Connect with us

Mohali

ਪੰਜਾਬ ਦੇ ਅਹਿਮ ਮੁਦਿਆਂ ਤੇ ਜਵਾਬ ਦੇਣ ਅਕਾਲੀ-ਭਾਜਪਾ ਗਠਜੋੜ ਦੇ ਆਗੂ : ਅਮਰਜੀਤ ਸਿੰਘ ਗਿੱਲ

Published

on

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਿਲਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਇਹਨਾਂ ਪਾਰਟੀਆਂ ਵਲੋਂ ਆਪੋ ਆਪਣੇ ਸਿਆਸੀ ਹਿੱਤਾਂ ਲਈ ਕੀਤਾ ਗਿਆ ਇਹ ਸਮਝੌਤਾ ਪੰਜਾਬ ਦੇ ਮੁੱਦਿਆਂ ਦੀ ਨੁਮਾਇੰਦਗੀ ਨਹੀਂ ਕਰਦਾ।

ਪਹਿਲਵਾਨ ਗਿਲ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਆਪਣੇ ਹੱਕਾਂ ਅਤੇ ਮਾਮਲਿਆਂ ਬਾਰੇ ਜਵਾਬ ਮੰਗ ਰਹੇ ਹਨ। ਉਹਨਾਂ ਕਿਹਾ ਕਿ ਹਰ ਵਾਰ ਚੋਣਾਂ ਦੇ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਸੰਵੇਦਨਸ਼ੀਲ ਮੁੱਦੇ ਉਠਾਏ ਜਾਂਦੇ ਹਨ, ਪਰ ਇਹਨਾਂ ਮੁੱਦਿਆਂ ਤੇ ਠੋਸ ਕਾਰਵਾਈ ਅਤੇ ਜਵਾਬਦੇਹੀ ਬਾਰੇ ਸਪੱਸ਼ਟਤਾ ਹੋਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਹ ਗੱਲ ਸਿਰਫ ਬੰਦੀ ਸਿੰਘਾਂ ਦੀ ਹੀ ਨਹੀਂ ਹੈ ਬਲਕਿ ਕਿਸਾਨਾਂ ਦੀਆਂ ਫਸਲਾਂ ਤੇ ਐਮ ਐਸ ਪੀ ਦੀ ਮੰਗ ਅਤੇ ਦਿੱਲੀ ਦੀਆਂ ਬਰੂਹਾਂ ਤੇ ਹੋਏ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਦੀ ਵੀ ਹੈ। ਉਹਨਾਂ ਸਵਾਲ ਕੀਤਾ ਕਿ ਇਹਨਾਂ ਕਿਸਾਨਾਂ ਦੀਆਂ ਸ਼ਹਾਦਤਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਜਵਾਬਦੇਹੀ ਕੌਣ ਦੇਵੇਗਾ ਅਤੇ ਕੀ ਸੁਖਬੀਰ ਸਿੰਘ ਬਾਦਲ ਅਤੇ ਅਮਿਤ ਸ਼ਾਹ ਇਸਦਾ ਜਵਾਬ ਦੇਣਗੇ ਜਾਂ ਭਾਜਪਾ ਸਰਕਾਰ ਦੀ ਜਿੰਮੇਵਾਰੀ ਤੈਅ ਹੋਵੇਗੀ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹਨਾਂ ਸਵਾਲਾਂ ਦੇ ਜਵਾਬ ਮੰਗਣ ਦਾ ਪੂਰਾ ਹੱਕ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਤਾਂਤਰਿਕ ਢੰਗ ਨਾਲ ਲੋਕ ਆਪਣੇ ਫੈਸਲੇ ਅਤੇ ਫਤਵੇ ਰਾਹੀ ਸਿਆਸੀ ਆਗੂਆਂ ਤੋਂ ਜਵਾਬਦੇਹੀ ਮੰਗਣਗੇ। ਉਹਨਾਂ ਕਿਹਾ ਕਿ ਪਿੰਡਾਂ ਦੀਆਂ ਸੱਥਾਂ ਵਿੱਚ ਵੀ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਮੰਗਾਂ, ਕਿਸਾਨਾਂ ਦੀਆਂ ਸ਼ਹਾਦਤਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਉਠਣਗੇ ਅਤੇ ਅਕਾਲੀ ਭਾਜਪਾ ਗਠਜੋੜ ਦੇ ਆਗੂਆਂ ਨੂੰ ਇਹਨਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਸz. ਗਿੱਲ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ ਬਲਕਿ ਹਰ ਪਾਰਟੀ ਅਤੇ ਹਰ ਆਗੂ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ।

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਲੋਕ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਸੂਬੇ ਅੰਦਰ ਇਹਨੀਂ ਦਿਨੀਂ ਗੈਂਗਸਟਰਵਾਦ, ਲੁੱਟ ਖੋਹ ਅਤੇ ਨਸ਼ਿਆਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਕਾਰਨ ਆਏ ਦਿਨ ਮਾਵਾਂ ਦੇ ਨੌਜਵਾਨ ਪੁੱਤ ਇਹਨਾਂ ਦੀ ਭੇਟ ਚੜਦੇ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਇਹਨਾਂ ਤੋਂ ਪੂਰੀ ਤਰ੍ਹਾਂ ਦੁਖੀ ਹੋ ਕੇ ਇੱਕ ਵਾਰ ਫਿਰ ਇਸ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੇ ਹਨ।

Continue Reading

Mohali

ਫੇਜ਼ 9 ਤੋਂ ਫੇਜ਼ 11 ਤੱਕ ਦੀ ਮਾਰਕੀਟ ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਸ਼ੁਰੂ

Published

on

By

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਫੇਜ਼-9 ਤੋਂ ਫੇਜ਼-11 ਨੂੰ ਜਾਂਦੀ ਸੜਕ ਦੇ ਨਾਲ ਲੱਗਦੀ ਮਾਰਕੀਟ ਦੀ ਪਾਰਕਿੰਗ, ਜੋ ਪਿਛਲੇ ਲਗਭਗ ਦੋ ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ, ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ। ਸੜਕ ਚੌੜੀ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਕਾਰਨ ਪਾਰਕਿੰਗ ਵਾਲੀ ਜਗ੍ਹਾ ਪੁੱਟੀ ਗਈ ਸੀ, ਜਿਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਮਾਮਲਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਵਲੋਂ ਇਸ ਮਸਲੇ ਦੇ ਹਲ ਦੀ ਮੰਗ ਨੂੰ ਲੈ ਕੇ ਮੁੱਖ ਇੰਜੀਨੀਅਰ ਅਜੈ ਗਰਗ ਨਾਲ ਵੀ ਮੁਲਾਕਾਤ ਕੀਤੀ ਸੀ। ਉਹਨਾਂ ਕਿਹਾ ਕਿ ਵਿਧਾਇਕ ਸ. ਕੁਲਵੰਤ ਸਿੰਘ ਅਤੇ ਮੁੱਖ ਪ੍ਰਸ਼ਾਸਕ, ਗਮਾਡਾ ਦੇ ਸਹਿਯੋਗ ਨਾਲ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਇਸ ਪਾਰਕਿੰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 15 ਫੁੱਟ ਚੌੜੀ ਜਗ੍ਹਾ ਵਿੱਚ ਪੇਵਰ ਬਲਾਕ ਲਗਾਏ ਜਾਣਗੇ ਅਤੇ ਉਮੀਦ ਹੈ ਕਿ ਇਹ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਪਾਰਕਿੰਗ ਦੇ ਬਾਕੀ ਹਿੱਸੇ ਵਿੱਚ ਬਾਅਦ ਵਿੱਚ ਪ੍ਰੀਮਿਕਸ ਵੀ ਪਵਾਈ ਜਾਵੇਗੀ।

ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਐਮ.ਸੀ. ਸ. ਸੁਖਵਿੰਦਰ ਸਿੰਘ ਬਰਨਾਲਾ ਅਤੇ ਮਾਰਕੀਟ ਦੇ ਦੁਕਾਨਦਾਰ ਅਰਵਿੰਦਰ ਸਿੰਘ, ਰਣਜੀਤ ਸਿੰਘ, ਗੱਜਣ ਸਿੰਘ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ ਸਿੱਧੂ, ਲਾਭ ਸਿੰਘ, ਮਨੀਸ਼, ਪਵਨ, ਅਮਿਤ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।

Continue Reading

Mohali

ਪਰਮਿੰਦਰ ਸ਼ਰਮਾ ਨੇ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Published

on

By

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਪਰਮਿੰਦਰ ਸ਼ਰਮਾ ਨੇ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਦੇ ਸਾਲ 2026-27 ਲਈ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਸੰਬੰਧੀ ਸੈਕਟਰ-70 ਦੇ ਇੱਕ ਹੋਟਲ ਵਿਖੇ ਕਰਵਾਏ ਗਏ ਇੰਸਟਾਲੇਸ਼ਨ ਸਮਾਰੋਹ ਦੌਰਾਨ ਤਿੰਨ ਕਲੱਬਾਂ ਦੇ ਨਵੇਂ ਅਹੁਦੇਦਾਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਨ੍ਹਾਂ ਵਿੱਚ ਲਾਇਨਜ਼ ਕਲੱਬ ਮੁਹਾਲੀ ਸੁਪਰੀਮ, ਲਾਇਨਜ਼ ਕਲੱਬ ਮੁਹਾਲੀ ਰੋਅਰਜ਼ ਅਤੇ ਲੀਓ ਕਲੱਬ ਮੁਹਾਲੀ ਸੁਪਰੀਮ ਸ਼ਾਮਲ ਹਨ।

ਸਮਾਰੋਹ ਵਿੱਚ ਸ੍ਰੀ ਜਿਲ੍ਹਾ 321-ਐਫ ਦੇ ਪਹਿਲੇ ਜਿਲ੍ਹਾ ਗਵਰਨਰ ਨਰੇਸ਼ ਕੁਮਾਰ ਗੋਇਲ ਮੁੱਖ ਮਹਿਮਾਨ ਅਤੇ ਇੰਸਟਾਲੇਸ਼ਨ ਅਧਿਕਾਰੀ ਵਜੋਂ ਸ਼ਾਮਲ ਹੋਏ। ਸਾਬਕਾ ਜਿਲ੍ਹਾ ਗਵਰਨਰ ਯੋਗੇਸ਼ ਸੋਨੀ ਨੇ ਇੰਡਕਸ਼ਨ ਅਧਿਕਾਰੀ ਦੀ ਭੂਮਿਕਾ ਨਿਭਾਉਂਦਿਆਂ ਰਮੇਸ਼ ਕੁਮਾਰ ਅਤੇ ਅਨੀਤਾ ਰਾਣੀ ਨੂੰ ਲਾਇਨਜ਼ ਪਰਿਵਾਰ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਰੀਜਨ ਚੇਅਰਪਰਸਨ ਅਮਨਦੀਪ ਸਿੰਘ ਗੁਲਾਟੀ, ਜ਼ੋਨ ਚੇਅਰਪਰਸਨ ਨਵੀਨ ਕੁਮਾਰ ਗੁਪਤਾ, ਕੈਬਨਿਟ ਮੈਂਬਰ ਜਗਜੀਤ ਕੌਰ ਕਾਹਲੋਂ, ਸਾਬਕਾ ਪ੍ਰਧਾਨ ਭੁਪਿੰਦਰ ਬੱਬਰ ਅਤੇ ਚਾਰਟਰ ਪ੍ਰਧਾਨ ਤਿਲਕ ਰਾਜ ਸਮੇਤ ਕਈ ਮੈਂਬਰ ਮੌਜੂਦ ਰਹੇ। ਨਵੇਂ ਪ੍ਰਧਾਨ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਕਲੱਬ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਮਜ਼ਬੂਤ ਕਰਨਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਕਾਰਜਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

Continue Reading

Mohali

ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਵਲੋਂ ਡਿਜ਼ਾਈਨਐਕਸ ਨਾਲ ਸਮਝੌਤਾ

Published

on

By

ਐਸ ਏ ਐਸ ਨਗਰ, 25 ਨਵੰਬਰ (ਪਵਨ ਰਾਵਤ) ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਨੇ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦੇ ਆਰਕੀਟੈਕਚਰਲ ਡਿਜ਼ਾਈਨ ਅਤੇ ਯੋਜਨਾਬੰਦੀ ਨੂੰ ਹੋਰ ਬਿਹਤਰ ਬਣਾਉਣ ਲਈ ਲੁਧਿਆਣਾ ਦੀ ਆਰਕੀਟੈਕਚਰ ਫਰਮ ਡਿਜ਼ਾਈਨਐਕਸ ਨਾਲ ਰਣਨੀਤਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਕੰਪਨੀ ਦੇ ਪ੍ਰੋਜੈਕਟਾਂ ਦੇ ਆਰਕੀਟੈਕਚਰਲ ਡਿਜ਼ਾਈਨ ਅਤੇ ਯੋਜਨਾਬੰਦੀ ਦੀ ਜ਼ਿੰਮੇਵਾਰੀ ਡਿਜ਼ਾਈਨਐਕਸ ਵੱਲੋਂ ਸੰਭਾਲੀ ਜਾਵੇਗੀ। ਸਮਝੌਤੇ ਤੇ ਐਲਆਰਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਸੈਕਟਰ-83, ਆਈ.ਟੀ. ਸਿਟੀ, ਮੁਹਾਲੀ ਸਥਿਤ ਕਾਰਪੋਰੇਟ ਦਫ਼ਤਰ ਵਿਖੇ ਦਸਤਖ਼ਤ ਕੀਤੇ ਗਏ।

ਇਸ ਮੌਕੇ ਡਿਜ਼ਾਈਨਐਕਸ ਵੱਲੋਂ ਆਰਕੀਟੈਕਟ ਸੰਜੇ ਗੋਇਲ ਅਤੇ ਵਿਨੈ ਗੋਇਲ ਨੇ ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਸੀ ਐਮ ਡੀ ਰਮੇਸ਼ ਗੋਇਲ ਨੂੰ ਭਰੋਸਾ ਦਿਵਾਇਆ ਕਿ ਉਹ ਕੰਪਨੀ ਦੇ ਪ੍ਰੋਜੈਕਟਾਂ ਲਈ ਆਪਣਾ ਸਰਵੋਤਮ ਯੋਗਦਾਨ ਦੇਣਗੇ।

ਇਸ ਮੌਕੇ ਸ੍ਰੀ ਰਮੇਸ਼ ਗੋਇਲ ਨੇ ਕਿਹਾ ਕਿ ਕੰਪਨੀ ਦਾ ਵਿਜ਼ਨ ਸਪੱਸ਼ਟ ਹੈ ਕਿ ਗਾਹਕਾਂ ਨੂੰ ਬਿਹਤਰੀਨ ਆਰਕੀਟੈਕਚਰ ਅਤੇ ਸੋਚ-ਸਮਝ ਕੇ ਤਿਆਰ ਕੀਤੀਆਂ ਪ੍ਰਾਪਰਟੀਆਂ ਮੁਹੱਈਆ ਕਰਵਾਈਆਂ ਜਾਣ।

Continue Reading

Trending