Connect with us

Mohali

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

Published

on

 

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਫੇਜ਼ 11 ਵਿਖੇ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਮੇਅਰ ਸ. ਅਮਰਜੀਤ ਸਿੰਘ ਉਰਫ ਜੀਤੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਬੋਧਨ ਕਰਦਿਆ ਮੁੱਖ ਮਹਿਮਾਨ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਤੇ ਹੋਰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾ ਜੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਸੁਸਾਇਟੀ ਵੱਲੋਂ ਫੇਜ-ਗਿਆਰਾਂ ਦੀ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੰਧੂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਸz. ਸਿੱਧੂ ਨੇ ਮੰਗ ਪੱਤਰ ਵਿਚਲੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

ਸਮਾਗਮ ਦੌਰਾਨ ਮਸ਼ਹੂਰ ਚਿੰਤਕ ਅਤੇ ਬੁੱਧੀਜੀਵੀ ਡਾ. ਪਿਆਰਾ ਲਾਲ ਗਰਗ ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ ਅਤੇ ਸ਼ਹੀਦ ਭਗਤ ਸਿੰਘ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸਾਧਾਰਨ ਨੌਜਵਾਨ ਨਹੀਂ ਸੀ, ਬਲਕਿ ਉਹ ਇਕ ਸੋਚ ਸੀ ਅਤੇ ਇਕ ਸਿਧਾਂਤਕ ਇਨਸਾਨ ਸੀ। ਉਹਨਾਂ ਕਿਹਾ ਕਿ ਭਾਵੇਂ ਅੰਗਰੇਜਾਂ ਨੇ ਭਗਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ ਪਰ ਫਿਰ ਵੀ ਉਹਨਾਂ ਦਾ ਡਰ ਦੂਰ ਨਹੀਂ ਹੋਇਆ, ਕਿਉਂਕਿ ਭਗਤ ਸਿੰਘ ਦੀ ਸੋਚ ਨੂੰ ਅਪਣਾ ਕੇ ਹਜ਼ਾਰਾਂ ਨੌਜਵਾਨ ਅੰਗਰੇਜ਼ਾਂ ਖਿਲਾਫ ਉਠ ਖੜ੍ਹੇ ਹੋ ਗਏ। ਉਹਨਾਂ ਕਿਹਾ ਕਿ ਕਾਰਪੋਰੇਟ ਜਗਤ ਕਿਸੇ ਵੀ ਦੇਸ਼ ਭਗਤ ਨੂੰ ਸ਼ਰੀਰਕ ਤੌਰ ਤੇ ਤਾਂ ਖਤਮ ਕਰ ਸਕਦਾ ਹੈ ਪਰ ਉਸ ਦੀ ਸੋਚ ਨੂੰ ਨਹੀਂ ਮਿਟਾ ਸਕਦਾ ਅਤੇ ਅੱਜ ਵੀ ਉਹਨਾਂ ਦੀ ਸੋਚ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।

ਇਸ ਸਮੇਂ ਸੁਸਾਇਟੀ ਵੱਲੋਂ ਇਕ ਕਵੀ ਦਰਬਾਰ ਵੀ ਕਰਵਾਇਆ ਗਿਆ। ਕਵੀਆਂ ਨੇ ਭਗਤ ਸਿੰਘ ਬਾਰੇ ਕਵਿਤਾਵਾਂ ਅਤੇ ਗੀਤ ਸੁਣਾ ਕੇ ਸ਼ਹੀਦ ਨੂੰ ਸਿਜਦਾ ਕੀਤਾ। ਕਵੀ ਦਰਬਾਰ ਵਿਚ ਜੋਗਾ ਸਿੰਘ ਤਰਕਸ਼ੀਲ, ਸ੍ਰੀ ਰਾਮ ਰਸ਼, ਸੁਰੇਸ਼ ਭਨੋਟ, ਚਮਨਦੇਵ ਸ਼ਰਮਾ, ਦਰਸ਼ਨ ਤਿਊਣਾ, ਇੰਦਰ ਮੋਹਨ ਚਾਵਲਾ, ਸੋਹਣ ਸਿੰਘ ਬੈਨੀਪਾਲ, ਗੁਰਮੇਲ ਸਿੰਘ ਮੋਜੋਵਾਲ, ਛੋਟੀਆਂ ਬੱਚੀਆਂ ਗੁਣਤਾਸ ਕੌਰ ਅਤੇ ਪ੍ਰਭਲੀਨ ਨੇ ਭਗਤ ਸਿੰਘ ਬਾਰੇ ਕਵਿਤਾਵਾਂ ਸੁਣਾਈਆਂ। ਇਸ ਮੌਕੇ ਅੰਤਰਾਸ਼ਟਰੀ ਖਿਡਾਰੀ ਰੋਹਿਤ ਸ਼ਰਮਾ ਅਤੇ ਸਮਾਜ ਸੇਵੀ ਜਸਪ੍ਰੀਤ ਸਿੰਘ ਬਤਰਾ ਨੂੰ ਸਨਮਾਨਿਤ ਕੀਤਾ ਗਿਆ।

ਸਟੇਜ ਦੀ ਜਿੰਮੇਵਾਰੀ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਨਿਭਾਈ। ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ, ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਧਰਮਪਾਲ ਹੁਸ਼ਿਆਰਪੁਰੀ, ਸੁਰਿੰਦਰ ਸਿੰਘ, ਸਵਰਨ ਰਾਮ, ਅਮਰਜੀਤ ਕੌਰ, ਹੁਸ਼ਿਆਰ ਚੰਦ ਸਿੰਗਲਾ, ਅਜਿੰਦਰ ਸਿੰਘ, ਬਲਜੀਤ ਸਿੰਘ, ਨਛੱਤਰ ਸਿੰਘ ਖਿਆਲਾ, ਹਰਬੰਸ ਸਿੰਘ, ਬਲਬੀਰ ਸਿੰਘ, ਹਰਸ਼ਦੀਪ ਸਿੰਘ ਸਰਾ, ਗੁਰਦੀਪ ਸਿੰਘ, ਫਕੀਰ ਚੰਦ, ਜਸਵੰਤ ਸਿੰਘ ਸੱਚਦੇਵਾ, ਭੁਪਿੰਦਰ ਸਿੰਘ ਨਾਗਪਾਲ, ਗੁਰਮੇਲ ਸਿੰਘ ਗਰਚਾ, ਅਮਰ ਸਿੰਘ ਧਾਲੀਵਾਲ, ਕਰਮ ਸਿੰਘ, ਚਰਨ ਸਿੰਘ ਲਖਨਪੁਰ, ਬੀਬੀ ਅਮਰਜੀਤ ਕੌਰ ਅਤੇ ਹੋਰ ਪਤਵੰਤੇ ਹਾਜਰ ਸਨ।

Continue Reading

Mohali

ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 1 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਓਂਕਾਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ।

ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਚਕ ਭਾਈ ਬਲਵੰਤ ਸਿੰਘ (ਜਵੱਦੀ ਟਕਸਾਲ), ਵਾਲਿਆਂ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜੀਵਨ ਬ੍ਰਿਤਾਂਤ ਅਤੇ ਉਨਾਂ ਵਲੋ ਕੀਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਸੰਤੋਖ ਸਿੰਘ, ਭਾਈ ਹਰਨੇਕ ਸਿੰਘ ਕਪੂਰਥਲੇ ਵਾਲੇ, ਭਾਈ ਮਨਦੀਪ ਸਿੰਘ (ਭਾਮੀਆਂ ਸਾਹਿਬ), ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਨਿਤਿਨ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਬ੍ਰੈੱਡ ਪਕੌੜੇ, ਖੀਰ, ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ ।

Continue Reading

Mohali

ਟ੍ਰੇਨਿੰਗ ਸੈਂਟਰ ਵਿੱਚ ਕੋਰਸ ਪੂਰਾ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Published

on

By

 

ਐਸ ਏ ਐਸ ਨਗਰ, 1 ਜਨਵਰੀ (ਸ.ਬ.) ਸ੍ਰੀ ਹਨੂੰਮਾਨ ਮੰਦਰ ਠਾਕਰ ਦੁਆਰਾ ਸੋਹਾਣਾ ਵਿਖੇ ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵਲੋਂ ਚਲਾਏ ਜਾ ਰਹੇ ਟ੍ਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈਣ ਵਾਲੀ ਲੜਕੀਆਂ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ਼ਸ਼ੀਲ ਕੁਮਾਰ ਅਤਰੀ ਅਤੇ ਸੋਸਾਇਟੀ ਦੇ ਪਰੈਸ ਸਕੱਤਰ ਸ਼੍ਰੀ ਸਤੀਸ਼ ਚੰਦਰ ਸੈਨੀ ਵਲੋਂ 6 ਮਹੀਨੇ ਦਾ ਕੋਰਸ ਪੂਰਾ ਹੋਣ ਤੇ ਸਿਖਿਆਰਥਨਾਂ ਨੂੰ 11 ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ।

ਸੁਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਨੀ ਨੇ ਦੱਸਿਆ ਕਿ ਇਹ ਕੋਰਸ ਪੰਜਾਬ ਸਰਕਾਰ ਦੇ ਆਈ ਟੀ ਆਈ ਸਿਲੇਬਸ ਦੇ ਮੁਤਾਬਕ ਕਰਵਾਇਆ ਗਿਆ ਹੈ ਬੱਚਿਆਂ ਦਾ ਟੈਸਟ ਲੈਣ ਬਾਅਦ ਇਹਨਾਂ ਨੂੰ ਆਈ ਐਸ ਓ ਸਰਟੀਫਿਕੇਟ ਵੀ ਦਿੱਤੇ ਗਏ ਹਨ। ਇਸ ਮੌਕੇ ਸੁਸਾਇਟੀ ਦੇ ਵਲੰਟੀਅਰ ਰਜਿੰਦਰ ਕੁਮਾਰ, ਅਜੀਤ ਸਿੰਘ ਅਤੇ ਮੰਦਰ ਕਮੇਟੀ ਦੇ ਸੀਨੀਅਰ ਮੈਂਬਰ ਸੁਸ਼ੀਲ ਕੁਮਾਰ, ਜੰਗ ਬਹਾਦਰ, ਸੌਰਵ ਸ਼ਰਮਾ ਅਤੇ ਟੀਚਰ ਸਿਮਰਨ, ਮੇਘਾ, ਮੀਨਾ ਵੀ ਹਾਜ਼ਰ ਸਨ।

Continue Reading

Mohali

ਨਵੇਂ ਸਾਲ ਮੌਕੇ ਲੰਗਰ ਲਗਾਇਆ

Published

on

By

 

 

ਐਸ ਏ ਐਸ ਨਗਰ, 1 ਜਨਵਰੀ (ਸ.ਬ.) ਸ਼੍ਰੀ ਮਹਾਦੇਵ ਕੱਲਬ ਫੇਜ਼ 5 ਵੱਲੋਂ ਪੀ ਸੀ ਐਲ ਚੌਂਕ ਵਿਖੇ ਨਵੇਂ ਸਾਲ ਦੇ ਮੌਕੇ ਬਰੈਡ ਅਤੇ ਸਬਜ਼ੀ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕੱਲਬ ਦੇ ਪ੍ਰਧਾਨ ਬਲਜੀਤ ਕੌਰ (ਐਮ ਸੀ) ਨੇ ਦੱਸਿਆ ਕਿ ਕੱਲਬ ਵੱਲੋਂ ਹਰ ਸਾਲ ਨਵੇਂ ਸਾਲ ਅਤੇ ਲੋਹੜੀ ਨੂੰ ਸਮਰਪਿਤ ਲੰਗਰ ਲਗਾਇਆ ਜਾਂਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਮੋਹਨ ਸਿੰਘ, ਐਡਵੋਕੇਟ ਰਿਪੁਦਮਨ ਸਿੰਘ, ਰਾਜਪਾਲ, ਪਿ੍ਰੰਸ, ਵਿਵੇਕ, ਰਮਨ ਥਰੇਜਾ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਾਕਾ ਪੁਸ਼ਕਰ, ਅਕਸ਼ਿਤ ਵੱਲੋਂ ਵੀ ਸੇਵਾ ਨਿਭਾਈ ਗਈ।

Continue Reading

Latest News

Trending