Mohali
ਆਈ ਟੀ ਜੋਨ ਦੇ ਪਲਾਟ ਔਰੈਂਜ ਅਤੇ ਗ੍ਰੀਨ ਜੋਨ ਦੱਸ ਕੇ ਵੇਚਣ ਦਾ ਇਲਜਾਮ ਲਗਾਇਆ, ਕੰਪਨੀ ਨੇ ਦੋਸ਼ ਨਕਾਰੇ
ਐਸ ਏ ਐਸ ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ) ਢਕੋਲੀ ਦੇ ਵਾਸੀ ਰਾਮ ਭਜ ਗਰਗ ਨੇ ਸੈਕਟਰ-103 ਵਿੱਚ ਬਣੇ ਮੈਟਰੋ ਪਾਰਕ ਕੰਪਨੀ ਤੇ ਇਲਜਾਮ ਲਗਾਇਆ ਹੈ ਕਿ ਕੰਪਨੀ ਦੇ ਮਾਲਕ ਮਨਪ੍ਰੀਤ ਸਿੰਘ ਸਿੱਧੂ ਵਲੋਂ ਪਹਿਲਾਂ ਉਹਨਾਂ ਨੂੰ ਆਈ ਟੀ ਜੋਨ ਦੇ ਤਿੰਨ ਪਲਾਟ ਔਰੈਂਜ ਅਤੇ ਗ੍ਰੀਨ ਜੋਨ ਦੱਸ ਕੇ ਵੇਚ ਦਿੱਤੇ ਗਏ ਪਰੰਤੂ ਪਲਾਟਾਂ ਦਾ ਕਬਜਾ ਨਹੀਂ ਦਿੱਤਾ ਗਿਆ ਇਹ ਪਲਾਟ 2019 ਤੋਂ 2020 ਦੇ ਦਰਮਿਆਨ ਖਰੀਦੇ ਗਏ ਸਨ। ਦੂਜੇ ਪਾਸੇ ਕੰਪਨੀ ਦੇ ਮਾਲਕ ਮਨਪ੍ਰੀਤ ਸਿੰਘ ਸਿੱਧੂ ਨੇ ਇਹਨਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਹਨਾਂ ਕਿਹਾ ਕਿ ਇਹਨਾਂ ਵਿਅਕਤੀਆਂ ਨੇ ਇਹ ਪਲਾਟ ਕੰਪਨੀ ਤੋਂ ਸਿੱਧੇ ਨਹੀਂ ਲਏ ਬਲਕਿ ਇੱਕ ਡੀਲਰ ਰਾਂਹੀ ਲਏ ਸਨ ਅਤੇ ਜੇਕਰ ਕੋਈ ਗਲਤ ਭਰੋਸਾ ਦਿੱਤਾ ਗਿਆ ਹੈ ਤਾਂ ਡੀਲਰ ਵਲੋਂ ਦਿੱਤਾ ਗਿਆ ਹੈ।
ਰਾਮ ਭਜ ਗਰਗ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਲਾਟ ਖਰੀਦਣ ਲਈ ਢਾਈ ਕਰੋੜ ਰੁਪਏ ਲਏ ਗਏ ਅਤੇ ਕੰਪਨੀ ਮਾਲਕ ਨੇ ਪੂਰੇ ਪੈਸੇ ਲੈ ਕੇ ਉਨ੍ਹਾਂ ਨੂੰ ਵਿਕਰੀ ਦਾ ਐਗਰੀਮੈਂਟ, ਫੁਲ ਐਂਡ ਫਾਈਨਲ ਪੇਮੈਂਟ ਨੋਟ, ਐਨਓਸੀ, ਪਜ਼ੇਸ਼ਨ ਲੇਟਰ ਅਤੇ ਪੇਮੈਂਟ ਦੀ ਰਸੀਦ ਦਿੱਤੀ। ਉਨ੍ਹਾਂ ਨੇ ਬਿਲਡਰ ਨੂੰ 25 ਲੱਖ ਦੀ ਅਦਾਇਗੀ ਬੈਂਕ ਦੇ ਜ਼ਰੀਏ ਕੀਤੀ ਅਤੇ ਬਾਕੀ ਦੀ ਰਕਮ ਨਕਦ ਦਿੱਤੀ ਗਈ। ਉਹਨਾਂ ਕਿਹਾ ਕਿ ਬਿਲਡਰ ਨੇ ਦੋ ਪਲਾਟ ਕੈਂਸਲ ਕਰਕੇ ਕਿਸੇ ਹੋਰ ਗ੍ਰਾਹਕ ਨੂੰ ਵੇਚ ਦਿੱਤੇ ਹਨ ਅਤੇ ਉਹ ਚਾਰ ਸਾਲਾਂ ਤੋਂ ਖੱਜਲ ਹੋ ਰਹੇ ਹਨ। ਹੁਣ ਉਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਡੀ ਜੀ ਪੀ ਦਫਤਰ ਤੋਂ ਕਰਵਾਉਣ ਲਈ ਅਰਜ਼ੀ ਲਾਈ ਹੈ। ਇਸਤੋਂ ਪਹਿਲਾਂ ਉਹਨਾਂ ਵਲੋਂ ਪਿਛਲੇ ਐਸ ਐਸ ਪੀ ਸੰਦੀਪ ਗਰਗ ਨੂੰ ਤਿੰਨ ਵਾਰ ਅਰਜੀ ਦਿੱਤੀ ਪਰੰਤੂ ਤਿੰਨ ਵਾਰ ਕੇਸ ਬੰਦ ਕਰ ਦਿੱਤਾ ਗਿਆ ਸੀ।
ਪੀੜਤ ਰਾਮ ਭਜ ਗਰਗ ਦਾ ਕਹਿਣਾ ਹੈ ਕਿ ਬਿਲਡਰ ਨੇ ਜੋ ਕਾਗਜ਼ ਉਨ੍ਹਾਂ ਨੂੰ ਦਿੱਤੇ ਸਨ, ਉਨ੍ਹਾਂ ਵਿੱਚ ਸਾਫ਼ ਲਿਖਿਆ ਹੈ ਕਿ ਇਹ ਏਰੀਆ ਗ੍ਰੀਨ ਅਤੇ ਆਰੇਂਜ ਜੋਨ ਵਿੱਚ ਹੈ। ਉਹਨਾਂ ਕਿਹਾ ਕਿ ਇਸ ਜੋਨ ਵਿੱਚ 250 ਤਰ੍ਹਾਂ ਦੇ ਕੰਮ ਕਰਨ ਦੀ ਮਨਜ਼ੂਰੀ ਹੈ ਅਤੇ ਜੇਕਰ ਇਹ ਏਰੀਆ ਆਈਟੀ ਜੋਨ ਵਿੱਚ ਆਉਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਰਿਫੰਡ ਮੰਗਣ ਤੇ ਬਿਲਡਰ 25 ਲੱਖ (ਜੋ ਬੈਂਕ ਵਿੱਚ ਆਏ ਹਨ), ਨੂੰ ਵਾਪਸ ਕਰਨ ਦੀ ਗੱਲ ਕਰ ਰਿਹਾ ਹੈ ਜਦਕਿ ਉਨ੍ਹਾਂ ਨੇ ਕਰੀਬ ਢਾਈ ਕਰੋੜ ਰੁਪਏ ਬਿਲਡਰ ਨੂੰ ਦਿੱਤੇ ਹਨ ਅਤੇ ਹੁਣ ਉਨ੍ਹਾਂ ਪਲਾਟਾਂ ਦੀ ਜ਼ਮੀਨ ਦੀ ਕੀਮਤ 4 ਕਰੋੜ ਰੁਪਏ ਹੈ।
ਇਸ ਸੰਬੰਧੀ ਮੈਟਰੋ ਆਈ ਟੀ ਪਾਰਕ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਪ੍ਰੋਜੈਕਟ ਆਈ ਟੀ ਕੰਪਨੀ ਵਾਸਤੇ ਪਾਸ ਹੈ ਅਤੇ ਇਸਦਾ ਨਾਮ ਹੀ ਆਈ ਟੀ ਪਾਰਕ ਹੈ ਜਦੋਂਕਿ ਰਾਮ ਭਜ ਅਤੇ ਉਹਨਾਂ ਦੇ ਸਾਥੀ ਇੱਥੇ ਕੋਈ ਮੈਨੁਫੈਕਚਰਿੰਗ ਯੂਨਿਟ ਲਗਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਪਲਾਟ ਆਈਟੀ ਸੈਕਟਰ ਲਈ ਹਨ ਅਤੇ ਇੱਥੇ ਸਿਰਫ ਆਈ ਟੀ ਦਾ ਕੰਮ ਹੀ ਹੋ ਸਕਦਾ ਹੈ ਪਰੰਤੂ ਉਕਤ ਵਿਅਕਤੀਆਂ ਕੋਲ ਆਈ ਟੀ ਸੈਕਟਰ ਦਾ ਕੋਈ ਤਜਰਬਾ ਨਹੀਂ ਹੈ ਇਸ ਲਈ ਪਲਾਟ ਕੈਂਸਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹਨਾਂ ਕੋਲ ਜਿਨ੍ਹਾਂ ਪੈਸੇ ਜਮ੍ਹਾਂ ਹੋਏ ਹਨ ਉਸਦਾ ਪੂਰਾ ਰਿਕਾਰਡ ਮੌਜੂਦ ਹਨ ਅਤੇ ਉਸਦੀਆਂ ਰਸੀਦਾਂ ਵੀ ਦਿੱਤੀਆਂ ਗਈਆਂ ਹਨ। ਕੰਪਨੀ ਨਿਯਮਾਂ ਅਨੁਸਾਰ ਵਿਆਜ ਸਮੇਤ ਪੈਸੇ ਵਾਪਸ ਕਰਨ ਲਈ ਵੀ ਤਿਆਰ ਹੈ ਪਰੰਤੂ ਇੱਥੇ ਮੈਨੁਫੈਕਚਰਿੰਗ ਯੂਨਿਟ ਲਗਾਉਣ ਦੀ ਇਜਾਜਤ ਨਹੀਂ ਦਿੱਤੀ ਜਾ ਸਕਦੀ।
Mohali
ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ
ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।
ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।
Mohali
ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।
Mohali
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਸੁਪਰੀਮ ਕੋਰਟ ਵੱਲੋਂ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਖਾਰਜ