Mohali
ਪ੍ਰੀਤ ਸਿਟੀ ਸੈਕਟਰ 86 ਦੇ ਵਸਨੀਕਾਂ ਨੇ ਬਿਲਡਰ ਤੇ ਸੜਕ ਵਾਲੀ ਥਾਂ ਤੇ ਪਲਾਟ ਕੱਟਣ ਦਾ ਇਲਾਜਮ ਲਗਾਇਆ, ਬਿਲਡਰ ਨੇ ਕਿਹਾ ਇਲਜਾਮ ਬੇਬੁਨਿਆਦ
ਭਾਜਪਾ ਆਗੂ ਹਰਦੇਵ ਸਿੰਘ ਉੱਭਾ ਵਲੋਂ ਬਣਦੀ ਕਾਰਵਾਈ ਕਰਨ ਦੀ ਮੰਗ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਸਥਾਨਕ ਸੈਕਟਰ 86 (ਪ੍ਰੀਤ ਸਿਟੀ) ਦੇ ਵਸਨੀਕਾਂ ਵੱਲੋਂ ਇਲਜਾਮ ਲਗਾਇਆ ਗਿਆ ਹੈ ਕਿ ਬਿਲਡਰ ਵਲੋਂ ਗਮਾਡਾ ਦੇ ਮਨਜ਼ੂਰਸ਼ੁਦਾ ਲੇਆਉਟ ਪਲਾਨ ਵਿੱਚ ਦਰਸਾਈ ਗਈ ਸੜਕ ਤੇ ਪਲਾਟ ਕੱਟ ਕੇ ਵੇਚ ਦਿੱਤੇ ਹਨ ਅਤੇ ਇਸ ਥਾਂ ਤੇ ਚਾਰਦਿਵਾਰੀ ਕਰਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਵਸਨੀਕਾਂ ਵੱਲੋਂ ਇਸ ਸੰਬੰਧੀ ਇਸ ਖੇਤਰ ਦੀ ਕੌਂਸਲਰ ਗੁਰਪ੍ਰੀਤ ਕੌਰ ਨੂੰ ਪੱਤਰ ਲਿਖ ਕੇ ਇਸ ਸੰਬੰਧੀ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੇ ਜਾਣ ਤੋਂ ਬਾਅਦ ਕੌਂਸਲਰ ਦੇ ਪਤੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾਵੇ।
ਸz. ਹਰਦੇਵ ਸਿੰਘ ਉਭਾ ਨੇ ਕਿਹਾ ਕਿ ਵਸਨੀਕਾਂ ਦੇ ਕਹਿਣ ਅਨੁਸਾਰ ਸਬੰਧਤ ਸੜਕ ਗਮਾਡਾ ਦੇ ਮਨਜ਼ੂਰਸ਼ੁਦਾ ਲੇਆਉਟ ਪਲਾਨ ਦਾ ਹਿੱਸਾ ਹੈ ਅਤੇ ਇਸ ਸੜਕ ਤੇ ਕਥਿਤ ਤੌਰ ਤੇ ਪਲਾਟਿੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸੜਕ ਸ਼ੀਤਲਾ ਮਾਤਾ ਮੰਦਰ ਤੱਕ ਜਾਣ ਦਾ ਰਸਤਾ ਵੀ ਹੈ ਅਤੇ ਪ੍ਰੀਤ ਸਿਟੀ ਸੈਕਟਰ 86 ਦੇ ਲਗਭਗ 119 ਰਿਹਾਇਸ਼ੀ ਪਲਾਟਾਂ ਲਈ ਆਉਣ-ਜਾਣ ਵਾਲੇ ਦੋ ਰਸਤਿਆਂ ਵਿੱਚੋਂ ਇੱਕ ਹੈ। ਉਹਨਾਂ ਕਿਹਾ ਕਿ ਜੇਕਰ ਇਸ ਸੜਕ ਨੂੰ ਬੰਦ ਕੀਤਾ ਜਾਂ ਇਸ ਤੇ ਆਵਾਜਾਈ ਨੂੰ ਰੋਕਿਆ ਗਿਆ ਤਾਂ ਇਲਾਕੇ ਦੇ ਲੋਕਾਂ ਅਤੇ ਸ਼ੀਤਲਾ ਮਾਤਾ ਮੰਦਰ ਆਉਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਪੰਜਾਬ ਦੇ ਮੁੱਖ ਮੰਤਰੀ, ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ ਮੁਹਾਲੀ, ਗਮਾਡਾ ਅਤੇ ਨਗਰ ਨਿਗਮ ਮੁਹਾਲੀ ਤੋਂ ਮੰਗ ਕੀਤੀ ਕਿ ਗਮਾਡਾ ਦੇ ਅਸਲ ਮਨਜ਼ੂਰਸ਼ੁਦਾ ਲੇਆਉਟ ਪਲਾਨ ਦੀ ਜਾਂਚ ਕਰਕੇ ਸੜਕ ਦੀ ਕਾਨੂੰਨੀ ਸਥਿਤੀ ਸਪੱਸ਼ਟ ਕੀਤੀ ਜਾਵੇ ਅਤੇ ਜੇਕਰ ਮਨਜ਼ੂਰਸ਼ੁਦਾ ਸੜਕ ਤੇ ਗੈਰ-ਕਾਨੂੰਨੀ ਪਲਾਟਿੰਗ ਜਾਂ ਉਸਾਰੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ।
ਇਸ ਸੰਬੰਧੀ ਸੰਪਰਕ ਕਰਨ ਤੇ ਪ੍ਰੀਤ ਸਿਟੀ ਦੇ ਡਾਦੲਰੈਕਟਰ ਸz. ਚਬਨਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਇਹ ਸਾਰੇ ਇਲਜਾਮ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਇਹ ਪਲਾਟ ਪ੍ਰੋਜੈਕਟ ਦੇ ਰਿਵਾਈਜ਼ ਪਲਾਟ ਅਨੁਸਾਰ ਕੱਟੇ ਗਏ ਹਨ ਅਤੇ ਇਹ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਹੋਈ ਹੈ। ਉਹਨਾਂ ਕਿਹਾ ਕਿ ਜਿੰਨੇ ਵਿਅਕਤੀਆਂ ਨੇ ਮੈਂਬਰਸ਼ਿਪ ਹਾਸਿਲ ਕੀਤੀ ਹੈ ਉਹਨਾਂ ਸਾਰਿਆਂ ਨੂੰ ਪਲਾਟ ਅਅਟ ਕੀਤੇ ਜਾਣੇ ਹਨ ਜਿਸਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਵਿਅਕਤੀ ਕਾਲੋਨੀ ਨੂੰ ਬਦਨਾਮ ਕਰਨ ਲਈ ਬੇਬੁਨਿਾਅਦ ਇਲਜਾਮ ਲਗਾ ਰਹੇ ਹਨ ਅਤੇ ਉਹ ਇਹਨਾਂ ਦੇ ਖਿਲਾਫ ਮਾਨਹਾਨੀ ਦਾ ਕੇਸ ਦਾਇਰ ਕਰਣਗੇ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
