Connect with us

Mohali

ਗੁਰਪੁਰਬ ਮੌਕੇ ਪਿੰਡ ਰੁਪਾਲਹੇੜੀ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ

Published

on

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਪਿੰਡ ਰੁਪਾਲਹੇੜੀ ਵਿਖੇ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ, ਸੱਭਿਆਚਾਰ ਅਤੇ ਦਸਤਾਰ ਦੀ ਮਹੱਤਤਾ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰਧਾਨ ਦਿਲਬਾਗ ਸਿੰਘ ਧਨੋਆ ਦੀ ਅਗਵਾਈ ਹੇਠ 12ਵਾਂ ਸਾਲਾਨਾ ਦਸਤਾਰ ਬੰਦੀ ਮੁਕਾਬਲਾ ਕਰਵਾਇਆ ਗਿਆ।

ਇਹਨਾਂ ਮੁਕਾਬਲਿਆਂ ਦੌਰਾਨ ਕੋਚ ਸੁਖਵਿੰਦਰ ਸਿੰਘ ਦੀ ਸਰਪਰਸਤੀ ਹੇਠ 8 ਤੋਂ 14 ਸਾਲ ਦੀ ਉਮਰ ਵਿੱਚ ਸਹਿਜਪ੍ਰੀਤ ਸਿੰਘ ਪਿੰਡ ਨੰਦਪੁਰ ਨੇ ਪਹਿਲਾ, ਦਿਲਰੀਤ ਸਿੰਘ ਪਿੰਡ ਨੰਦਪੁਰ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਪਿੰਡ ਕਸੁੰਭੜੀ ਨੇ ਤੀਜਾ ਸਥਾਨ ਹਾਸਿਲ ਕੀਤਾ। 15 ਤੋਂ 20 ਸਾਲ ਦੀ ਉਮਰ ਵਿੱਚ ਸਗਨਪਰੀਤ ਸਿੰਘ ਪਿੰਡ ਰੁਪਾਲਹੇੜੀ ਨੇ ਪਹਿਲਾ, ਜਪਨਪਰੀਤ ਸਿੰਘ ਪਿੰਡ ਰੁਪਾਲਹੇੜੀ, ਨੇ ਦੂਜਾ ਅਤੇ ਤਰਨਪ੍ਰੀਤ ਸਿੰਘ ਪਿੰਡ ਕਸੁੰਭੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਪੰਜਾਬੀ ਵਿਰਸਾ ਸੱਭਿਆਚਾਰਕ ਸੋਸਾਇਟੀ (ਰਜਿ.) ਦੇ ਪ੍ਰਧਾਨ ਸਤਵੀਰ ਸਿੰਘ ਧਨੋਆ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਦਸਤਾਰ ਸਿਰਫ਼ ਕੱਪੜਾ ਨਹੀਂ, ਸਗੋਂ ਸਿੱਖ ਦੀ ਪਹਿਚਾਣ, ਸਵੈਮਾਣ, ਅਣਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ੀ ਅਨਮੋਲ ਦਾਤ ਹੈ। ਦਸਤਾਰ ਸਾਨੂੰ ਆਪਣੇ ਗੌਰਵਮਈ ਇਤਿਹਾਸ, ਸਿਧਾਂਤਾਂ ਅਤੇ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਜਰਨਲ ਮੋਹਣ ਸਿੰਘ ਧਨੋਆ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਅਜਿਹੇ ਮੁਕਾਬਲੇ ਬੱਚਿਆਂ ਵਿੱਚ ਦਸਤਾਰ ਸਜਾਉਣ ਦਾ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਵੀ ਦਿੰਦੇ ਹਨ। ਇਸ ਮੌਕੇ ਪਿੰਡ ਦੀ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਹਰਦੀਪ ਸਿੰਘ ਧਨੋਆ, ਪਰਮਜੀਤ ਸਿੰਘ ਧਨੋਆ, ਹਿੰਮਤ ਸਿੰਘ ਧਨੋਆ, ਜਥੇਦਾਰ ਗੁਰਮੀਤ ਸਿੰਘ, ਕਰਮਜੀਤ ਸਿੰਘ, ਮਹਿੰਦਰ ਸਿੰਘ, ਬਲਜਿੰਦਰ ਸਿੰਘ ਧਨੋਆ ਸਮੇਤ ਵਡੀ ਗਿਣਤੀ ਪਤਵੰਤੇ ਹਾਜਿਰ ਸਨ।

Continue Reading

Mohali

ਸੰਨੀ ਇਨਕਲੇਵ ਦੀ ਮਾਰਕੀਟ ਨੇੜੇ ਨਿੱਝਰ ਚੌਂਕ ਵਾਲੀ ਸੜਕ ਦੀ ਹਾਲਤ ਮਾੜੀ

Published

on

By

ਵਸਨੀਕਾਂ ਵਲੋਂ ਸੜਕ ਦੀ ਤੁਰੰਤ ਮੁਰਮੰਤ ਕਰਨ ਦੀ ਮੰਗ

ਖਰੜ, 24 ਨਵੰਬਰ (ਸ.ਬ.) ਸੰਨੀ ਇਨਕਲੇਵ ਦੀ ਮੇਨ ਮਾਰਕੀਟ ਤੋਂ ਨਿੱਝਰ ਚੌਂਕ ਨੂੰ ਜਾਣ ਵਾਲੀ ਸੜਕ ਦੀ ਹਾਲਤ ਮਾੜੀ ਹੈ ਅਤੇ ਸੜਕ ਦੀ ਬਦਤਰ ਹਾਲਤ ਕਾਰਨ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਹੁੰਦੇ ਹਨ। ਇਸ ਟੁੱਟੀ ਸੜਕ ਤੇ ਪਏ ਵੱਡੇ ਟੋਏ ਅਤੇ ਖਿਲਰੀ ਹੋਈ ਬਜਰੀ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਮਾਰਕੀਟ ਦੇ ਦੁਕਾਨਦਾਰਾਂ ਗੋਰਵ ਨਰੂਲਾ, ਸੂਰਜ ਭਾਨ, ਹੈਪੀ, ਹਰਜਾਪ, ਅਲੀ, ਮਨਦੀਪ ਸਿੰਘ, ਮੋਹਨ, ਸੰਜੇ, ਸੈਣੀ ਡੈਂਟਿੰਗ ਅਤੇ ਪੇਂਟਿੰਗ, ਕਰਨੈਲ ਸਿੰਘ, ਜਸਵਿੰਦਰ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਇਸ ਸੜਕ ਤੋਂ ਰੋਜ਼ਾਨਾ ਸੈਂਕੜੇ ਲੋਕਾਂ ਦਾ ਆਉਣਾ-ਜਾਣਾ ਹੁੰਦਾ ਹੈ ਪਰੰਤੂ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਵਲੋਂ ਉਸ ਦੀ ਮੁਰੰਮਤ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਕਿਹਾ ਕਿ ਮਾਰਕਿਟ ਦੇ ਦੁਕਾਨਦਾਰ ਨਗਰ ਕੌਂਸਲ ਨੂੰ ਸਮੇਂ- ਸਮੇਂ ਤੇ ਟੈਕਸ ਅਦਾ ਕਰਦੇ ਹਾਂ ਪਰ ਫਿਰ ਵੀ ਸਬੰਧਿਤ ਅਧਿਕਾਰੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਸੜਕ ਦੀ ਮਾੜੀ ਹਾਲਤ ਕਾਰਨ ਦੋਪਹੀਆ ਵਾਹਨ ਚਾਲਕ ਅਕਸਰ ਡਿੰਗ ਜਾਂਦੇ ਹਨ ਅਤੇ ਇਹ ਸੜਕ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਉਹਨਾਂ ਕਿਹਾ ਕਿ ਬਰਸਾਤ ਜਾਂ ਰਾਤ ਸਮੇਂ ਟੋਏ ਹੋਰ ਵੀ ਖ਼ਤਰਨਾਕ ਸਾਬਤ ਹੋ ਸਕਦੇ ਹਨ ਅਤੇ ਲੱਗਦਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ?

ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਦੂਜੇ ਪਾਸੇ ਸ਼ਹਿਰ ਦੀਆਂ ਅਹਿਮ ਸੜਕਾਂ ਦੀ ਹਾਲਤ ਲੋਕਾਂ ਸਾਹਮਣੇ ਸਰਕਾਰੀ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀ ਹੈ। ਉਹਨਾਂ ਪੰਜਾਬ ਸਰਕਾਰ, ਨਗਰ ਕੌਂਸਲ ਅਤੇ ਸਬੰਧਤ ਸੜਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਤੁਰੰਤ ਮੁਰਮੰਤ ਕਰਵਾਈ ਜਾਵੇ।

ਇਸ ਸਬੰਧੀ ਵਾਰਡ ਨੰਬਰ 10 ਦੇ ਸਾਬਕਾ ਐਮ.ਸੀ ਹਰਿੰਦਰਪਾਲ ਸਿੰਘ ਜੌਲੀ ਨੇ ਦੱਸਿਆ ਕਿ ਸੰਨੀ ਇਨਕਲੇਵ ਨਿੱਝਰ ਚੌਂਕ ਵਾਲੀ ਉਕਤ ਸੜਕ ਦੇ ਟੈਂਡਰ ਪਾ ਕੇ ਭੇਜੇ ਹੋਏ ਹਨ ਤੇ ਜਲਦ ਕਲੀਅਰ ਹੋਣ ਦੀ ਉਮੀਦ ਹੈ। ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਅਸ਼ੋਕ ਪੱਥਰੀਆ ਨੇ ਕਿਹਾ ਕਿ ਸੜਕ ਬਣਵਾ ਦਿੰਦੇ ਹਾਂ।

Continue Reading

Mohali

ਸੀਵਰੇਜ ਲਾਈਨ ਪਾਏ ਜਾਣ ਤੇ ਤਿੰਨ ਸਾਲ ਵਿੱਚ ਹੀ ਧਸਣ ਲੱਗ ਗਈ ਫੇਜ਼ 3 ਬੀ2 ਅਤੇ 7 ਦੇ ਪਿੱਛੇ ਵਾਲੀ ਸੜਕ : ਐਨ ਐਸ ਕਲਸੀ

Published

on

By

ਡਿਪਟੀ ਕਮਿਸ਼ਨਰ ਅਤੇ ਮੇਅਰ ਨੂੰ ਪੱਤਰ ਲਿਖ ਕੇ ਕੀਤੀ ਬਣਦੀ ਕਾਰਵਾਈ ਦੀ ਮੰਗ

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਗਮਾਡਾ ਦੇ ਸੇਵਾਮੁਕਤ ਐਕਸੀਅਨ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 67 ਦੇ ਪ੍ਰਧਾਨ ਸz. ਐਨ. ਐਸ. ਕਲਸੀ ਨੇ ਡਿਪਟੀ ਕਮਿਸ਼ਨਰ, ਮੁਹਾਲੀ ਅਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੀ. ਸੀ. ਐਲ. ਚੌਕ ਤੋਂ ਫੇਜ਼ 7 ਤੱਕ ਦੀ ਸੜਕ ਦੀ ਖਸਤਾ ਅਤੇ ਖ਼ਰਾਬ ਹਾਲਤ ਨੂੰ ਸੁਧਾਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਪੀ. ਸੀ. ਐਲ. ਚੌਕ ਤੋਂ ਕੁੰਭੜਾ ਚੌਂਕ ਤਕ ਜਾਣ ਵਾਲੀ ਸੜਕ ਦਾ ਫੇਜ਼ 3 ਬੀ 2 ਅਤੇ ਫੇਜ਼ 7 ਦੇ ਪਿਛਲੇ ਪਾਸੇ ਪੈਂਦਾ ਹਿੱਸਾ ਮਾੜੀ ਹਾਲਤ ਵਿੱਚ ਹੈ ਅਤੇ ਇਸਦੀ ਮਾੜੀ ਹਾਲਤ ਕਾਰਨ ਇਹ ਅਕਸਰ ਆਵਾਜਾਈ ਲਈ ਬੰਦ ਹੀ ਰਹਿੰਦਾ ਹੈ। ਉਹਨਾਂ ਕਿਹਾ ਕਿ ਇਸ ਥਾਂ ਤੇ ਸੜਕ ਕਈ ਥਾਵਾਂ ਤੋਂ ਦਬੀ ਹੋਈ ਹੈ ਜਿਸ ਕਾਰਨ ਸਮੇਂ ਸਮੇਂ ਤੇ ਇਸ ਸੜਕ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਪੂਰੀ ਆਵਾਜਾਈ ਸੈਕਟਰ 71 ਅਤੇ ਸੈਕਟਰ 70 ਵਾਲੇ ਪਾਸੇ ਪੈਂਦੀ ਸਿੰਗਲ ਸੜਕ ਤੇ ਚੱਲਣ ਕਾਰਨ ਇੱਥੇ ਸੜਕ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ।

ਉਨ੍ਹਾਂ ਲਿਖਿਆ ਕਿ ਨਗਰ ਨਿਗਮ ਵਲੋਂ ਕੁਝ ਸਾਲ ਪਹਿਲਾਂ ਫੇਜ਼ 11 ਤੋਂ ਸਪਾਈਸ ਚੌਕ ਤੱਕ ਦੀ ਪੱਕੀ ਸੜਕ ਨੂੰ ਪੁੱਟ ਕੇ ਸੀਵਰੇਜ ਦੀ ਵੱਡੀ ਪਾਈਪ ਲਾਈਨ ਪਾਉਣ ਦਾ ਕੰਮ ਕਰਵਾਇਆ ਸੀ, ਜਿਸ ਤੇ ਲਗਭਗ 12 ਕਰੋੜ ਰੁਪਏ ਦਾ ਖਰਚਾ ਆਇਆ ਸੀ। ਉਹਨਾਂ ਕਿਹਾ ਕਿ ਉਹਨਾਂ ਵਲੋਂ ਉਸ ਸਮੇਂ ਵੀ ਇਹ ਪਾਈਪ ਲਾਈਨ ਪਾਏ ਜਾਣ ਦੌਰਾਨ ਵਰਤੀਆਂ ਜਾ ਰਹੀਆਂ ਪਾਈਪਾਂ ਦੀ ਗੁਣਵੱਤਾ ਬਾਰੇ ਚਿੰਤਾ ਜਾਹਿਰ ਕਰਦਿਆਂ ਪ੍ਰਸ਼ਾਸ਼ਨ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਗਿਆ ਸੀ ਕਿ ਇਹ ਪਾਈਪਾਂ ਲੋੜੀਂਦੇ ਆਈ ਐਸ ਆਈ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ ਸਨ ਅਤੇ ਠੇਕੇਦਾਰ ਵੱਲੋਂ ਕੀਤਾ ਜਾ ਰਿਹਾ ਕੰਮ ਟੈਂਡਰ ਦਸਤਾਵੇਜ਼ਾਂ ਵਿੱਚ ਨਿਰਧਾਰਤ ਸ਼ਰਤਾਂ ਅਤੇ ਵਿਸ਼ੇਸ਼ਤਾਵਾਂ ਦੇ ਅਨੁਸਾਰ ਨਹੀਂ ਸੀ।

ਉਹਨਾਂ ਲਿਖਿਆ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਸ ਘਟੀਆ ਕੰਮ ਦੇ ਨਤੀਜੇ ਸਾਫ਼ ਦਿਖਾਈ ਦੇਣ ਲੱਗ ਪਏ ਹਨ। ਸੀਵਰੇਜ ਪਾਈਪਲਾਈਨ ਦੇ ਜੋੜਾਂ ਤੋਂ ਲਗਾਤਾਰ ਗੰਦੇ ਪਾਣੀ ਦੇ ਲੀਕ ਹੋਣ ਕਾਰਨ ਸੜਕ ਕਈ ਥਾਵਾਂ ਤੋਂ ਧਸ ਰਹੀ ਹੈ ਅਤੇ ਉੱਥੇ ਟੋਏ ਪੈ ਗਏ ਹਨ, ਜਿਸ ਨਾਲ ਸੜਕ ਦੇ ਹੇਠਲੀ ਮਿੱਟੀ ਵਹਿ ਰਹੀ ਹੈ।

ਉਹਨਾਂ ਕਿਹਾ ਕਿ ਸੜਕ ਦੀ ਮੁਰੰਮਤ ਅਤੇ ਪੈਚ-ਵਰਕ ਤੇ ਕਥਿਤ ਤੌਰ ਤੇ 10 ਲੱਖ ਰੁਪਏ ਤੋਂ ਵੱਧ ਖਰਚ ਕਰਨ ਦੇ ਬਾਵਜੂਦ, ਸੜਕ ਦੀ ਹਾਲਤ ਬਹੁਤ ਹੀ ਖਰਾਬ ਅਤੇ ਤਰਸਯੋਗ ਬਣੀ ਹੋਈ ਹੈ। ਸੀਵਰੇਜ ਪਾਈਪਲਾਈਨ ਦੇ ਜੋੜਾਂ ਤੋਂ ਲਗਾਤਾਰ ਹੋ ਰਹੀ ਲੀਕੇਜ ਕਾਰਨ ਸੜਕ ਦੇ ਹੋਰ ਧਸਣ ਅਤੇ ਟੁੱਟਣ ਦਾ ਗੰਭੀਰ ਖਤਰਾ ਬਣਿਆ ਹੋਇਆ ਹੈ, ਜਿਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਜਾਂ ਜਾਨੀ ਨੁਕਸਾਨ ਹੋ ਸਕਦਾ ਹੈ।

ਉਨ੍ਹਾਂ ਇਸ ਸਬੰਧੀ ਮੇਅਰ ਅਤੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹ ਸਬੰਧਤ ਚੀਫ਼ ਇੰਜੀਨੀਅਰ, ਸੁਪਰਡੈਂਟਿੰਗ ਇੰਜੀਨੀਅਰ ਅਤੇ ਐਗਜ਼ੀਕਿਊਟਿਵ ਇੰਜੀਨੀਅਰ ਨੂੰ ਪ੍ਰਭਾਵਿਤ ਸੜਕ ਦੇ ਹਿੱਸੇ ਦਾ ਤੁਰੰਤ ਅਤੇ ਬਾਰੀਕੀ ਨਾਲ ਨਿਰੀਖਣ ਕਰਨ ਦੇ ਨਿਰਦੇਸ਼ ਦੇਣ ਅਤੇ ਵਾਰ-ਵਾਰ ਅਸਥਾਈ ਮੁਰੰਮਤ ਕਰਨ ਦੀ ਬਜਾਏ, ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਅਤੇ ਇਸਦਾ ਪੱਕਾ ਹੱਲ ਯਕੀਨੀ ਬਣਾਇਆ ਜਾਵੇ।

Continue Reading

Mohali

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਵਿਸ਼ਾਲ ਨਗਰ ਕੀਰਤਨ ਸਜਾਇਆ

Published

on

By

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਨੇੜੇ ਪਿੰਡ ਭਾਗੋ ਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਦੱਸਿਆ ਕਿ ਇਸ ਦੌਰਾਨ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕੀਤਾ ਗਿਆ ਅਤੇ ਸਾਹਿਬ ਸੀz ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਭਾਗੋ ਮਾਜਰਾ ਤੋਂ ਆਰੰਭ ਹੋਇਆ ਅਤੇ ਮਾਣਕ ਮਾਜਰਾ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਹੁੰਦਾ ਹੋਇਆ ਭਾਗੋ ਮਾਜਰਾ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

ਇਸ ਮੌਕੇ ਪਾਲਕੀ ਦੇ ਪਿੱਛੇ ਚਲ ਰਹੀ ਸੰਗਤ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਵਿੱਚ ਫੌਜੀ ਬੈਂਡ ਗਤਕਾ ਪਾਰਟੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ। ਸੰਗਤਾਂ ਵੱਲੋਂ ਥਾਂ ਥਾਂ ਤੇ ਸੰਗਤ ਲਈ ਲੰਗਰ ਲਗਾਏ ਗਏ ਸਨ।

Continue Reading

Latest News

Trending