Connect with us

Punjab

ਅੰਮ੍ਰਿਤਸਰ ਪੁਲੀਸ ਵੱਲੋਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਤਸਕਰੀ ਕਰਨ ਵਾਲੇ 7 ਮੁਲਜ਼ਮ ਗ੍ਰਿਫ਼ਤਾਰ

Published

on

9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, 60,000 ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ, 25 ਨਵੰਬਰ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਨੂੰ ਅੰਜਾਮ ਦੇਣ ਵਾਲੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜੇ ਤੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, 60,000 ਰੁਪਏ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Continue Reading

Mohali

ਈ. ਡੀ. ਵੱਲੋਂ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ

Published

on

By

ਕੁੱਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਖਰੜ ਤੋਂ ਐਲਾਨਿਆ ਸੀ ਪਾਰਟੀ ਉਮੀਦਵਾਰ

ਖਰੜ, 25 ਨਵੰਬਰ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨਸਭਾ ਹਲਕਾ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਛਾਪੇਮਾਰੀ ਕੀਤੀ ਗਈ। ਰਵਿੰਦਰ ਸਿੰਘ ਖੇੜਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਖਰੜ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ ਅਤੇ ਕੁੱਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਵਲੋਂ ਉਹਨਾਂ ਨੂੰ ਖਰੜ ਵਿਖੇ ਹੋਏ ਪਾਰਟੀ ਦੇ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ। ਹਾਲਾਂਕਿ, ਸੂਬੇ ਵਿੱਚ ਹਾਲ ਹੀ ਵਿੱਚ ਹੋਏ ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਖਰੜ ਹਲਕੇ ਦੇ ਸੰਭਾਵੀ ਉਮੀਦਵਾਰਾਂ ਲਈ ਸਿਆਸੀ ਸਮੀਕਰਨ ਕਾਫ਼ੀ ਪੇਚੀਦਾ ਬਣ ਗਏ ਹਨ।

ਇੱਥੇ ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਜਨਵਰੀ 2023 ਵਿੱਚ ਲੁਭਾਣਗੜ੍ਹ (ਖਰੜ) ਸਥਿਤ ‘ਗੁਰੂ ਕ੍ਰਿਪਾ ਰਾਈਸ ਐਂਡ ਐਗਰੋ ਇੰਡਸਟਰੀਜ਼’ ਦੇ ਮਾਲਕ ਰਵਿੰਦਰ ਸਿੰਘ ਖੇੜਾ ਨੂੰ ਭਾਰਤੀ ਖ਼ੁਰਾਕ ਨਿਗਮ (ਐਫਸੀਆਈ) ਦੇ ਇੱਕ ਅਧਿਕਾਰੀ ਸਮੇਤ 50,000 ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਵਲੋਂ ਰਵਿੰਦਰ ਸਿੰਘ ਖੇੜਾ ਨੂੰ ਇਸੇ ਸਾਲ ਹਲਕਾ ਖਰੜ ਦਾ ਇੰਚਾਰਜ ਐਲਾਨਿਆ ਗਿਆ ਸੀ ਅਤੇ ਉਹਨਾਂ ਦੀ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਜੋਰਾਂ ਤੇ ਹਨ। ਬੀਤੀ 18 ਨਵੰਬਰ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ, ਜਿਨ੍ਹਾਂ ਵਿੱਚ ਸ਼ੈਲਰ ਮਾਲਕ, ਕਰਿਆਨਾ ਵਪਾਰੀ, ਪ੍ਰਾਪਰਟੀ ਡੀਲਰ, ਕੀਟਨਾਸ਼ਕ ਵਿਕਰੇਤਾ, ਛੋਟੇ ਵਪਾਰੀ ਅਤੇ ਆੜ੍ਹਤੀ ਸ਼ਾਮਲ ਸਨ, ਨਾਲ ਅਹਿਮ ਮੀਟਿੰਗ ਕੀਤੀ ਸੀ, ਜਿਸ ਦੇ ਪ੍ਰਬੰਧਾਂ ਵਿੱਚ ਖੇੜਾ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਬਾਦਲ ਪਰਿਵਾਰ ਵੱਲੋਂ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੀਤੀਆਂ ਗਈਆਂ ਅਹਿਮ ਰੈਲੀਆਂ ਵਿੱਚ ਵੀ ਖੇੜਾ ਲਗਾਤਾਰ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ।

ਈ ਡੀ ਦੀ ਛਾਪੇਮਾਰੀ ਤੋਂ ਬਾਅਦ ਸz. ਰਵਿੰਦਰ ਸਿੰਘ ਖੇੜਾ ਵਲੋਂ ਇੱਕ ਵੀਡੀਓ ਜਾਰੀ ਕਰਕੇ ਇਸ ਮਾਮਲੇ ਵਿੰਚ ਸਭ ਚੰਗਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸ੍ਰੀ ਖੇੜਾ ਅਨੁਸਾਰ ਈ ਡੀ ਦੀ ਟੀਮ ਪੁਰਾਣੀ ਐਫ ਆਈ ਦੇ ਮਾਮਲੇ ਦੀ ਜਾਂਚ ਕਰਨ ਆਈ ਸੀ ਅਤੇ ਉਹ ਪੂਰੀ ਚੜ੍ਹਦੀ ਕਲਾ ਵਿੱਚ ਹਨ। ਉਹਨਾਂ ਆਪਣੇ ਸਮਰਥਕਾਂ ਨੂੰ ਸੋਸ਼ਲ ਮੀਡੀਆਂ ਤੇ ਚਲ ਰਹੀਆਂ ਬੇਬੁਨਿਆਦ ਖਬਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

Continue Reading

Chandigarh

ਪੰਜਾਬ ਪੁਲੀਸ ਵਿੱਚ ਵੱਡਾ ਫੇਰਬਦਲ, 31 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਕਈ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਕਮਿਸ਼ਨਰ ਬਦਲੇ ਗਏ

ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ ਤੇ ਪੁਲੀਸ ਮਹਿਕਮੇ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ ਪੀ ਐਸ ਤੇ ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀ ਆਈ ਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀ ਆਈ ਜੀ ਲਗਾਇਆ ਗਿਆ ਹੈ।

ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈ ਜੀ ਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀ ਆਈ ਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਡੀ ਆਈ ਜੀ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਡੀ ਆਈ ਜੀ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਡੀ ਆਈ ਜੀ ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਵਿੱਚ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ।

ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਐਸ ਐਸ ਪੀ ਵੀ ਤਬਦੀਲ ਕੀਤੇ ਗਏ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐਸ ਏ ਐਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ ਬੀ ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ, ਮਨਿੰਦਰ ਸਿੰਘ ਨੂੰ ਰੋਪੜ, ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐਸ ਐਸ ਪੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।

Continue Reading

Chandigarh

ਅਕਾਲੀ ਦਲ, ਆਪ ਅਤੇ ਸੀ. ਪੀ. ਆਈ. ਦੇ ਆਗੂ ਕਾਂਗਰਸ ਵਿੱਚ ਸ਼ਾਮਲ

Published

on

By

ਚੰਡੀਗੜ੍ਹ, 25 ਨਵੰਬਰ (ਸ.ਬ.) ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਅਤੇ ਪੁਰਾਣੇ ਟਕਸਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਸੰਬੰਧੀ ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੇਠਲੇ ਪੱਧਰ ਤੇ ਵੱਡੀ ਮਜ਼ਬੂਤੀ ਮਿਲੇਗੀ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤ ਤੋਂ ਅੱਕ ਚੁੱਕੇ ਹਨ ਅਤੇ ਮੁੜ ਤੋਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਪਰਮਜੀਤ ਸਿੰਘ ਤੋਂ ਇਲਾਵਾ ਫਰੀਦਕੋਟ ਇਲਾਕੇ ਨਾਲ ਸਬੰਧਤ ਸੀ.ਪੀ.ਆਈ. ਆਗੂ ਪਵਨਪ੍ਰੀਤ ਸਿੰਘ, ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮਲੋਟ ਤੋਂ ਸਰਪੰਚ ਭੁਪਿੰਦਰ ਸਿੰਘ ਦਾ ਨਾਮ ਸ਼ਾਮਿਲ ਹੈ।

ਇਸਤੋਂ ਇਲਾਵਾ ਪਾਰਟੀ ਨੂੰ ਛੱਡ ਕੇ ਗਏ ਕਈ ਪੁਰਾਣੇ ਆਗੂਆਂ ਦੀ ‘ਘਰ ਵਾਪਸੀ’ ਵੀ ਹੋਈ ਹੈ। ਇਸੇ ਕੜੀ ਤਹਿਤ ਬੀਬੀ ਰੂਪ ਕੌਰ ਬਾਗੜੀਆਂ ਅਤੇ ਹੁਸ਼ਿਆਰਪੁਰ ਹਲਕੇ ਤੋਂ ਕੈਪਟਨ ਆਰ. ਐਸ. ਪਠਾਨੀਆ ਨੇ ਵੀ ਮੁੜ ਕਾਂਗਰਸ ਦਾ ਹੱਥ ਫੜ ਲਿਆ ਹੈ। ਇਸਦੇ ਨਾਲ ਹੀ ਵਿਦੇਸ਼ ਦੀ ਧਰਤੀ ਤੋਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋਏ ਗੌਰਵਜੀਤ ਰੰਧਾਵਾ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਗੌਰਵਜੀਤ ਰੰਧਾਵਾ ਦੇ ਪਿਤਾ ਵੀ ਪੰਜਾਬ ਦੇ ਵਿਧਾਇਕ ਰਹਿ ਚੁੱਕੇ ਹਨ।

ਪਰਗਟ ਸਿੰਘ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਜਾਵੇਗੀ।

Continue Reading

Latest News

Trending