Connect with us

Chandigarh

ਸਰਕਾਰੀ ਮੈਡੀਕਲ ਕਾਲੇਜ ਅਤੇ ਹਸਪਤਾਲ ਸੈਕਟਰ 32 ਦੀ ਪਾਰਕਿੰਗ ਦੀ ਹਾਲਤ ਮਾੜੀ

Published

on

 

 

ਪਾਰਕਿੰਗ ਠੇਕੇਦਾਰ 30 ਰੁਪਏ ਵਾਹਨ ਦੇ ਹਿਸਾਬ ਨਾਲ ਵਸੂਲ ਕੇ ਚਿੱਕੜ ਵਿੱਚ ਖੜ੍ਹੀਆਂ ਕਰਵਾ ਰਹੇ ਹਨ ਗੱਡੀਆਂ

ਚੰਡੀਗੜ੍ਹ, 28 ਸਤੰਬਰ (ਸ.ਬ.) ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਸਰਕਾਰੀ ਮੈਡੀਕਲ ਕਾਲੇਜ ਅਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਅਤੇ ਹੋਰਨਾਂ ਵਿਅਕਤੀਆਂ ਦੇ ਵਾਹਨਾਂ ਲਈ ਜਿਹੜੀ ਪਾਰਕਿੰਗ ਵਾਲੀ ਥਾਂ ਰੱਖੀ ਗਈ ਹੈ, ਉੱਥੇ ਇਸ ਵੇਲੇ ਚਿੱਕੜ ਅਤੇ ਗਾਰੇ ਦੀ ਭਰਮਾਰ ਹੈ ਜਿਸ ਵਿੱਚ ਅਕਸਰ ਗੱਡੀਆਂ ਫਸ ਜਾਂਦੀਆਂ ਹਨ ਅਤੇ ਮਰੀਜ ਲੈ ਕੇ ਆਉਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ। ਜੇਕਰ ਵਾਹਨ ਚਾਲਕ ਕਿਸੇ ਤਰੀਕੇ ਆਪਣੀ ਗੱਡੀ ਖੜ੍ਹੀ ਕਰਨ ਵਿੱਚ ਕਾਮਯਾਬ ਹੋ ਜਾਂਦਾ ਹੈ ਤਾਂ ਵੀ ਉਸਨੂੰ ਚਿੱਕੜ ਵਿੱਚੋਂ ਲੰਘ ਕੇ ਹਸਪਤਾਲ ਜਾਣ ਲਈ ਮਜਬੂਰ ਹੋਣਾ ਪੈਂਦਾ ਹੈ।

ਮੁਹਾਲੀ ਦੇ ਸੈਕਟਰ 70 ਦੇ ਵਸਨੀਕ ਸ੍ਰੀ ਲਲਿਤ ਸਚਦੇਵਾ ਨੇ ਕਿਹਾ ਕਿ ਪਾਰਕਿੰਗ ਠੇਕੇਦਾਰ ਦੇ ਕਰਮਚਾਰੀ ਹਰ ਵਾਹਨ ਚਾਲਕ ਤੋਂ 30 ਰੁਪਏ ਦੇ ਹਿਸਾਬ ਨਾਲ ਵਸੂਲਦੇ ਹਨ ਪਰੰਤੂ ਇਸਦੀ ਪਰਚੀ ਤਕ ਨਹੀਂ ਦਿੱਤੀ ਜਾਂਦੀ। ਉਹਨਾਂ ਕਿਹਾ ਕਿ ਵਾਹਨਾਂ ਦੀ ਪਾਰਿਕੰਗ ਦੇ ਨਾਮ ਤੇ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਪਰੰਤੂ ਉਹਨਾਂ ਨੂੰ ਪਾਰਕਿੰਗ ਦੀ ਲੋੜੀਂਦੀ ਸੁਵਿਧਾ ਨਹੀਂ ਦਿੱਤੀ ਜਾ ਰਹੀ ਅਤੇ ਜੇਕਰ ਠੇਕੇਦਾਰ ਵਾਹਨਾਂ ਵਾਸਤੇ ਲੋੜੀਂਦੀ ਥਾਂ ਦਾ ਪ੍ਰਬੰਧ ਨਹੀਂ ਕਰਦੇ ਫਿਰ ਉਹਨਾਂ ਨੂੰ ਪਾਰਕਿੰਗ ਫੀਸ ਲੈਣ ਦਾ ਵੀ ਕੋਈ ਹੱਕ ਨਹੀਂ ਹੈ।

ਉਹਨਾਂ ਮੰਗ ਕੀਤੀ ਕਿ ਇਸ ਥਾਂ ਤੇ ਰੇਤਾ ਬਜਰੀ ਪਵਾ ਕੇ ਵਾਹਨਾਂ ਦੀ ਪਾਰਕਿੰਗ ਦੀ ਥਾਂ ਨੂੰ ਪੱਕਾ ਕੀਤਾ ਜਾਵੇ ਅਤੇ ਜਦੋਂ ਤਕ ਇਸ ਥਾਂ ਦੀ ਮੁਰਮੰਤ ਨਹੀਂ ਹੁੰਦੀ ਠੇਕੇਦਾਰ ਵਲੋਂ ਪਾਰਕਿੰਗ ਫੀਸ ਵਸੂਲਣ ਦੀ ਕਾਰਵਾਈ ਤੇ ਰੋਕ ਲਗਾਈ ਜਾਵੇ।

 

Continue Reading

Chandigarh

ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ

Published

on

By

 

 

ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ

ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।

ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।

ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।

Continue Reading

Chandigarh

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਭਲਕੇ ਹੋਣ ਵਾਲੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ : ਸਿਬਿਨ ਸੀ

Published

on

By

 

 

ਗਿਣਤੀ ਕੇਂਦਰਾਂ ਦੁਆਲੇ ਕਾਇਮ ਕੀਤੀ ਗਈ ਤਿੰਨ ਪਰਤੀ ਸੁਰੱਖਿਆ ਵਿਵਸਥਾ

ਚੰਡੀਗੜ੍ਹ, 22 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਭਲਕੇ ਹੋਣ ਵਾਲੀ ਗਿਣਤੀ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ। ਉਹਨਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 11, ਚੱਬੇਵਾਲ (ਐਸ ਸੀ) ਵਿੱਚ 6, ਗਿੱਦੜਬਾਹਾ ਹਲਕੇ ਵਿੱਚ 14 ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਸਨ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ, ਚੱਬੇਵਾਲ ਵਿੱਚ 53.43 ਫੀਸਦੀ, ਗਿੱਦੜਬਾਹਾ 81.90 ਫੀਸਦੀ ਅਤੇ ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਹੋਈ ਸੀ।

ਉਹਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਇੱਕ ਕੇਂਦਰ ਸਥਾਪਿਤ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ, ਚੱਬੇਵਾਲ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ, ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿਖੇ 13 ਰਾਊਂਡਾਂ ਵਿੱਚ ਅਤੇ ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ ਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।

 

Continue Reading

Chandigarh

ਪੰਜਾਬ ਪੁਲੀਸ ਨੇ ਜਲੰਧਰ ਵਿੱਚ ਲੰਡਾ ਗੈਂਗ ਦੇ ਦੋ ਗੈਂਗਸਟਰ ਕਾਬੂ ਕੀਤੇ : ਡੀ.ਜੀ.ਪੀ. ਗੌਰਵ ਯਾਦਵ

Published

on

By

 

ਜ਼ਬਰਦਸਤ ਗੋਲੀਬਾਰੀ ਪਿੱਛੋਂ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀ, ਮੁੱਠਭੇੜ ਦੌਰਾਨ ਅਤੇ ਦੋ ਪੁਲੀਸ ਅਧਿਕਾਰੀ ਜਖ਼ਮੀ, 7 ਹਥਿਆਰ ਬਰਾਮਦ

ਚੰਡੀਗੜ੍ਹ, 22 ਨਵੰਬਰ (ਸ.ਬ.) ਜਲੰਧਰ ਕਮਿਸ਼ਨਰੇਟ ਪੁਲੀਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਵਿੱਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀ ਜੀ ਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਾਸੀ ਫਗਵਾੜਾ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਪੁਲੀਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲੀਸ ਟੀਮਾਂ ਨੇ ਇੱਕ ਵਿਆਪਕ ਅਭਿਆਨ ਚਲਾਇਆ ਅਤੇ ਪਿੰਡ ਫੋਲਰੀਵਾਲ ਨੇੜੇ ਦੋਸ਼ੀਆਂ ਦਾ ਟਿਕਾਣਾ ਦਾ ਪਤਾ ਲਗਾਉਣ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਾਰਵਾਈ ਨੂੰ ਅੰਜਾਮ ਦੇਣ ਲਈ ਪੁਲੀਸ ਟੀਮਾਂ ਨੇ ਬੜੀ ਮੁਸ਼ੱਕਤ ਨਾਲ ਕਾਫ਼ੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਇਸੇ ਦੌਰਾਨ ਗੈਂਗਸਟਰਾਂ ਨੇ ਪਿੱਛਾ ਕਰ ਰਹੀਆਂ ਪੁਲੀਸ ਟੀਮਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਰਕੇ ਪੁਲੀਸ ਪਾਰਟੀਆਂ ਨੂੰ ਵੀ ਜਵਾਬੀ ਕਰਦਿਆਂ ਗੋਲੀ ਚਲਾਉਣੀ ਪਈ। ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮਾਂ ਦੇ ਨਾਲ-ਨਾਲ ਦੋ ਪੁਲੀਸ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਆਪਰੇਸ਼ਨ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।

ਸੀ.ਪੀ. ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਬਰਨ ਵਸੂਲੀ, ਕਤਲ ਅਤੇ ਇਰਾਦਾ ਕਤਲ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਸਿੱਧੇ ਤੌਰ ਤੇ ਲੰਡਾ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਵਿਰੋਧੀ ਗੈਂਗ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਨ ਦੀ ਸਾਜ਼ਿਸ਼ ਰਚ ਰਹੇ ਸਨ।

 

Continue Reading

Latest News

Trending