Mohali
ਸੀਟੂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ਵਿੱਚ ਧਰਨਾ 2 ਨੂੰ
ਐਸ ਏ ਐਸ ਨਗਰ, 27 ਜੂਨ (ਸ.ਬ.) ਸੀਟੂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ਵਿੱਚ 2 ਜੁਲਾਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪਰੈਸ ਸਕੱਤਰ ਸz. ਤੇਜਿੰਦਰ ਸਿੰਘ ਨੇ ਦੱਸਿਆ ਕਿ ਸੈਂਟਰ ਆਫ ਟ੍ਰੇਡ ਯੂਨੀਅਨ ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਅਤੇ ਜਨਰਲ ਸਕੱਤਰ ਚੰਦਰ ਸ਼ੇਖਰ ਦੀ ਅਗਵਾਈ ਹੇਠ ਦਿੱਤੇ ਜਾਣ ਵਾਲੇ ਇਸ ਧਰਨੇ ਡੇਲੀਵੇਜ ਕਰਮਚਾਰੀ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸੰਬੰਧੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਡੇਲੀਵੇਜ ਕਰਮਚਾਰੀਆਂ ਦੀ ਹਮਾਇਤ ਵਿੱਚ ਦਿੱਤੇ ਜਾ ਰਹੇ ਇਸ ਧਰਨੇ ਵਿੱਚ ਪੰਜਾਬ ਭਰ ਤੋਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਆਪਣੀ ਹਾਜਰੀ ਲਵਾਉਣਗੇ, ਜਿਹਨਾਂ ਵਿੱਚ ਆਸ਼ਾ ਵਰਕਰ ਯੂਨੀਅਨ ਸੀਟੂ, ਆਗਨਵਾੜੀ ਵਰਕਰ ਸੀਟੂ, ਪੀ ਐਸ ਆਈ ਈ ਸੀ ਯੂਨੀਅਨ ਸੀਟੂ, ਭਾਰਤ ਨਿਰਮਾਣ ਮਜਦੂਰ ਮਿਸਤਰੀ ਯੂਨੀਅਨ, ਪੰਜਾਬ (ਸੀਟੂ) ਪੀ ਐਸ ਆਈ ਈ ਸੀ ਰਿਟਾਇਰ ਯੂਨੀਅਨ ਸੀਟੂ, ਮਨਰੇਗਾ ਮਜਦੂਰ ਯੂਨੀਅਨ ਪੰਜਾਬ, ਪੀ ਆਰ ਟੀ ਸੀ ਯੂਨੀਅਨ, ਲਾਲ ਝੰਡਾ, ਪੇਂਡੂ ਚੌਕੀਂਦਾਰ ਯੂਨੀਅਨ ਪੰਜਾਬ, ਟੋਲ ਪਲਾਜਾ ਵਰਕਰ ਯੂਨੀਅਨ, ਪਨਬੱਸ ਕੰਟਰੈਕਟ ਕਰਮਚਾਰੀ ਯੂਨੀਅਨ, ਸਫਾਈ ਕਰਮਚਾਰੀ ਯੂਨੀਅਨ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਬੋਰਡ ਕਾਰਪੋਰੇਸ਼ਨ ਕਰਮਚਾਰੀ ਮਹਾਂ ਸੰਘ ਚੰਡੀਗੜ੍ਹ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਨਵਪ੍ਰੀਤ ਸਿੰਘ, ਭਗਵੰਤ ਸਿੰਘ, ਅਮਰਜੀਤ ਸਿੰਘ, ਕਰਨ ਸਿੰਘ, ਸੁਖਵੀਰ ਸਿੰਘ, ਤੇਜਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਕੌਰ, ਗੁਰਜੀਤ ਕੌਰ, ਸੁਸ਼ਮਾ, ਨਰਿੰਦਰ ਕੌਰ, ਪ੍ਰੀਤੀ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
