Connect with us

Mohali

ਵਿਆਹ ਦੇ ਬਹਾਨੇ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਵਿਆਹ ਤੋਂ ਮੁਕਰਨ ਦਾ ਇਲਜਾਮ ਲਗਾਇਆ

Published

on

 

ਲਿਵ ਇਨ ਵਿੱਚ ਰਹਿੰਦੇ ਸਨ ਲੜਕਾ ਅਤੇ ਲੜਕੀ

ਐਸ ਏ ਐਸ ਨਗਰ, 12 ਸਤੰਬਰ (ਸ.ਬ.) ਖੰਨਾ ਦੀ ਵਸਨੀਕ ਇਕ ਲੜਕੀ (ਜੋ ਫਾਜ਼ਿਲਕਾ ਨਿਵਾਸੀ ਇਕ ਲੜਕੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ) ਨੇ ਇਲਜਾਮ ਲਗਾਇਆ ਹੈ ਕਿ ਉਸਦੇ ਨਾਲ ਰਹਿਣਾ ਵਾਲਾ ਨੌਜਵਾਨ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਹੁਣ ਵਿਆਹ ਕਰਨ ਤੋਂ ਇਨਕਾਰ ਕਰਕੇ ਫਰਾਰ ਹੋ ਗਿਆ। ਪੀੜਤਾ ਨੇ ਇਸ ਸੰਬੰਧੀ ਮੁਹਾਲੀ ਪੁਲੀਸ ਕੋਲ ਸ਼ਿਕਾਇਤ ਕਰਵਾਈ ਹੈ ਅਤੇ ਉਸ ਦੀ ਸ਼ਿਕਾਇਤ ਮਹਿਲਾ ਸੈੱਲ ਨੂੰ ਭੇਜੀ ਗਈ ਹੈ।

ਪੀੜਿਤ ਲੜਕੀ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪਿੰਡ ਬਲੌਂਗੀ ਵਿੱਚ ਪੀ.ਜੀ. ਤੌਰ ਤੇ ਰਹਿੰਦੀ ਹੈ ਅਤੇ ਉਹ ਪੇਸੈਂਟ ਕੇਅਰ (ਮਰੀਜ਼ਾਂ ਦੀ ਦੇਖਭਾਲ) ਦਾ ਕੰਮ ਕਰਦੀ ਹੈ। ਉਸਨੇ ਦੱਸਿਆ ਕਿ ਕੰਮ ਦੌਰਾਨ ਦੋ ਸਾਲ ਪਹਿਲਾਂ ਉਸਦੀ ਮੁਲਾਕਾਤ ਫਾਜ਼ਿਲਕਾ ਦੇ ਰਹਿਣ ਵਾਲੇ ਜੀਵਨ ਮਸੀਹ ਨਾਲ ਹੋਈ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਦਾ ਪਿਆਰ ਵਧ ਗਿਆ ਅਤੇ ਉਹ ਇਕ ਦੂਜੇ ਦੇ ਨੇੜੇ ਆ ਗਏ। ਜੀਵਨ ਨੇ ਉਸ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਜਿਸਤੇ ਉਸਨੇ ਜੀਵਨ ਨੂੰ ਦੱਸਿਆ ਕਿ ਉਹ ਪਹਿਲਾਂ ਹੀ ਵਿਆਹੀ ਹੋਈ ਹੈ। ਜੀਵਨ ਵਲੋਂ ਉਸ ਨੂੰ ਖੁਸ਼ਹਾਲੀ ਅਤੇ ਚੰਗੇਰੇ ਭਵਿੱਖ ਦੇ ਸੁਫਨੇ ਵਿਖਾਉਂਦਿਆਂ ਆਪਣੇ ਪਤੀ ਨੂੰ ਤਲਾਕ ਦੇਣ ਲਈ ਕਿਹਾ ਅਤੇ ਉਸ ਦੇ ਕਹਿਣ ਤੇ ਉਸ ਨੇ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ ਅਤੇ ਜੀਵਨ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗ ਗਈ।

ਪੀੜਿਤ ਅਨੁਸਾਰ ਇਕੱਠੇ ਰਹਿੰਦਿਆਂ ਦੋਵਾਂ ਵਿਚਾਲੇ ਸਰੀਰਕ ਸਬੰਧ ਵੀ ਬਣ ਗਏ। ਇਸ ਦੌਰਾਨ ਉਹ ਜੀਵਨ ਨੂੰ ਵਿਆਹ ਵਾਸਤੇ ਕਹਿੰਦੀ ਪਰ ਉਹ ਉਸ ਨੂੰ ਟਾਲ ਦਾ ਰਹਿੰਦਾ। ਜੀਵਨ ਨੇ ਉਸ ਤੋਂ 2 ਆਈਫੋਨ-14 ਵੀ ਮੰਗੇ ਜੋ ਉਸਨੇ ਕਿਸ਼ਤਾਂ ਤੇ ਲੈ ਕੇ ਦੇ ਦਿੱਤੇ। ਉਸ ਨੇ ਜੀਵਨ ਵਲੋਂ ਕੰਮ ਵਧਾਉਣ ਲਈ ਪੈਸੇ ਮੰਗਣ ਤੇ ਉਸਨੇ ਆਪਣੇ ਗਹਿਣੇ ਗਿਰਵੀ ਰੱਖ ਕੇ ਉਸ ਨੂੰ ਲਗਭਗ 5 ਲੱਖ ਰੁਪਏ ਦੇ ਦਿੱਤੇ। ਉਸਨੇ ਦੱਸਿਆ ਕਿ ਉਸ ਦੇ ਅਤੇ ਜੀਵਨ ਦੇ ਲਿਵ-ਇਨ ਰਿਲੇਸ਼ਨਸ਼ਿਪ ਦੌਰਾਨ ਉਹ ਦੋ ਵਾਰ ਗਰਭਵਤੀ ਹੋ ਗਈ ਸੀ ਅਤੇ ਦੋਵੇਂ ਵਾਰ ਜੀਵਨ ਨੇ ਉਸ ਨੂੰ ਦਵਾਈਆਂ ਦੇ ਕੇ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ।

ਪੀੜਿਤਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਉਹ ਕਿਸੇ ਜ਼ਰੂਰੀ ਕੰਮ ਕਹਿ ਕੇ ਵਾਪਸ ਨਹੀਂ ਪਰਤਿਆ। ਉਸ ਨੇ ਉਸ ਨੂੰ ਕਈ ਫੋਨ ਕੀਤੇ ਅਤੇ ਜਵਾਬ ਨਾ ਮਿਲਣ ਤੇ ਉਹ ਫਾਜ਼ਿਲਕਾ ਉਸਦੀ ਰਿਹਾਇਸ਼ ਤੇ ਗਈ ਅਤੇ ਉਸ ਦੇ ਪਰਿਵਾਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਪਣੇ ਰਿਸ਼ਤੇ ਬਾਰੇ ਦੱਸਿਆ। ਉਸਨੇ ਕਿਹਾ ਕਿ ਜੀਵਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਸ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ। ਪੀੜਤਾਂ ਦਾ ਇਲਜਾਮ ਹੈ ਕਿ ਵੁਮੈਨ ਸੈੱਲ ਦੀ ਅਧਿਕਾਰੀ ਦਾ ਵਿਵਹਾਰ ਉਸ ਨਾਲ ਚੰਗਾ ਨਹੀਂ ਸੀ।

ਪੀੜਿਤ ਨੇ ਦੱਸਿਆ ਕਿ ਪੁਲੀਸ ਵਿੱਚ ਸ਼ਿਕਾਇਤ ਦਾ ਪਤਾ ਲੱਗਣ ਤੇ ਜੀਵਨ ਆਪਣੇ ਦੋ ਦੋਸਤਾਂ ਨਾਲ ਉਸ ਨੂੰ ਮਿਲਣ ਆਇਆ ਅਤੇ ਉਸ ਨੂੰ ਦੁਬਾਰਾ ਵਿਆਹ ਦਾ ਝਾਂਸਾ ਦਿਖਾ ਕੇ ਉਸ ਨੂੰ ਇਹ ਕਹਿ ਕੇ ਕਿਸੇ ਹੋਟਲ ਵਿੱਚ ਜਾਣ ਲਈ ਕਿਹਾ ਕਿ ਉਹ ਉੱਥੇ ਆਰਾਮ ਨਾਲ ਬੈਠ ਕੇ ਗੱਲਾਂ ਕਰਨਗੇ। ਉਹ ਉਸ ਨੂੰ ਮਨਾ ਕੇ ਹੋਟਲ ਲੈ ਗਿਆ ਅਤੇ ਉਸ ਨੂੰ ਕੋਈ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਦੁਬਾਰਾ ਸਰੀਰਕ ਸਬੰਧ ਬਣਾਏ। ਪੀੜਤਾ ਨੇ ਮੰਗ ਕੀਤੀ ਕਿ ਉਸਨੂੰ ਇਨਸਾਫ ਦਿਵਾਇਆ ਜਾਵੇ।

ਸੰਪਰਕ ਕਰਨ ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਜਾਂਚ ਅਧਿਕਾਰੀ ਅਮਨ ਕੌਰ ਨੇ ਕਿਹਾ ਕਿ ਉਹਨਾਂ ਵਲੋਂ ਸ਼ਿਕਾਇਤਕਰਤਾ ਨੂੰ ਵਾਰ ਵਾਰ ਪੁਲੀਸ ਸਟੇਸ਼ਨ ਤੇ ਬੁਲਾਉਣ ਦੇ ਬਾਵਜੂਦ ਇਹ ਥਾਣੇ ਨਹੀਂ ਪਹੁੰਚਦੀ ਅਤੇ ਇਹ ਕਹਿ ਦਿੰਦੀ ਸੀ ਸਾਡਾ ਆਪਸ ਦੇ ਵਿੱਚ ਸਭ ਠੀਕ ਹੋ ਗਿਆ ਹੈ ਇਸ ਲਈ ਪੁਲੀਸ ਵਲੋਂ ਉਸਦੀ ਦਰਖਾਸਤ ਦਫਤਰ ਦਾਖਲ ਕਰ ਦਿੱਤੀ ਗਈ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending