Mohali
ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ਼ ਝੋਨਾ ਵੱਢਣ ਤੇ ਅਤੇ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਤੇ ਰਹੇਗੀ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਐਸ ਏ ਐਸ ਨਗਰ, 27 ਸਤੰਬਰ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੁਹੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ਮਾਲਕ ਬਿਨ੍ਹਾਂ ਐਸ. ਐਮ. ਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮਦੇਨਜ਼ਰ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਖਤਰਾ ਰਹਿੰਦਾ ਹੇ। ਇਸਦੇ ਨਾਲ ਹੀ ਮੌਸਮੀ ਤਬਦੀਲੀ ਕਾਰਨ ਝੋਨੇ ਦੀ ਫਸਲ ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਉਹ ਵੀ ਕੱਟੀ ਜਾਂਦੀ ਹੈ, ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਇਸਦਾ ਅਨਾਜ ਉਤਪਾਦਨ ਤੇ ਵੀ ਅਸਰ ਪੈਂਦਾ ਹੈ। ਕੰਬਾਈਨਾਂ ਦੇ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਨ ਫੈਲਦਾ ਹੈ।
ਉਹਨਾਂ ਦੱਸਿਆ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਖੁਹੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Mohali
ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮ ਕਰਨ ਤਿੜਕੇ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਨਾਲ ਮੀਟਿੰਗ
ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜਸ਼ਿਆਮ ਕਰਨ ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਯੋਜਿਤ ਇਸ ਮੀਟਿੰਗ ਦੌਰਾਨ ਸ੍ਰੀ ਤਿੜਕੇ ਨੇ ਖੇਤੀਬਾੜੀ, ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਤੇ ਮੁਹੱਈਆਂ ਕਰਵਾਈਆਂ ਗਈਆ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜਵੰਦ ਕਿਸਾਨਾਂ ਨੂੰ ਨੋਡਲ ਅਫਸਰਾਂ ਰਾਹੀਂ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਨਿਜਾਤ ਪਾਈ ਜਾ ਸਕੇ।
ਮੀਟਿੰਗ ਦੌਰਾਨ ਸ੍ਰੀ ਤਿੜਕੇ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਲ 2018 ਤੋਂ ਹੁਣ ਤੱਕ ਸਪਲਾਈ ਕੀਤੀਆਂ ਗਈਆਂ 1328 ਮਸ਼ੀਨਾਂ ਦੀਆਂ ਸੂਚੀਆਂ ਸਬੰਧਤ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ, ਪੰਚਾਇਤ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਜਨਤਕ ਥਾਵਾਂ ਤੇ ਚਸਪਾ ਕਰਨੀਆਂ ਯਕੀਨੀ ਬਣਾਈਆ ਜਾਣ। ਉਹਨਾਂ ਨੇ ਇਹ ਵੀ ਹੁਕਮ ਦਿੱਤੇ ਕਿ ਆਲੂ, ਮਟਰ ਅਤੇ ਹੋਰ ਸਬਜੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਪੁਲੀਸ, ਫਾਇਰ ਬ੍ਰਿਗੇਡ ਦਾ ਪ੍ਰਬੰਧ ਅਤੇ ਆਈ ਈ ਸੀ ਗਤੀਵਿਧੀਆਂ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਬੇਲਰਾਂ ਰਾਹੀਂ ਪਹਿਲ ਦੇ ਅਧਾਰ ਤੇ ਅਜਿਹੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਸੁਝਾਅ ਦਿੱਤਾ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਅੰਕਿਤਾ ਕਾਂਸਲ, ਖੇਤੀਬਾੜੀ ਵਿਭਾਗ ਦੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫਸਰ ਗੁਰਦਿਆਲ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Mohali
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
ਦੂਜੇ ਦਿਨ ਹੁਸ਼ਿਆਰਪੁਰ, ਬਰਨਾਲਾ ਤੇ ਸੰਗਰੂਰ ਨੇ ਵੀ ਆਪੋ ਆਪਣੇ ਮੈਚ ਜਿੱਤੇ
ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਦੂਜੇ ਦਿਨ ਕਈ ਦਿਲਕਸ਼ ਮੁਕਾਬਲੇ ਹੋਏ। ਦੂਜੇ ਦਿਨ ਮੇਜ਼ਬਾਨ ਐਸ ਏ ਐਸ ਨਗਰ ਦੀ ਟੀਮ ਨੇ ਜਿੱਤ ਦਰਜ਼ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਦੀ ਦੇਖਰੇਖ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਦਾ ਪਹਿਲਾ ਮੈਚ ਮੇਜ਼ਬਾਨ ਐਸ ਏ ਐਸ ਨਗਰ ਤੇ ਮਲੇਰਕੋਟਲਾ ਦੀਆਂ ਟੀਮਾਂ ਵਿਚਕਾਰ ਹੋਇਆ। ਮੇਜ਼ਬਾਨ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ 6 ਵਿਕਟਾਂ ਤੇ 167 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਮਲੇਰਕੋਟਲਾ ਦੀ ਟੀਮ 137 ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਨੇ ਇਹ ਮੈਚ 28 ਦੌੜਾਂ ਦੇ ਅੰਤਰ ਨਾਲ ਜਿੱਤ ਕੇ ਅਗਲੇ ਗੇੜ ਵਿੱਚ ਆਪਣੀ ਥਾਂ ਪੱਕੀ ਕੀਤੀ।
ਉਹਨਾਂ ਦੱਸਿਆ ਕਿ ਇੱਕ ਹੋਰ ਮੈਚ ਹੁਸ਼ਿਆਰਪੁਰ ਦੇ ਪਠਾਨਕੋਟ ਦੀਆਂ ਟੀਮਾਂ ਵਿਚਕਾਰ ਹੋਇਆ। ਪਠਾਨਕੋਟ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 137 ਦੌੜਾਂ ਬਣਾਈਆਂ ਜਦਕਿ ਹੁਸ਼ਿਆਰਪੁਰ ਦੀ ਟੀਮ ਨੇ 17.2 ਓਵਰਾਂ ਵਿੱਚ ਜੇਤੂ ਟੀਚਾ ਪੂਰਾ ਕਰ ਲਿਆ। ਫਤਿਹਗੜ੍ਹ ਸਾਹਿਬ ਤੇ ਬਰਨਾਲਾ ਵਿਚਕਾਰ ਖੇਡੇ ਗਏ ਇੱਕ ਹੋਰ ਮੈਚ ਵਿੱਚ ਬਰਨਾਲਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਤੇ 218 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ। ਇਸਦੇ ਜਵਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਕੇਵਲ 147 ਦੌੜਾਂ ਹੀ ਬਣਾ ਸਕੀ। ਬਰਨਾਲਾ ਦੇ ਅਰਸ਼ਦੀਪ ਨੇ ਵਧੀਆ ਗੇਂਦਬਾਜ਼ੀ ਕਰਦਿਆਂ 5 ਵਿਕਟਾਂ ਲਈਆਂ। ਹੋਰਨਾਂ ਮੈਚਾਂ ਵਿਚ ਸੰਗਰੂਰ ਨੇ ਮੋਗਾ ਨੂੰ 4 ਵਿਕਟਾਂ ਨਾਲ, ਗੁਰਦਾਸਪੁਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ 85 ਦੌੜਾਂ ਨਾਲ ਅਤੇ ਫਸਵੇਂ ਮੈਚ ਵਿੱਚ ਮਲੇਰਕੋਟਲਾ ਨੇ ਰੂਪਨਗਰ ਦੀ ਟੀਮ ਨੂੰ ਇੱਕ ਵਿਕਟ ਨਾਲ ਹਰਾਇਆ।
ਉਹਨਾਂ ਦੱਸਿਆ ਕਿ 17 ਸਾਲ ਵਰਗ ਦੇ ਇਸ ਰਾਜ ਪੱਧਰੀ ਮੁਕਾਬਲੇ ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਕੁਆਰਟਰ ਫਾਈਨਲ ਗੇੜ ਦੇ ਮੈਚ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਸੰਦੀਪ ਜਿੰਦਲ, ਕਰਮਜੀਤ ਸਿੰਘ, ਹਰਪ੍ਰੀਤ ਕੌਰ, ਨਵਦੀ ਚੌਧਰੀ, ਸ਼ਰਨਜੀਤ ਕੌਰ, ਰਾਜਵੀਰ ਕੌਰ, ਸਤਨਾਮ ਸਿੰਘ, ਜਗਜੀਤ ਸਿੰਘ ਵੀ ਹਾਜ਼ਰ ਸਨ।
Mohali
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੌਲੀ ਵੈਦਵਾਨ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਬੈਠਣ ਵਾਸਤੇ ਟਾਟ ਦਿੱਤੇ ਗਏ ਅਤੇ 610 ਵਿਦਿਆਰਥੀਆਂ ਨੂੰ ਕਾਪੀਆਂ ਤੇ ਪੈਨਸਲਾਂ ਵੰਡੀਆਂ ਗਈਆਂ।
ਸੁਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਣੀ ਨੇ ਦੱਸਿਆ ਕਿ ਇਹ ਸਾਮਾਨ ਪਿੰਡ ਦੇ ਸਾਬਕਾ ਸਰਪੰਚ ਬੀ ਕੇ ਗੋਇਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੁਹਈਆ ਕਰਵਾਇਆ ਗਿਆ ਜਿਹੜਾ ਸੀਨੀਅਰ ਆਈ ਏ ਐਸ ਅਧਿਕਾਰੀ ਜਸਪ੍ਰੀਤ ਤਲਵਾਰ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਵੰਡਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੁਸਾਹਿਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਿਲਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਡਾਕਟਰ ਗਿੰਨੀ ਦੁੱਗਲ, ਸਹਾਇਕ ਡਾਇਰੈਕਟਰ ਐਸ ਸੀ ਈ ਆਰ ਟੀ ਸ਼੍ਰੀ ਬਲਵਿੰਦਰ ਸਿੰਘ ਸੈਣੀ, ਸਕੂਲ ਦੇ ਮੁੱਖ ਅਧਿਆਪਕ ਸ੍ਰੀ ਸੰਜੀਵ ਕੁਮਾਰ, ਪ੍ਰਾਇਮਰੀ ਸਕੂਲ ਦੀ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨਾਂ ਦਾ ਸਟਾਫ ਹਾਜ਼ਰ ਸਨ।
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International1 month ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
Chandigarh2 months ago
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਹੋਇਆ ਜ਼ੋਰਦਾਰ ਹੰਗਾਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ
-
International2 months ago
ਸੜਕ ਤੋਂ ਮਿਲੀ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼
-
International2 months ago
ਚੀਨ ਦੇ ਹੈਨਾਨ ਵਿੱਚ ਚੱਕਰਵਾਤ ਕਾਰਨ 2 ਵਿਅਕਤੀਆਂ ਦੀ ਮੌਤ, 92 ਜ਼ਖਮੀ
-
Chandigarh2 months ago
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
-
International1 month ago
ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ