Connect with us

Mohali

ਸਵੱਛਤਾ ਹੀ ਸੇਵਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦੀ ਲੋੜ : ਕੁਲਵੰਤ ਸਿੰਘ

Published

on

 

ਸਵੱਛਤਾ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਮਾਰਚ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਐਸ ਏ ਐਸ ਨਗਰ, 17 ਸਤੰਬਰ (ਸ.ਬ.) ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸਵੱਛਤਾ ਹੀ ਸੇਵਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਨਾਉਣ ਦੀ ਲੋੜ ਹੈ। ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਮਾਰਚ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸਵੱਛਤਾ ਦੇ ਦੂਤ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਇੱਕ ਬੂਟਾ ਵੀ ਲਗਾਇਆ।

ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਵਿੱਚ ਸਾਲ ਵਿੱਚ 100 ਘੰਟੇ ਸਵੱਛਤਾ (ਰੋਜ਼ਾਨਾ 2 ਘੰਟੇ) ਦਾ ਹਿੱਸਾ ਬਣਨ ਅਤੇ ਇਸ ਵਿੱਚ 100 ਹੋਰ ਮੈਬਰਾਂ ਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਹੈ, ਜਿਸ ਦੇ ਅਨੁਸਾਰ ਸਾਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 15 ਦਿਨਾਂ ਦੀ ਗਤੀਵਿਧੀ ਦਾ ਚਾਰਟ ਹੈ ਜਿਸ ਵਿੱਚ ਠੋਸ ਰਹਿੰਦ-ਖੂੰਹਦ, ਤਰਲ ਰਹਿੰਦ-ਖੂੰਹਦ ਪ੍ਰਬੰਧਨ, ਗ੍ਰੀਨ ਕਵਰ ਵਧਾਉਣ ਅਤੇ ਜਨਤਕ ਸਥਾਨਾਂ ਜਿਵੇਂ ਕਿ ਕਮਿਊਨਿਟੀ ਸੈਂਟਰਾਂ, ਸਕੂਲਾਂ, ਧਾਰਮਿਕ ਸਥਾਨਾਂ, ਵਾਟਰ ਵਰਕਸ ਆਦਿ ਦੀ ਸਫਾਈ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਇਸ ਸਮਾਰੋਹ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਅਨਿਲ ਕੁਮਾਰ, ਕਾਰਜਕਾਰੀ ਇੰਜਨੀਅਰ ਰਮਨਦੀਪ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ, ਰਾਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਕੁੰਬੜਾ, ਰਣਦੀਪ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰ. ਪੀ. ਸ਼ਰਮਾ, ਹਰਸੰਗਤ ਸਿੰਘ, ਸੁਰਿੰਦਰ ਸਿੰਘ ਰੋਡਾ, ਅਵਤਾਰ ਸਿੰਘ ਸਰਪੰਚ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੌਸਲ, ਸੁਖਚੈਨ ਸਿੰਘ, ਸ਼੍ਰੀਮਤੀ ਚਰਨਜੀਤ ਕੌਰ ਅਤੇ ਸ਼੍ਰੀਮਤੀ ਜਸਵੀਰ ਕੌਰ ਅਤਲੀ ਵੀ ਹਾਜ਼ਰ ਸਨ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending