Mohali
ਲਿਟਲ ਸਕਾਲਰਜ਼ ਸਕੂਲ ਵਿਖੇ ਗਾਂਧੀ ਜਯੰਤੀ ਮਨਾਈ
ਖਰੜ, 2 ਅਕਤੂਬਰ (ਸ.ਬ.) ਲਿਟਲ ਸਕਾਲਰਜ਼ ਸਕੂਲ ਸ਼ਿਵਾਲਿਕ ਸਿਟੀ, ਖਰੜ ਵਿਖੇ ਗਾਂਧੀ ਜਯੰਤੀ ਮਨਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰ ਪਿਤਾ ਗਾਂਧੀ ਜੀ ਦੀ ਸੋਚ ਨਾਲ ਮੇਲ ਖਾਂਦਿਆਂ ਸੱਚ ਅਤੇ ਅਹਿੰਸਾ ਥੀਮ ਮਨਾਇਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਹਵਾਲਿਆਂ ਨੂੰ ਉਜਾਗਰ ਕਰਦੇ ਹੋਏ ਛੋਟੇ ਭਾਸ਼ਣ ਦਿੱਤੇ।
ਇਸ ਦੌਰਾਨ ਮਹਾਤਮਾ ਗਾਂਧੀ ਦੀ ਜਯੰਤੀ ਮਨਾਉਣ ਲਈ ਵਿਸ਼ੇਸ਼ ਅਸੈਂਬਲੀਆਂ ਦਾ ਆਯੋਜਨ ਕੀਤਾ। ਸਕੂਲ ਦੀ 5ਵੀਂ ਜਮਾਤ ਦੇ ਵਿਦਿਆਰਥੀ ਕੁਮਾਰ ਦੇਵਾਂਸ਼ ਵੀਰ ਸਿੰਘ ਨੇ ਗਾਂਧੀ ਦੇ ਰੋਲ ਵਿੱਚ ਪੇਸ਼ਕਾਰੀ ਦਿੱਤੀੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਲੋਂ ਗਾਂਧੀ ਜੀ ਦੇ ਬੁਰਾ ਨਾ ਬੋਲੋ, ਬੁਰਾ ਨਾ ਵੇਖੋ ਅਤੇ ਬੁਰਾ ਨਾ ਸੁਣੋ ਦੇ ਸਿਧਾਂਤ ਤੇ ਜ਼ੋਰ ਦਿੱਤਾ।
ਸਕੂਲ ਦੀ ਪ੍ਰਿੰਸੀਪਲ ਆਸ਼ਿਮਾ, ਸਮਾਗਮ ਦੀ ਕੋਆਰਡੀਨੇਟਰ ਆਰਤੀ, ਭਾਵਨਾ ਅਤੇ ਨਵਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਦਾ ਜੀਵਨ ਅਤੇ ਉੱਚੀ ਸੋਚ ਦੇ ਮਿਸਾਲੀ ਗੁਣਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ।
Mohali
ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਤੋਂ ਅੱਕੇ ਕਿਸਾਨਾਂ ਵੱਲੋਂ ਰੋਸ ਧਰਨਾ
ਲਾਂਡਰਾ ਬੰਨੂੜ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਵਿਕ ਚੁੱਕੇ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਕਣਕ ਦੀ ਬਿਜਾਈ ਵਾਸਤੇ ਡੀ ਏ ਪੀ ਖਾਦ ਦੀ ਸਪਲਾਈ ਨਾ ਮਿਲਣ ਤੋਂ ਤੰਗ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਗੋਮਾਜਰਾ ਬੈਰੋਂਪੁਰ ਅਨਾਜ ਮੰਡੀ ਦੇ ਬਾਹਰ ਜਿੱਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ ਗਹੀ ਅਤੇ ਲਾਂਡਰਾ ਬਨੂੜ ਮੁੱਖ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸਿਰਫ ਸਕੂਲ ਬਸਾਂ ਅਤੇ ਐਂਬੂਲੈਂਸਾਂ ਨੂੰ ਹੀ ਲੰਘਣ ਦੀ ਇਜਾਜਤ ਦਿੱਤੀ ਗਈ ਜਦੋਂਕਿ ਬਾਕੀ ਦੀਆਂ ਗੱਡੀਆਂ ਸੜਕ ਤੇ ਹੀ ਫਸੀਆਂ ਰਹੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ ਸੂਬਾ ਸਕੱਤਰ ਰਾਜੇਵਾਲ ਪੰਜਾਬ, ਕਿਰਪਾਲ ਸਿੰਘ ਸਿਆਊ ਜਿਲ੍ਹਾ ਪ੍ਰਧਾਨ, ਰਵਨੀਤ ਸਿੰਘ ਬਰਾੜ ਕਾਦੀਆਂ, ਅੰਗਰੇਜ਼ ਸਿੰਘ ਭਾਦੁੜ ਡਕੌਂਦਾ, ਸੁੱਖ ਗਿੱਲ ਮੋਗਾ ਬੀਕੇਯੂ ਤੁਲੇਵਾਲ, ਦਵਿੰਦਰ ਸਿੰਘ ਦੇਹ ਕਲਾਂ ਬੀ ਕੇ ਯੂ ਲੱਖੋਵਾਲ, ਜਸਪਾਲ ਸਿੰਘ ਨਿਆਮੀਆਂ, ਮਨਜੀਤ ਸਿੰਘ ਤੰਗੋਰੀ, ਅਵੀਕਰਨ ਬਰਨਾਲਾ, ਜੱਥੇਦਾਰ ਬਲਵੀਰ ਸਿੰਘ ਬੈਰੋਪੁਰ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਸਿਆਊ, ਰਣਵੀਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਪੂਨੀਆ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਡਿਆਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ, ਇਕਬਾਲ ਸਿੰਘ ਬੇਰੋਪੁਰ, ਕਾਲਾ ਚਾਹੜ ਅਤੇ ਹੋਰਨਾਂ ਨ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਕਮ ਵਿੱਚ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਈ ਹੈ ਅਤੇ ਕਿਸਾਨਾਂ ਨੂੰ 15 -15 ਦਿਨ ਤਕ ਮੰਡੀਆਂ ਵਿੱਚ ਰਹਿ ਕੇ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪਈ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।
ਉਹਨਾਂ ਕਿਹਾ ਕਿ ਇਸ ਦੌਰਾਨ ਸਰਕਾਰ ਡੀ ਏ ਪੀ ਖਾਦ ਦੀ ਸਪਲਾਈ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਹੋਈ ਹੈ ਜਿਸ ਕਾਰਨ ਅਗਲੀ ਫਸਲ ਦੀ ਬਿਜਾਈ ਦਾ ਕੰਮ ਵੀ ਵਿਚਾਲੇ ਹੀ ਲਮਕ ਰਿਹਾ ਹੈ। ਡੀ ਏ ਪੀ ਖਾਦ ਨਾ ਤਾਂ ਸੁਸਾਇਟੀਆਂ ਵਿੱਚ ਪਹੁੰਚੀ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਤੇ ਦੋਹਰੀ ਮਾਰ ਪੈ ਰਹੀ ਹੈ।
ਇਸ ਮੌਕੇ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੇਕਰ ਸਰਕਾਰ ਵਲੋਂ ਤੁਰੰਤ ਖਰੀਦ ਅਤੇ ਲਿਫਅਿੰਗ ਦੇ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨਾਂ ਵਲੋਂ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।
ਕਿਸਾਨਾਂ ਦੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੁੰ ਰੋਕਣ ਲਈ ਪੁਲੀਸ ਫੋਰਸ ਵੀ ਤੈਨਾਤ ਕੀਤੀ ਗਈ ਸੀ ਅਤੇ ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਫੋਰਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਸੀ।
Mohali
ਸੁਖੋਈ ਉੜਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ. ਡੀ. ਏ. ਦੀ ਮੈਰਿਟ ਸੂਚੀ ਵਿੱਚ ਅੱਵਲ ਰੈਂਕ ਹਾਸਲ ਕੀਤਾ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ. ਪੀ. ਐਸ. ਸੀ. ਵਲੋਂ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਪੰਜਾਬ ਦੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੌਰਾਨ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ. ਯੂ.-30 ਐਮ. ਕੇ. ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ. ਐਸ. ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਿਲ ਕੀਤਾ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ. ਐਸ. ਐਮ.) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ।
Mohali
ਸ਼ਹਿਰ ਵਿੱਚ ਥਾਂ ਥਾਂ ਤੇ ਲੱਗੇ ਹਰੇ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦੀ ਦਿੱਖ ਤੇ ਪੈ ਰਿਹਾ ਹੈ ਮਾੜਾ ਅਸਰ : ਕੁਲਜੀਤ ਸਿੰਘ ਬੇਦੀ
ਡਿਪਟੀ ਮੇਅਰ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਹਰੇ ਕੂੜੇ ਦੇ ਪ੍ਰਬੰਧ ਲਈ ਆਰਜੀ ਜਗ੍ਹਾ ਅਲਾਟ ਕਰਨ ਦੀ ਮੰਗ ਕੀਤੀ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਹਰੇ ਕੂੜੇ ਦੇ ਪ੍ਰਬੰਧ ਵਾਸਤੇ ਆਰਜੀ ਤੌਰ ਤੇ ਜਗ੍ਹਾ ਅਲਾਟ ਕਰਨ ਦੀ ਮੰਗ ਕੀਤੀ ਹੈ।
ਪੱਤਰ ਵਿੱਚ ਸz. ਬੇਦੀ ਨੇ ਕਿਹਾ ਹੈ ਤਿਉਹਾਰਾਂ ਦਾ ਸੀਜ਼ਨ ਹੋਣ ਅਤੇ ਮੌਸਮ ਬਦਲਣ ਕਾਰਨ ਲੋਕਾਂ ਵੱਲੋਂ ਆਪਣੇ ਬਾਗ ਬਗੀਚੀਆਂ ਦੀ ਕਟਾਈ ਕਰਵਾਈ ਜਾ ਰਹੀ ਹੈ ਅਤੇ ਨਗਰ ਨਿਗਮ ਵੱਲੋਂ ਵੀ ਦਰਖਤਾਂ ਦੀ ਛੰਗਾਈ ਕਰਵਾਈ ਜਾ ਰਹੀ। ਇਸੇ ਤਰ੍ਹਾਂ ਵੱਖ-ਵੱਖ ਹਾਊਸਿੰਗ ਸੋਸਾਇਟੀਆਂ ਅਤੇ ਪਾਰਕਾਂ ਵਿੱਚੋਂ ਵੀ ਹਰਾ ਕੂੜਾ ਨਿਕਲਦਾ ਹੈ ਜਿਸ ਦੀ ਸਾਂਭ ਸੰਭਾਲ ਵਾਸਤੇ ਨਗਰ ਨਿਗਮ ਕੋਲ ਕੋਈ ਥਾਂ ਨਹੀਂ ਹੈ।
ਉਹਨਾਂ ਕਿਹਾ ਕਿ ਸ਼ਹਿਰ ਵਿੱਚੋਂ ਰੋਜਾਨਾ ਹਰੇ ਕੂੜੇ ਦੀਆਂ ਇੱਕ ਦਰਜਨ ਤੋਂ ਵੱਧ ਟਰਾਲੀਆਂ ਨਿਕਲਦੀਆਂ ਹਨ ਪਰ ਜਗ੍ਹਾ ਨਾ ਹੋਣ ਕਾਰਨ ਥਾਂ ਥਾਂ ਤੇ ਹਰੇ ਕੂੜੇ ਦੇ ਢੇਰ ਲੱਗ ਗਏ ਹਨ ਜਿਸ ਨਾਲ ਸ਼ਹਿਰ ਦੀ ਦਿੱਖ ਉੱਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਮੁਹਾਲੀ ਦਾ ਡੰਪਿੰਗ ਗਰਾਊਂਡ ਅਦਾਲਤ ਦੀਆਂ ਹਦਾਇਤਾਂ ਤੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਿਆ ਹੈ ਅਤੇ ਗਮਾਡਾ ਨੇ ਮੁਹਾਲੀ ਵਾਸਤੇ ਕੋਈ ਪੱਕਾ ਕੂੜਾ ਦਾਨ ਵੀ ਨਹੀਂ ਦਿੱਤਾ ਹੈ। ਉਹਨਾਂ ਕਿਹਾ ਕਿ ਭਾਵੇਂ ਆਰ ਐਮ ਸੀ ਪੁਆਇੰਟਾਂ ਤੋਂ ਕੂੜਾ ਚੁੱਕਣ ਦਾ ਠੇਕਾ ਹੋ ਗਿਆ ਹੈ ਅਤੇ ਇਹ ਕੰਮ ਛੇਤੀ ਆਰੰਭ ਹੋ ਜਾਵੇਗਾ ਪਰ ਹਰੇ ਕੂੜੇ ਦੀ ਸਾਂਭ ਸੰਭਾਲ ਦਾ ਮੁਹਾਲੀ ਨਗਰ ਨਿਗਮ ਕੋਲ ਕੋਈ ਪ੍ਰਬੰਧ ਨਹੀਂ ਹੈ ਕਿਉਂਕਿ ਇਸ ਲਈ ਕੋਈ ਜਗ੍ਹਾ ਹੀ ਨਹੀਂ ਹੈ।
ਉਹਨਾਂ ਮੁੱਖ ਪ੍ਰਸ਼ਾਸਕ ਤੋਂ ਮੰਗ ਕੀਤੀ ਹੈ ਕਿ ਤਿਉਹਾਰਾਂ ਦੇ ਇਸ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਆਰਜੀ ਤੌਰ ਤੇ ਹਰੇ ਕੂੜੇ ਦੇ ਪ੍ਰਬੰਧ ਲਈ ਜਗ੍ਹਾ ਦਿੱਤੀ ਜਾਵੇ ਤਾਂ ਜੋ ਸ਼ਹਿਰ ਵਿੱਚੋਂ ਹਰਾ ਕੂੜਾ ਚੁੱਕ ਕੇ ਉਥੇ ਸੁੱਟਿਆ ਜਾ ਸਕੇ ਅਤੇ ਸ਼ਹਿਰ ਦੀ ਦਿੱਖ ਉੱਤੇ ਮਾੜਾ ਅਸਰ ਨਾ ਪਵੇ। ਇਸ ਪੱਤਰ ਦੀ ਕਾਪੀ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ।
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International1 month ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International2 months ago
ਚੀਨ ਦੇ ਹੈਨਾਨ ਵਿੱਚ ਚੱਕਰਵਾਤ ਕਾਰਨ 2 ਵਿਅਕਤੀਆਂ ਦੀ ਮੌਤ, 92 ਜ਼ਖਮੀ
-
International2 months ago
ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ
-
National2 months ago
ਰੇਲਵੇ ਟਰੈਕ ਤੇ ਸਿਲੰਡਰ ਰੱਖ ਕੇ ਰੇਲ ਪਲਟਣ ਦੀ ਕੋਸ਼ਿਸ਼
-
Chandigarh2 months ago
10 ਸਤੰਬਰ ਨੂੰ ਮਲੋਟ ਵਿਖੇ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
-
International1 month ago
ਕੋਲੰਬੀਆ ਵਿੱਚ ਮਹਿਸੂਸ ਹੋਏ ਭੂਚਾਲ ਦੇ 2 ਝਟਕੇ