Connect with us

Mohali

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

Published

on

 

ਐਸ ਏ ਐਸ ਨਗਰ, 13 ਸਤੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸੰਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ 1710 ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਅਤੇ ਜੁਲਮ ਖਿਲਾਫ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਪ੍ਰੋਫੇਸਰ ਹਰਪ੍ਰੀਤ ਸਿੰਘ ਤੰਤੀ ਸਾਜਾਂ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਦੇਵ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਇਸ ਤੋਂ ਇਲਾਵਾ ਭਾਈ ਧਰਮਿੰਦਰ ਸਿੰਘ ਪਟਿਆਲੇ ਵਾਲੇ, ਭਾਈ ਹਰਪ੍ਰੀਤ ਸਿੰਘ ਮਲੇਰਕੋਟਲਾ ਵਾਲੇ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲਿਆਂ ਦਾ ਇੰਨਟਰਨੈਸ਼ਨਲ ਕਵੀਸ਼ਰੀ ਜੱਥਾ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਕਰਨਵੀਰ ਸਿੰਘ ਪਟਿਆਲੇ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 16 ਸਤੰਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ 450 ਸਾਲਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਰਾਗੀ ਢਾਡੀ ਕਵੀਸ਼ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending