂ ਘੱਟ ਜਾਂਦੀ ਹੈ ਪਰੰਤੂ ਉਹਨਾਂ ਵਲੋਂ ਸਾਮਾਨ ਦੀ ਕੀਮਤ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਂਦੀ ਅਤੇ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਕੋਈ ਰਾਹਤ ਨਹੀਂ ਮਿਲਦੀ।

ਮਹਿੰਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਤੋਂ ਜਨਤਾ ਨੂੰ ਰਾਹਤ ਦੇਣ ਲਈ ਇਹ ਜਰੂਰੀ ਹੈ ਕਿ ਸਰਕਾਰ ਪਰਚੂਨ ਬਾਜਾਰ ਦੇ ਦੁਕਾਨਦਾਰਾਂ ਦੀ ਮੁਨਾਫਾਖੋਰੀ ਤੇ ਲਗਾਮ ਲਗਾਏ। ਇਸ ਕਾਰਵਾਈ ਦੇ ਤਹਿਤ ਜਿੱਥੇ ਆਮ ਆਦਮੀ ਨੂੰ ਰਾਹਤ ਦੇਣ ਲਈ ਹਰ ਤਰ੍ਹਾਂ ਦੇ ਸਾਮਾਨ ਦੀਆਂ ਖੁਦਰਾ ਕੀਮਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਉੱਥੇ ਪਰਚੂਨ ਦੁਕਾਨਦਾਰਾਂ ਲਈ ਇਹ ਜਰੂਰੀ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਸਰਕਾਰ ਵਲੋਂ ਤੈਅ ਕੀਤੀਆਂ ਗਈਆਂ ਜਰੂਰੀ ਸਾਮਾਨ ਦੀਆਂ ਦਰਾਂ ਦੀ ਸੂਚੀ ਵਾਲਾ ਬੋਰਡ ਲਗਾ ਕੇ ਰੱਖਣ। ਇਸਦੇ ਨਾਲ ਨਾਲ ਸਰਕਾਰ ਵਲੋਂ ਆਮ ਜਨਤਾ ਨੂੰ ਵਾਜਿਬ ਕੀਮਤ ਤੇ ਜਰੂਰੀ ਵਸਤੂਆਂ ਮੁਹਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਲਈ ਸੁਪਰ ਬਾਜਾਰ ਵਾਂਗ ਵਿਸ਼ੇਸ਼ ਦੁਕਾਨਾਂ ਖੋਲ੍ਹ ਕੇ ਜਨਤਾ ਨੂੰ ਜਰੂਰੀ ਸਾਮਾਨ ਮੁਹਈਆ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੁੱਝ ਰਾਹਤ ਮਿਲੇ ਅਤੇ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਸਕਣ।

Continue Reading

Uncategorized

ਸਾਵਣ ਰੂਪੋਵਾਲੀ ਨੇ ਪਾਲੀ ਭੁਪਿੰਦਰ ਦੇ ਨਾਟਕ ‘ਟੈਰੋਰਿਸਟ ਕੀ ਪ੍ਰੇਮਿਕਾ’ ਰਾਹੀਂ ਸੱਤ ਸਾਲਾਂ ਬਾਅਦ ਕੀਤੀ ਰੰਗਮੰਚ ਤੇ ਵਾਪਸੀ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਕਲਾ ਭਵਨ ਦੇ ਰੰਧਾਵਾ ਆਡੀਟੋਰੀਅਮ ਵਿਖੇ ਚਰਚਿੱਤ ਤੇ ਬੇਬਾਕ ਨਾਟਕਕਾਰ, ਨਾਟ-ਨਿਰਦੇਸ਼ਕ ਅਤੇ ਫਿਲਮਕਾਰ ਪਾਲੀ ਭੁਪਿੰਦਰ ਦੇ ਪੰਜਾਬੀ ਨਾਟਕ ‘ਟੈਰੋਰਿਸਟ ਕੀ ਪ੍ਰੇਮਿਕਾ’ ਦੇ ਹਿੰਦੀ-ਰੁਪਾਂਤਰਣ ਰਾਹੀਂ ਛੋਟੇ ਪਰਦੇ ਦੀ ਤੇਜੀ ਨਾਲ ਉਭਰਦੀ ਅਦਾਕਾਰਾ ਸਾਵਣ ਰੂਪੋਵਾਲੀ (ਪੰਜਾਬੀ ਫਿਲਮ ਹਰਜੀਤਾ ਫੇਮ) ਨੇ ਸੱਤ ਸਾਲ ਬਾਅਦ ਰੰਗਮੰਚ ਤੇ ਵਾਪਸੀ ਕੀਤੀ ਹੈ। ਮੂਵਿੰਗ ਸਟਾਰ ਪ੍ਰਡੋਕਸ਼ਨ ਵੱਲੋਂ ਅਭੀਸ਼ੇਕ ਤਿਵਾੜੀ ਦੀ ਨਿਰਦੇਸ਼ਨਾ ਹੇਠ ਹੋਏ ਨਾਟਕ ਵਿਚ ਉਤਕਰਸ਼ ਸਿੰਘ ਅਤੇ ਵਸੰਤ ਸਾਗਰ ਵੀ ਅਹਿਮ ਕਿਰਦਾਰਾਂ ਵਿਚ ਆਏ।

ਸਾਵਣ ਰੂਪੋਵਾਲੀ ਨੇ ਅਨੀਤ ਦੇ ਕਿਰਦਾਰ ਵਿੱਚ ਕਮਾਲ ਦੇ ਹਾਵ-ਭਾਵ, ਅੱਖਾਂ ਵਿੱਚ ਲੱਖਾਂ ਰੰਗ, ਲੱਖਾਂ ਰੰਗਾਂ ਦੀਆਂ ਕਰੋੜਾਂ ਪਰਤਾਂ, ਅਵਾਜ਼ ਦੀ ਲਰਜ਼, ਸਾਹਾਂ ਦਾ ਸ਼ੋਰ, ਚੁੱਪ ਦੀ ਚੀਖ, ਸਾਵਣ ਨੇ ਅਨੀਤ ਦੇ ਕਿਰਦਾਰ ਦੀਆਂ ਅੰਦਰੂਨੀ ਪਰਤਾਂ ਤੇ ਰਮਜ਼ਾਂ ਨੂੰ ਆਤਮਸਾਤ ਕਰਕੇ ਵਿਖਾਇਆ। ਡੀ. ਐਸ. ਪੀ ਦੇਵ ਦੇ ਕਿਰਦਾਰ ਵਿੱਚ ਮਯੰਕ ਸ੍ਰੀਵਾਸਤਵਾ ਅਤੇ ਸਿਪਾਹੀ ਵਸੰਤ ਸਾਗਰ ਖੂਬ ਨਿਭੇ।

ਨਾਟਕ ਦੇ ਲੇਖਕ ਪਾਲੀ ਭੁਪਿੰਦਰ ਨੇ ਨਾਟਕ ਦੇ ਮੰਚਣ ਤੋਂ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬੀ ਨਾਟਕ, ਰਾਸ਼ਟਰੀ ਦੇ ਮੁਕਾਬਲੇ ਕਿਸੇ ਪੱਖੋਂ ਊਣੇ ਨਹੀਂ ਪਰ ਅਸੀਂ ਆਪਣੇ ਆਪ ਨੂੰ ਆਪਣੀ ਸਮਰੱਥਾ ਨੂੰ ਪਹਿਚਣ ਹੀ ਨਹੀਂ ਸਕੇ। ਦਵਿੰਦਰ ਦਮਨ ਨੇ ਕਿਹਾ ਪਾਲੀ ਭੁਪਿੰਦਰ ਦੇ ਨਾਟਕ ਬਿਨ੍ਹਾਂ ਕਹੇ ਬਹੁਤ ਕੁੱਝ ਕਹਿ ਦਿੰਦੇ ਹਨ। ਪ੍ਰਸਿੱਧ ਲੋਕ-ਗਾਇਕਾ ਸੁੱਖੀ ਬਰਾੜ ਨੇ ਕਿਹਾ ਕਿ ਸਾਵਣ ਰੂਪੋਵਾਲੀ ਦੇ ਰੰਗਮੰਚ ਲਈ ਸਿਰੜ ਅਤੇ ਇਸ਼ਕ ਨੂੰ ਸਲਾਮ ਕਰਨਾ ਬਣਦਾ ਹੈ।

ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਉਹ ਲਗਭਗ 10 ਸਾਲ ਬਾਅਦ ਸਾਵਣ ਨੂੰ ਦੂਸਰੀ ਵਾਰ ਮੰਚ ਤੇ ਵੇਖ ਰਹੇ ਹਨ। ਇਸ ਮੌਕੇ ਹੋਰਾਂ ਤੋਂ ਇਲਾਵਾ ਫਿਲਮ ਅਦਾਕਾਰ ਕੁਲਜਿੰਦਰ ਸਿੱਧੂ, ਸੁੱਖੀ ਚਾਹਲ, ਜਗਦੀਪ ਵੜੈਚ, ਰਮਨ ਢਿੱਲੋਂ, ਕਮਲ ਨੈਨ ਸਿੰਘ ਸੇਖੋਂ, ਲਖਵਿੰਦਰ ਸਿੰਘ, ਤੋਂ ਇਲਾਵਾ ਭੁਪਿੰਦਰ ਮਲਿਕ, ਇੰਦਰਜੀਤ ਰੂਪੋਵਾਲੀ, ਸਰਬਜੀਤ ਰੂਪੋਵਾਲੀ, ਸਬਦੀਸ਼, ਜੈਪਾਲ ਸਿੰਘ ਛਿੱਬਰ ਵੀ ਸ਼ਾਮਿਲ ਸਨ।

 

Continue Reading

Latest News

Trending