Connect with us

Mohali

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ

Published

on

ਐਸ ਏ ਐਸ ਨਗਰ, 19 ਸਤੰਬਰ (ਸ਼ਬ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਖਾਲਸਾ ਕਾਲਜ, ਫ਼ੇਜ਼ 3 (ਏ), ਮੁਹਾਲੀ ਵਿਖੇ ‘ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ’ ਕਰਵਾਏ ਗਏ| ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ, ਕਵਿਤਾ ਰਚਨਾ, ਕਹਾਣੀ ਰਚਨਾ ਅਤੇ ਕਵਿਤਾ ਗਾਇਨ ਦੇ ਮੁਕਾਬਲੇ ਸ਼ਾਮਲ ਸਨ| ਮੁਕਾਬਲਿਆਂ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ|
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੈਟ੍ਰਿਕ ਪੱਧਰ ਦੇ ਲਗਭਗ 300 ਵਿਦਿਆਰਥੀਆਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ, ਜਿਨ੍ਹਾਂ ਵਿੱਚ ਕਵਿਤਾ ਗਾਇਨ ਮੁਕਾਬਲੇ ਲਈ 73, ਲੇਖ ਰਚਨਾ ਲਈ 84, ਕਹਾਣੀ ਰਚਨਾ ਲਈ 70 ਅਤੇ ਕਵਿਤਾ ਰਚਨਾ ਲਈ 54 ਵਿਦਿਆਰਥੀ ਸ਼ਾਮਲ ਸਨ|
ਉਹਨਾਂ ਦੱਸਿਆ ਕਿ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਕਵਿਤਾ ਗਾਇਨ ਮੁਕਾਬਲੇ ਲਈ ਵਿਦਿਆਰਥੀਆਂ ਦੁਆਰਾ ਕਵਿਤਾਵਾਂ ਨੂੰ ਗਾ ਕੇ ਮੰਚ ਤੋਂ ਪੇਸ਼ ਕੀਤਾ ਗਿਆ| ਇਸੇ ਤਰ੍ਹਾਂ ਕਵਿਤਾ ਰਚਨਾ ਮੁਕਾਬਲੇ (300 ਸ਼ਬਦ) ਲਈ ਮੌਕੇ ਤੇ ‘ਮਾਂ-ਬੋਲੀ’, ‘ਜ਼ਿੰਦਗੀ’ ਅਤੇ ‘ਦੋਸਤੀ’, ਲੇਖ ਰਚਨਾ ਮੁਕਾਬਲੇ (600 ਸ਼ਬਦ) ਲਈ ‘ਮਸ਼ੀਨੀ ਬੁੱਧੀਮਾਨਤਾ ਅਤੇ ਮਨੁੱਖ’, ‘ਸੋਸ਼ਲ ਮੀਡੀਆ: ਵਰਦਾਨ ਜਾਂ ਸਰਾਪ’, ਅਤੇ ‘ਅਜੋਕਾ ਸਮਾਜ ਅਤੇ ਔਰਤ’ ਅਤੇ ਕਹਾਣੀ ਰਚਨਾ ਮੁਕਾਬਲੇ (600 ਸ਼ਬਦ) ਲਈ ‘ਅਭੁੱਲ ਯਾਦ’, ‘ਭਲਾ ਅਤੇ ਬੁਰਾ’ ਅਤੇ ਮਿਹਨਤ ਦੀ ਕਮਾਈ’ ਵਿਸ਼ੇ ਦਿੱਤੇ ਗਏ|
ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਲੇਜ਼ਲ ਰਾਏ (ਵਿੱਦਿਆ ਵੈਲੀ ਸਕੂਲ, ਖਰੜ), ਦੂਜਾ ਸਥਾਨ ਦਿਲਪ੍ਰੀਤ ਕੌਰ (ਸਸਸਸ ਮਜਾਤੜੀ) ਅਤੇ ਤੀਜਾ ਸਥਾਨ ਅਭਜੋਤ ਸਿੰਘ (ਸਸਸਸ ਰਾਮਗੜ੍ਹ ਬੂਟਾ ਸਿੰਘ ਵਾਲਾ) ਨੇ ਪ੍ਰਾਪਤ ਕੀਤਾ|
ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਅਭਿਜੋਤ ਕੌਰ (ਮੈਕਸਿਮ ਮੈਰੀ ਸਕੂਲ, ਖਰੜ), ਦੂਜਾ ਸਥਾਨ ਵੰਸ਼ਿਕਾ (ਸਸਸਸ, ਫੇਜ਼ 11, ਮੁਹਾਲੀ) ਅਤੇ ਤੀਜਾ ਸਥਾਨ ਮਨਿਕਾ ਕੁਮਾਰੀ (ਸਹਸ, ਫੇਜ਼ 5, ਮੁਹਾਲੀ) ਨੇ ਪ੍ਰਾਪਤ ਕੀਤਾ|
ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਿਮਰਨਜੀਤ ਸਿੰਘ (ਸੀਸ, ਰਾਜੋਮਾਜਰਾ), ਦੂਜਾ ਸਥਾਨ ਹਰਜੋਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ- 66, ਮੁਹਾਲੀ)ਅਤੇ ਤੀਜਾ ਸਥਾਨ ਮੰਨਤ ਮਲਿਕ (ਸਸਸਸ, ਝੰਜੇੜੀ) ਨੇ ਪ੍ਰਾਪਤ ਕੀਤਾ|
ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਸਵੈਨ ਸਹੋਤਾ (ਸਹਸ ਦੱਪਰ), ਦੂਜਾ ਸਥਾਨ ਹਰਸ਼ਿਤਾ (ਸਕੂਲ ਆਫ਼ ਐਮੀਨੈਂਸ, ਖਰੜ) ਅਤੇ ਤੀਜਾ ਸਥਾਨ ਜਸਪ੍ਰੀਤ ਕੌਰ (ਸਹਸ ਮਜਾਤ) ਨੇ ਪ੍ਰਾਪਤ ਕੀਤਾ| ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਪਟਿਆਲਾ ਵਿਖੇ ਨਵੰਬਰ ਮਹੀਨੇ ਵਿਚ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ|
ਮੁਕਾਬਲਿਆਂ ਦੌਰਾਨ ਨਿਰੀਖਕ ਪੈਨਲ ਲਈ ਡਾ. ਪੁਸ਼ਪਿੰਦਰ ਕੌਰ, ਸ਼੍ਰੀਮਤੀ ਸੁਖਵਿੰਦਰ ਕੌਰ, ਮੈਡਮ ਦਿਲਪ੍ਰੀਤ ਕੌਰ, ਪ੍ਰੋ. ਗੁਰਜੋਧ ਕੌਰ ਵੱਲੋਂ ਸਾਰਥਕ ਭੂਮਿਕਾ ਨਿਭਾਈ ਗਈ| ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਵਿਦਿਆਰਥੀਆਂ ਅੰਦਰ ਪੁਸਤਕ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨਰੋਏ ਜੀਵਨ ਮੁੱਲਾਂ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ|

Continue Reading

Mohali

ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ

Published

on

By

 

ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।

 

Continue Reading

Mohali

ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।

 

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Latest News

Trending