Mohali
27 ਸਤੰਬਰ ਨੂੰ ਖਰੜ ਦੇ ਪਿੰਡ ਸੋਏ ਮਾਜਰਾ ਵਿੱਚ ਲੱਗੇਗਾ ਲੋਕ ਸੁਵਿਧਾ ਕੈਂਪ
ਪਿੰਡ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਖਰੜ, 24 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਖਰੜ ਵਿਚ ਪੈਂਦੇ 5 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਸੋਏ ਮਾਜਰਾ ਵਿਖੇ 27 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਸ੍ਰੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਚਡਿਆਲਾ, ਭਰਤਪੁਰ, ਬਾੜੀ ਵਾਲਾ, ਪਾਤੜਾਂ ਅਤੇ ਸੋਏ ਮਾਜਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।
ਉਹਨਾਂ ਦੱਸਿਆ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ/ਮੁਸਕਿਲਾਂ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਵੱਲੋਂ ਆਪਣੇ ਬਹੁਤ ਸਾਰੇ ਕੰਮ ਨਿਪਟਾ ਲਏ ਗਏ ਹਨ।
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ਤੇ ਦਿੱਤੀਆਂ ਜਾਂਦੀਆਂ ਸੇਵਾਵਾਂ ਵਿੱਚ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ. ਸੀ., ਬੀ. ਸੀ., ਓ. ਬੀ. ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ. ਆਰ. ਆਈ. ਦੇ ਦਸਤਾਵੇਜ਼ਾਂ ਤੇ ਕਾਊਂਟਰ ਦਸਤਖਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
