Connect with us

Mohali

20 ਸਤੰਬਰ ਨੂੰ ਪਿੰਡ ਕਰਾਲਾ ਵਿਖੇ ਲੱਗੇਗਾ ਸੁਵਿਧਾ ਕੈਂਪ

Published

on

 

ਕਰਾਲਾ, ਅਜੀਜਪੁਰ, ਖਿਜ਼ਰਗੜ੍ਹ ਅਤੇ ਰਾਮਪੁਰ ਕਲਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਐਸ ਏ ਐਸ ਨਗਰ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਮੁਹਾਲੀ (ਬਨੂੰੜ) ਵਿੱਚ ਪੈਂਦੇ 4 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਕਰਾਲਾ ਵਿਖੇ 20 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਐਸ. ਡੀ. ਐਮ. ਮੁਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਰਾਲਾ, ਅਜੀਜਪੁਰ, ਖਿਜ਼ਰਗੜ੍ਹ ਅਤੇ ਰਾਮਪੁਰ ਕਲਾਂ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

ਉਹਨਾਂ ਕਿਹਾ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ਤੇ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਤੇ ਕਾਊਂਟਰ ਦਸਤਖਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Continue Reading

Mohali

ਮੁਹਾਲੀ ਪੁਲੀਸ ਵੱਲੋਂ 160 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫਤਾਰ

Published

on

By

 

ਅੰਮ੍ਰਿਤਸਰ ਤੋਂ ਮੁਹਾਲੀ ਵਿੱਚ ਕਰਦਾ ਸੀ ਨਸ਼ੇ ਦੀ ਸਪਲਾਈ

ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼ 11 ਅਧੀਨ ਪੈਂਦੇ ਇਲਾਕੇ ਵਿੱਚੋਂ ਪੁਲੀਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਮਨਜੋਤ ਸਿੰਘ ਉਰਫ ਮੋਨੂੰ ਵਾਸੀ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿੱਰੁਧ ਕੀਤੀ ਜਾ ਰਹ ਕਾਰਵਾਈ ਦੌਰਾਨ ਥਾਣਾ ਫੇਜ਼ 11 ਦੇ ਮੁਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਵਿੱਚ ਏ. ਐਸ. ਆਈ ਬਲਰਾਜ ਸਿੰਘ ਅਤੇ ਪੁਲੀਸ ਪਾਰਟੀ ਵਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਪੱਕੇ ਗ੍ਰਾਹਕਾਂ ਨੂੰ ਹੈਰੋਇਨ ਵੇਚਦਾ ਹੈ। ਪੁਲੀਸ ਨੇ ਉਕਤ ਸੂਚਨਾ ਮਿਲਣ ਤੇ ਮਨਜੋਤ ਸਿੰਘ ਉਰਫ ਮੋਨੂੰ ਨਾਂ ਦੇ ਵਿਅਕਤੀ ਨੂੰ (ਜੋ ਕਿ ਪੈਦਲ ਆ ਰਿਹਾ ਸੀ) 160 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।

ਪੁਲੀਸ ਨੇ ਇਸ ਮਾਮਲੇ ਵਿੱਚ ਮਨਜੋਤ ਸਿੰਘ ਮੋਨੂੰ ਵਿਰੁਧ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ, ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਉਕਤ ਮੁਲਜਮ ਮੋਨੂੰ ਨੇ ਦਸਿਆ ਕਿ ਉਹ ਉਕਤ ਹੈਰੋਇਨ ਦੀ ਖੇਤ ਅੰਮ੍ਰਿਤਸਰ ਤੋਂ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਕਤ ਹੈਰੋਇਨ ਦੀ ਖੇਪ ਦੇਣੀ ਸੀ। ਪੁੱਛਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਉਹ 2 ਹਜ਼ਾਰ ਰੁਪਏ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦਦਾ ਹੈ ਅਤੇ 3 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਦੇ ਹਿਸਾਬ ਨਾਲ ਵੇਚਦਾ ਹੈ। ਉਸ ਦਾ ਮੁਹਾਲੀ ਵਿਖੇ ਇਹ ਪੰਜਵਾ ਗੇੜਾ ਹੈ। ਪੁਲੀਸ ਨੇ ਮੋਨੂੰ ਦੇ ਬਿਆਨਾਂ ਦੇ ਅਧਾਰ ਤੇ ਦੋ ਹੋਰ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continue Reading

Mohali

ਸਾਈਬਰ ਅਪਰਾਧਾਂ ਤੋਂ ਬਚਣ ਲਈ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ : ਵੀ ਨੀਰਜਾ

Published

on

By

 

ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਵੱਲੋਂ ਪੁਲੀਸ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਅਤੇ ਫੀਡਬੈਕ ਲੈਣ ਲਈ ਕੀਤੀ ਮੀਟਿੰਗ

ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਪੰਜਾਬ ਵੀ. ਨੀਰਜਾ ਨੇ ਕਿਹਾ ਹੈ ਕਿ ਸਾਈਬਰ ਅਪਰਾਧਾਂ ਤੋਂ ਬਚਣ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਅੱਜ ਇੱਥੇ ਡੀ. ਆਈ. ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਅਤੇ ਐਸ. ਐਸ. ਪੀ ਮੁਹਾਲੀ ਦੀਪਕ ਪਾਰਿਕ ਸਮੇਤ ਸਪੋਰਟਸ ਕੰਪਲੈਕਸ, ਫੇਜ਼-11, ਮੁਹਾਲੀ, ਐਸ.ਏ.ਐਸ.ਨਗਰ ਵਿਖੇ ਸ਼ਹਿਰੀਆਂ ਨਾਲ ਇੱਕ ਮੀਟਿੰਗ ਦੌਰਾਨ ਇੱਕ ਮਹੀਨੇ ਦਾ ਪਬਲਿਕ ਸੇਫਟੀ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਉਹਨਾਂ ਕਿਹਾ ਕਿ ਇਹ ਇੱਕ ਫਾਲੋ ਅੱਪ ਮੀਟਿੰਗ ਹੈ ਜਿਸਦਾ ਮੰਤਵ ਖਾਸ ਤੌਰ ਤੇ ਵਸਨੀਕਾਂ ਲਈ ਇੱਕ ਸੁਰੱਖਿਅਤ ਆਂਢ-ਗੁਆਂਢ ਬਣਾਉਣ ਦੇ ਟੀਚੇ ਤੇ ਧਿਆਨ ਕੇਂਦਰਿਤ ਕਰਨਾ ਹੈ।

ਮੀਟਿੰਗ ਦੌਰਾਨ ਐਸ. ਐਸ. ਪੀ. ਦੀਪਕ ਪਾਰੀਕ ਨੇ ਜ਼ਿਲ੍ਹਾ ਪੁਲੀਸ ਦੁਆਰਾ ਲਾਗੂ ਕੀਤੀਆਂ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਗਸ਼ਤ ਵਧਾਉਣ, ਆਵਾਜਾਈ ਪ੍ਰਬੰਧਨ ਦੀਆਂ ਰਣਨੀਤੀਆਂ ਨੂੰ ਵਧਾਉਣ ਸਮੇਤ ਪੁਲੀਸ ਦੁਆਰਾ ਕੀਤੀਆਂ ਗਈਆਂ ਮੁੱਖ ਕਾਰਵਾਈਆਂ ਬਾਰੇ ਦਸਿਆ ਗਿਆ। ਸ਼੍ਰੀ. ਪਾਰੀਕ ਨੇ ਪੁਲਿਸਿੰਗ ਵਿਚ ਭਾਈਚਾਰਕ ਸ਼ਮੂਲੀਅਤ ਦੇ ਮਹੱਤਵ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਉੱਚ ਚਿੰਤਾ ਵਾਲੇ ਖੇਤਰਾਂ ਦੀ ਨਿਗਰਾਨੀ ਕਰਦੀ ਰਹੇਗੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਜਿੱਥੇ ਵੀ ਲੋੜ ਪਵੇਗੀ ਤੁਰੰਤ ਕਾਰਵਾਈ ਕਰੇਗੀ।

ਇਸ ਮੌਕੇ ਗੱਲਬਾਤ ਦਾ ਇੱਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਸਥਾਨਕ ਨਿਵਾਸੀਆਂ ਨੂੰ ਆਪਣੇ ਫੀਡਬੈਕ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਮਿਲਿਆ। ਲੋਕਾਂ ਨੇ ਪੁਲੀਸ ਦੀ ਪ੍ਰਤੱਖ ਹਾਜ਼ਰੀ ਅਤੇ ਪੁਲੀਸ ਦੁਆਰਾ ਅਪਰਾਧ ਨੂੰ ਘਟਾਉਣ ਲਈ ਆਪਣੇ ਸੁਝਾਅ ਦਿੱਤੇ।

ਫੀਡਬੈਕ ਸੈਸ਼ਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਨੇ ਹਾਜ਼ਰ ਵਿਅਕਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲੀਸ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਕਿਸੇ ਵੀ ਚਿੰਤਾਵਾਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰਦੀ ਰਹੇਗੀ।

Continue Reading

Mohali

ਆਈ ਸੀ ਐਲ ਪਬਲਿਕ ਸਕੂਲ ਨੇ ਆਪਣਾ ਸਲਾਨਾ ਦਿਵਸ ਮਨਾਇਆ

Published

on

By

 

ਰਾਜਪੁਰਾ, 9 ਨਵੰਬਰ (ਜਤਿੰਦਰ ਲੱਕੀ) ਆਈ ਸੀ ਐੱਲ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਦਿਵਸ ਰਾਜਪੁਰਾ ਦੇ ਕਰਨ ਫਾਰਮ ਵਿੱਚ ਧਰੋਹਰ ਥੀਮ ਦੇ ਤਹਿਤ ਮਨਾਇਆ ਗਿਆ।

ਇਸ ਮੌਕੇ ਡਾਕਟਰ ਸੁਰਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਉਸ ਭਵਿੱਖ ਨੂੰ ਚੰਗਾ ਬਣਾਉਣ ਲਈ ਚੰਗੀ ਪੜ੍ਹਾਈ ਤੇ ਸੰਸਕਾਰ ਹੋਣੇ ਬਹੁਤ ਜਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਹਰਸ਼ ਅਲਰੇਜਾ ਨੇ ਮੁੱਖ ਮਹਿਮਾਨ ਅਤੇ ਸਕੂਲ ਵਿੱਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਆਪਣੀ ਟੀਮ ਦੇ ਨਾਲ ਪਹੁੰਚੇ ਸਨ।

Continue Reading

Latest News

Trending