Connect with us

Chandigarh

ਸ਼ਤਰੰਜ ਚੈਂਪੀਅਨਸ਼ਿਪ 2026 ਦਾ ਆਯੋਜਨ ਕੀਤਾ

Published

on

ਚੰਡੀਗੜ੍ਹ, 16 ਨਵੰਬਰ (ਸ.ਬ.) ਏਲੀਟ ਏਰੀਨਾ ਇਵੈਂਟਸ ਅਤੇ ਚੈਸ ਮਾਸਟਰ ਅਕਾਦਮੀ ਦੇ ਸਾਂਝੇ ਸਹਿਯੋਗ ਨਾਲ ਏਲੀਟ ਏਰੀਨਾ ਬੱਚਾ ਪਾਰਟੀ ਸ਼ਤਰੰਜ ਚੈਂਪੀਅਨਸ਼ਿਪ 2026 ਦਾ ਆਯੋਜਨ ਸੇਂਟ ਜੋਸੇਫ ਸੀਨੀਅਰ ਸੈਕੇਂਡਰੀ ਸਕੂਲ, ਸੈਕਟਰ 44, ਚੰਡੀਗੜ੍ਹ ਵਿੱਚ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਵੱਖ ਵੱਖ ਸ਼ਹਿਰਾਂ ਤੋਂ ਆਏ ਕੁਲ 168 ਖਿਡਾਰੀਆਂ ਨੇ ਭਾਗ ਲਿਆ।

ਚੈਂਪੀਅਨਸ਼ਿਪ ਵਿੱਚ ਅੰਡਰ-7 ਵਿੱਚ ਸ਼ਿਆਮ ਸ਼ਰਮਾ, ਅੰਡਰ-9 ਵਿੱਚ ਆਰਵ ਪ੍ਰਜਾਪਤੀ, ਅੰਡਰ -11 ਵਿੱਚ ਤਵਿਸ਼ ਬੰਸਲ, ਅੰਡਰ -13 ਵਿੱਚ ਰੁਪੇਸ਼ ਅਤੇ ਰੇਯਾਂਸ਼, ਅੰਡਰ-15 ਵਿੱਚ ਜਸਨਪ੍ਰੀਤ ਸਿੰਘ, ਅੰਡਰ-17 ਵਿੱਚ ਅਥਰਵ ਸਿੰਘ ਨੇਗੀ, ਓਪਨ ਕੈਟੇਗਰੀ ਵਿੱਚ ਏਕਾਕਸ਼ ਪ੍ਰਤਾਪ ਸਿੰਘ ਨੇਗੀ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਏਲੀਟ ਏਰੀਨਾ ਚੈਸ ਅਕਾਦਮੀ ਦੇ ਬੈਸਟ ਅਕਾਦਮੀ ਪਲੇਅਰ ਦਾ ਖਿਤਾਬ ਖਿਡਾਰੀ ਦਿਵਮ ਪਾਠਕ ਨੂੰ ਦਿੱਤਾ ਗਿਆ। ਇਸ ਮੁਕਾਬਲੇ ਵਿੱਚ ਪਿੰਜੌਰ, ਕਾਲਕਾ, ਪਰਵਾਣੂ, ਜੀਰਕਪੁਰ, ਮੁਹਾਲੀ, ਜਲੰਧਰ, ਰਾਜਪੁਰਾ, ਜੈਪੁਰ ਸਮੇਤ ਕਈ ਹੋਰ ਸ਼ਹਿਰਾਂ ਤੋਂ ਖਿਡਾਰੀ ਅਤੇ ਉਨ੍ਹਾਂ ਦੇ ਮਾਪੇ ਪੁੱਜੇ। ਆਯੋਜਨ ਦੀ ਅਗਵਾਈ ਏਲੀਟ ਏਰੀਨਾ ਇਵੇਂਟਸ ਦੀ ਡਾਇਰੈਕਟਰ ਸ਼੍ਰੀਮਤੀ ਪ੍ਰੀਤੀ ਅਰੋੜਾ ਪਾਠਕ ਅਤੇ ਚੈਸ ਮਾਸਟਰ ਅਕਾਦਮੀ ਦੇ ਸ਼੍ਰੀ ਉਪਿੰਦਰ ਸਿੰਘ ਵਲੋਂ ਸਾਂਝੇ ਰੂਪ ਨਾਲ ਕੀਤੀ ਗਈ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Chandigarh

ਸਾਂਸਦ ਮਨੀਸ਼ ਤਿਵਾਰੀ ਵਲੋਂ ਸੈਕਟਰ 61 ਵਿੱਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਉਦਘਾਟਨ

Published

on

By

ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ, 16 ਨਵੰਬਰ (ਸ.ਬ.) ਚੰਡੀਗੜ੍ਹ ਤੋਂ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨੇ ਸੈਕਟਰ-61 ਵਿੱਚ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਸੈਕਟਰ 61 ਦੇ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾ ਸੁੋਣੀਆਂ।

ਇਸ ਦੌਰਾਨ ਆਰ. ਡਬਲਯੂ. ਏ. 61, ਚੰਡੀਗੜ੍ਹ ਦੇ ਪ੍ਰਧਾਨ ਨੇ ਸੈਕਟਰ-61 ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ।

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.) ਦੇ ਜਨਰਲ ਸਕੱਤਰ ਸ਼੍ਰੀ ਵਿਜੇ ਕੁਮਾਰ ਪੁਰੀ ਵਲੋਂ ਸੰਸਦ ਮੈਂਬਰ ਨੂੰ ਇੱਕ ਬੇਨਤੀ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਪੋਲਿੰਗ ਬੂਥ ਨੂੰ ਸੈਕਟਰ-61 ਚੰਡੀਗੜ੍ਹ ਕੰਪਲੈਕਸ ਵਿੱਚ ਤਬਦੀਲ ਕਰਨ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ/ਰੀ-ਕਾਰਪੇਟਿੰਗ (ਨਵੀਨੀਕਰਨ) ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸ੍ਰੀ ਤਿਵਾਰੀ ਨੇ ਭਰੋਸਾ ਦਿੱਤਾ ਕਿ ਵਸਨੀਕਾਂ ਦੀਆਂ ਸਮੱਸਿਆਵਾਂ ਨੁੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।

Continue Reading

Latest News

Trending