International
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
ਕੈਨੇਡਾ, 12 ਸਤੰਬਰ (ਸ.ਬ.) ਮੱਲਾਂਵਾਲਾ ਦਾ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਨੌਜਵਾਨ ਚੰਗੇ ਭਵਿੱਖ ਲਈ ਢਾਈ ਸਾਲ ਪਹਿਲਾਂ ਵਿਦੇਸ਼ ਗਿਆ ਸੀ।
ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਬਸਤੀ ਚਾਹਲ ਨੇ ਦੱਸਿਆ ਕਿ ਉਸ ਦਾ ਬੇਟਾ ਓਂਕਾਰਦੀਪ ਸਿੰਘ ਤਕਰੀਬਨ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਐਡਮਿੰਟਨ ਗਿਆ ਸੀ। ਉਨ੍ਹਾਂ ਦੇ ਬੇਟੇ ਦੀ ਪੜ੍ਹਾਈ ਲੱਗਭਗ ਖਤਮ ਹੋ ਚੁੱਕੀ ਸੀ ਅਤੇ 1 ਸਤੰਬਰ ਦੀ ਰਾਤ ਨੂੰ ਉਸ ਨਾਲ ਸਾਡੀ ਆਖਰੀ ਵਾਰ ਗੱਲ ਹੋਈ, ਉਸ ਤੋਂ ਬਾਅਦ ਓਂਕਾਰਦੀਪ ਸਿੰਘ ਫੋਨ ਬੰਦ ਆ ਰਿਹਾ ਸੀ। ਜਿਸ ਬਾਰੇ ਅਸੀਂ ਆਪਣੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਓਂਕਾਰਦੀਪ ਸਿੰਘ ਦਾ ਫੋਨ ਬੰਦ ਆ ਰਿਹਾ ਹੈ ਤਾਂ ਉਨ੍ਹਾਂ ਨੇ ਵੀ ਅੱਗੋਂ ਸਾਨੂੰ ਦੱਸਿਆ ਕਿ ਅਸੀਂ ਵੀ ਓਂਕਾਰਦੀਪ ਸਿੰਘ ਦਾ ਫੋਨ ਲਗਾ ਰਹੇ ਹਾਂ ਪਰ ਫੋਨ ਲੱਗ ਨਹੀਂ ਲੱਗ ਰਿਹਾ ਅਤੇ ਉਸ ਦੀ ਗੁੰਮਸ਼ੁਦਾ ਦੀ ਰਿਪੋਰਟ ਕੈਨੇਡਾ ਪੁਲੀਸ ਨੂੰ ਲਿਖਾ ਦਿੱਤੀ ਗਈ ਹੈ।
9 ਸਤੰਬਰ ਨੂੰ ਕੈਨੇਡਾ ਰਹਿੰਦੇ ਸਾਡੇ ਰਿਸ਼ਤੇਦਾਰਾਂ ਨੂੰ ਕੈਨੇਡਾ ਦੀ ਪੁਲੀਸ ਨੇ ਫੋਨ ਕੀਤਾ ਹੈ ਕਿ ਓਂਕਾਰਦੀਪ ਸਿੰਘ ਦੀ ਲਾਸ਼ ਦਰਿਆ ਕਿਨਾਰੇ ਗਲੀ ਸੜੀ ਪਈ ਹੋਈ ਹੈ। ਜਿਸ ਦੀ ਪਛਾਣ ਸਾਡੇ ਰਿਸ਼ਤੇਦਾਰਾਂ ਨੇ ਮੌਕੇ ਤੇ ਜਾ ਕੇ ਕੀਤੀ। ਕੈਨੇਡਾ ਪੁਲੀਸ ਵੱਲੋਂ ਓਂਕਾਰਦੀਪ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਆਪਣੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
International
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
ਨਵੀਂ ਦਿੱਲੀ, 23 ਨਵੰਬਰ (ਸ.ਬ.) ਬਰਤਾਨੀਆ ਦੇ ਨੌਰਥੈਂਪਟਨਸ਼ਾਇਰ ਵਿੱਚ ਕਤਲ ਦੀ ਇਕ ਘਟਨਾ ਵਾਪਰੀ। ਭਾਰਤੀ ਮੂਲ ਦੀ ਹਰਸ਼ਿਤਾ ਬਰੇਲਾ ਦਾ ਕਤਲ ਉਸ ਦੇ ਪਤੀ ਪੰਕਜ ਲਾਂਬਾ ਵੱਲੋਂ ਕਥਿਤ ਤੌਰ ਤੇ ਦਾਜ ਲਈ ਕੀਤਾ ਗਿਆ ਹੈ। ਹਰਸ਼ਿਤਾ ਦੀ ਵੱਡੀ ਭੈਣ ਸੋਨੀਆ ਬਰੇਲਾ ਨੇ ਬੀਤੇ ਦਿਨ ਦੱਸਿਆ ਕਿ ਲਾਂਬਾ ਪਰਿਵਾਰ ਵੱਲੋਂ ਉਨ੍ਹਾਂ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ ਉਨ੍ਹਾਂ ਨੇ ਵਿਆਹ ਦੌਰਾਨ ਸੋਨਾ ਅਤੇ ਪੈਸੇ ਦਿੱਤੇ ਸਨ। ਸੋਨੀਆ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਭੈਣ ਦਾ ਦਾਜ ਲਈ ਕਤਲ ਕੀਤਾ ਗਿਆ ਹੈ।
ਉਸ ਨੇ ਕਿਹਾ ਕਿ ਹਰਸ਼ਿਤਾ ਦਾ ਵਿਆਹ ਇਸ ਸਾਲ 22 ਮਾਰਚ ਨੂੰ ਪੰਕਜ ਲਾਂਬਾ ਨਾਲ ਹੋਇਆ ਸੀ। ਵਿਆਹ ਤੋਂ ਅਗਲੇ ਮਹੀਨੇ ਉਹ ਯੂਕੇ ਚਲੇ ਗਏ ਕਿਉਂਕਿ ਲਾਂਬਾ ਆਪਣੀ ਅਗਲੇਰੀ ਪੜ੍ਹਾਈ ਜਾਰੀ ਰੱਖਣਾ ਚਾਹੁੰਦੀ ਸੀ। ਪਰਿਵਾਰ ਵਾਲਿਆਂ ਨੇ ਪੰਕਜ ਨੂੰ ਕਾਫੀ ਦਾਜ ਦਿੱਤਾ ਸੀ ਪਰ ਫਿਰ ਵੀ ਉਹ ਕਥਿਤ ਤੌਰ ਤੇ ਖੁਸ਼ ਨਹੀਂ ਸੀ। ਉਹ ਸਾਡੇ ਤੋਂ ਦਾਜ ਦੀ ਮੰਗ ਕਰਦਾ ਰਿਹਾ।
ਬਰੇਲਾ ਦੀ ਲਾਸ਼ ਨੂੰ 14 ਨਵੰਬਰ ਨੂੰ ਕਾਰ ਰਾਹੀਂ ਕਾਰਬੀ ਤੋਂ ਪੂਰਬੀ ਲੰਡਨ ਤੱਕ ਕਾਰ ਲਿਜਾਇਆ ਗਿਆ ਸੀ ਅਤੇ ਕਾਰ ਨੂੰ ਬ੍ਰਿਸਬੇਨ ਰੋਡ, ਇਲਫੋਰਡ ਵਿੱਚ ਪਾਰਕ ਕਰ ਕੇ ਛੱਡ ਦਿੱਤਾ ਗਿਆ ਸੀ। ਜਾਂਚ ਤੋਂ ਪਤਾ ਚੱਲਦਾ ਹੈ ਕਿ ਹਰਸ਼ਿਤਾ ਦੀ ਹੱਤਿਆ 10 ਨਵੰਬਰ ਨੂੰ ਕੀਤੀ ਗਈ। ਪੁਲੀਸ ਹੁਣ ਪੰਕਜ ਲਾਂਬਾ ਦੀ ਭਾਲ ਕਰ ਰਹੀ ਹੈ। ਪੁਲੀਸ ਮੁਤਾਬਕ ਉਹ ਇਸ ਕਤਲ ਬਾਰੇ ਲਾਂਬਾ ਨਾਲ ਗੱਲ ਕਰਨੀ ਚਾਹੁੰਦੇ ਹਨ।
ਸੋਨੀਆ ਬਰੇਲਾ ਨੇ ਹੋਰ ਦੱਸਿਆ ਕਿ ਸਾਨੂੰ 15 ਨਵੰਬਰ ਨੂੰ ਦਿੱਲੀ ਵਿਚਲੇ ਪੁਲੀਸ ਸਟੇਸ਼ਨ ਤੋਂ ਫ਼ੋਨ ਆਇਆ ਕਿ ਹਰਸ਼ਿਤਾ ਦੀ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਦੂਤਾਵਾਸ ਨੇ ਸੂਚਿਤ ਕੀਤਾ ਹੋਵੇਗਾ। ਅਸੀਂ ਹੈਰਾਨ ਸੀ ਕਿ ਇਹ ਕਿਵੇਂ ਹੋਇਆ। ਜਦੋਂ ਅਸੀਂ ਹਰਸ਼ਿਤਾ ਅਤੇ ਲਾਂਬਾ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਦੇ ਦੋਵੇਂ ਫ਼ੋਨ ਬੰਦ ਸਨ। ਜਦੋਂ ਅਸੀਂ ਪੰਕਜ ਦੇ ਪਰਿਵਾਰ ਨੂੰ ਦੱਸਿਆ ਤਾਂ ਜਾਪਦਾ ਸੀ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ਾਸ ਚਿੰਤਾ ਸੀ। ਸਾਨੂੰ ਲੱਗਾ ਕਿ ਕਤਲ ਤੋਂ ਬਾਅਦ ਪੰਕਜ ਨੇ ਆਪਣੇ ਪਰਿਵਾਰ ਨੂੰ ਸਭ ਕੁਝ ਦੱਸ ਦਿੱਤਾ ਹੋਵੇਗਾ। ਨੌਰਥੈਂਪਟਨਸ਼ਾਇਰ ਪੁਲੀਸ ਦੇ ਬਿਆਨ ਮੁਤਾਬਕ ਉਨ੍ਹਾਂ 14 ਨਵੰਬਰ ਨੂੰ ਹਰਸ਼ਿਤਾ ਦੀ ਲਾਸ਼ ਮਿਲਣ ਤੋਂ ਫ਼ੌਰੀ ਬਾਅਦ ਉਸਦੀ ਹੱਤਿਆ ਦੀ ਜਾਂਚ ਸ਼ੁਰੂ ਕੀਤੀ ਸੀ।
ਸੋਨੀਆ ਨੇ ਦੱਸਿਆ ਕਿ ਹਰਸ਼ਿਤਾ ਨੇ 29 ਅਗਸਤ ਨੂੰ ਦਾਜ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਕਿਉਂਕਿ ਪੰਕਜ ਦੇ ਪਰਿਵਾਰਕ ਮੈਂਬਰ ਦਾਜ ਦੀ ਮੰਗ ਕਰ ਰਹੇ ਸਨ। ਉਸ ਨੇ ਕਿਹਾ ਕਿ ਉਸਦੇ ਪਿਤਾ ਨੇ ਜਾਇਦਾਦ ਵੇਚ ਕੇ ਪੈਸਿਆਂ ਦਾ ਇੰਤਜ਼ਾਮ ਕੀਤਾ। ਉਸ ਨੇ ਕਿਹਾ ਕਿ 29 ਅਗਸਤ ਨੂੰ ਜਦੋਂ ਪੰਕਜ ਨੇ ਉਸ ਦੀ ਕੁੱਟਮਾਰ ਕੀਤੀ ਤਾਂ ਉਸ ਨੇ ਉਸ ਸ਼ਿਕਾਇਤ ਦਰਜ ਕਰਵਾਈ। ਪੁਲੀਸ ਕੋਲ ਉਸਦੇ ਖਿਲਾਫ ਘਰੇਲੂ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਸੀ। ਪੰਕਜ ਨੇ ਗੁਪਤ ਤਰੀਕੇ ਨਾਲ ਜੁਰਮਾਨਾ ਭਰ ਦਿੱਤਾ ਅਤੇ ਜ਼ਮਾਨਤ ਤੇ ਰਿਹਾਅ ਹੋ ਗਿਆ। ਉਸ ਨੇ ਕਿਹਾ ਕਿ ਇਹ ਕੇਸ 30 ਅਕਤੂਬਰ ਨੂੰ ਬੰਦ ਹੋ ਗਿਆ ਸੀ ਜਦੋਂ ਪੰਕਜ ਨੇ ਜੁਰਮਾਨਾ ਅਦਾ ਕੀਤਾ ਸੀ। ਉਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਇੱਥੇ ਸਾਡੇ ਘਰ ਆਏ ਅਤੇ ਫਿਰ ਤੋਂ ਦਾਜ ਦੀ ਮੰਗ ਕਰਨ ਲੱਗੇ, ਜਿਸ ਕਾਰਨ ਮੇਰੇ ਪਿਤਾ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਲਈ ਕੁਝ ਜਾਇਦਾਦ ਵੇਚ ਦਿੱਤੀ। ਸਾਡੇ ਕੋਲ ਪੈਸੇ ਆ ਗਏ ਸਨ ਤੇ ਅਸੀਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਤਿਆਰੀ ਵਿਚ ਸਾਂ।
ਉਸਨੇ ਅੱਗੇ ਕਿਹਾ ਕਿ ਯੂਕੇ ਪੁਲੀਸ ਨੇ ਸਾਨੂੰ ਦੱਸਿਆ ਕਿ ਹਰਸ਼ਿਤਾ ਦੀ ਮ੍ਰਿਤਕ ਦੇਹ ਪਹੁੰਚਣ ਵਿੱਚ ਇੱਕ ਜਾਂ ਦੋ ਹਫ਼ਤੇ ਲੱਗਣਗੇ। ਉਸਨੇ ਯੂਕੇ ਪੁਲੀਸ ਨੂੰ ਹਰਸ਼ਿਤਾ ਦੀ ਮ੍ਰਿਤਕ ਦੇਹ ਭੇਜਣ ਦੀ ਅਪੀਲ ਵੀ ਕੀਤੀ। ਸੋਨੀਆ ਨੇ ਸ਼ੱਕ ਹੈ ਕਿ ਪੰਕਜ ਬਰਤਾਨੀਆ ਤੋਂ ਫ਼ਰਾਰ ਹੋ ਕੇ ਭਾਰਤ ਵਾਪਸ ਆ ਗਿਆ ਹੈ ਅਤੇ ਲੁਕ ਕੇ ਰਹ ਰਿਹਾ ਹੈ।
International
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
ਨਿਊਯਾਰਕ, 21 ਨਵੰਬਰ (ਸ.ਬ.) ਨਿਊਯਾਰਕ ਦੀ ਫੈਡਰਲ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਗੌਤਮ ਅਡਾਨੀ ਸਮੇਤ 8 ਵਿਅਕਤੀਆਂ ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੂਰਜੀ ਊਰਜਾ ਨਾਲ ਸੰਬੰਧਿਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦਿੱਤੀ ਹੈ ਜਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਨਾਲ ਸੰਬੰਧਿਤ ਹੈ। ਇਹ ਮਾਮਲਾ 24 ਅਕਤੂਬਰ 2024 ਨੂੰ ਅਮਰੀਕੀ ਅਦਾਲਤ ਵਿਚ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਬੀਤੇ ਦਿਨ ਹੋਈ। ਅਡਾਨੀ ਤੋਂ ਇਲਾਵਾ ਸਾਗਰ ਅਡਾਨੀ, ਵਿਨੀਤ ਐਸ ਜੈਨ, ਰਣਜੀਤ ਗੁਪਤਾ, ਸਿਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੁਪੇਸ਼ ਅਗਰਵਾਲ ਸ਼ਾਮਿਲ ਹਨ। ਅਡਾਨੀ ਤੇ ਰਿਸ਼ਵਤ ਦੀ ਇਹ ਰਕਮ ਇਕੱਠੀ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨਾਲ ਝੂਠ ਬੋਲਣ ਦਾ ਦੋਸ਼ ਹੈ। ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਦੇ ਅਧਿਕਾਰੀ ਹਨ। ਸਾਗਰ ਗੌਤਮ ਅਡਾਨੀ ਦਾ ਭਤੀਜਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਕੇਸ ਅਮਰੀਕਾ ਵਿਚ ਇਸ ਲਈ ਦਰਜ ਕੀਤਾ ਗਿਆ ਸੀ ਕਿਉਂਕਿ ਅਮਰੀਕੀ ਨਿਵੇਸ਼ਕਾਂ ਦਾ ਪੈਸਾ ਇਸ ਪ੍ਰਾਜੈਕਟ ਵਿਚ ਲਗਾਇਆ ਗਿਆ ਸੀ ਅਤੇ ਅਮਰੀਕੀ ਕਾਨੂੰਨ ਦੇ ਤਹਿਤ ਉਸ ਪੈਸੇ ਨੂੰ ਰਿਸ਼ਵਤ ਵਜੋਂ ਦੇਣਾ ਅਪਰਾਧ ਹੈ। ਬੁੱਧਵਾਰ ਨੂੰ ਹੀ ਅਡਾਨੀ ਨੇ 20 ਸਾਲ ਦੇ ਗ੍ਰੀਨ ਬਾਂਡ ਦੀ ਵਿਕਰੀ ਤੋਂ 600 ਮਿਲੀਅਨ ਡਾਲਰ (5064 ਕਰੋੜ ਰੁਪਏ) ਜੁਟਾਉਣ ਦਾ ਐਲਾਨ ਕੀਤਾ ਸੀ। ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ।
International
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
ਮੈਲਬੌਰਨ, 18 ਨਵੰਬਰ (ਸ.ਬ.) ਆਸਟ੍ਰੇਲੀਆ ਵਿੱਚ ਲਾਈਵ ਪ੍ਰਦਰਸ਼ਨ ਦੌਰਾਨ ਪੰਜਾਬੀ ਗਾਇਕ ਅਤੇ ਗੀਤਕਾਰ ਗੈਰੀ ਸੰਧੂ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਇਕ ਵਿਅਕਤੀ ਨੇ ਸਟੇਜ ਤੇ ਗਾਇਕ ਉੱਪਰ ਹਮਲਾ ਕਰ ਦਿੱਤਾ। ਨਿਊ ਸਾਊਥ ਵੇਲਜ਼ ਵਿੱਚ ਹੋਏ ਇਸ ਪ੍ਰੋਗਰਾਮ ਨੇ ਪ੍ਰਸ਼ੰਸਕਾਂ ਤੇ ਹਾਜ਼ਰੀਨਾਂ ਨੂੰ ਹੈਰਾਨ ਕਰ ਦਿੱਤਾ।
ਸੰਧੂ ਦੇ ਸ਼ੋਅ ਵਿੱਚ ਆਏ ਇਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਸਟੇਜ ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ। ਹਾਲਾਂਕਿ ਮੌਕੇ ਤੇ ਮੌਜੂਦ ਸੰਧੂ ਦੇ ਸੁਰੱਖਿਆ ਗਾਰਡ ਤੇ ਪੁਲੀਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ। ਬਾਅਦ ਵਿੱਚ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ