Mohali
ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਵਿੱਚ ਪੈਟਰੋਲ ਡੀਜਲ ਤੇ ਟੈਕਸ ਵਧਾਉਣ ਦੀ ਨਿਖੇਧੀ
ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਕੇ ਸਰਕਾਰ ਤੋਂ ਲੋੜੀਂਦੀ ਕਾਰਵਾਈ ਮੰਗੀ
ਐਸ ਏ ਐਸ ਨਗਰ, 12 ਸਤੰਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਚੱਪੜਚਿੜੀ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਦੀ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹ ਵਾਧਾ ਵਾਪਸ ਲਿਆ ਜਾਵੇ ਅਤੇ ਡੀਜਲ ਤੇ ਪੈਟਰੋਲ ਨੂੰ ਜੀਐਸਟੀ ਨਾਲ ਜੋੜਿਆ ਜਾਵੇ ਤਾਂ ਜੋ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਡੀ ਏ ਪੀ ਟਾਈਮ ਨਾਲ ਮੁਹਈਆ ਕਰਵਾਇਆ ਜਾਵੇ। ਆਗੂਆਂ ਨੇ ਕਿਹਾ ਕਿ ਆਲੂਆਂ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਪਰ ਸੁਸਾਇਟੀਆਂ ਵਿੱਚ ਡੀ ਏ ਪੀ ਹੁਣ ਤੱਕ ਨਹੀਂ ਆਇਆ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਮੁਹਾਲੀ ਜ਼ਿਲ੍ਹੇ ਦੀਆਂ ਸੜਕਾਂ ਦੀ ਹਾਲਤ ਸੁਧਾਰੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਲਿੰਕ ਸੜਕਾਂ ਦਾ ਬਹੁਤ ਜਿਆਦਾ ਬੁਰਾ ਹਾਲ ਹੈ ਅਤੇ ਮੇਨ ਸੜਕਾਂ ਵੀ ਬੁਰੀ ਤਰ੍ਹਾਂ ਟੁੱਟੀਆਂ ਹੋਈਆਂ ਹਨ ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਮੀਟਿੰਗ ਦੌਰਾਨ ਕਿਹਾ ਗਿਆ ਕਿ ਡੇਰਾਬਸੀ ਇਲਾਕੇ ਵਿੱਚ ਜਿੰਨੀਆਂ ਵੀ ਫੈਕਟਰੀਆਂ ਹਨ ਉਹਨਾਂ ਵਿੱਚ ਸਾਰੇ ਮੁਲਾਜ਼ਮ ਬਾਹਰ ਤੋਂ ਰੱਖੇ ਹੋਏ ਹਨ ਜਦੋਂਕਿ ਫੈਕਟਰੀਆਂ ਦਾ ਜੋ ਪ੍ਰਦੂਸ਼ਣ ਹੁੰਦਾ ਹੈ ਉਸ ਦਾ ਸਾਹਮਣਾ ਨੇੜੇ ਦੇ ਲੋਕਾਂ ਨੂੰ ਕਰਨਾ ਪੈਂਦਾ ਹੈ। ਆਗੂਆਂ ਨੇਮੰਗ ਕੀਤੀ ਕਿ ਇਹਨਾਂ ਫੈਕਟ੍ਰੀਆਂ ਵਿੱਚ ਸਥਾਨਕ ਲੋਕਾਂ ਨੂੰ ਰੁਜਗਾਰ ਦਿੱਤਾ ਜਾਵੇ ਨਹੀਂ ਤਾਂ ਜਥੇਬੰਦੀ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ।
ਮੀਟਿੰਗ ਵਿੱਚ ਜਸਪਾਲ ਸਿੰਘ ਨਿਆਮੀਆਂ ਜਰਨਲ ਸਕੱਤਰ, ਮਨਪ੍ਰੀਤ ਸਿੰਘ ਅਮਲਾਲਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਧੁੰਨੀ ਮਾਜਰਾ, ਅਮਨਦੀਪ ਸਿੰਘ ਤੰਗੋਰੀ, ਹਰਵਿੰਦਰ ਸਿੰਘ ਤੰਗੋਰੀ, ਸੁਖਵਿੰਦਰ ਸਿੰਘ ਤੰਗੋਰੀ, ਰਵਿੰਦਰ ਸਿੰਘ ਤੰਗੋਰੀ, ਸਤਨਾਮ ਸਿੰਘ ਬੰਨੂੜ, ਨਵਜੋਤ ਸਿੰਘ ਬਾਹਿਆ ਬੱਸੀ, ਪਲਵਿੰਦਰ ਸਿੰਘ ਬਨੂੜ, ਪਰਵਿੰਦਰ ਸਿੰਘ, ਸੁਰਿੰਦਰ ਪਾਲ ਬਨੂੜ, ਦਲਜੀਤ ਸਿੰਘ ਮਲੋਆ, ਸੋਹਣ ਬੰਨੂੜ, ਚਰਨਜੀਤ ਤੰਗੋਰੀ, ਹਰਜਿੰਦਰ ਸਿੰਘ ਭਵਾਂਤ, ਗਗਨਦੀਪ ਬੰਨੂੜ, ਜਸਪਾਲ ਸਿੰਘ, ਬਹਾਦਰ ਸਿੰਘ ਮੀਆਂਪੁਰ ਚੰਗੇਰ, ਗੁਰਦੀਪ ਸਿੰਘ ਦਿਆਲਪੁਰਾ, ਸੁਰਿੰਦਰ ਸਿੰਘ ਮੋਟੇ ਮਾਜਰਾ, ਅਮਰਜੀਤ ਸਿੰਘ ਮੋਟੇ ਮਾਜਰਾ, ਪੁਸ਼ਪਿੰਦਰ ਸਿੰਘ ਚਾਊ ਮਾਜਰਾ, ਰਣਜੋਧ ਸਿੰਘ ਚਾਊਮਾਜਰਾ, ਗੁਰਦੀਪ ਸਿੰਘ ਬੰਨੂੜ, ਹਰਜੀਤ ਸਿੰਘ ਦਾਊਮਾਜਰਾ, ਰਾਜਵਿੰਦਰ ਤੰਗੋਰੀ, ਗੁਰਮੀਤ ਸਿੰਘ ਮਨੌਲੀ, ਗੁਰਤੇਜ ਸਿੰਘ ਮਨੌਲੀ, ਜਗਤਾਰ ਸਿੰਘ ਚਾਊਮਾਜਰਾ, ਦਵਿੰਦਰ ਸਿੰਘ ਮਨੌਲੀ, ਕੁਲਵਿੰਦਰ ਸਿੰਘ ਕਰਾਲਾ, ਸੁਖਵਿੰਦਰ ਸਿੰਘ ਤੰਗੋਰੀ, ਸੁਰਿੰਦਰ ਸਿੰਘ ਸੁੱਖੀ ਤੰਗੋਰੀ, ਰਵਿੰਦਰ ਸਿੰਘ ਭਗੜਾਵਾ, ਸੁਖਵਿੰਦਰ ਸਿੰਘ ਭਵਾਤ, ਸੁਰਲਾਲ ਸਿੰਘ ਸ਼ੂੰਦ, ਕਿਰਨਦੀਪ ਸਿੰਘ ਦੇਹ ਕਲਾਂ, ਮਨਕਰਨ ਸਿੰਘ ਦੇਹਕਲਾਂ, ਦਵਿੰਦਰ ਸਿੰਘ ਸੈਣੀ ਮਾਜਰਾ, ਤਰਨਵੀਰ ਸਿੰਘ, ਪਰਮਵੀਰ ਸਿੰਘ ਖਿਜਰਾਬਾਕ, ਸੋਨੀ ਰਸਨਹੇੜੀ ਜਨਰਲ ਸਕੱਤਰ ਬਲਾਕ, ਜਸਵੀਰ ਸਿੰਘ ਨੰਗਲ, ਕਿਰਪਾਲ ਸਿੰਘ, ਗੁਰਜੰਟ ਸਿੰਘ, ਰਵਜੀਤ ਬਜਹੇੜੀ, ਗੁਰਿੰਦਰ ਸਿੰਘ ਮੁਹੰਮਦਪੁਰ, ਦਰਸ਼ਨ ਸਿੰਘ ਬਲਾਕ ਪ੍ਰਧਾਨ ਮੁਹਾਲੀ, ਚਰਨਜੀਤ ਸਿੰਘ, ਸਰਬਜੀਤ ਸਿੰਘ ਲਹਿਰਾ, ਕੁਲਵੰਤ ਸਿੰਘ ਰੁੜਕੀ, ਕੁਲਵੰਤ ਸਿੰਘ ਚਿੱਲਾ, ਜਸਪਾਲ ਸਿੰਘ ਲਾਂਡਰਾਂ ਹਾਜਰ ਸਨ।
Mohali
ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ
ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।
ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।
Mohali
ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।
Mohali
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਵੱਲੋਂ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਖਾਰਜ