Connect with us

Mohali

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ

Published

on

 

 

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਰਾਮਗੜ੍ਹੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਸਭਾ ਦੇ ਪ੍ਰਧਾਨ ਸz. ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਧੂਮ ਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨਾਂ ਵਿੱਚ ਭਾਈ ਕੁਲਦੀਪ ਸਿੰਘ ਅਤੇ ਸਾਥੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਜਤਿੰਦਰ ਸਿੰਘ ਬਟਾਲਾ, ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਗੁਰਦੁਆਰਾ ਸ੍ਰੀ ਅੰਬ ਸਾਹਿਬ, ਇਸਤਰੀ ਸਤਿਸੰਗ ਜੱਥਾ ਰਾਮਗੜ੍ਹੀਆ ਸਭਾ, ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ ਹਜ਼ੁਰੀ ਰਾਗੀ, ਹੈੱਡ ਗ੍ਰੰਥੀ ਭਾਈ ਬਲਿਹਾਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਵਿਸਥਾਰ ਨਾਲ ਚਾਨਣਾ ਪਾਇਆ।

ਇਸ ਮੌਕੇ ਰਾਮਗੜ੍ਹੀਆ ਸਭਾ ਵਲੋ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਦੰਦਾਂ, ਫਿਜੀੳਥਰੈਪੀ ਅਤੇ ਵੱਖ ਵੱਖ ਟੈਸਟ ਮੁਫਤ ਕੀਤੇ ਗਏ। ਕੈਂਪ ਦੌਰਾਨ ਗੁਰੂ ਨਾਨਕ ਨਾਮ ਲੇਵਾ ਮਿਸ਼ਨ ਟਰਸੱਟ ਦੇ ਜਨਰਲ ਸਕੱਤਰ ਸz ਮਨਜੀਤ ਸਿੰਘ ਭਲਾ ਦੀ ਅਗਵਾਈ ਹੇਠ ਲੌੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਮੁਫਤ ਵੰਡੀਆਂ ਗਈਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸਭਾ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਸਮਾਗਮ ਦੌਰਾਨ ਸਭਾ ਦੇ ਸਾਬਕਾ ਪ੍ਰਧਾਨ ਸz. ਕਰਮ ਸਿੰਘ ਬਬਰਾ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਸਭਾ ਵਲੋਂ ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਡਾ ਪੁਸ਼ਪਿੰਦਰ ਸਿੰਘ (ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ), ਸz. ਪਰਦੀਪ ਸਿੰਘ ਭਾਰਜ (ਡਾਇਰੇਕਟਰ ਭਾਰਜ ਫੈਬਰੀਕੇਟਰਜ਼), ਸz ਜਰਨੈਲ ਸਿੰਘ ਚਾਨਾ (ਯੂ ਕੇ), ਸz ਪਰਮਜੀਤ ਸਿੰਘ ਖੁਰਲ ਮੀਤ ਪ੍ਰਧਾਨ, ਸz ਬਹਾਦਰ ਸਿੰਘ ਸਪਾਲ (ਬੀ ਐੱਸ ਇੰਡਸ਼ਟਰੀਜ), ਸਰਦਾਰ ਮਨਜੀਤ ਸਿੰਘ ਮਾਨ (ਪ੍ਰਧਾਨ, ਦਸ਼ਮੇਸ਼ ਵੇਲਫੇਅਰ ਕੌਸਲ, ਰਜ਼ਿ:) ਅਤੇ ਬੀਬੀ ਪਰਮਜੀਤ ਕੌਰ ਹੂੰਝਣ ਪ੍ਰਧਾਨ ਇਸਤਰੀ ਸਤਿਸੰਗ ਜੱਥਾ ਰਾਮਗੜ੍ਹੀਆ ਸਭਾ ਮੁਹਾਲੀ ਦਾ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸz. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਸz ਅਮਰਜੀਤ ਸਿੰਘ (ਜੀਤੀ ਸਿੱਧੂ) ਅਤੇ ਡਿਪਟੀ ਮੇਅਰ ਸz ਕੁਲਜੀਤ ਸਿੰਘ ਬੇਦੀ ਨੇ ਵੀ ਹਾਜਰੀ ਲਵਾਈ।

ਇਸ ਮੌਕੇ ਸਾਬਕਾ ਪ੍ਰਧਾਨ ਸz ਦਰਸ਼ਨ ਸਿੰਘ ਕਲਸੀ, ਸz ਜਸਵੰਤ ਸਿੰਘ ਭੁੱਲਰ, ਸz ਅਜੀਤ ਸਿੰਘ ਰਨੌਤਾ, ਸz ਨਿਰਮਲ ਸਿੰਘ ਸਭੱਰਵਾਲ, ਡਾ ਸਤਵਿੰਦਰ ਸਿੰਘ ਭੰਮਰਾ, ਐਮ.ਸੀ. ਸz. ਜਸਬੀਰ ਸਿੰਘ ਮਣਕੂ, ਸਾਬਕਾ ਐੱਮ.ਸੀ. ਸz. ਗੁਰਮੁਖ ਸਿੰਘ ਸੋਹਲ, ਸz. ਕਮਲਜੀਤ ਸਿੰਘ ਰੂਬੀ, ਸz ਪਰਮਜੀਤ ਸਿੰਘ ਕਾਹਲੋ, ਅਕਾਲੀ ਦਲ ਦੇ ਹਲਕਾ ਇੰਚਾਰਜ ਸz ਪਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਸz ਜੋਗਿੰਦਰ ਸਿੰਘ ਸੋਂਧੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਪ੍ਰਬੰਧਕ ਕਮੇਟੀ ਮੈਬਰ ਸz. ਮੇਜਰ ਸਿੰਘ ਭੁੱਲਰ, ਸz. ਬਲਵਿੰਦਰ ਸਿੰਘ ਹੂੰਝਣ, ਸz ਦੀਦਾਰ ਸਿੰਘ ਕਲਸੀ, ਸz. ਮੋਹਨ ਸਿੰਘ ਸਭੱਰਵਾਲ, ਸz. ਹਰਬਿੰਦਰ ਸਿੰਘ ਰਨੌਤਾ, ਸz. ਕੰਵਰਦੀਪ ਸਿੰਘ ਮਣਕੂ, ਸz. ਸੁਰਿੰਦਰ ਸਿੰਘ ਜੰਡੂ, ਸz. ਭੁਪਿੰਦਰ ਸਿੰਘ ਮੁੱਧੜ, ਸz. ਤੇਜਿੰਦਰ ਸਿੰਘ ਸਭੱਰਵਾਲ, ਸz. ਜਸਵਿੰਦਰਪਾਲ ਸਿੰਘ ਭੰਮਰਾ, ਸz. ਕੁਲਵਿੰਦਰ ਸਿੰਘ ਸੋਖੀ, ਸ ਗੁਰਮੱਖ ਸਿੰਘ ਸੋਹਲ, ਸz ਤਰਸੇਮ ਸਿੰਘ ਖੋਖਰ, ਸz ਜਸਪਾਲ ਸਿੰਘ ਵਿਰਕ, ਸz ਸੁਰਜੀਤ ਸਿੰਘ ਮਠਾੜੂ, ਸz ਸੁਖਵਿੰਦਰ ਸਿੰਘ ਠੇਠੀ ਤੋਂ ਇਲਾਵਾ ਇੰਜ: ਪਵਿੱਤਰ ਸਿੰਘ ਵਿਰਦੀ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending