Connect with us

National

ਤੇਜ਼ ਰਫਤਾਰ ਬੱਸ ਅਤੇ ਕਾਰ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, ਕਈ ਜ਼ਖ਼ਮੀ

Published

on

ਮੁੰਗੇਰ, 27 ਨਵੰਬਰ (ਸ.ਬ.) ਮੁੰਗੇਰ ਦੇ ਸ਼੍ਰੀਕ੍ਰਿਸ਼ਨ ਸੇਤੂ ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਪਰਤ ਰਹੀ ਤੇਜ਼ ਰਫ਼ਤਾਰ ਬੱਸ ਅਤੇ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਹਾਦਸੇ ਵਿੱਚ ਕਾਰ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਬੱਸ ਵਿੱਚ ਸਵਾਰ ਨੌਂ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਕਾਰ ਸਵਾਰ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਚਸ਼ਮਦੀਦਾਂ ਮੁਤਾਬਕ ਟੱਕਰ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਉੱਥੇ ਹੀ ਕਾਰ ਵਿੱਚ ਫਸੇ ਪਿਓ-ਪੁੱਤ ਨੂੰ ਬਾਹਰ ਕੱਢਣ ਲਈ ਲੋਕਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸਦਰ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਵੈਸ਼ਾਲੀ ਜ਼ਿਲ੍ਹੇ ਦੇ ਕਰਤਾਹਾ ਥਾਣਾ ਖੇਤਰ ਦੇ ਗੁਰਾਮਿਹਾ ਵਾਸੀ ਆਕਾਸ਼ ਕੁਮਾਰ (35) ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿੱਚ ਉਨ੍ਹਾਂ ਦੇ ਪਿਤਾ ਅਮਰੇਂਦਰ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵੇਂ ਕਾਰ ਰਾਹੀਂ ਭਾਗਲਪੁਰ ਜਾ ਰਹੇ ਸਨ ਅਤੇ ਕਾਰ ਪੁੱਤਰ ਚਲਾ ਰਿਹਾ ਸੀ।

ਪੁਲੀਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਬੱਸ ਵਿੱਚ ਸਵਾਰ ਖਗੜੀਆ ਜ਼ਿਲ੍ਹੇ ਦੇ ਵਿਸ਼ਨਪੁਰ ਪਿੰਡ ਦੇ ਮਨੀਸ਼ ਕੁਮਾਰ, ਕਾਰੀ ਨਾਵ ਅਤੇ ਮਿਥੁਨ ਕੁਮਾਰ ਸਮੇਤ ਹੋਰ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਕਾਲੀਚਰਨ ਚੌਧਰੀ ਦੇ ਪੁੱਤਰ ਸੋਨੂੰ ਚੌਧਰੀ ਦੇ ਬੇਟੇ ਦਾ ਵਿਆਹ ਸੀ। ਸਾਰੇ ਲੋਕ ਸਿੰਘੀਆ ਤੋਂ ਬਰਾਤ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਸਵੇਰ ਦਾ ਸਮਾਂ ਹੋਣ ਕਾਰਨ ਬੱਸ ਵਿੱਚ ਜ਼ਿਆਦਾਤਰ ਯਾਤਰੀ ਗੂੜ੍ਹੀ ਨੀਂਦ ਵਿੱਚ ਸੁੱਤੇ ਹੋਏ ਸਨ। ਇਸੇ ਦੌਰਾਨ ਸ਼੍ਰੀਕ੍ਰਿਸ਼ਨ ਸੇਤੂ ਤੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਬੱਸ ਦੀ ਜ਼ੋਰਦਾਰ ਟੱਕਰ ਹੋ ਗਈ। ਕਈ ਯਾਤਰੀ ਸੱਟਾਂ ਲੱਗਣ ਕਾਰਨ ਆਪਣੀਆਂ ਸੀਟਾਂ ਤੇ ਹੀ ਡਿੱਗ ਪਏ।

ਉੱਧਰ, ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੁਫੱਸਿਲ ਥਾਣੇ ਦੀ ਪੁਲੀਸ ਅਤੇ ਟ੍ਰੈਫਿਕ ਪੁਲੀਸ ਦੇ ਸਬ-ਇੰਸਪੈਕਟਰ ਤਾਰਕੇਸ਼ਵਰ ਪ੍ਰਸਾਦ ਪੁਲੀਸ ਟੀਮ ਨਾਲ ਮੌਕੇ ਤੇ ਪਹੁੰਚੇ। ਪੁਲੀਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਦਰ ਹਸਪਤਾਲ ਪਹੁੰਚਾਇਆ।

ਹਾਦਸੇ ਤੋਂ ਬਾਅਦ ਸ਼੍ਰੀਕ੍ਰਿਸ਼ਨ ਸੇਤੂ ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪੁਲ ਤੋਂ ਤੇਲੀਆ ਤਲਾਬ ਤੱਕ ਲਗਭਗ 7 ਕਿਲੋਮੀਟਰ ਤੱਕ ਵਾਹਨ ਖੜ੍ਹੇ ਰਹੇ। ਪੁਲ ਤੋਂ ਦੋਵਾਂ ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਦਿੱਤਾ ਗਿਆ ਹੈ। ਆਵਾਜਾਈ ਬਹਾਲ ਕਰਨ ਲਈ ਪੁਲੀਸ ਮੁਸ਼ੱਕਤ ਕਰ ਰਹੀ ਹੈ।

Continue Reading

National

ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸਾਰੇ ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਦੀ ਤਜਵੀਜ

Published

on

By

ਇੱਕ ਵਾਰ ਫਿਰ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ

ਨਵੀਂ ਦਿੱਲੀ, 27 ਨਵੰਬਰ (ਸ.ਬ.) ਕੇਂਦਰੀ ਕੈਬਨਿਟ ਨੇ ਅੱਜ ਹੱਦਬੰਦੀ ਨਾਲ ਜੁੜੇ ਨਵੇਂ ਮਹਿਲਾ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਦੇ ਅਧੀਨ ਸਾਰੇ ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਦਾ ਪ੍ਰਸਤਾਵ ਹੈ। ਬਿੱਲ ਨੂੰ ਅਗਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਦੌਰਾਨ ਨਵੇਂ ਬਿੱਲ ਨੂੰ ਕੁਝ ਸੋਧਾਂ ਨਾਲ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਸੋਧਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੱਦਬੰਦੀ ਤੋਂ ਬਾਅਦ ਲੋਕ ਸਭਾ ਵਿੱਚ ਕਿਸੇ ਵੀ ਰਾਜ ਦਾ ਹਿੱਸਾ ਦੂਜੇ ਰਾਜਾਂ ਦੇ ਮੁਕਾਬਲੇ ਘੱਟ ਨਾ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦੱਖਣੀ ਰਾਜਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਹਰੇਕ ਰਾਜ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫੀਸਦੀ ਵਧਾਉਣ ਲਈ ਸਹਿਮਤ ਹੋ ਗਈ ਹੈ। ਸੀਟਾਂ ਦੀ ਗਿਣਤੀ 2051 ਤੱਕ ਬਦਲੀ ਨਹੀਂ ਜਾਵੇਗੀ। ਨਵੇਂ ਬਿੱਲ ਵਿੱਚ ਵਧਾਈਆਂ ਗਈਆਂ ਸੀਟਾਂ ਨੂੰ ਦੁਬਾਰਾ ਬਣਾਉਣ ਲਈ 2011 ਦੀ ਜਨਗਣਨਾ ਦੀ ਵਰਤੋਂ ਕਰਨ ਦਾ ਪ੍ਰਸਤਾਵ ਹੈ। ਸੂਤਰਾਂ ਅਨੁਸਾਰ, ਸਰਕਾਰ ਨੇ ਰਾਜਾਂ ਵਿੱਚ ਮੌਜੂਦਾ ਸੀਟਾਂ ਦੀ ਗਿਣਤੀ ਨੂੰ ਬਦਲੇ ਬਿਨਾਂ ਸੰਸਦੀ ਹਲਕਿਆਂ ਨੂੰ ਦੁਬਾਰਾ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵਿਤ ਸੋਧ ਵਿੱਚ ਹੱਦਬੰਦੀ ਰਾਹੀਂ ਲੋਕ ਸਭਾ ਸੀਟਾਂ ਦੀ ਗਿਣਤੀ ਮੌਜੂਦਾ 543 ਤੋਂ ਵਧਾ ਕੇ ਵੱਧ ਤੋਂ ਵੱਧ 850 ਕਰਨ ਦੀ ਯੋਜਨਾ ਹੈ। ਸੱਤਾਧਾਰੀ ਪਾਰਟੀ ਦਾ ਕਹਿਣਾ ਹੈ ਕਿ ਇਸ ਕਦਮ ਨਾਲ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦਾ ਰਾਹ ਪੱਧਰਾ ਹੋਵੇਗਾ।

ਜਿਕਰਯੋਗ ਹੈ ਕਿ ਪਹਿਲਾਂ ਸਰਕਾਰ ਨੇ ਅਪ੍ਰੈਲ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਹ ਬਿੱਲ ਪੇਸ਼ ਕੀਤਾ ਸੀ, ਪਰ ਇਸ ਨੂੰ ਲੋਕ ਸਭਾ ਦੀ ਮਨਜ਼ੂਰੀ ਨਹੀਂ ਮਿਲ ਸਕੀ ਸੀ। ਹੁਣ, ਸਰਕਾਰ ਦਾ ਦਾਅਵਾ ਹੈ ਕਿ ਇਸ ਬਿੱਲ ਨੂੰ ਪਾਸ ਕਰਨ ਲਈ ਉਸ ਕੋਲ ਲੋੜੀਂਦੇ ਸੰਸਦ ਮੈਂਬਰਾਂ ਦਾ ਸਮਰਥਨ ਹੈ। ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਦੋ-ਤਿਹਾਈ ਬਹੁਮਤ ਦੀ ਲੋੜ ਹੈ। ਸੂਤਰਾਂ ਅਨੁਸਾਰ, ਦ੍ਰਵਿੜ ਮੁਨੇਤਰ ਕੜਗਮ (ਡੀਐਮਕੇ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ), ਅਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਵੱਲੋਂ ਬਿੱਲ ਦਾ ਸਮਰਥਨ ਕਰਨ ਦੀ ਉਮੀਦ ਹੈ। ਇਸ ਦੌਰਾਨ ਵਿਰੋਧੀ ਧਿਰ ‘ਇੰਡੀਆ’ ਗਠਜੋੜ ਬਿੱਲ ਦਾ ਵਿਰੋਧ ਕਰ ਰਹੀ ਹੈ।

ਵਿਰੋਧੀ ਗਠਜੋੜ ਦੇ ਨੇਤਾ ਸ਼ਨੀਵਾਰ ਨੂੰ ਆਪਣੀ ਰਣਨੀਤੀ ਤੇ ਚਰਚਾ ਕਰਨ ਲਈ ਮਿਲਣਗੇ। ਸਰਕਾਰ ਨੇ ਸੰਸਦ ਦਾ ਚਾਰ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਲੋਕ ਸਭਾ ਵਿੱਚ 30 ਨਵੰਬਰ ਅਤੇ 1 ਦਸੰਬਰ ਨੂੰ ਅਤੇ ਰਾਜ ਸਭਾ ਵਿੱਚ 2 ਅਤੇ 3 ਦਸੰਬਰ ਨੂੰ ਸੈਸ਼ਨ ਚਲੇਗਾ।

Continue Reading

National

ਦਿੱਲੀ ਪੁਲੀਸ ਵੱਲੋਂ ਕੌਮਾਂਤਰੀ ਮਨੁੱਖੀ ਤਸਕਰੀ ਅਤੇ ਸਾਈਬਰ ਠੱਗੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 164 ਵਿਦੇਸ਼ੀ ਨਾਗਰਿਕਾਂ ਨੂੰ ਛੁਡਵਾਇਆ

Published

on

By

ਬੰਦੀ ਬਣਾ ਕੇ ਕਰਵਾਈ ਜਾ ਰਹੀ ਸੀ ਸਾਈਬਰ ਠੱਗੀ

ਨਵੀਂ ਦਿੱਲੀ, 27 ਨਵੰਬਰ (ਸ.ਬ.) ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਨੋਇਡਾ ਦੇ ਸੈਕਟਰ 136 ਵਿੱਚ ਛਾਪੇ ਦੌਰਾਨ ਵੱਡੇ ਕੌਮਾਂਤਰੀ ਮਨੁੱਖੀ ਤਸਕਰੀ ਅਤੇ ਸਾਈਬਰ ਠੱਗੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 164 ਵਿਦੇਸ਼ੀ ਨਾਗਰਿਕਾਂ (92 ਇੰਡੋਨੇਸ਼ੀਆਈ ਅਤੇ 72 ਮਲੇਸ਼ੀਆਈ) ਨੂੰ ਛੁਡਵਾਇਆ ਹੈ। ਮੋਟੀਆਂ ਤਨਖ਼ਾਹਾਂ ਵਾਲੀਆਂ ਨੌਕਰੀਆਂ ਦਾ ਝਾਂਸਾ ਦੇ ਕੇ ਭਾਰਤ ਬੁਲਾਏ ਗਏ ਇਨ੍ਹਾਂ ਨਾਗਰਿਕਾਂ ਦੇ ਪਾਸਪੋਰਟ ਜ਼ਬਤ ਕਰਕੇ ਉਨ੍ਹਾਂ ਨੂੰ ਬੰਦੀ ਬਣਾਇਆ ਗਿਆ ਸੀ ਅਤੇ ਕੁੱਟਮਾਰ ਦਾ ਡਰ ਦਿਖਾ ਕੇ ਆਪਣੇ ਹੀ ਦੇਸ਼ਾਂ ਦੇ ਲੋਕਾਂ ਨਾਲ ਆਨਲਾਈਨ ਨਿਵੇਸ਼ ਦੇ ਨਾਮ ਤੇ ਠੱਗੀ ਮਾਰਨ ਲਈ ਮਜਬੂਰ ਕੀਤਾ ਜਾ ਰਿਹਾ ਸੀ।

ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮਲੇਸ਼ੀਆਈ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿੱਚ ਇਲੈਕਟ੍ਰਾਨਿਕ ਉਪਕਰਨ ਅਤੇ 174 ਪਾਸਪੋਰਟ ਬਰਾਮਦ ਕੀਤੇ ਹਨ।

ਪੁਲੀਸ ਮੁਤਾਬਕ ਇੱਥੇ ਪਹੁੰਚਣ ਤੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲਏ ਗਏ, ਉਨ੍ਹਾਂ ਦੀ ਆਵਾਜਾਈ ਤੇ ਪਾਬੰਦੀ ਲਗਾ ਦਿੱਤੀ ਗਈ ਅਤੇ ਉਨ੍ਹਾਂ ਦਾ ਕੰਮ ਸਿਰਫ਼ ਆਪਣੇ ਦੇਸ਼ ਵਿੱਚ ਲੋਕਾਂ ਨੂੰ ਧੋਖਾਧੜੀ ਵਾਲੀਆਂ ਕਾਲਾਂ ਕਰਨਾ ਹੀ ਰਹਿ ਗਿਆ ਸੀ।

ਪੁਲੀਸ ਨੇ ਦੱਸਿਆ ਕਿ ਇਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਪੇਇੰਗ ਗੈਸਟ ਰਿਹਾਇਸ਼ਾਂ ਵਿੱਚ ਰੱਖਿਆ ਗਿਆ ਸੀ, ਕਥਿਤ ਤੌਰ ਤੇ ਘਟੀਆ ਖਾਣਾ ਦਿੱਤਾ ਜਾਂਦਾ ਸੀ ਅਤੇ ਕੰਮ ਕਰਨ ਤੋਂ ਇਨਕਾਰ ਕਰਨ ਤੇ ਕੁੱਟਮਾਰ ਕੀਤੀ ਜਾਂਦੀ ਸੀ। ਉਨ੍ਹਾਂ ਨੂੰ ਲਿਖਤੀ ਸਕ੍ਰਿਪਟਾਂ ਦੇ ਕੇ ਫ਼ਰਜ਼ੀ ਨਿਵੇਸ਼ ਪਲੇਟਫਾਰਮਾਂ ਰਾਹੀਂ ਆਪਣੇ ਹੀ ਦੇਸ਼ਾਂ ਦੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਲਈ ਮਜਬੂਰ ਕੀਤਾ ਜਾਂਦਾ ਸੀ।

ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਇਸ ਗਰੋਹ ਨੂੰ ਚਲਾਉਣ ਲਈ ਵਰਤੇ ਜਾ ਰਹੇ ਟਿਕਾਣਿਆਂ ਤੋਂ ਕੁੱਲ 164 ਵਿਦੇਸ਼ੀ ਨਾਗਰਿਕਾਂ ਨੂੰ ਛੁਡਵਾਇਆ ਹੈ, ਜਿਨ੍ਹਾਂ ਵਿੱਚ 92 ਇੰਡੋਨੇਸ਼ੀਆਈ ਅਤੇ 72 ਮਲੇਸ਼ੀਆਈ ਨਾਗਰਿਕ ਸ਼ਾਮਲ ਹਨ। ਇਸ ਮਾਮਲੇ ਦੇ ਸਬੰਧ ਵਿੱਚ 25 ਸਾਲਾ ਮਲੇਸ਼ੀਆਈ ਨਾਗਰਿਕ, ਜਿਸ ਦੀ ਪਛਾਣ ਤਾਨ ਗੁਆਨ ਵੇਈ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਿਹੜੇ ਲੋਕ ਵਿਰੋਧ ਕਰਦੇ ਸਨ ਜਾਂ ਠੱਗੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਸਨ, ਉਨ੍ਹਾਂ ਦੀ ਨੈਟਵਰਕ ਦੇ ਮੈਂਬਰਾਂ ਵੱਲੋਂ ਕਥਿਤ ਤੌਰ ਤੇ ਕੁੱਟਮਾਰ ਕੀਤੀ ਜਾਂਦੀ ਸੀ ਤਾਂ ਜੋ ਉਹ ਕੰਮ ਕਰਦੇ ਰਹਿਣ। ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਲਗਪਗ ਦੋ ਵਿਅਕਤੀਆਂ ਦੀ ਕੁੱਟਮਾਰ ਕੀਤੀ ਗਈ ਸੀ। ਰਿਹਾਇਸ਼ਾਂ ਵਿੱਚ ਰਹਿਣ-ਸਹਿਣ ਦੇ ਹਾਲਾਤ ਵੀ ਕਥਿਤ ਤੌਰ ਤੇ ਬਹੁਤ ਮਾੜੇ ਸਨ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਘਟੀਆ ਖਾਣਾ ਦਿੱਤਾ ਜਾਂਦਾ ਸੀ।

ਅਧਿਕਾਰੀ ਨੇ ਦੱਸਿਆ ਕਿ ਭਾਵੇਂ ਉਨ੍ਹਾਂ ਨੂੰ ਪੀ.ਜੀ. ਰਿਹਾਇਸ਼ਾਂ ਅਤੇ ਸਾਈਬਰ ਠੱਗੀ ਕਾਲ ਸੈਂਟਰ ਵਿਚਕਾਰ ਲਿਆਉਣ-ਲਿਜਾਣ ਲਈ ਲਗਪਗ 40 ਕੈਬਾਂ (ਟੈਕਸੀਆਂ) ਦਾ ਬੇੜਾ ਵਰਤਿਆ ਜਾਂਦਾ ਸੀ, ਪਰ ਉਨ੍ਹਾਂ ਨੂੰ ਆਪਣੀ ਮਰਜ਼ੀ ਨਾਲ ਬਾਹਰ ਨਿਕਲਣ ਜਾਂ ਘੁੰਮਣ-ਫਿਰਨ ਦੀ ਇਜਾਜ਼ਤ ਨਹੀਂ ਸੀ। ਅਧਿਕਾਰੀ ਨੇ ਕਿਹਾ ਕਿ ਕੈਬਾਂ ਦੀ ਵਰਤੋਂ ਕਥਿਤ ਤੌਰ ਤੇ ਉਨ੍ਹਾਂ ਨੂੰ ਕਾਲ ਸੈਂਟਰ ਲਿਜਾਣ ਅਤੇ ਵਾਪਸ ਰਿਹਾਇਸ਼ਾਂ ਤੇ ਛੱਡਣ ਲਈ ਕੀਤੀ ਜਾਂਦੀ ਸੀ, ਤਾਂ ਜੋ ਉਨ੍ਹਾਂ ਦੀ ਆਵਾਜਾਈ ਤੇ ਗਰੋਹ ਦੇ ਸੰਚਾਲਕਾਂ ਦਾ ਪੂਰਾ ਕੰਟਰੋਲ ਰਹੇ।

ਵਿਦੇਸ਼ੀ ਨਾਗਰਿਕਾਂ ਤੋਂ ਸਿਰਫ਼ ਕੰਪਿਊਟਰ ਅਤੇ ਮੋਬਾਈਲ ਫ਼ੋਨ ਹੀ ਨਹੀਂ ਚਲਾਏ ਜਾਂਦੇ ਸਨ, ਸਗੋਂ ਉਨ੍ਹਾਂ ਨੂੰ ਸਾਈਬਰ ਠੱਗੀ ਦੇ ਇੱਕ ਖ਼ਾਸ ਤਰੀਕੇ ਨੂੰ ਅੰਜਾਮ ਦੇਣ ਦੀ ਸਿਖਲਾਈ ਵੀ ਦਿੱਤੀ ਜਾਂਦੀ ਸੀ। ਉਨ੍ਹਾਂ ਨੂੰ ਲਿਖਤੀ ਸਕ੍ਰਿਪਟਾਂ ਦਿੱਤੀਆਂ ਜਾਂਦੀਆਂ ਸਨ, ਜਿਨ੍ਹਾਂ ਵਿੱਚ ਸੰਭਾਵੀ ਸ਼ਿਕਾਰਾਂ ਨਾਲ ਕੀਤੀ ਜਾਣ ਵਾਲੀ ਗੱਲਬਾਤ ਲਿਖੀ ਹੁੰਦੀ ਸੀ। ਇਨ੍ਹਾਂ ਦੇ ਨਿਸ਼ਾਨੇ ਤੇ ਮੁੱਖ ਤੌਰ ਤੇ ਮਲੇਸ਼ੀਆ ਅਤੇ ਇੰਡੋਨੇਸ਼ੀਆ ਦੇ ਲੋਕ ਹੁੰਦੇ ਸਨ। ਸੰਚਾਲਕਾਂ ਨੇ ਭੋਲੇ-ਭਾਲੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਕਥਿਤ ਤੌਰ ਤੇ ਔਰਤਾਂ ਦੇ ਫ਼ਰਜ਼ੀ ਨਾਮ ਅਤੇ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਏ ਹੋਏ ਸਨ।

ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਫਾਈਲਾਂ ਦੀ ਵਰਤੋਂ ਕਰਕੇ ਵਿਦੇਸ਼ੀ ਨਾਗਰਿਕਾਂ ਨੂੰ ਗੱਲਬਾਤ ਸ਼ੁਰੂ ਕਰਨ, ਆਨਲਾਈਨ ਸਬੰਧ ਬਣਾਉਣ ਅਤੇ ਹੌਲੀ-ਹੌਲੀ ਨਿਸ਼ਾਨਾ ਬਣਾਏ ਗਏ ਵਿਅਕਤੀਆਂ ਦਾ ਭਰੋਸਾ ਜਿੱਤਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਸਨ। ਇੱਕ ਵਾਰ ਭਰੋਸਾ ਬਣਨ ਤੋਂ ਬਾਅਦ, ਪੀੜਤਾਂ ਨੂੰ ਫ਼ਰਜ਼ੀ ਟ੍ਰੇਡਿੰਗ ਅਤੇ ਨਿਵੇਸ਼ ਪਲੇਟਫਾਰਮਾਂ ਰਾਹੀਂ ਪੈਸਾ ਲਗਾਉਣ ਲਈ ਰਾਜ਼ੀ ਕੀਤਾ ਜਾਂਦਾ ਸੀ।

ਇਹ ਗਿਰੋਹ ਵੱਧ ਮੁਨਾਫ਼ੇ ਦਾ ਝਾਂਸਾ ਦੇ ਕੇ ਲੋਕਾਂ ਨੂੰ ਫਸਾਉਣ ਲਈ ਕਥਿਤ ਤੌਰ ਤੇ ਵੈਬਸਾਈਟਾਂ ਅਤੇ ਏ.ਪੀ.ਕੇ. ਅਧਾਰਿਤ ਐਪਲੀਕੇਸ਼ਨਾਂ ਦੀ ਵਰਤੋਂ ਕਰਦਾ ਸੀ। ਪੀੜਤਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾਂਦਾ ਸੀ ਕਿ ਉਹ ਜਾਇਜ਼ ਵਿੱਤੀ ਮੌਕਿਆਂ ਵਿੱਚ ਨਿਵੇਸ਼ ਕਰ ਰਹੇ ਹਨ, ਜਦੋਂ ਕਿ ਪੈਸਾ ਕਥਿਤ ਤੌਰ ਤੇ ਫ਼ਰਜ਼ੀ ਨੈਟਵਰਕ ਰਾਹੀਂ ਹੜੱਪ ਲਿਆ ਜਾਂਦਾ ਸੀ।

ਅਧਿਕਾਰੀ ਨੇ ਕਿਹਾ ਕਿ ਸਾਨੂੰ ਇਸ ਠੱਗੀ ਬਾਰੇ ਉਦੋਂ ਪਤਾ ਲੱਗਾ ਜਦੋਂ ਕ੍ਰਾਈਮ ਬ੍ਰਾਂਚ ਨੂੰ ਲਗਭਗ ਇੱਕ ਹਫ਼ਤਾ ਪਹਿਲਾਂ ਇਸ ਕਥਿਤ ਗਰੋਹ ਬਾਰੇ ਇੱਕ ਈ-ਮੇਲ ਅਲਰਟ ਮਿਲਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਨੈਟਵਰਕ ਬਾਰੇ ਖੁਫ਼ੀਆ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ।

ਵਿਸ਼ੇਸ਼ ਪੁਲੀਸ ਕਮਿਸ਼ਨਰ (ਕ੍ਰਾਈਮ ਬ੍ਰਾਂਚ) ਐਚ.ਜੀ.ਐਸ. ਧਾਲੀਵਾਲ ਨੇ ਕਿਹਾ ਕਿ ਜਿਵੇਂ ਹੀ ਸਾਨੂੰ ਸਾਈਬਰ ਗਰੋਹ ਬਾਰੇ ਜਾਣਕਾਰੀ ਮਿਲੀ, ਮੈਂ ਨਿੱਜੀ ਤੌਰ ਤੇ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ਼ੁਰੂਆਤੀ ਜਾਣਕਾਰੀ ਤੋਂ ਸੰਕੇਤ ਮਿਲਿਆ ਸੀ ਕਿ ਸਾਈਬਰ ਠੱਗੀ ਦੇ ਇਸ ਧੰਦੇ ਵਿੱਚ ਲਗਪਗ 60 ਤੋਂ 70 ਵਿਦੇਸ਼ੀ ਨਾਗਰਿਕਾਂ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਹੈ ਅਤੇ ਉਨ੍ਹਾਂ ਤੋਂ ਜ਼ਬਰਦਸਤੀ ਕੰਮ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਜਦੋਂ ਪੁਲੀਸ ਟੀਮ ਨੇ ਸ਼ੱਕੀ ਟਿਕਾਣਿਆਂ ਤੇ ਛਾਪੇਮਾਰੀ ਕੀਤੀ, ਤਾਂ ਅਸਲ ਗਿਣਤੀ ਕਾਫ਼ੀ ਜ਼ਿਆਦਾ ਨਿਕਲੀ। ਇਸ ਕਾਰਵਾਈ ਦੌਰਾਨ 164 ਵਿਦੇਸ਼ੀ ਨਾਗਰਿਕਾਂ ਨੂੰ ਛੁਡਵਾਇਆ ਗਿਆ, ਜਿਸ ਨਾਲ ਇਸ ਕਥਿਤ ਗਰੋਹ ਦੇ ਵੱਡੇ ਪੱਧਰ ਦਾ ਖੁਲਾਸਾ ਹੋਇਆ।

ਪੁਲੀਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਦੇਸ਼ੀ ਨਾਗਰਿਕਾਂ ਦੀ ਭਰਤੀ ਕਿਵੇਂ ਕੀਤੀ ਗਈ, ਉਨ੍ਹਾਂ ਦੀ ਭਾਰਤ ਯਾਤਰਾ ਦਾ ਪ੍ਰਬੰਧ ਕਿਸ ਨੇ ਕੀਤਾ ਅਤੇ ਉਨ੍ਹਾਂ ਦੇ ਪਾਸਪੋਰਟ ਕਿਵੇਂ ਖੋਹੇ ਗਏ।

ਕੁਮਾਰ ਅਤੇ ਭਾਟੀ ਵੱਲੋਂ ਕਥਿਤ ਤੌਰ ਤੇ ਚਲਾਏ ਜਾ ਰਹੇ ਕੁਝ ਬੈਂਕ ਖਾਤਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਵਰਤੋਂ ਨੈਟਵਰਕ ਦੇ ਕਿਰਾਏ ਅਤੇ ਹੋਰ ਸੰਚਾਲਨ ਖ਼ਰਚਿਆਂ ਨੂੰ ਪੂਰਾ ਕਰਨ ਲਈ ਕੀਤੀ ਜਾਂਦੀ ਸੀ। ਪੈਸੇ ਦੇ ਲੈਣ-ਦੇਣ ਦਾ ਪਤਾ ਲਗਾਉਣ, ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਕਥਿਤ ਸਾਈਬਰ ਠੱਗੀ ਰਾਹੀਂ ਇਕੱਠੀ ਕੀਤੀ ਗਈ ਰਕਮ ਦਾ ਸੁਰਾਗ ਲਗਾਉਣ ਲਈ ਵਿੱਤੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਮਲੇਸ਼ੀਆਈ ਨਾਗਰਿਕ ਤਾਨ ਗੁਆਨ ਵੇਈ, ਜੋ ਕਿ ਨੇਗੇਰੀ ਸੇਮਬਿਲਨ ਦਾ ਵਾਸੀ ਹੈ, ਤੋਂ ਨੈਟਵਰਕ ਵਿੱਚ ਉਸ ਦੀ ਕਥਿਤ ਭੂਮਿਕਾ, ਹੋਰ ਮੈਂਬਰਾਂ ਨਾਲ ਉਸ ਦੇ ਸਬੰਧਾਂ ਅਤੇ ਫ਼ਰਜ਼ੀ ਪਲੇਟਫਾਰਮ ਚਲਾਉਣ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲੀਸ ਨੇ ਇਸ ਧੰਦੇ ਨੂੰ ਚਲਾਉਣ ਲਈ ਕਥਿਤ ਤੌਰ ਤੇ ਵਰਤਿਆ ਜਾਣ ਵਾਲਾ ਵੱਡਾ ਡਿਜੀਟਲ ਢਾਂਚਾ ਜ਼ਬਤ ਕੀਤਾ ਹੈ। ਬਰਾਮਦ ਕੀਤੇ ਗਏ ਸਾਮਾਨ ਵਿੱਚ 355 ਮੋਬਾਈਲ ਫ਼ੋਨ, 168 ਡੈਸਕਟਾਪ ਕੰਪਿਊਟਰ, 26 ਲੈਪਟਾਪ, 53 ਸਿਮ ਕਾਰਡ ਅਤੇ 174 ਪਾਸਪੋਰਟ ਸ਼ਾਮਲ ਹਨ। 355 ਮੋਬਾਈਲ ਫ਼ੋਨਾਂ ਵਿੱਚੋਂ 335 ਪੁਰਾਣੇ ਜਾਂ ਵਰਤੇ ਹੋਏ ਹੈਂਡਸੈਟ ਸਨ ਅਤੇ 20 ਸੀਲਬੰਦ ਪੈਕਿੰਗ ਵਾਲੇ ਨਵੇਂ ਫ਼ੋਨ ਸਨ।

53 ਸਿਮ ਕਾਰਡਾਂ ਵਿੱਚ 31 ਕੌਮਾਂਤਰੀ ਅਤੇ 22 ਭਾਰਤੀ ਕੁਨੈਕਸ਼ਨ ਸ਼ਾਮਲ ਹਨ। ਬਰਾਮਦ ਕੀਤੇ ਗਏ ਪਾਸਪੋਰਟਾਂ ਵਿੱਚ 95 ਇੰਡੋਨੇਸ਼ੀਆਈ ਅਤੇ 79 ਮਲੇਸ਼ੀਆਈ ਦਸਤਾਵੇਜ਼ ਸ਼ਾਮਲ ਹਨ। ਸਰਵਰ ਅਤੇ ਹੋਰ ਇਲੈਕਟ੍ਰਾਨਿਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਜਾਂਚਕਰਤਾ ਪੀੜਤਾਂ ਦੀ ਪਛਾਣ ਕਰਨ, ਗਿਰੋਹ ਵੱਲੋਂ ਵਰਤੇ ਜਾਂਦੇ ਸੰਚਾਰ ਮਾਧਿਅਮਾਂ ਦਾ ਪਤਾ ਲਗਾਉਣ ਅਤੇ ਫ਼ਰਜ਼ੀ ਪਲੇਟਫਾਰਮਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦਾ ਸੁਰਾਗ ਲਗਾਉਣ ਲਈ ਇਨ੍ਹਾਂ ਉਪਕਰਨਾਂ ਦੀ ਜਾਂਚ ਕਰ ਰਹੇ ਹਨ।

ਵਿਸ਼ੇਸ਼ ਸੀ.ਪੀ. ਧਾਲੀਵਾਲ ਨੇ ਅੱਗੇ ਕਿਹਾ ਕਿ ਜਿਨ੍ਹਾਂ ਹਾਲਾਤਾਂ ਵਿੱਚ ਵਿਦੇਸ਼ੀ ਨਾਗਰਿਕਾਂ ਨੂੰ ਰੱਖਿਆ ਗਿਆ ਸੀ, ਉਹ ਬਹੁਤ ਹੀ ਤਰਸਯੋਗ ਸਨ। ਟੀਮ ਦੇ ਕੰਮ ਦੀ ਸ਼ਲਾਘਾ ਕਰਦਿਆਂ ਧਾਲੀਵਾਲ ਨੇ ਕਿਹਾ ਦਮ ਅਸੀਂ ਛੁਡਵਾਏ ਗਏ ਵਿਦੇਸ਼ੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਉਹ ਸੁਰੱਖਿਅਤ ਆਪਣੇ-ਆਪਣੇ ਦੇਸ਼ਾਂ ਨੂੰ ਵਾਪਸ ਪਰਤ ਸਕਣ।

ਕ੍ਰਾਈਮ ਬ੍ਰਾਂਚ ਪੁਲੀਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੌਮਾਂਤਰੀ ਨੈਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਕਥਿਤ ਮਨੁੱਖੀ ਤਸਕਰੀ ਤੇ ਸਾਈਬਰ ਠੱਗੀ ਦੇ ਇਸ ਧੰਦੇ ਦੇ ਪਸਾਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਅਧਿਕਾਰੀ ਨੇ ਅੱਗੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ 10 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਹਨ।

ਅਧਿਕਾਰੀ ਨੇ ਕਿਹਾ ਕਿ ਟੀਮਾਂ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ, ਰਾਜਸਥਾਨ ਅਤੇ ਕਈ ਹੋਰ ਇਲਾਕਿਆਂ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਭਾਟੀ ਅਤੇ ਕੁਮਾਰ ਦੇ ਟਿਕਾਣਿਆਂ ਬਾਰੇ ਵੀ ਅਹਿਮ ਸੁਰਾਗ ਮਿਲੇ ਹਨ। ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Continue Reading

National

‘ਵੋਟ ਚੋਰ, ਗੱਦੀ ਛੋੜ’ ਨਾਅਰੇ ਵਾਲੀਆਂ ਵੀਡੀਓਜ਼ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

Published

on

By

ਨਵੀਂ ਦਿੱਲੀ, 27 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਹੈਦਰਾਬਾਦ ਵਿੱਚ 13-14 ਨਵੰਬਰ ਨੂੰ ਹੋਏ ‘ਭਾਰਤ ਸੰਮੇਲਨ’ ਦੌਰਾਨ ਇਤਾਲਵੀ ਸਿਆਸਤਦਾਨ ਗੀਆਕੋਮੋ ਫਿਲਿਬੇਕ ਵੱਲੋਂ ਕਥਿਤ ਤੌਰ ਤੇ ”ਵੋਟ ਚੋਰ, ਗੱਦੀ ਛੋੜ” ਦਾ ਨਾਅਰਾ ਲਗਾਉਣ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਬੈਂਚ ਨੇ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀਡੀਓਜ਼ ਹਟਾਉਣ ਦਾ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਇਹ ਹੁਕਮ ਪਾਸ ਕੀਤਾ।

ਬੈਂਚ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਦੀ ਗੱਲ ਕਹੇ ਜਾਣ ਤੋਂ ਬਾਅਦ ਪਟੀਸ਼ਨਕਰਤਾ ਦੇ ਵਕੀਲ ਨੇ ਬੇਨਤੀ ਕੀਤੀ ਕਿ ਅਧਿਕਾਰੀਆਂ ਨੂੰ ਇਸ ਨੂੰ ਇੱਕ ਮੰਗ-ਪੱਤਰ ਵਜੋਂ ਵਿਚਾਰਨ ਲਈ ਕਿਹਾ ਜਾਵੇ। ਬੈਂਚ ਨੇ ਕਿਹਾ ਕਿ ਨਹੀਂ। ਤੁਸੀਂ ਮੰਗ-ਪੱਤਰ ਦੇਣ ਲਈ ਆਜ਼ਾਦ ਹੋ। ਤੁਹਾਨੂੰ ਕੌਣ ਰੋਕ ਰਿਹਾ ਹੈ।

Continue Reading

Latest News

Trending