National
ਗਣੇਸ਼ ਵਿਸਰਜਨ ਦੌਰਾਨ ਹੋਏ ਝਗੜੇ ਕਾਰਨ 3 ਵਿਅਕਤੀਆਂ ਨੇ ਚਾਕੂ ਨਾਲ ਕੀਤਾ ਹਮਲਾ
ਬੇਲਾਗਾਵੀ, 18 ਸਤੰਬਰ (ਸ.ਬ.) ਕਰਨਾਟਕ ਦੇ ਬੇਲਗਾਵੀ ਵਿੱਚ ਭਗਵਾਨ ਗਣੇਸ਼ ਜੀ ਦੀ ਮੂਰਤੀ ਦੇ ਵਿਸਰਜਨ ਤੋਂ ਪਹਿਲਾਂ ਕੱਢੇ ਗਏ ਜਲੂਸ ਦੌਰਾਨ ਝਗੜਾ ਹੋਣ ਤੋਂ ਬਾਅਦ ਤਿੰਨ ਵਿਅਕਤੀਆਂ ਤੇ ਕਥਿਤ ਤੌਰ ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ। ਪੁਲੀਸ ਨੇ ਅੱਜ ਦੱਸਿਆ ਕਿ ਦਰਸ਼ਨ ਪਾਟਿਲ, ਸਤੀਸ਼ ਪੁਜਾਰੀ ਅਤੇ ਪ੍ਰਵੀਨ ਗੁੰਡਿਆਗੋਲ ਸਵੇਰ ਦੇ ਹਮਲੇ ਵਿੱਚ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਬੇਲਗਾਵੀ ਦੇ ਪੁਲੀਸ ਕਮਿਸ਼ਨਰ ਇਡਾ ਮਾਰਟਿਨ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਸ਼ੋਭਾਯਾਤਰਾ ਦੌਰਾਨ ਝੜਪ ਹੋਈ ਅਤੇ ਪੁਲੀਸ ਨੇ ਦਖਲ ਦੇ ਕੇ ਦੋਵਾਂ ਧਿਰਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ। ਇਸ ਤੋਂ ਬਾਅਦ ਸ਼ੋਭਾਯਾਤਰਾ ਰਵਾਨਾ ਹੋਈ। ਉਨ੍ਹਾਂ ਦੱਸਿਆ ਕਿ ਸਾਡੀ ਜਾਣਕਾਰੀ ਅਨੁਸਾਰ ਛੇ-ਸੱਤ ਮਹੀਨੇ ਪਹਿਲਾਂ ਹੋਈ ਲੜਾਈ ਨੂੰ ਲੈ ਕੇ ਪੀੜਤਾ ਅਤੇ ਇੱਕ ਮੁਲਜ਼ਮ ਵਿਚਕਾਰ ਪੁਰਾਣੀ ਦੁਸ਼ਮਣੀ ਸੀ। ਇਹ ਘਟਨਾ ਇਸੇ ਦਾ ਨਤੀਜਾ ਹੋ ਸਕਦੀ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਝਗੜੇ ਵਿਚ ਲੱਗੀਆਂ ਸੱਟਾਂ ਮਾਮੂਲੀ ਹਨ।
ਉਹਨਾਂ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਛੁਰੇਬਾਜ਼ੀ ਵਿਚ ਕੌਣ-ਕੌਣ ਸ਼ਾਮਲ ਸਨ ਅਤੇ ਅਸੀਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ। ਇਹ ਪੁੱਛਣ ਤੇ ਕਿ ਕੀ ਇਹ ਲੜਾਈ ਗਾਂਜੇ ਦੇ ਨਸ਼ੇ ਕਾਰਨ ਹੋਈ ਹੈ, ਉਨ੍ਹਾਂ ਕਿਹਾ ਕਿ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
National
21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗੀ ਆਤਿਸ਼ੀ
ਨਵੀਂ ਦਿੱਲੀ, 19 ਸਤੰਬਰ (ਸ਼ਬ ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਵਲੋਂ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਕੇਜਰੀਵਾਲ ਕੈਬਨਿਟ ਦੇ 4 ਮੰਤਰੀ ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਹੁਣ ਆਤਿਸ਼ੀ ਕੈਬਨਿਟ ਵਿਚ ਵੀ ਮੰਤਰੀ ਬਣਨਗੇ| ਆਤਿਸ਼ੀ ਕੈਬਨਿਟ ਵਿਚ ਇਕ ਨਵਾਂ ਚਿਹਰਾ ਵੀ ਸ਼ਾਮਲ ਹੋਵੇਗਾ| ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ| ਇਹ ਅਨੁਸੂਚਿਤ ਜਾਤੀ ਵਰਗ ਤੋਂ ਆਉਂਦੇ ਹਨ ਜੋ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ|
ਜਿਕਰਯੋਗ ਹੈ ਕਿ ਆਬਕਾਰੀ ਨੀਤੀ ਘਪਲੇ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪਿਆ ਸੀ| ਕੇਜਰੀਵਾਲ ਨੇ ਮੁੱਖ ਮੰਤਰੀ ਲਈ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਦਿੱਤਾ ਸੀ|
ਆਮ ਆਦਮੀ ਪਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੇਗੀ| ਉਨ੍ਹਾਂ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਰਕਾਰ ਦੇ ਗਠਨ ਦੇ ਪ੍ਰਸਤਾਵ ਨਾਲ ਮੁੱਖ ਮੰਤਰੀ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜਿਆ ਸੀ|
National
18 ਘੰਟਿਆਂ ਬਾਅਦ ਬੋਰਵੈਲ ਤੋਂ ਸੁਰੱਖਿਅਤ ਬਾਹਰ ਕੱਢੀ ਦੋ ਸਾਲਾ ਬੱਚੀ
ਦੌਸਾ, 19 ਸਤੰਬਰ (ਸ.ਬ.) ਰਾਜਸਥਾਨ ਦੇ ਦੌਸਾ ਵਿੱਚ ਬੀਤੀ ਸ਼ਾਮ 35 ਫੁੱਟ ਦੇ ਖੁੱਲ੍ਹੇ ਬੋਰਵੈਲ ਵਿੱਚ ਦੋ ਸਾਲ ਦੀ ਬੱਚੀ ਦੇ ਡਿੱਗਣ ਦੇ 18 ਘੰਟੇ ਬਾਅਦ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਨੇ ਅੱਜ ਬੱਚੀ ਨੂੰ ਸਹੀ ਸਲਾਮਤ ਸਫਲਤਾਪੂਰਵਕ ਬਚਾਅ ਲਿਆ। ਬਚਾਅ ਤੋਂ ਬਾਅਦ ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਸਪੀ ਰੰਜੀਤਾ ਸ਼ਰਮਾ ਨੇ ਦੱਸਿਆ ਕਿ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਬਦੌਲਤ ਬੱਚੀ ਦਾ ਬਚਾਅ ਕਾਰਜ ਸਫਲ ਰਿਹਾ।
ਉਨ੍ਹਾਂ ਕਿਹਾ ਕਿ ਬਹੁਤ ਖੁਸ਼ ਹਾਂ ਕਿ ਅਸੀਂ 18 ਘੰਟਿਆਂ ਦੇ ਬਚਾਅ ਕਾਰਜ ਤੋਂ ਬਾਅਦ ਬੋਰਵੈਲ ਵਿੱਚੋਂ ਬੱਚੀ ਨੂੰ ਕੱਢਣ ਵਿੱਚ ਕਾਮਯਾਬ ਹੋਏ ਹਾਂ। ਇਹ ਅਸਲ ਵਿੱਚ ਪੂਰਾ ਕਰਨਾ ਬਹੁਤ ਔਖਾ ਕੰਮ ਸੀ ਪਰ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਅਸੀਂ ਇਸ ਨੂੰ ਪੂਰਾ ਕਰਨ ਵਿਚ ਕਾਮਯਾਬ ਰਹੇ। ਬੱਚੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਨਡੀਆਰਐਫ ਦੇ ਯੋਗੇਸ਼ ਕੁਮਾਰ ਨੇ ਦੱਸਿਆ ਕਿ ਬੱਚੀ 28 ਫੁੱਟ ਤੇ ਫਸੀ ਹੋਈ ਸੀ ਅਤੇ ਉਸ ਨੂੰ ਬਚਾਉਣ ਲਈ ਸਮਾਨਾਂਤਰ ਰਸਤਾ ਪੁੱਟਿਆ ਗਿਆ। ਸਾਨੂੰ ਉਸ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਸਮੇਂ ਬਹੁਤ ਮੁਸ਼ਕਲ ਆਈ । ਅਸੀਂ 21 ਫੁੱਟ ਦੀ ਡੂੰਘਾਈ ਤੇ ਉਸ ਦੇ ਕੋਲ ਪਹੁੰਚੇ ਅਤੇ ਪਹਿਲੀ ਵਾਰ ਵਿਚ ਹੀ ਸਫ਼ਲ ਹੋ ਗਏ। ਉਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਗਿਆ। ਮੀਂਹ ਕਾਰਨ ਬਚਾਅ ਮੁਹਿੰਮ ਵਿਚ ਉਮੀਦ ਨਾਲੋਂ ਵੱਧ ਸਮਾਂ ਲੱਗਾ। ਐਨਡੀਆਰਐਫ ਦੇ ਕੁੱਲ 30 ਲੋਕਾਂ ਅਤੇ ਐਸਡੀਆਰਐਫ ਦੇ 10 ਲੋਕਾਂ ਨੇ ਬਚਾਅ ਕਾਰਜਾਂ ਵਿਚ ਕੰਮ ਕੀਤਾ।
ਜ਼ਿਕਰਯੋਗ ਹੈ ਕਿ ਇਹ ਘਟਨਾ ਬਾਂਦੀਕੁਈ ਦੇ ਵਾਰਡ ਨੰਬਰ ਇਕ ਵਿਚ ਬੀਤੀ ਸ਼ਾਮ 5 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਬੱਚੀ ਖੇਤਾਂ ਵਿਚ ਖੇਡ ਰਹੀ ਸੀ। ਮੌਕੇ ਤੇ ਪਿੰਡ ਵਾਸੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਬੱਚੀ ਦਾ ਨੀਰੂ ਹੈ, ਜੋ ਕਿ ਖੇਡਦੇ ਹੋਏ ਬੋਰਵੈਲ ਵਿਚ ਜਾ ਡਿੱਗੀ। ਬੱਚੀ ਦੇ ਮਾਪੇ ਉਸ ਸਮੇਂ ਖੇਤਾਂ ਵਿਚ ਹੀ ਕੰਮ ਕਰ ਰਹੇ ਸਨ।
National
ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ
ਰੋਹਤਕ, 19 ਸਤੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਔਰਤਾਂ ਨੂੰ ਲਾਡੋ ਲਕਸ਼ਮੀ ਯੋਜਨਾ ਤਹਿਤ ਹਰ ਮਹੀਨੇ 2100 ਰੁਪਏ ਨਕਦ ਉਤਸ਼ਾਹ ਰਾਸ਼ੀ ਦੇਣ, ਸਾਰੀਆਂ 24 ਫ਼ਸਲਾਂ ਲਈ ਐਮਐਸਪੀ ਨੂੰ ਜਾਰੀ ਰੱਖਣ ਅਤੇ ਅਗਨੀਵੀਰਾਂ ਨੂੰ ਰੁਜ਼ਗਾਰ ਗਾਰੰਟੀ ਦੇਣ ਦੇ ਨਾਲ ਹੀ ਨੌਜਵਾਨਾਂ ਲਈ ਦੋ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ। ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦੇਣ ਤੇ ਪੇਂਡੂ ਖੇਤਰਾਂ ਦੀਆਂ ਵਿਦਿਆਰਥਣਾਂ ਨੂੰ ਸਕੂਟਰ ਦੇਣ ਦੀ ਗੱਲ ਵੀ ਕਹੀ ਗਈ ਹੈ।
ਹਰਿਆਣਾ ਨੌਨ-ਸਟੌਪ ਦੇ ਨਾਅਰੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਥੇ 5 ਅਕਤੂਬਰ ਨੂੰ ਹੋਣ ਵਾਲੀਆਂ ਅਸੰਬਲੀ ਚੋਣਾਂ ਲਈ ਪਾਰਟੀ ਦਾ 20-ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ। ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨੱਢਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮੀ ਖ਼ਾਨਾਪੂਰਤੀ ਹੈ। ਉਨ੍ਹਾਂ ਲਈ ਇਹ ਦਸਤਾਵੇਜ਼ ਮਹਿਜ਼ ਇਕ ਰਸਮ ਨਿਭਾਉਣ ਵਾਲੀ ਗੱਲ ਹੈ, ਤਾਂ ਕਿ ਲੋਕਾਂ ਨੂੰ ਠੱਗਿਆ ਜਾ ਸਕੇ। ਸਾਡੇ ਲਈ ਇਹ ਪ੍ਰਣ ਪੱਤਰ ਹੈ।
ਜ਼ਿਕਰਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਵੀ ਇਕ ਦਿਨ ਪਹਿਲਾਂ ਹੀ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ, ਜਿਸ ਵਿਚ ਹਰਿਆਣਾ ਵਿੱਚ ਸੱਤਾ ਵਿਚ ਆਉਣ ਦੀ ਸੂਰਤ ਵਿਚ ਸੱਤ ਗਾਰੰਟੀਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਨ੍ਹਾਂ ਵਿਚ ਔਰਤਾਂ ਨੂੰ ਮਾਸਕ 2000 ਰੁਪਏ ਅਤੇ ਸਾਰਿਆਂ ਨੂੰ ਘਰ ਦੇਣ ਦੀ ਗੱਲ ਕਹੀ ਗਈ ਹੈ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
International2 months ago
ਓਲੰਪਿਕ ਮੁਕਾਬਲੇ ਦੌਰਾਨ ਮਨੂ ਭਾਕਰ ਨੇ ਤੀਜੇ ਤਗਮੇ ਤੋਂ ਖੁੰਝੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ