Connect with us

Mohali

ਪੰਜਾਬ ਪੁਲੀਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਤੇ ਸ਼ਿਕੰਜਾ ਕਸਿਆ, 25 ਏਜੰਟਾਂ ਵਿਰੁੱਧ ਮਾਮਲਾ ਦਰਜ

Published

on

 

 

ਲੋੜੀਂਦੇ ਲਾਇਸੈਂਸ ਤੋਂ ਬਿਨਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਲਈ ਸੋਸ਼ਲ ਮੀਡੀਆ ਦੀ ਕਰ ਰਹੇ ਸਨ ਵਰਤੋਂ

ਚੰਡੀਗੜ੍ਹ, 11 ਸਤੰਬਰ (ਸ.ਬ.) ਪੰਜਾਬ ਪੁਲੀਸ ਦੇ ਐਨ ਆਰ ਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਏ ਡੀ ਜੀ ਪੀ ਐਨ ਆਰ ਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ ਅਤੇ ਟਰੈਵਲ ਏਜੰਟਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕ ਕੀਤੀ ਗਈ ਜਿਸਤੋਂ ਬਾਅਦ ਇਹਨਾਂ ਏਜੰਟਾਂ ਵਿਰੁੱਧ ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ. ਏ. ਐਸ. ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨ ਆਰ ਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹ ਕਾਰਵਾਈ ਖਾਸ ਤੌਰ ਤੇ ਉਨ੍ਹਾਂ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ਤੇ ਇਸ਼ਤਿਹਾਰ ਦੇ ਕੇ ਪੀੜਤਾਂ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਇਸ ਸਬੰਧੀ ਜਾਂਚ ਜਾਰੀ ਹੈ।

ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਨਾਮ ਜਿਹਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ:

7 ਹੌਰਸ ਇਮੀਗ੍ਰੇਸ਼ਨ, ਲੁਧਿਆਣਾ

ਅਵਰੌਡ ਐਕਸਪਰਟ, ਲੁਧਿਆਣਾ

ਅਵਰੌਡ ਕਿਵਾ, ਲੁਧਿਆਣਾ

ਪਾਈਜ਼ ਇਮੀਗ੍ਰੇਸ਼ਨ, ਲੁਧਿਆਣਾ

ਪਾਸ ਪ੍ਰੋ ਓਵਰਸੀਜ਼, ਲੁਧਿਆਣਾ

ਹੌਰਸ ਇਮੀਗ੍ਰੇਸ਼ਨ ਕੰਸਲਟੈਂਸੀ, ਲੁਧਿਆਣਾ

ਆਰਾਧਿਆ ਇੰਟਰਪ੍ਰਾਈਜਿਜ਼, ਜਲੰਧਰ

ਕਾਰਸਨ ਟਰੈਵਲ ਕੰਸਲਟੈਂਸੀ, ਜਲੰਧਰ

ਟਰੂ ਡੀਲਜ਼ ਇਮੀਗ੍ਰੇਸ਼ਨ ਸਰਵਿਸਿਜ਼, ਜਲੰਧਰ

ਆਈ ਵੇ ਓਵਰਸੀਜ਼, ਜਲੰਧਰ,

ਵਿਦੇਸ਼ ਯਾਤਰਾ, ਜਲੰਧਰ

ਗਲਫ ਜੌਬਜ਼, ਕਪੂਰਥਲਾ

ਰਹਾਵੇ ਇਮੀਗ੍ਰੇਸ਼ਨ, ਅੰਮ੍ਰਿਤਸਰ

ਜੇ.ਐਸ. ਐਂਟਰਪ੍ਰਾਈਜ਼, ਅੰਮ੍ਰਿਤਸਰ

ਪਾਵਰ ਟੂ ਫਲਾਈ, ਅੰਮ੍ਰਿਤਸਰ

ਟਰੈਵਲ ਮੰਥਨ, ਅੰਮ੍ਰਿਤਸਰ

ਅਮੇਜ਼-ਏ-ਸਰਵਿਸ, ਅੰਮ੍ਰਿਤਸਰ

ਆਰ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ

ਟਾਰਗੇਟ ਇਮੀਗ੍ਰੇਸ਼ਨ, ਹੁਸ਼ਿਆਰਪੁਰ

ਪੀ.ਐਸ. ਇੰਟਰਪ੍ਰਾਈਜਿਜ਼, ਹੁਸ਼ਿਆਰਪੁਰ

ਹਾਈਵਿੰਗਜ਼ ਓਵਰਸੀਜ਼ 7, ਐਸ.ਏ.ਐਸ.ਨਗਰ

ਪੀਐਨਐਸ ਵੀਜ਼ਾ ਸਰਵਿਸਿਸ, ਐਸਏਐਸ ਨਗਰ

ਜੀਸੀਸੀ ਐਕਸਪਰਟ, ਪਟਿਆਲਾ

ਗਲਫ ਟਰੈਵਲ ਏਜੰਸੀ, ਦਿੜ੍ਹਬਾ, ਸੰਗਰੂਰ

ਬਿੰਦਰ ਬੀਬੀਐਸਜੀ ਇਮੀਗ੍ਰੇਸ਼ਨ, ਦਿੜ੍ਹਬਾ, ਸੰਗਰੂਰ

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending