Connect with us

Mohali

ਮਾਲਵਿੰਦਰ ਮਾਲੀ ਨੂੰ ਪਟਿਆਲਾ ਜੇਲ੍ਹ ਭੇਜਿਆ

Published

on

 

ਆਮ ਆਦਮੀ ਪਾਰਟੀ ਦੇ ਆਗੂ ਅਮਿਤ ਜੈਨ ਦੀ ਸ਼ਿਕਾਇਤ ਤੇ ਦਰਜ ਹੋਇਆ ਹੈ ਮਾਮਲਾ

ਐਸ ਏ ਐਸ ਨਗਰ,17 ਸਤੰਬਰ (ਜਸਬੀਰ ਸਿੰਘ ਜੱਸੀ) ਥਾਣਾ ਆਈ ਟੀ ਸਿਟੀ ਮੁਹਾਲੀ ਵੱਲੋਂ ਬੀਤੇ ਕੱਲ ਪਟਿਆਲਾ ਤੋਂ ਗ੍ਰਿਫਤਾਰ ਕੀਤੇ ਸਿਆਸੀ ਆਲੋਚਕ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਪੁਲੀਸ ਵਲੋਂ ਮੁਹਾਲੀ ਦੀ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵਲੋਂ ਮਾਲਵਿੰਦਰ ਸਿੰਘ ਮਾਲੀ ਨੂੰ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਇਸ ਦੌਰਾਨ ਅਦਾਲਤ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ਇਸ ਗ੍ਰਿਫਤਾਰੀ ਦੌਰਾਨ ਪੁਲੀਸ ਦਾ ਰਵਈਆ ਚੰਗਾ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਖਿਲਾਫ ਦਰਜ ਕੀਤੀ ਗਈ ਐਫ ਆਈ ਆਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਬੂਤ ਨਹੀਂ ਹੈ ਅਤੇ ਨਾ ਹੀ ਮਾੜੀ ਸ਼ਬਦਾਵਲੀ ਵਾਲੀ ਵੀਡੀਓ ਹੈ। ਪੁਲੀਸ ਵਲੋਂ ਉਹਨਾਂ ਦਾ ਰਿਮਾਂਡ ਨਾ ਮੰਗਣ ਤੇ ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੁੱਛਗਿੱਛ ਕਰਨ ਵਾਲਾ ਕੁਝ ਵੀ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਕਿਸੇ ਦੇ ਵੀ ਖਿਲਾਫ ਕੁਝ ਵੀ ਨਹੀਂ ਬੋਲਿਆ। ਇਸ ਗੱਲਬਾਤ ਦੌਰਾਨ ਦੌਰਾਨ ਪੁਲੀਸ ਮਾਲੀ ਨੂੰ ਖਿੱਚ ਕੇ ਨਾਲ ਲੈ ਗਈ।

ਇੱਥੇ ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਆਗੂ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਦੀ ਸ਼ਿਕਾਇਤ ਤੇ ਪੁਲੀਸ ਨੇ ਆਈ ਟੀ ਸਿਟੀ ਥਾਣਾ ਮੁਹਾਲੀ ਵਿੱਚ ਸz. ਮਾਲਵਿੰਦਰ ਸਿੰਘ ਮਾਲੀ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਅਧੀਨ ਮਾਮਲਾ ਦਰਜ ਕੀਤਾ ਹੈ। ਅਮਿਤ ਜੈਨ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮਾਲਵਿੰਦਰ ਸਿੰਘ ਮਾਲੀ ਨੇ ਇੱਕ ਵੀਡੀਓ ਵਿੱਚ ਹਿੰਦੂ ਦੇਵੀ ਦੇਵਤਿਆਂ ਵਿਰੁੱਧ ਇਤਰਾਜਯਗ ਟਿੱਪਣੀ ਕੀਤੀ ਹੈ, ਜਿਸ ਨਾਲ ਉਸ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਸ ਕਾਰਨ ਹਿੰਦੂ ਸਮਾਜ ਵਿੱਚ ਭਾਰੀ ਰੋਸ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਬੀਤੀ ਸ਼ਾਮ ਮਾਲੀ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਸੀ।

ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਕਈ ਸਿਆਸੀ ਆਗੂਆਂ ਸਮੇਤ ਹੋਰਨਾ ਸਮਾਜਿਕ ਕਾਰਕੁਨਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ, ਸੋਸ਼ਲ ਮੀਡੀਆ ਤੇ ਕਈ ਆਗੂਆਂ ਅਤੇ ਸੀਨੀਅਰ ਪੱਤਰਕਾਰਾਂ ਵੱਲੋਂ ਵੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਹੈ ਕਿ ਕਿਵੇਂ ਪੰਜਾਬ ਸਰਕਾਰ ਆਪਣੇ ਖਿਲਾਫ ਬੋਲਣ ਵਾਲੀ ਹਰ ਇੱਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਬੋਲਣ ਦੀ ਆਜਾਦੀ ਹੈ। ਸ਼ਿਕਾਇਤਕਰਤਾ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੋਣ ਕਾਰਨ ਵੀ ਇਹ ਇਲਜਾਮ ਲੱਗ ਰਿਹਾ ਹੈ ਕਿ ਸਰਕਾਰ ਨੇ ਸਿਆਸੀ ਕਿੜ ਕੱਢਣ ਲਈ ਮਾਲੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਸ਼ਿਕਾਇਤਕਰਤਾ ਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰਨਾਂ ਮੰਤਰੀਆਂ ਅਤੇ ਆਗੂਆਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈਆਂ ਹਨ।

ਇਸ ਦੌਰਾਨ ਡਾਕਟਰ ਪਿਆਰੇ ਲਾਲ ਗਰਗ ਅਤੇ ਹੋਰਨਾਂ ਵੱਲੋਂ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੈਕਟਰ 17 ਵਿਖੇ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਟਿਆਲਾ ਤੋਂ ਕਾਂਗਰਸ ਦੇ ਐਮ ਪੀ ਧਰਮਵੀਰ ਗਾਂਧੀ ਅਤੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਵੱਲੋਂ ਵੀ ਪੰਜਾਬ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਆਪਣੀ ਪ੍ਰਤੀਕਿਰਿਆ ਦਿੰਦਿਆਂ ਤਿਖੀ ਆਲੋਚਨਾ ਕੀਤੀ ਗਈ ਹੈ।

ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਨੂੰ ਜਮਹੂਰੀਅਤ ਦਾ ਕਤਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਲੇ ਕਾਰਨਾਮਿਆਂ ਨੂੰ ਛੁਪਾਉਣ ਲਈ ਵਿਰੋਧੀਆਂ ਤੇ ਜੁਲਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਬੋਲਣ ਅਤੇ ਵਿਚਾਰ ਪ੍ਰਗਟਾਉਣ ਦੀ ਆਜਾਦੀ ਤੇ ਰੋਕ ਲਗਾ ਰਹੀ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending