Editorial
ਸਿਰਫ ਆਰਥਿਕ ਤੌਰ ਤੇ ਕਮਜੋਰ ਲੋਕਾਂ ਨੂੰ ਹੀ ਮਿਲੇ ਰਾਖਵੇਂਕਰਨ ਦਾ ਲਾਭ
ਦੇਸ਼ ਨੂੰ ਆਜਾਦੀ ਮਿਲਣ ਤੋਂ ਬਾਅਦ ਸਮਾਜ ਦੇ ਪਿਛੜੇ ਵਰਗਾਂ ਦੀ ਹਾਲਤ ਵਿੱਚ ਲੋੜੀਂਦਾ ਸੁਧਾਰ ਕਰਨ ਅਤੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵਲੋਂ ਰਾਖਵਾਂਕਰਨ ਦੀ ਵਿਵਸਥਾ ਲਾਗੂ ਕੀਤੀ ਗਈ ਸੀ ਜਿਸਦੇ ਤਹਿਤ ਸਮਾਜ ਦੇ ਪਛੜੇ ਵਰਗਾਂ ਅਤੇ ਦਲਿਤ ਵਰਗ ਨੂੰ ਰਾਖਵੇਂਕਰਨ ਦਾ ਫਾਇਦਾ ਦੇ ਕੇ ਉਹਨਾਂ ਨੂੰ ਤਰੱਕੀ ਦੇ ਲੋੜੀਂਦੇ ਮੌਕੇ ਮੁਹਈਆ ਕਰਵਾਉਣ ਦਾ ਅਮਲ ਆਰੰਭਿਆ ਗਿਆ ਸੀ। ਇਹ ਵਿਵਸਥਾ ਹੁਣ ਵੀ ਚਲਦੀ ਆ ਰਹੀ ਹੈ ਪਰੰਤੂ ਸਮੇਂ ਦੇ ਨਾਲ ਨਾਲ ਇਹ ਗੱਲ ਸਾਮ੍ਹਣੇ ਆਉਂਦੀ ਰਹੀ ਹੈ ਕਿ ਰਾਖਵੇਂਕਰਨ ਦੀ ਮੌਜੂਦਾ ਵਿਵਸਥਾ ਆਪਣਾ ਅਸਲ ਮਨੋਰਥ ਹਾਸਿਲ ਨਈਂ ਕਰ ਪਾਈ ਅਤੇ ਆਜਾਦੀ ਦੇ 75 ਸਾਲਾਂ ਬਾਅਦ ਵੀ ਸਮਾਜ ਦੇ ਪਿਛੜੇ ਵਰਗਾਂ ਅਤੇ ਦਲਿਤ ਵਰਗ ਨੂੰ ਇਸਦਾ ਬਣਦਾ ਲਾਭ ਹਾਸਿਲ ਨਹੀਂ ਹੋ ਪਾਇਆ ਹੈ। ਇਸਦਾ ਕਾਰਨ ਇਹ ਹੈ ਕਿ ਇਹ ਵਿਵਸਥਾ ਆਪਣੇ ਸ਼ੁਰੂਆਤੀ ਦੌਰ ਵਿੱਚ ਇਸਦਾ ਫਾਇਦਾ ਲੈਣ ਵਾਲੇ ਪਰਿਵਾਰਾਂ ਤਕ ਹੀ ਸਿਮਟ ਕੇ ਰਹਿ ਗਈ ਅਤੇ ਬਾਕੀ ਲੋਕਾਂ ਦੀ ਹਾਲਾਤ ਵਿੱਚ ਕੋਈ ਖਾਸ ਫਰਕ ਨਹੀਂ ਪਿਆ।
ਸਮੇਂ ਦੇ ਨਾਲ ਸਮਾਜ ਦੇ ਬਾਕੀ ਵਰਗਾਂ ਦੀ ਹਾਲਤ ਵਿੱਚ ਵੀ ਬਦਲਦੀ ਗਈ ਅਤੇ ਇਸ ਦੌਰਾਨ ਜਨਰਲ ਵਰਗ ਨਾਲ ਸੰਬੰਧਿਤ ਲੋਕਾਂ ਦੀ ਆਰਥਿਕ ਸਥਿਤੀ ਕਮਜੋਰ ਹੋ ਜਾਣ ਤੇ ਉਹਨਾਂ ਵਲੋਂ ਵੀ ਰਾਖਵੇਂਕਰਨ ਦੀ ਮੰਗ ਜੋਰ ਫੜਣ ਲੱਗ ਗਈ। ਇਸ ਸੰਬੰਧੀ ਜਨਰਲ ਵਰਗ ਦੀਆਂ ਵੱਖ ਵੱਖ ਜਥੇਬੰਦੀਆਂ (ਖਾਸ ਕਰਕੇ ਸਰਕਾਰੀ ਮੁਲਾਜਮਾਂ ਦੀਆਂ ਯੂਨੀਅਨਾਂ ਤੇ ਫੈਡਰੇਸ਼ਨਾਂ) ਵਲੋਂ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਤੋਂ ਵਾਰ ਵਾਰ ਇਹ ਮੰਗ ਕੀਤੀ ਜਾਂਦੀ ਰਹੀ ਹੈ ਕਿ ਸਰਕਾਰੀ ਨੌਕਰੀਆਂ ਲਈ ਰਾਖਵਾਂਕਰਨ ਜਾਤੀ ਦੀ ਥਾਂ ਆਰਥਿਕ ਆਧਾਰ ਤੇ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਪਿਛੜੇ ਵਰਗਾਂ ਅਤੇ ਦਲਿਤਾਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਆਰਥਿਕ ਤੌਰ ਤੇ ਕਾਫੀ ਜਿਆਦਾ ਮਜਬੂਤ ਅਤੇ ਕਰੋੜਾਂ ਦੀਆਂ ਜਾਇਦਾਦਾਂ ਦੇ ਮਾਲਕ ਹੋਣ ਦੇ ਬਾਵਜੂਦ ਰਾਖਵੇਂਕਰਨ ਦਾ ਲਾਭ ਹਾਸਿਲ ਕਰ ਰਹੇ ਹਨ ਅਤੇ ਦੂਜੇ ਪਾਸੇ ਜਨਰਲ ਵਰਗ ਨਾਲ ਸੰਬੰਧਿਤ ਗਰੀਬ ਲੋਕਾਂ ਨੂੰ ਅਜਿਹੀ ਕੋਈ ਸਹੂਲੀਅਤ ਨਹੀਂ ਮਿਲਦੀ ਜਿਸ ਕਾਰਨ ਉਹਨਾਂ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਰਹਿੰਦੀਆਂ ਹਨ।
ਜਨਰਲ ਵਰਗ ਦੇ ਆਗੂਆਂ ਵਲੋਂ ਹਮੇਸ਼ਾ ਇਹ ਤਰਕ ਦਿੱਤਾ ਜਾਂਦਾ ਰਿਹਾ ਹੈ ਕਿ ਜਾਤ ਆਧਾਰਿਤ ਰਾਖਵਾਂਕਰਨ ਵਿਵਸਥਾ ਲਾਗੂ ਹੋਣ ਕਾਰਨ ਜਿੱਥੇ ਕਮਜੋਰ ਆਰਥਿਕ ਸਥਿਤੀ ਨਾਲ ਸੰਬੰਧ ਰੱਖਦੇ ਜਨਰਲ ਵਰਗ ਦੇ ਯੋਗ ਵਿਅਕਤੀ ਵੀ ਸਰਕਾਰੀ ਸਹੂਲਤਾਂ ਮਿਲਣ ਤੋਂ ਵਾਂਝੇ ਰਹਿ ਜਾਂਦੇ ਹਨ, ਉੱਥੇ ਮਜਬੂਤ ਆਰਥਿਕ ਸਥਿਤੀ ਅਤੇ ਘੱਟ ਯੋਗਤਾ ਵਾਲੇ ਰਾਖਵੀਆਂ ਜਾਤਾਂ ਨਾਲ ਸੰਬੰਧਿਤ ਵਿਅਕਤੀ ਇਹਨਾਂ ਸਹੂਲਤਾਂ ਦਾ ਆਨੰਦ ਲੈਂਦੇ ਹਨ। ਜਿਹਨਾਂ ਵਿਅਕਤੀਆਂ ਨੂੰ ਰਾਖਵਾਂਕਰਨ ਕੋਟੇ ਤਹਿਤ ਸਰਕਾਰੀ ਨੌਕਰੀ ਹਾਸਿਲ ਹੁੰਦੀ ਹੈ ਉਹਨਾਂ ਨੂੰ ਜਨਰਲ ਵਰਗ ਦੀ ਥਾਂ ਰਾਖਵੇਂ ਕੋਟੇ ਰਾਹੀਂ ਤਰੱਕੀ ਵੀ ਛੇਤੀ ਹਾਸਿਲ ਹੁੰਦੀ ਹੈ ਅਤੇ ਆਪਣੀ ਤਰੱਕੀ ਦੀ ਉਡੀਕ ਕਰਦੇ ਜਨਰਲ ਵਰਗ ਦੇ ਕਰਮਚਾਰੀ ਖੁਦ ਨੂੰ ਠੱਗਿਆ ਜਿਹਾ ਮਹਿਸੂਸ ਕਰਦੇ ਹਨ।
ਜਨਰਲ ਵਰਗ ਦੇ ਆਗੂ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਜੇਕਰ ਸਰਕਾਰ ਨੇ ਸਮਾਜ ਦੇ ਕਮਜੋਰ ਵਰਗਾਂ ਨੂੰ ਰਾਖਵਾਂਕਰਨ ਦੇਣਾ ਹੀ ਹੈ ਤਾਂ ਇਹ ਜਾਤੀ ਦੀ ਥਾਂ ਆਰਥਿਕ ਆਧਾਰ ਤੇ ਦਿੱਤਾ ਜਾਣਾ ਚਾਹੀਦਾ ਹੈ ਸਰਕਾਰ ਦੀ ਰਾਖਵੇਂਕਰਨ ਦੀ ਇਹ ਨੀਤੀ ਸਕੂਲਾਂ ਕਾਲਜਾਂ ਵਿੱਚ ਵੀ ਲਾਗੂ ਹੈ ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਦਲਿਤ ਵਰਗ ਦੇ ਬੱਚਿਆਂ ਨੂੰ ਵਜੀਫੇ ਦਿਤੇ ਜਾਂਦੇ ਹਨ, ਜਦੋਂਕਿ ਜਨਰਲ ਵਰਗ ਦੇ (ਗਰੀਬ) ਬੱਚਿਆਂ ਨੂੰ ਇਹ ਵਜੀਫੇ ਨਹੀਂ ਮਿਲਦੇ। ਇਸਨੂੰ ਇੰਝ ਵੀ ਕਿਹਾ ਜਾ ਸਕਦਾ ਹੈ ਕਿ ਬਚਪਣ ਤੋਂ ਹੀ ਰਾਖਵੇਂਕਰਨ ਦੇ ਨਾਮ ਤੇ ਜਿਹੜਾ ਭੇਦਭਾਵ ਸ਼ੁਰੂ ਹੁੰਦਾ ਉਹ ਬਾਅਦ ਵਿੱਚ ਵੀ ਜਾਰੀ ਰਹਿੰਦਾ ਹੈ।
ਇਹਨਾਂ ਹਾਲਾਤਾਂ ਵਿੱਚ ਸੁਧਾਰ ਕਰਨ ਲਈ ਜਰੂਰੀ ਹੈ ਕਿ ਰਾਖਵੇਂਕਰਨ ਦੀ ਮੌਜੂਦਾ ਵਿਵਸਥਾ ਨੂੰ ਜਾਂ ਤਾਂ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇ ਅਤੇ ਜਾਂ ਫਿਰ ਇਸਨੂੰ ਜਾਤੀ ਦੀ ਥਾਂ ਲੋਕਾਂ ਦੀ ਆਰਥਿਕ ਸਥਿਤੀ ਦੇ ਆਧਾਰ ਤੇ ਲਾਗੂ ਕੀਤਾ ਜਾਵੇ। ਜਿਹੜੇ ਵਿਅਕਤੀ ਰਾਖਵੇਂਕਰਨ ਦਾ ਲਾਭ ਲੈ ਕੇ ਸਮਾਜ ਵਿੱਚ ਚੰਗੀ ਪੁਜੀਸ਼ਨ ਹਾਸਿਲ ਕਰ ਚੁੱਕੇ ਹਨ ਉਹਨਾਂ ਨੂੰ ਰਾਖਵੇਂਕਰਨ ਦਾ ਵਾਰ ਵਾਰ ਫਾਇਦਾ ਦੇਣ ਦੀ ਥਾਂ ਲੋੜਵੰਦਾਂ ਤਕ ਇਸਦਾ ਫਾਇਦਾ ਪਹੁੰਚਾਇਆ ਜਾਣਾ ਚਾਹੀਦਾ ਹੈ।
ਸਰਕਾਰ ਨੂੰ ਚਾਹੀਦਾ ਹੈ ਕਿ ਰਾਖਵੇਂਕਰਨ ਦੇ ਲਾਭ ਨੂੰ ਇਸਦੀ ਮੂਲ ਭਾਵਨਾ (ਸਮਾਜ ਦੇ ਕਮਜੋਰ ਤਬਕਿਆਂ ਨੂੰ ਫਾਇਦਾ ਦੇਣ) ਤਕ ਸੀਮਿਤ ਰੱਖਿਆ ਜਾਵੇ ਅਤੇ ਬਿਹਤਰ ਆਰਥਿਕ ਹਾਲਤ ਵਾਲੇ ਵਿਅਕਤੀਆਂ (ਚਾਹੇ ਉਹ ਕਿਸੇ ਵੀ ਜਾਤੀ ਨਾਲ ਸੰਬੰਧ ਰੱਖਦੇ ਹੋਣ) ਨੂੰ ਰਾਖਵੇਂਕਰਨ ਦਾ ਫਾਇਦਾ ਦੇਣ ਦੀ ਥਾਂ ਹੋਰਨਾਂ ਲੋੜਵੰਦਾਂ ਨੂੰ ਇਹ ਫਾਇਦਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਨੂੰ ਇਸਦਾ ਫਾਇਦਾ ਮਿਲ ਸਕੇ।
Editorial
ਪ੍ਰਦੂਸ਼ਨ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਦੀ ਲੋੜ
ਤਿੰਨ ਦਹਾਕੇ ਪਹਿਲਾਂ ਤਕ ਸਾਡੇ ਸ਼ਹਿਰ ਨੂੰ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਸਭ ਤੋਂ ਵੱਧ ਸਾਫ ਸੁਥਰੇ ਵਾਤਾਵਰਨ ਵਾਲੇ ਸ਼ਹਿਰਾਂ ਵਿੱਚ ਗਿਣਿਆ ਜਾਂਦਾ ਸੀ ਅਤੇ ਉਸ ਵੇਲੇ ਹਰ ਪਾਸੇ ਛਾਈ ਹਰਿਆਲੀ, ਸਾਫ ਸੁਥਰੀ ਹਵਾ ਅਤੇ ਪਾਣੀ ਕਾਰਨ ਹਰ ਵਿਅਕਤੀ ਇੱਥੇ ਆਪਣਾ ਪੱਕਾ ਟਿਕਾਣਾ ਕਰਨ ਦਾ ਚਾਹਵਾਨ ਹੁੰਦਾ ਸੀ। ਉਸ ਦੌਰਾਨ ਦੁਨੀਆ ਦੇ ਹਰ ਕੋਨੇ ਵਿੱਚ ਵਸੇ ਪੰਜਾਬੀ ਸਾਡੇ ਸ਼ਹਿਰ ਵਿੱਚ ਆਪਣਾ ਇੱਕ ਅਦਦ ਘਰ ਬਣਾਉਣ ਦਾ ਸੁਫਨਾ ਵੇਖਿਆ ਕਰਦੇ ਸੀ ਤਾਂ ਜੋ ਉਹ ਜਦੋਂ ਵੀ ਪੰਜਾਬ ਆਉਣ, ਇੱਥੋਂ ਦੇ ਸਾਫ ਸੁਥਰੇ ਵਾਤਾਵਰਨ ਦਾ ਲਾਹਾ ਲੈ ਸਕਣ।
ਪਰੰਤੂ ਸਮੇਂ ਦੇ ਨਾਲ ਨਾਲ ਵਿਕਾਸ ਦੀ ਦੌੜ ਵਿੱਚ ਉਲਝਿਆ ਸਾਡਾ ਸ਼ਹਿਰ ਹੁਣ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਚੁੱਕਿਆ ਹੈ ਅਤੇ ਇਸ ਨਾਲ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਸ਼ਹਿਰ ਦੇ ਵਿਕਾਸ ਦੇ ਨਾਮ ਤੇ ਚਲੀ ਇਸ ਅੰਨ੍ਹੀ ਦੌੜ ਦੀ ਸਾਡੇ ਸ਼ਹਿਰ ਨੇ ਕਿੰਨੀ ਭਾਰੀ ਕੀਮਤ ਅਦਾ ਕੀਤੀ ਹੈ। ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਰਿਹਾ ਹੈ ਅਤੇ ਪ੍ਰਦੂਸ਼ਨ ਦਾ ਇਹ ਜ਼ਹਿਰ ਹੌਲੀ-ਹੌਲੀ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ।
ਸ਼ਹਿਰ ਵਿੱਚ ਸਫਾਈ ਦਾ ਕੰਮ ਕਰਨ ਵਾਲੇ ਵਿਅਕਤੀਆਂ ਵਲੋਂ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀ ਕਾਰਵਾਈ ਹੋਵੇ ਜਾਂ ਸ਼ਹਿਰ ਵਿੱਚ ਚਲਦੇ ਵਾਹਨਾਂ ਅਤੇ ਇੱਥੇ ਲੱਗੀਆਂ ਫੈਕਟ੍ਰੀਆਂ ਦੀਆਂ ਚਿਮਨੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ, ਇਹ ਸਾਰੇ ਮਿਲ ਕੇ ਸ਼ਹਿਰ ਦੇ ਵਾਤਾਵਰਣ ਵਿੱਚ ਜਿਹੜਾ ਜ਼ਹਿਰ ਘੋਲਦੇ ਹਨ ਉਸਦਾ ਸਿੱਧਾ ਨੁਕਸਾਨ ਆਮ ਲੋਕਾਂ ਦੀ ਸਿਹਤ ਤੇ ਹੀ ਹੁੰਦਾ ਹੈ। ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਕੁੱਝ ਵੱਡੀਆਂ ਕੰਪਨੀਆਂ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਵਾਤਾਵਰਨ ਵਿੱਚ ਆਪਣਾ ਜ਼ਹਿਰੀਲਾ ਧੂੰਆਂ ਛੱਡਦੀਆਂ ਆ ਰਹੀਆਂ ਹਨ ਅਤੇ ਇਹਨਾਂ ਫੈਕਟ੍ਰੀਆਂ ਦੀ ਇਹ ਕਾਰਵਾਈ ਸ਼ਹਿਰ ਅਤੇ ਇਸਦੇ ਆਸਪਾਸ ਦੇ ਲੰਮੇ ਚੌੜੇ ਖੇਤਰ ਦੇ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰਦੀ ਹੈ।
ਸ਼ਹਿਰ ਦੇ ਵਾਤਾਵਰਣ ਦੇ ਲਗਾਤਾਰ ਗੰਧਲੇ ਹੋਣ ਦਾ ਹੀ ਅਸਰ ਹੈ ਕਿ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿੱਚ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਰਹੀ ਹੈ। ਹਾਲਾਤ ਇਹ ਹਨ ਕਿ ਸ਼ਹਿਰ ਦੇ ਵਸਨੀਕ ਵਾਤਾਵਰਣ ਵਿੱਚ ਲਗਾਤਾਰ ਵੱਧਦੇ ਜਾ ਰਹੇ ਇਸ ਪ੍ਰਦੂਸ਼ਨ ਦੇ ਜ਼ਹਿਰ ਦੇ ਸ਼ਿਕਾਰ ਹੋ ਰਹੇ ਹਨ ਅਤੇ ਸ਼ਹਿਰ ਵਿੱਚ ਸਾਹ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤ੍ਰਾਸਦੀ ਇਹ ਹੈ ਕਿ ਇਸ ਸਭ ਦੇ ਬਾਵਜੂਦ ਸੂਬੇ ਦੇ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਵਾਤਾਵਰਣ ਦੇ ਗੰਧਲਾ ਹੋਣ ਤੇ ਕਾਬੂ ਕਰਨ ਅਤੇ ਇਸ ਵਿੱਚ ਸੁਧਾਰ ਕਰਨ ਲਈ ਸਿਵਾਏ ਕਾਗਜ਼ੀ ਕਾਰਵਾਈ ਦੇ ਕੁੱਝ ਵੀ ਨਹੀਂ ਕੀਤਾ ਜਾਂਦਾ ਅਤੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਵਿੱਚ ਇਹ ਵਿਭਾਗ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।
ਸ਼ਹਿਰ ਦੇ ਵਾਤਾਵਰਨ ਵਿੱਚ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਜ਼ਰੂਰੀ ਹੈ ਕਿ ਸ਼ਹਿਰਵਾਸੀ ਇਸ ਵਾਸਤੇ ਨਾ ਸਿਰਫ ਖੁਦ ਲਾਮਬੰਦ ਹੋਣ ਬਲਕਿ ਇਕੱਠੇ ਹੋ ਕੇ ਸਰਕਾਰ ਨੂੰ ਮਜ਼ਬੂਰ ਕਰਨ ਕਿ ਉਹ ਸ਼ਹਿਰ ਦੇ ਬੁਰੀ ਤਰ੍ਹਾਂ ਗੰਧਲੇ ਹੁੰਦੇ ਜਾ ਰਹੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ। ਇਸ ਸੰਬੰਧੀ ਵਾਤਾਵਰਣ ਦੀ ਸਾਂਭ ਸੰਭਾਲ ਦਾ ਕੰਮ ਕਰਨ ਵਾਲੀਆਂ ਸੰਸਥਾਵਾਂ ਵਲੋਂ ਸਮੇਂ ਸਮੇਂ ਤੇ ਸ਼ਹਿਰ ਦੇ ਵਾਤਾਵਰਣ ਵਿੱਚ ਘੁਲਦੇ ਜਾ ਰਹੇ ਜ਼ਹਿਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਵੀ ਪਾਇਆ ਜਾਂਦਾ ਹੈ ਪਰੰਤੂ ਪ੍ਰਦੂਸ਼ਣ ਦੇ ਵੱਧਦੇ ਪੱਧਰ ਨੂੰ ਮੁੱਖ ਰੱਖਦਿਆਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ।
ਵਾਤਾਵਰਨ ਵਿੱਚ ਲਗਾਤਾਰ ਵੱਧਦੇ ਪ੍ਰਦੂਸ਼ਣ ਦੀ ਇਹ ਸਮੱਸਿਆ ਬਹੁਤ ਹੀ ਗੰਭੀਰ ਹੈ ਅਤੇ ਇਸਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਇਸ ਸੰਬੰਧੀ ਇਮਾਨਦਾਰੀ ਨਾਲ ਕਦਮ ਚੁੱਕੇ ਜਾਣ। ਜੇਕਰ ਸਰਕਾਰ ਅਜਿਹਾ ਕਰੇ ਤਾਂ ਨਾ ਸਿਰਫ ਪ੍ਰਦੂਸ਼ਨ ਵਿੱਚ ਹੋਣ ਵਾਲੇ ਵਾਧੇ ਤੇ ਕਾਬੂ ਕੀਤਾ ਜਾ ਸਕਦਾ ਹੈ ਬਲਕਿ ਇਸਦਾ ਪੱਧਰ ਘੱਟ ਕਰਕੇ ਸਾਡੇ ਸ਼ਹਿਰ ਨੂੰ ਮੁੜ ਪ੍ਰਦੂਸ਼ਨ ਮੁਕਤ ਸ਼ਹਿਰਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਸਕਦਾ ਹੈ। ਇਸ ਲਈ ਹਵਾ ਦੇ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਜਨਤਕ ਥਾਵਾਂ ਤੇ ਜੱਥੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਇਸ ਸੰਬੰਧੀ ਸ਼ਹਿਰਵਾਸੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਖੁਦ ਵੀ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਅੱਗੇ ਆਉਣ ਅਤੇ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਮਿਲ ਕੇ ਕੰਮ ਕਰਨ ਤਾਂ ਜੋ ਵਾਤਾਵਰਨ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।
Editorial
ਮਨੁੱਖੀ ਗਲਤੀਆਂ ਅਤੇ ਅਣਗਹਿਲੀਆਂ ਕਾਰਨ ਲਗਾਤਾਰ ਵੱਧ ਰਹੇ ਹਨ ਸੜਕ ਹਾਦਸੇ
ਅੱਜਕੱਲ ਸੜਕਾਂ ਤੇ ਜਿਸ ਪਾਸੇ ਵੀ ਵੇਖੋ ਭੀੜ ਭੜੱਕਾ ਹੀ ਨਜਰ ਆਉਂਦਾ ਹੈ ਅਤੇ ਸੜਕਾਂ ਉੱਪਰ ਲਗਾਤਾਰ ਵੱਧਦੇ ਭੀੜ ਭੜੱਕੇ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਵੀ ਕਾਫੀ ਵੱਧ ਗਈ ਹੈ। ਹਾਲਾਂਕਿ ਲਗਾਤਾਰ ਵੱਧਦੀ ਸੜਕ ਹਾਦਸਿਆਂ ਦੀ ਇਸ ਗਿਣਤੀ ਲਈ ਸੜਕਾਂ ਤੇ ਵੱਧਦੀ ਭੀੜ ਦੇ ਨਾਲ ਨਾਲ ਵਾਹਨ ਚਾਲਕਾਂ ਵਲੋਂ ਵਰਤੀ ਜਾਂਦੀ ਅਣਗਹਿਲੀ ਅਤੇ ਮਨੁੱਖੀ ਗਲਤੀਆਂ ਨੂੰ ਵੱਧਰੇ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ ਅਤੇ ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ਵਿੱਚ ਲੋਕਾਂ ਦੇ ਵਾਹਨ ਆਪਸ ਵਿੱਚ ਹੀ ਟਕਰਾ ਜਾਂਦੇ ਹਨ ਜਿਸ ਕਾਰਨ ਵਾਪਰਨ ਵਾਲੇ ਹਾਦਸਿਆਂ ਵਿੱਚ ਜਾਨ ਮਾਲ ਦਾ ਭਾਰੀ ਨੁਕਸਾਨ ਹੁੰਦਾ ਹੈ।
ਸਾਡੇ ੪ਹਿਰ ਦੇ ਹਾਲਾਤ ਵੀ ਅਜਿਹੇ ਹੀ ਹੋ ਗਏ ਹਨ ਅਤੇ ੪ਹਿਰ ਦੀਆਂ ਸੜਕਾਂ ਉਪਰ ਵਾਹਨਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਅਕਸਰ ਸੜਕ ਜਾਮ ਦੀ ਹਾਲਤ ਬਣ ਜਾਂਦੀ ਹੈ। ਇਸ ਦੌਰਾਨ ਸੜਕਾਂ ਦੇ ਕਿਨਾਰੇ ਖੜੇ ਵਾਹਨ ਵੀ ਆਵਾਜਾਈ ਵਿੱਚ ਰੁਕਾਵਟ ਪਾਉਂਦੇ ਹਨ। ਇਸ ਭੀੜ ਭੜੱਕੇ ਦੌਰਾਨ ਜਦੋਂ ਵਾਹਨ ਚਾਲਕ ਇਕ ਦੂਜੇ ਤੋਂ ਅੱਗੇ ਨਿਕਲਣ ਦਾ ਯਤਨ ਕਰਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ ਅਤੇ ਲਗਾਤਾਰ ਵੱਧਦੇ ਇਹਨਾਂ ਸੜਕ ਹਾਦਸਿਆਂ ਲਈ ਮਨੁਖੀ ਗਲਤੀਆਂ ਅਤੇ ਅਣਗਹਿਲੀਆਂ ਨੂੰ ਹੀ ਸਭ ਤੋਂ ਵੱਧ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ।
ਸਾਡੇ ੪ਹਿਰ ਦੇ ਹਾਲਾਤ ਤਾਂ ਇਹ ਹਨ ਕਿ ਇੱਥੇ ਜਿਆਦਾਤਰ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਮਜਬੂਰੀ ਵਿੱਚ (ਸਾਮ੍ਹਣੇ ਖੜ੍ਹੇ ਟ੍ਰੈਫਿਕ ਪੁਲੀਸ ਕਰਮਚਾਰੀ ਨੂੰ ਵੇਖ ਕੇ) ਹੀ ਕਰਦੇ ਹਨ। ਉਂਝ ਅਜਿਹੇ ਵਾਹਨ ਚਾਲਕ ਹਰ ੪ਹਿਰ ਵਿੱਚ ਦਿਖ ਜਾਂਦੇ ਹਨ ਜਿਹੜੇ ਲਾਲ ਬੱਤੀ ਦੀ ਆਮ ਉਲੰਘਣਾ ਕਰਦੇ ਹਨ। ਅਜਿਹੀ ਹਾਲਤ ਵਿੱਚ ਜੇਕਰ ਸਾਮ੍ਹਣੇ ਤੋਂ ਕੋਈ ਵਾਹਨ ਤੇਜੀ ਨਾਲ ਲੰਘ ਰਿਹਾ ਹੋਵੇ ਤਾਂ ਹਾਦਸਾ ਹੋਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਕਈ ਵਾਹਨ ਚਾਲਕ ਅਜਿਹੇ ਵੀ ਹੁੰਦੇ ਹਨ ਜਿਹੜੇ ਆੜੇ ਟੇਢੇ ਢੰਗ ਨਾਲ ਗੱਡੀਆਂ ਚਲਾਉਂਦੇ ਹਨ ਅਤੇ ਕਈ ਤਾਂ ਅਜਿਹੇ ਹਨ ਜਿਹੜੇ ਸੜਕ ਤੇ ਵਾਹਨ ਚਲਾਉਂਦੇ ਸਮੇਂ ਕਈ ਤਰ੍ਹਾਂ ਦੇ ਕਰਤੱਬ ਦਿਖਾਉਂਦੇ ਹਨ ਅਤੇ ਹਾਦਸਿਆਂ ਦਾ ਕਾਰਨ ਬਣਦੇ ਹਨ।
ਅਜਿਹਾ ਵੀ ਆਮ ਵੇਖਣ ਵਿੱਚ ਆਉਂਦਾ ਹੈ ਕਿ ਵਾਹਨ ਚਾਲਕ ਆਪਣੇ ਵਾਹਨ ਮਿਥੀ ਰਫਤਾਰ ਤੋਂ ਬਹੁਤ ਜਿਆਦਾ ਤੇਜ ਚਲਾਉਂਦੇ ਹਨ ਅਤੇ ਜਦੋਂ ਭੀੜ ਭੜੱਕੇ ਕਾਰਨ ਕੋਈ ਹੋਰ ਵਾਹਨ ਉਹਨਾਂ ਦੇ ਸਾਮਣੇ ਆ ਜਾਂਦਾ ਹੈ ਤਾਂ ਉਹਨਾਂ ਲਈ ਆਪਣੇ ਵਾਹਨ ਨੂੰ ਕਾਬੂ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਸੜਕਾਂ ਨੂੰ ਮਿਲਦੀਆਂ ਲਿੰਕ ਸੜਕਾਂ ਤੇ ਆਉਣ ਵਾਲੇ ਵਾਹਨਾਂ ਦੇ ਚਾਲਕ ਵੀ ਆਸੇ ਪਾਸੇ ਵੇਖਣ ਦੀ ਥਾਂ ਪੂਰੀ ਤੇਜ ਰਫਤਾਰ ਨਾਲ ਇਕ ਦਮ ਮੁੱਖ ਸੜਕ ਤੇ ਆ ਜਾਂਦੇ ਹਨ ਅਤੇ ਅਕਸਰ ਸੜਕ ਹਾਦਅਿਾ ਦਾ ਕਾਰਨ ਬਣਦੇ ਹਨ।
ਇਸ ਤੋਂ ਇਲਾਵਾ ਤੂੜੀ, ਪਰਾਲੀ ਅਤੇ ਹੋਰ ਘਾਹ ਫੂਸ ਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਅਤੇ ਓਵਰਲੋਡ ਟਰੱਕਾਂ ਕਾਰਨ ਵੀ ਸੜਕ ਹਾਦਸੇ ਸੜਕ ਹਾਦਸੇ ਵਾਪਰਦੇ ਹਨ। ਹੈਰਾਨੀ ਦੀ ਗੱਲ ਹੈ ਕਿ ਆਮ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਮਾੜੀ ਜਿਹੀ ਵੀ ਉਲੰਘਣਾ ਕੀਤੇ ਜਾਣ ਤੇ ਉਹਨਾਂ ਦੇ ਚਾਲਾਨ ਕਰਨ ਵਾਲੀ ਟ੍ਰੈਫਿਕ ਪੁਲੀਸ ਵਲੋਂ ਪਰਾਲੀ, ਤੂੜੀ, ਰੇਤਾ, ਬਜਰੀ, ਇੱਟਾ ਅਤੇ ਅਜਿਹੇ ਹੋਰ ਸਾਮਾਨ ਨਾਲ ਲੱਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ। ਇਹਨਾਂ ਟ੍ਰੈਕਟਰਾਂ ਦੇ ਚਾਲਕ ਆਪਣੇ ਵਾਹਨਾਂ ਵਿੱਚ ਬਹੁਤ ਉੱਚੀ ਆਵਾਜ ਵਿੱਚ ਗਾਣੇ ਵੀ ਵਜਾਉਂਦੇ ਹਨ ਅਤੇ ਮਸਤ ਹੋ ਕੇ ਵਾਹਨ ਚਲਾਉਣ ਦੌਰਾਨ ਉਹਨਾਂ ਨੂੰ ਸੜਕ ਤੇ ਆ ਰਹੇ ਹੋਰਨਾਂ ਵਾਹਨਾਂ ਦੇ ਹਾਰਨ ਤਕ ਸੁਣਾਈ ਨਹੀਂ ਦਿੰਦੇ, ਜਿਸ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਹਨ।
ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸੜਕਾਂ ਤੇ ਵੱਧਦੇ ਭੀੜ ਭੜੱਕੇ ਅਤੇ ਵਾਹਨਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਕੋਈ ਮਾੜੀ ਜਿਹੀ ਅਣਗਹਿਲੀ (ਜਾਂ ਗਲਤੀ) ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਪਰੰਤੂ ਇਸਦੇ ਬਾਵਜੂਦ ਤੇਜ ਰਫਤਾਰ ਵਿੱਚ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਹੋੜ ਵਿਚ ਅਕਸਰ ਵਾਹਨ ਚਾਲਕ ਆਪਣੇ ਵਾਹਨ ਦਾ ਕੰਟਰੋਲ ਗਵਾ ਲੈਂਦੇ ਹਨ। ਇਹ ਅਣਗਹਿਲੀ ਇਹਨਾਂ ਵਾਹਨ ਚਾਲਕਾਂ ਦੇ ਖੁਦ ਲਈ ਤਾਂ ਖਤਰੇ ਦਾ ਕਾਰਨ ਬਣਦੀ ਹੀ ਹੈ ਹੋਰਨਾਂ ਲੋਕਾਂ ਲਈ ਵੀ ਖਤਰਾ ਬਣਦੀ ਹੈ ਅਤੇ ਜਦੋਂ ਤਕ ਲੋਕ ਖੁਦ ਉੱਪਰ ਸਵੈ ਅਨੁ੪ਾ੪ਨ ਲਾਗੂ ਨਹੀਂ ਕਰਣਗੇ ਅਤੇ ਸੜਕੇ ਤੇ ਵਾਹਨ ਚਲਾਉਣ ਵੇਲੇ ਪੂਰੀ ਸਾਵਧਾਨੀ ਨਹੀਂ ਵਰਤਣਗੇ, ਤੇਜੀ ਨਾਲ ਵੱਧਦੇ ਇਹਨਾਂ ਸੜਕ ਹਾਦਸਿਆਂ ਤੇ ਕਾਬੂ ਨਹੀਂ ਕੀਤਾ ਜਾ ਸਕਦਾ।
ਇਸ ਵਾਸਤੇ ਜਿੱਥੇ ਟ੍ਰੈਫਿਕ ਪੁਲੀਸ ਵਲੋਂ ਸਖਤੀ ਕਰਕੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਜਾਣਾ ਚਾਹੀਦਾ ਹੈ ਉੱਥੇ ਆਮ ਲੋਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਵੀ ਕੀਤਾ ਜਾਣਾ ਚਾਹੀਦਾ ਹੈ। ਮਨੁੱਖੀ ਗਲਤੀਆਂ ਅਤੇ ਅਣਗਹਿਲੀਆਂ ਤੇ ਕਾਬੂ ਕਰਕੇ ਇਹਨਾਂ ਸੜਕ ਹਾਦਸਿਆਂ ਤੇ ਕਾਫੀ ਹੱਦ ਤਕ ਕਾਬੂ ਕੀਤਾ ਜਾ ਸਕਦਾ ਹੈ ਅਤੇ ਸਰਕਾਰਾਂ ਵਲੋਂ ਇਸ ਪੱਖੋਂ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
Editorial
ਵਾਰ ਵਾਰ ਚੋਣਾਂ ਆਉਣ ਕਾਰਨ ਅੱਕੇ ਜਿਹੇ ਮਹਿਸੂਸ ਕਰ ਰਹੇ ਹਨ ਲੋਕ
ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ਦੀ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਸਰਗਰਮੀਆਂ ਜੋਰ ਫੜ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਹਲਕੇ ਤੋਂ ਐਲਾਨੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਭਾਵੇਂ ਕੁਝ ਆਪ ਆਗੂਆਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਚਾਰ ੭ਿਮਨੀ ਚੋਣਾਂ ਸਬੰਧੀ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ੭ਿਮਨੀ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਹੋ ਗਈ ਹੈ। ਇੱਥੇ ੭ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀ ੭ਿਮਨੀ ਚੋਣ ਲਈ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐਸਸੀ) ਤੋਂ ਇ੪ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ੯ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਵਿਰੋਧੀ ਪਾਰਟੀਆਂ ਦੇ ਆਗੂੁਆਂ ਵੱਲੋਂ ਹਾਲਾਂਕਿ ਆਪ ਉਮੀਦਵਾਰਾਂ ਦੀ ਇਹ ਕਹਿ ਕੇ ਨਿਖੇਧੀ ਕੀਤੀ ਜਾ ਰਹੀ ਹੈ ਕਿ ਆਪ ਵੱਲੋਂ ਇਹਨਾਂ ਚਾਰ ਸੀਟਾਂ ਦੀ ੭ਿਮਨੀ ਚੋਣ ਦੌਰਾਨ ਕਿਸੇ ਵੀ ਮਹਿਲਾ ੯ ਉਮੀਦਵਾਰ ਨਹੀਂ ਬਣਾਇਆ ਗਿਆ, ਜਿਸ ਦੇ ਜਵਾਬ ਵਿੱਚ ਆਪ ਆਗੂੁ ਕਹਿ ਰਹੇ ਹਨ ਕਿ ਵਿਰੋਧੀ ਪਾਰਟੀਆਂ ਕੋਲ ਕਹਿਣ ੯ ਕੁਝ ਨਹੀਂ ਹੈ ਅਤੇ ਉਹਨਾਂ ਦਾ ਸਾਰਾ ਜੋਰ ਆਮ ਆਦਮੀ ਪਾਰਟੀ ਦੀ ਨਿਖੇਧੀ ਕਰਨ ਤੇ ਲੱਗਿਆ ਹੋਇਆ ਹੈ।
ਆਮ ਆਦਮੀ ਪਾਰਟੀ ਵੱਲੋਂ ੭ਿਮਣੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੋਰਨਾਂ ਸਿਆਸੀ ਪਾਰਟੀਆਂ ਵਿੱਚ ਵੀ ਉਮੀਦਵਾਰਾਂ ਦਾ ਐਲਾਨ ਕਰਨ ਲਈ ਦੌੜ ਭੱਜ ੪ੁਰੂ ਹੋ ਗਈ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵਿੱਚ ਵੀ ਇਕ ਇਕ ਹਲਕੇ ਤੋਂ ਪਾਰਟੀ ਟਿਕਟ ਲੈਣ ਲਈ ਕਈ ਕਈ ਆਗੂ ਸਰਗਰਮ ਹਨ ਜਿਸ ਕਰਕੇ ਸਿਆਸੀ ਪਾਰਟੀਆਂ ਵੀ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਉਲਝਣ ਵਿੱਚ ਹਨ। ਉਹਨਾਂ ਨੂੰ ਪਤਾ ਹੈ ਕਿ ਇੱਕ ਆਗੂ ੯ ਟਿਕਟ ਦੇਣ ਦਾ ਐਲਾਨ ਕਰਨ ਤੇ ਦੂਜੇ ਆਗੂ ਨਾਰਾ੭ ਹੋ ਜਾਣੇ ਹਨ ਅਤੇ ਇਸ ਕਰਕੇ ਸਿਆਸੀ ਪਾਰਟੀਆਂ ਬਹੁਤ ਸੰਭਲ ਸੰਭਲ ਕੇ ਚੱਲ ਰਹੀਆਂ ਹਨ ਅਤੇ ਸਾਰੇ ਆਗੂਆਂ ਨੂੰ ਭਰੋਸੇ ਵਿੱਚ ਲੈ ਕੇ ਅਤੇ ਉਹਨਾਂ ਦੀ ਸਹਿਮਤੀ ਨਾਲ ਹੀ ਉਮੀਦਵਾਰਾਂ ਦਾ ਐਲਾਨ ਕਰਨਾ ਚਾਹੁੰਦੀਆਂ ਹਨ।
ਇਸ ਦੌਰਾਨ ੭ਿਮਨੀ ਚੋਣਾਂ ਲਈ ਸਰਗਰਮੀਆਂ ਭਾਵੇਂ ਤੇ੭ ਹੋ ਗਈਆਂ ਹਨ ਪਰੰਤੂ ਦੂਜੇ ਪਾਸੇ ਵਾਰ ਵਾਰ ਚੋਣਾਂ ਆਉਣ ਕਾਰਨ ਪੰਜਾਬ ਦੇ ਲੋਕ ਅੱਕੇ ਜਿਹੇ ਮਹਿਸੂਸ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਪੰਚਾਇਤੀ ਚੋਣਾਂ ਕਾਰਨ ਕਈ ਦਿਨ ਲਗਾਤਾਰ ਵੋਟਾਂ ਦਾ ਰੌਲਾ ਪੈਂਦਾ ਰਿਹਾ ਅਤੇ ਹੁਣ ਪੰਚਾਇਤੀ ਚੋਣਾਂ ਖਤਮ ਹੋਣ ਸਾਰ ਹੀ ੭ਿਮਨੀ ਚੋਣਾਂ ਲਈ ਸਰਗਰਮੀਆਂ ੪ੁਰੂ ਹੋ ਗਈਆਂ ਹਨ। ਇਸਦੇ ਨਾਲ ਹੀ ਪੰਜਾਬ ਦੇ ਕਈ ਵੱਡੇ ੪ਹਿਰਾਂ ਵਿੱਚ ਨਗਰ ਨਿਗਮ ਚੋਣਾਂ ਲਈ ਵੀ ਸਰਗਰਮੀਆਂ ੪ੁਰੂ ਹੋ ਗਈਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਦੋ ਵੇਲੇ ਦੀ ਰੋਟੀ ਦਾ ਜੁਗਾੜ ਕਰਨ ਲਈ ਉਹਨਾਂ ੯ ਹੱਡ ਭੰਨ ਕੇ ਮਿਹਨਤ ਕਰਨੀ ਪੈਂਦੀ ਹੈ ਜਿਸ ਕਰਕੇ ਸਿਆਸਤ ਵਿੱਚ ਹਿੱਸਾ ਲੈਣ ਲਈ ਉਹਨਾਂ ਕੋਲ ਸਮਾਂ ਨਹੀਂ ਬਚਦਾ ਅਤੇ ਵਾਰ ਵਾਰ ਦੀਆਂ ਚੋਣਾਂ ਕਾਰਨ ਉਹਨਾਂ ਦਾ ਚੋਣ ਸਰਗਰਮੀਆਂ ਤੋਂ ਮੋਹ ਮੱਠਾ ਪੈਂਦਾ ਜਾ ਰਿਹਾ ਹੈ।
-
International2 months ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
National2 months ago
ਉਸਾਰੀ ਅਧੀਨ ਮੰਦਰ ਦੀ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ
-
International1 month ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
National2 months ago
ਆਪ ਵਿਧਾਇਕ ਅਮਾਨਤੁੱਲਾ ਨੂੰ 4 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜਿਆ
-
Chandigarh2 months ago
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਹੋਇਆ ਜ਼ੋਰਦਾਰ ਹੰਗਾਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ
-
International2 months ago
ਸੜਕ ਤੋਂ ਮਿਲੀ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਲਾਸ਼