National
ਸੜਕ ਹਾਦਸੇ ਦੌਰਾਨ 6 ਨੌਜਵਾਨਾਂ ਦੀ ਮੌਤ
ਨਾਰਨੌਂਦ, 16 ਨਵੰਬਰ (ਸ.ਬ.) ਨਾਰਨੌਂਦ ਉਪਮੰਡਲ ਦੇ ਪਿੰਡ ਰਾਖੀਗੜ੍ਹੀ ਤੋਂ ਹਰਿਦੁਆਰ ਗੰਗਾ ਇਸ਼ਨਾਨ ਲਈ ਜਾ ਰਹੇ 6 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸਾਰੇ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਸੋਮਵਤੀ ਮੱਸਿਆ ਦੇ ਮੌਕੇ ਤੇ ਹਰਿਦੁਆਰ ਵਿੱਚ ਇਸ਼ਨਾਨ ਕਰਨ ਲਈ ਨਿਕਲੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁਜ਼ੱਫਰਨਗਰ ਹਾਈਵੇਅ ਤੇ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਪਹਿਲਾਂ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਡਿਵਾਈਡਰ ਤੋੜ ਕੇ ਦੂਜੀ ਲੇਨ ਵਿੱਚ ਜਾ ਪਲਟੀ। ਹਾਦਸਾ ਇੰਨਾ ਭਿਆਨਕ ਸੀ ਕਿ ਬਿਜਲੀ ਦੇ ਖੰਭੇ ਦੇ ਦੋ ਟੁਕੜੇ ਹੋ ਗਏ ਅਤੇ ਡਿਵਾਈਡਰ ਦਾ ਲਗਭਗ 10 ਮੀਟਰ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਵਿੱਚ ਸਵਾਰ ਸਾਰੇ ਛੇ ਨੌਜਵਾਨਾਂ ਦੀ ਹਾਦਸੇ ਵਿੱਚ ਜਾਨ ਚਲੀ ਗਈ। ਹਾਦਸੇ ਵਿੱਚ ਨੌਜਵਾਨ ਜ਼ਿੰਦਾ ਸੜ ਗਏ।
ਮ੍ਰਿਤਕਾਂ ਦੀ ਪਛਾਣ ਰਾਖੀਗੜ੍ਹੀ ਨਿਵਾਸੀ ਸਾਹਿਲ (20), ਅਮਨ (21), ਅੰਕਿਤ (21), ਰਾਹੁਲ (23) ਸਮੇਤ ਹੋਰ ਦੋ ਨੌਜਵਾਨ ਪਿੰਡ ਮੋਠ ਦੇ ਵਜੋਂ ਦੱਸੀ ਗਈ ਹੈ। ਸਾਹਿਲ ਡਰਾਈਵਿੰਗ ਦਾ ਕੰਮ ਕਰਦਾ ਸੀ। ਅਮਨ ਅਤੇ ਅਜੈ ਪਿੰਡ ਦੇ ਰਹਿਣ ਵਾਲੇ ਸਨ ਅਤੇ ਪੜ੍ਹਾਈ ਕਰ ਰਹੇ ਸਨ। ਅੰਕਿਤ ਵੀ ਪੜ੍ਹਾਈ ਕਰਦਾ ਸੀ। ਅੰਕਿਤ ਅਤੇ ਰਾਹੁਲ ਸਗੇ ਭਰਾ ਦੱਸੇ ਗਏ ਹਨ।
ਉੱਥੇ ਹੀ, ਅੰਕਿਤ ਰਾਖੀਗੜ੍ਹੀ ਵਿੱਚ ਏਸੀ-ਫਰਿੱਜ ਰਿਪੇਅਰਿੰਗ ਦਾ ਕੰਮ ਕਰਦਾ ਸੀ, ਜਦੋਂ ਕਿ ਰਾਹੁਲ ਗੈਸ ਵੈਲਡਿੰਗ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ। ਸਾਰੇ ਦੋਸਤ ਧਾਰਮਿਕ ਯਾਤਰਾ ਤੇ ਹਰਿਦੁਆਰ ਜਾ ਰਹੇ ਸਨ, ਪਰ ਰਸਤੇ ਵਿੱਚ ਵਾਪਰੇ ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
National
ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ 8 ਵਿਅਕਤੀਆਂ ਦੀ ਮੌਤ, 26 ਗੰਭੀਰ ਜ਼ਖ਼ਮੀ
ਰਿਸ਼ੀਕੇਸ਼, 17 ਨਵੰਬਰ (ਸ.ਬ.) ਰਿਸ਼ੀਕੇਸ਼ ਵਿੱਚ ਅੱਜ ਤੜਕੇ ਹਰਿਦੁਆਰ ਤੋਂ ਜੋਸ਼ੀਮੱਠ ਜਾ ਰਹੀ ਵਿਸ਼ਵਨਾਥ ਸੇਵਾ ਦੀ ਬੱਸ ਬਦਰੀਨਾਥ ਹਾਈਵੇਅ ਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
ਹਾਦਸੇ ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਉਚਿਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਹਾਦਸਾ ਰਿਸ਼ੀਕੇਸ਼ ਵਿੱਚ ਬਦਰੀਨਾਥ ਹਾਈਵੇਅ ਤੇ ਵਾਪਰਿਆ। ਮੁਨੀ ਕੀ ਰੇਤੀ ਦੇ ਪ੍ਰਭਾਰੀ ਇੰਸਪੈਕਟਰ ਪ੍ਰਦੀਪ ਚੌਹਾਨ ਨੇ ਦੱਸਿਆ ਕਿ ਗੂਲਰ ਬਾਜ਼ਾਰ ਨੇੜੇ ਤੜਕੇ ਇੱਕ ਬੱਸ ਰੇਲਿੰਗ ਤੋੜ ਕੇ ਕਰੀਬ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।
ਬੱਸ 32 ਸੀਟਾਂ ਵਾਲੀ ਸੀ। ਹਾਦਸੇ ਸਮੇਂ 6 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਦੋ ਹੋਰ ਲੋਕਾਂ ਨੇ ਵੀ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 8 ਹੋ ਗਈ।
ਹਾਦਸੇ ਤੋਂ ਬਾਅਦ ਸੂਚਨਾ ਮਿਲਦਿਆਂ ਹੀ ਪੁਲੀਸ ਮੁਲਾਜ਼ਮ ਮੌਕੇ ਤੇ ਪਹੁੰਚੇ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਬਾਕੀ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਿਲਹਾਲ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।
ਹਾਦਸੇ ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖ਼ਮੀਆਂ ਨੂੰ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
National
ਘਰ ਦੀ ਛੱਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 4 ਜ਼ਖਮੀ
ਨਵੀਂ ਦਿੱਲੀ, 17 ਨਵੰਬਰ (ਸ.ਬ.) ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਦੇ ਜਵਾਲਾ ਨਗਰ ਇਲਾਕੇ ਵਿੱਚ ਅੱਜ ਇੱਕ ਦੋ ਮੰਜ਼ਿਲਾ ਘਰ ਦੀ ਛੱਤ ਡਿੱਗ ਗਈ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਸਵੇਰੇ 10:13 ਵਜੇ ਦੇ ਕਰੀਬ ਇੱਕ ਘਰ ਢਹਿਣ ਦੀਆਂ ਰਿਪੋਰਟਾਂ ਮਿਲੀਆਂ। ਖ਼ਬਰ ਮਿਲਦੇ ਹੀ ਪੁਲੀਸ ਅਤੇ ਫਾਇਰਫਾਈਟਰ ਮੌਕੇ ਤੇ ਪਹੁੰਚ ਗਏ। ਮਲਬੇ ਤੋਂ 6 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ। ਜ਼ਖਮੀਆਂ ਵਿੱਚੋਂ 2 ਦੀ ਮੌਤ ਹੋ ਗਈ ਹੈ। ਹਾਲਾਂਕਿ, ਪੁਲੀਸ ਦੀ ਪੁਸ਼ਟੀ ਅਜੇ ਬਾਕੀ ਹੈ। ਬਚਾਅ ਕਾਰਜ ਜਾਰੀ ਹਨ।
ਸਥਾਨਕ ਲੋਕਾਂ ਨੇ ਪੁਲੀਸ ਅਤੇ ਬਚਾਅ ਟੀਮਾਂ ਦੇ ਨਾਲ ਮਿਲ ਕੇ ਹੁਣ ਤੱਕ 6 ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਹੈ। ਸਾਰੇ ਜ਼ਖਮੀਆਂ ਨੂੰ ਡਾ. ਹੇਡਗੇਵਾਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਇੱਕ ਤਿੰਨ ਸਾਲ ਦਾ ਬੱਚਾ ਅਤੇ ਇੱਕ 35 ਸਾਲ ਦਾ ਵਿਅਕਤੀ ਸ਼ਾਮਲ ਹੈ। ਘਟਨਾ ਸਥਾਨ ਤੇ ਵੱਡੀ ਭੀੜ ਇਕੱਠੀ ਹੋ ਗਈ ਹੈ।
ਮ੍ਰਿਤਕਾਂ ਦੀ ਪਛਾਣ ਬਾਬੂ (3) ਅਤੇ ਪਿੰਟੂ (35) ਵਜੋਂ ਹੋਈ ਹੈ। ਅਮਨ (18), ਆਕਾਸ਼ (27), ਵਿਕਾਸ (35) ਅਤੇ ਖੁਸ਼ਬੂ (30) ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
National
ਕੋਨਸੀਮਾ ਵਿੱਚ ਓਐਨਜੀਸੀ ਗੈਸ ਖੂਹ ਵਿੱਚੋਂ ਲੀਕ, ਸੁਰੱਖਿਅਤ ਥਾਂ ਤੇ ਭੇਜੇ 800 ਲੋਕ
ਗੇਡਾਡਾ, 17 ਨਵੰਬਰ (ਸ.ਬ.) ਆਂਧਰਾ ਪ੍ਰਦੇਸ਼ ਦੇ ਡਾ. ਬੀ.ਆਰ. ਅੰਬੇਡਕਰ ਕੋਨਸੀਮਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਤੇਲ ਅਤੇ ਕੁਦਰਤੀ ਗੈਸ ਨਿਗਮ ਦੇ ਗੈਸ ਖੂਹ ਵਿੱਚ ਲੀਕ ਹੋਣ ਤੋਂ ਬਾਅਦ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲਗਭਗ 800 ਲੋਕਾਂ ਨੂੰ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਾਰੇ ਲੋਕਾਂ ਨੂੰ ਕਿਸੇ ਸੁਰੱਖਿਅਤ ਸਥਾਨ ਤੇ ਲਿਜਾਇਆ ਗਿਆ ਤਾਂਕਿ ਕੋਈ ਘਟਨਾ ਨਾ ਵਾਪਰ ਸਕੇ।
ਓਐਨਜੀਸੀ ਦੇ ਇੱਕ ਅਧਿਕਾਰੀ ਦੇ ਅਨੁਸਾਰ, ਅੱਜ ਸਵੇਰੇ 5 ਵਜੇ ਦੇ ਕਰੀਬ ਰਾਸ਼ਟਰੀ ਰਾਜਮਾਰਗ 216 ਦੇ ਨੇੜੇ ਗੇਡਾਡਾ ਪਿੰਡ ਵਿੱਚ ਸਥਿਤ ਇੱਕ ਗੈਸ ਖੂਹ ਵਿੱਚ ਮੁਰੰਮਤ ਦੇ ਕੰਮ ਦੌਰਾਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ ਜਾ ਰਹੀ। ਅਧਿਕਾਰੀ ਨੇ ਕਿਹਾ ਕਿ ਸਾਰੇ ਸੀਨੀਅਰ ਅਧਿਕਾਰੀ ਇਸ ਸਮੇਂ ਮੌਕੇ ਤੇ ਹਨ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੱਕ ਜਾਂ ਦੋ ਘੰਟਿਆਂ ਵਿੱਚ ਸਥਿਤੀ ਦੀ ਸਪੱਸ਼ਟ ਤਸਵੀਰ ਸਾਹਮਣੇ ਆ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਮਹੇਸ਼ ਕੁਮਾਰ ਰਵੀਰਾਲਾ ਨੇ ਦੱਸਿਆ ਕਿ ਸਾਵਧਾਨੀ ਵਜੋਂ ਸਥਾਨਕ ਨਿਵਾਸੀਆਂ ਨੂੰ ਬਿਜਲੀ ਦੇ ਉਪਕਰਣਾਂ, ਲਾਈਟਾਂ ਅਤੇ ਗੈਸ ਚੁੱਲ੍ਹੇ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗੈਸ ਲੀਕ ਵਾਲੀ ਥਾਂ ਦੇ ਇੱਕ ਕਿਲੋਮੀਟਰ ਦੇ ਘੇਰੇ ਵਿੱਚਲਾ ਇਲਾਕਾ ਖਾਲੀ ਕਰਵਾ ਲਿਆ ਗਿਆ। ਲਗਭਗ 400 ਤੋਂ 500 ਪਰਿਵਾਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਓਐਨਜੀਸੀ ਅਧਿਕਾਰੀ ਮੌਕੇ ਤੇ ਮੌਜੂਦ ਹਨ। ਇਹ ਬਹੁਤ ਸੰਭਾਵਨਾ ਹੈ ਕਿ ਸ਼ਾਮ ਤੱਕ ਲੀਕ ਬੰਦ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ ਤੇ ਲਿਜਾਏ ਗਏ ਲੋਕਾਂ ਲਈ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਹੈ। ਰਵੀਰਾਲਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਗੈਸ ਆਲੇ-ਦੁਆਲੇ ਫੈਲਣ ਦੀ ਬਜਾਏ ਉੱਪਰ ਵੱਲ ਵਧ ਰਹੀ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
