Connect with us

Mohali

ਮੁਹਾਲੀ ਵਾਸੀਆਂ ਨੂੰ ਹੁਣ ਤੱਕ ਨਹੀਂ ਮਿਲੀ ਬੱਸ ਅੱਡੇ ਦੀ ਸਹੂਲੀਅਤ

Published

on

 

 

ਫੇਜ਼ 8 ਵਿੱਚ ਸੜਕ ਤੋਂ ਹੀ ਚਲਾਈਆਂ ਜਾ ਰਹੀਆਂ ਨੇ ਬੱਸਾਂ

ਐਸ ਏ ਐਸ ਨਗਰ, 23 ਸਤੰਬਰ (ਸ.ਬ.) ਚੰਡੀਗੜ੍ਹ ਦੀ ਤਰਜ਼ ਤੇ ਵਸਾਏ ਗਏ ਆਧੁਨਿਕ ਸ਼ਹਿਰ ਮੁਹਾਲੀ ਦੇ ਵਸਨੀਕਾਂ ਨੂੰ ਹੁਣ ਤਕ ਸਹੀ ਤਰੀਕੇ ਨਾਲ ਅਜੇ ਤੱਕ ਬੱਸ ਅੱਡੇ ਦੀ ਸਹੂਲੀਅਤ ਨਾ ਮਿਲਣ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਪੰਜਾਬ ਸਰਕਾਰ ਵਲੋਂ ਭਾਵੇਂ ਕੁੱਝ ਸਾਲ ਪਹਿਲਾਂ ਸਥਾਨਕ ਫੇਜ਼ 6 ਵਿੱਚ ਨਵਾਂ ਬੱਸ ਅੱਡਾ ਬਣਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਰੂਟਾਂ ਦੀਆਂ ਬੱਸਾਂ ਫੇਜ਼ 8 ਦੇ ਪੁਰਾਣੇ ਬੱਸ ਅੱਡੇ ਦੇ ਸਾਹਮਣੇ ਸੜਕ ਤੋਂ ਹੀ ਚੱਲ ਰਹੀਆਂ ਹਨ। ਫੇਜ਼ 6 ਵਿੱਚ ਜਦੋਂ ਨਵਾਂ ਬੱਸ ਅੱਡਾ ਚਾਲੂ ਕੀਤਾ ਗਿਆ ਸੀ ਉਸ ਵੇਲੇ ਫੇਜ਼ 8 ਦਾ ਬੱਸ ਅੱਡਾ ਬੰਦ ਕਰ ਦਿੱਤਾ ਗਿਆ ਸੀ ਅਤੇ ਕੁੱਝ ਸਮੇਂ ਬਾਅਦ ਇਸ ਪੁਰਾਣੇ ਬੱਸ ਅੱਡੇ ਦੀ ਇਮਾਰਤ ਨੂੰ ਵੀ ਢਾਹ ਦਿੱਤਾ ਗਿਆ।

ਪਰੰਤੂ ਕੁਝ ਸਮੇਂ ਬਾਅਦ ਹੀ ਪ੍ਰਾਈਵੇਟ ਅਤੇ ਮੁਹਾਲੀ ਤੋਂ ਪਟਿਆਲਾ ਰੂਟ ਤੇ ਚੱਲਦੀਆਂ ਪੀ.ਆਰ.ਟੀ.ਸੀ, ਪੰਜਾਬ ਰੋਡਵੇਜ਼ ਦੀਆਂ ਬੱਸਾਂ ਫੇਜ਼ 8 ਦੇ ਪੁਰਾਣੇ ਬੱਸ ਅੱਡੇ ਤੋਂ ਚੱਲਣ ਲੱਗ ਪਈਆਂ। ਪੰਜਾਬ ਵਿੱਚ ਕੈਪਟਨ ਸਰਕਾਰ ਸਮੇਂ ਇਥੋਂ ਇਹ ਬੱਸਾਂ ਕਿਸ ਦੇ ਹੁਕਮਾਂ ਤੇ ਚੱਲਣ ਲੱਗੀਆਂ ਅਤੇ ਇਹ ਅਮਲ ਅੱਜ ਵੀ ਜਾਰੀ ਹੈ।

ਇਸ ਸਮੇਂ ਵੀ ਪ੍ਰਾਈਵੇਟ ਅਤੇ ਪਟਿਆਲਾ ਰੂਟ ਦੀਆਂ ਸਰਕਾਰੀ ਤੇ ਕਿਲੋਮੀਟਰ ਸਕੀਮ ਬੱਸਾਂ ਫੇਜ਼ 8 ਦੀ ਸੜਕ ਤੋਂ ਹੀ ਚੱਲ ਰਹੀਆਂ ਹਨ। ਫੇਜ਼ 8 ਦੀ ਇਸ ਸੜਕ ਤੇ ਸਾਰਾ ਦਿਨ ਪ੍ਰਾਈਵੇਟ ਅਤੇ ਪੀ ਆਰ ਟੀ ਸੀ ਦੀ ਬੱਸਾਂ ਖੜੀਆਂ ਰਹਿੰਦੀਆਂ ਹਨ। ਜਿਹੜੀਆਂ ਬੱਸਾਂ ਆਪਣੇ ਸਮੇਂ ਤੇ ਵੱਖ ਵੱਖ ਰੂਟਾਂ ਤੇ ਚਲੀਆਂ ਜਾਂਦੀਆਂ ਹਨ, ਉਹਨਾਂ ਦੀ ਥਾਂ ਹੋਰ ਬੱਸਾਂ ਆ ਕੇ ਖੜੀਆਂ ਹੋ ਜਾਂਦੀਆਂ ਹਨ ਅਤੇ ਸੜਕ ਤੇ ਬੱਸਾਂ ਖੜੀਆਂ ਹੋਣ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ।

ਫੇਜ਼ 8 ਵਿੱਚ ਜਿਸ ਥਾਂ ਬੱਸਾਂ ਖੜਦੀਆਂ ਹਨ, ਉਥੇ ਬੱਸਾਂ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਕੋਈ ਸਹੂਲੀਅਤ ਨਹੀਂ ਹੈ। ਬੱਸਾਂ ਦੀ ਉਡੀਕ ਕਰਨ ਵਾਲੇ ਲੋਕਾਂ ਨੂੰ ਮੀਂਹ ਅਤੇ ਧੁੱਪ ਤੋਂ ਬਚਾਉਣ ਦਾ ਕੋਈ ਸਾਧਨ ਨਹੀਂ ਹੈ। ਉੱਥੇ ਪੀਣ ਵਾਲੇ ਪਾਣੀ ਅਤੇ ਜਨਤਕ ਪਖਾਨੇ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਜਿਸ ਕਾਰਨ ਲੋਕਾਂ (ਖਾਸ ਕਰਕੇ ਮਹਿਲਾਵਾਂ) ਨੂੰ ਬਹੁਤ ਪ੍ਰੇਸ਼ਾਨ ਹੋਣਾ ਪੈਂਦਾ ਹੈ।

ਪ੍ਰਾਈਵੇਟ ਬੱਸਾਂ ਵਾਲਿਆਂ ਦਾ ਕਹਿਣਾ ਹੈ ਕਿ ਫੇਜ਼ 6 ਦੇ ਬੱਸ ਅੱਡੇ ਵਿੱਚ ਉਹਨਾਂ ਨੂੰ ਸਵਾਰੀਆਂ ਨਹੀਂ ਮਿਲਦੀਆਂ, ਜਿਸ ਕਾਰਨ ਉਹ ਫੇਜ਼ 8 ਵਿੱਚ ਸੜਕ ਤੋਂ ਹੀ ਬੱਸਾਂ ਚਲਾਉਣ ਲਈ ਮਜ਼ਬੂਰ ਹਨ। ਇਸ ਤੋਂ ਇਲਾਵਾ ਸ਼ਹਿਰ ਦੀਆਂ ਕੁਝ ਸਮਾਜ ਸੇਵੀ ਸੰਸਥਾਵਾਂ ਵੀ ਫੇਜ਼ 8 ਵਿਚੋਂ ਹੀ ਬੱਸਾਂ ਚਲਾਉਣ ਦਾ ਸਮਰਥਣ ਕਰਦੀਆਂ ਹਨ। ਇਹਨਾਂ ਦਾ ਕਹਿਣਾ ਹੈ ਕਿ ਫੇਜ਼ 6 ਦਾ ਬੱਸ ਅੱਡਾ ਬਹੁਤ ਦੂਰ ਪੈਂਦਾ ਹੈ, ਜਿਸ ਕਰਕੇ ਫੇਜ਼ 8 ਵਿੱਚ ਜਾਂ ਇਸ ਦੇ ਨੇੜੇ ਤੇੜੇ ਨਵਾਂ ਬੱਸ ਅੱਡਾ ਬਣਾਉਣਾ ਚਾਹੀਦਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਰਾਜਪੁਰਾ ਦਾ ਨਵਾਂ ਬੱਸ ਅੱਡਾ ਤਾਂ ਚਾਲੂ ਕਰ ਦਿੱਤਾ ਗਿਆ ਸੀ ਪਰੰਤੂ ਸਰਕਾਰ ਮੁਹਾਲੀ ਵਿੱਚ ਨਾ ਤਾਂ ਫੇਜ਼ 6 ਦਾ ਬੱਸ ਅੱਡਾ ਪੂਰੀ ਤਰ੍ਹਾਂ ਸਹੀ ਤਰੀਕੇ ਨਾਲ ਚਾਲੂ ਕਰ ਸਕੀ ਹੈ ਤੇ ਨਾ ਹੀ ਮੁਹਾਲੀ ਵਿੱਚ ਨਵਾਂ ਬੱਸ ਅੱਡਾ ਬਣਾਇਆ ਗਿਆ ਹੈ ਜਿਸ ਕਾਰਨ ਪਟਿਆਲਾ ਰੂਟ ਦੀਆਂ ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ ਦੀਆਂ ਅਤੇ ਪ੍ਰਾਈਵੇਟ ਬੱਸਾਂ ਫੇਜ਼ 8 ਦੀ ਸੜਕ ਤੋਂ ਹੀ ਚੱਲ ਰਹੀਆਂ ਹਨ।

ਸ਼ਹਿਰ ਦੇ ਵੱਖ ਵੱਖ ਵਰਗਾਂ ਨਾਲ ਸੰਬਧਿਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਾਂ ਤਾਂ ਫੇਜ਼ 6 ਦਾ ਬੱਸ ਅੱਡਾ ਸਹੀ ਤਰੀਕੇ ਨਾਲ ਚਾਲੂ ਕੀਤੀ ਜਾਵੇ ਜਾਂ ਫਿਰ ਮੁਹਾਲੀ ਵਿੱਚ ਫੇਜ਼ 8 ਜਾਂ ਇਸ ਦੇ ਨੇੜੇ ਤੇੜੇ ਨਵਾਂ ਬੱਸ ਅੱਡਾ ਬਣਾਇਆ ਜਾਵੇ ਤਾਂ ਮੁਹਾਲੀ ਵਾਸੀਆਂ ਨੂੰ ਬੱਸ ਅੱਡੇ ਦੀ ਸਹੂਲੀਅਤ ਮਿਲ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending