Punjab
ਨਿਹੰਗ ਸਿੰਘ ਨੇ ਨੌਜਵਾਨ ਦਾ ਗੁੱਟ ਵੱਢਿਆ
ਅੰਮ੍ਰਿਤਸਰ, 19 ਸਤੰਬਰ (ਸ.ਬ.) ਅੰਮ੍ਰਿਤਸਰ ਦੇ ਮਹਿਤਾ ਇਲਾਕੇ ਵਿੱਚ ਇਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਨੌਜਵਾਨ ਦਾ ਗੁੱਟ ਵੱਢ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਨੌਜਵਾਨ ਨੂੰ ਜ਼ਖ਼ਮੀ ਹੱਥ ਨਾਲ ਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ । ਉਸ ਤੋਂ ਬਾਅਦ ਲਗਾਤਾਰ ਹੀ ਪੁਲਸ ਵੱਲੋਂ ਉਸ ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਜਿਸ ਨਿਹੰਗ ਸਿੰਘ ਵੱਲੋਂ ਗੁੱਟ ਵੱਢਿਆ ਗਿਆ ਹੈ ਉਸ ਨੂੰ ਇਸ ਕੇਸ ਵਿੱਚੋਂ ਬਾਹਰ ਕੀਤਾ ਜਾਵੇ।
ਇਸ ਮੌਕੇ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਵੀ ਜਰੂਰ ਕਰਾਂਗੇ। ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ।
ਪੀੜਤ ਨੌਜਵਾਨ ਨੇ ਦੱਸਿਆ ਕਿ ਹੁਣ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲੀਸ ਪ੍ਰਸ਼ਾਸਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ, ਜਿਨ੍ਹਾਂ ਵੱਲੋਂ ਉਸ ਤੇ ਹਮਲਾ ਕੀਤਾ ਗਿਆ ਹੈ। ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਵੱਲੋਂ ਜਾਣ ਬੁਝ ਕੇ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਸ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਵਿੱਚ ਸ਼ਾਮਲ ਸਨ। ਉਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਜ਼ਰੂਰ ਬਟਾਲਾ ਦੇ ਐਸ. ਐਸ. ਪੀ. ਦੇ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ ਅਤੇ ਆਪਣੀ ਮੰਗ ਮਨਵਾ ਕੇ ਉਠਾਂਗੇ । ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਤੇ ਉਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਵਿੱਚ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਅਸੀਂ ਜ਼ਰੂਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਉੱਥੇ ਹੀ ਦੂਸਰੇ ਪਾਸੇ ਜਦੋਂ ਪੁਲੀਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਅੱਗੇ ਪਿੱਛੇ ਭੱਜਦਾ ਹੋਇਆ ਨਜ਼ਰ ਆਇਆ। ਜਿਸ ਤੋਂ ਬਾਅਦ ਸਬ ਇੰਸਪੈਕਟਰ ਮੌਕੇ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਪੁੱਛਗਿੱਛ ਕਰ ਰਹੇ ਹਾਂ ਅਤੇ ਨਾਲ ਹੀ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜ਼ਖ਼ਮੀ ਹੈ ਉਸ ਦੇ ਬਿਆਨ ਦਰਜ ਕਰ ਲਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਜ਼ਰੂਰ ਕੀਤੀ ਜਾਵੇਗੀ।
Mohali
ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ
ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|
Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Chandigarh
ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ. ਐਮ. ਡਬਲਿਊ. ਦੇ ਪੁਰਜੇੇ
ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 19 ਸਤੰਬਰ (ਸ਼ਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ|
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ. ਐਮ. ਡਬਲਿਊ. ਏ. ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ| ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ|
ਮੁੱਖ ਮੰਤਰੀ ਨੇ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ|
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ