Mohali
ਐਸ.ਸੀ.ਬੀ.ਸੀ ਮਹਾਂ ਪੰਚਾਇਤ ਨੇ ਮੁੱਖ ਮੰਤਰੀ ਭਗਵੰਤ ਮਾਨ, ਸਾਂਸਦ ਮਾਲਵਿੰਦਰ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਪੁਤਲੇ ਫੂਕੇ
ਮੰਗਾਂ ਨਾ ਮੰਨਣ ਤੇ ਆਉਣ ਵਾਲੇ ਦਿਨਾਂ ਵਿੱਚ ਚੱਕਾ ਜਾਮ ਕਰਨ ਦੀ ਚਿਤਾਵਨੀ
ਐਸ ਏ ਐਸ ਨਗਰ, 3 ਅਕਤੂਬਰ (ਸ.ਬ.) ਐਸ. ਸੀ. ਬੀ. ਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਸਥਾਨਕ ਫੇਜ਼ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਂਸਦ ਮਾਲਵਿੰਦਰ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਪੁਤਲੇ ਫੂਕ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਚੱਕਾ ਜਾਮ ਕੀਤਾ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਮੋਰਚੇ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਮੋਰਚੇ ਨੂੰ ਚਲਦਿਆਂ ਤਕਰੀਬਨ 10 ਮਹੀਨੇ ਬੀਤ ਗਏ ਹਨ। ਇਸ ਦੌਰਾਨ ਸਰਕਾਰ ਤੇ ਪ੍ਰਸ਼ਾਸਨ ਨੂੰ ਕਈ ਵਾਰੀ ਮੰਗ ਪੱਤਰ ਦਿੱਤੇ ਗਏ ਹਨ ਅਤੇ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਪਰੰਤੂ ਪੰਜਾਬ ਸਰਕਾਰ ਦੇ ਕੰਨ ਤੇ ਜੂ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ ਦੀ ਇੱਕ ਲੰਬੀ ਲਿਸਟ ਸਰਕਾਰੇ ਦਰਬਾਰੇ ਪਹੁੰਚਾਉਣ ਤੋਂ ਬਾਅਦ ਵੀ ਕਿਸੇ ਜਾਅਲੀ ਜਾਤੀ ਸਰਟੀਫਿਕੇਟ ਧਾਰਕ ਤੇ ਕੋਈ ਕਾਰਵਾਈ ਨਹੀਂ ਹੋਈ।
ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੇ ਸੁਲਭ ਸੁਚਾਲਿਆ ਦੇ ਕਰੀਬ 200 ਕਰਮਚਾਰੀਆਂ ਨੂੰ ਬਿਨਾਂ ਕਿਸੇ ਨੋਟਿਸ ਦਿੱਤੀਆਂ ਨੌਕਰੀ ਤੋਂ ਕੱਢਣ ਦਾ ਮੁੱਦਾ ਵੀ ਜਿਉਂ ਦਾ ਤਿਉਂ ਬਰਕਰਾਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ, ਹਲਕਾ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ, ਮੁਹਾਲੀ ਦੇ ਵਿਧਾਇਕ ਅਤੇ ਨਗਰ ਨਿਗਮ ਦੇ ਮੇਅਰ ਨੇ ਵੀ ਇਹਨਾਂ ਸੁਲੱਭ ਸ਼ੋਚਾਲਿਆ ਕਰਮਚਾਰੀਆਂ ਦੀ ਫਰਿਆਦ ਨਹੀਂ ਸੁਣੀ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਪੁਲੀਸ ਵੱਲੋਂ ਸੁਣਵਾਈ ਨਾ ਕਰਨ ਕਰਕੇ ਲੋਕਾਂ ਦੇ ਮਨਾਂ ਵਿੱਚ ਗੁੱਸਾ ਭਰਿਆ ਹੋਇਆ ਹੈ। ਵਾਰ ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਨਾਜਾਇਜ਼ ਕੇਸ ਖਾਰਜ ਨਹੀਂ ਕੀਤੇ ਜਾ ਰਹੇ, ਇਮੀਗਰੇਸ਼ਨ ਵਾਲਿਆਂ ਤੇ ਕੋਈ ਕਾਰਵਾਈ ਨਹੀਂ ਹੋ ਰਹੀ, ਬਿਲਡਰਾਂ ਦੇ ਜੁਲਮਾਂ ਦੀਆਂ ਸ਼ਿਕਾਇਤਾਂ ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਹਨਾਂ ਸਾਰੀਆਂ ਉਪਰੋਕਤ ਮੰਗਾਂ ਨੂੰ ਲੈ ਕੇ ਦਸ ਜਥੇਬੰਦੀਆਂ ਨੇ ਅੱਜ ਮੁਹਾਲੀ ਫੇਜ਼ ਸੱਤ ਦੀਆਂ ਲਾਈਟਾਂ ਤੇ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ, ਐਮਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਪੁਤਲੇ ਫੂਕ ਕੇ ਕਾਲਾ ਦੁਸਹਿਰਾ ਮਨਾਇਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਐਸ ਸੀ ਬੀਸੀ ਸਮਾਜ ਪ੍ਰਤੀ ਬਹੁਤ ਮਾੜਾ ਵਤੀਰਾ ਹੈ ਅਤੇ ਸਾਡੇ ਸਮਾਜ ਨਾਲ ਲਗਾਤਾਰ ਧੱਕੇਸ਼ਾਹੀ ਹੁੰਦੀ ਰਹਿੰਦੀ ਹੈ ਪਰ ਉਹ ਸਰਕਾਰ ਨੂੰ ਅਗਾਹ ਕਰਦੇ ਹਾਂ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਦਾ ਚੱਕਾ ਜਾਮ ਕੀਤਾ ਜਾਵੇਗਾ ਤੇ ਆ ਰਹੀਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਪਿੰਡ ਜਾ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਹਰਚੰਦ ਸਿੰਘ ਜਖਵਾਲੀ, ਲਖਬੀਰ ਸਿੰਘ ਬੋਬੀ, ਸੁਲੱਭ ਸ਼ੋਚਾਲਿਆ ਕਰਮਚਾਰੀਆਂ ਦੇ ਆਗੂ ਰਿਸ਼ੀ ਰਾਜ ਮਹਾਰ, ਬਲਵੀਰ ਸਿੰਘ ਜਲੰਧਰ, ਦਿਲਬਾਗ ਟਾਂਕ, ਹਰਨੇਕ ਸਿੰਘ ਮਲੋਆ, ਹਰਵਿੰਦਰ ਸਿੰਘ ਨਰੜੂ, ਪ੍ਰਿੰ. ਬਨਵਾਰੀ ਲਾਲ, ਜੈ ਸਿੰਘ ਬਾੜਾ ਨੇ ਵੀ ਸੰਬੋਧਨ ਆਏ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕੁਲਵੀਰ ਸਿੰਘ, ਨਿਰਮਲ ਸਿੰਘ, ਮੋਹਨ ਲਾਲ, ਜਸਪਾਲ ਸਿੰਘ, ਰਾਜੇਸ਼ ਸਿੰਘ, ਮਾਂਗੇ ਲਾਲ, ਪੰਕਜ ਚੌਧਰੀ, ਦਿਲਬਰ ਖਾਨ, ਤਰਸੇਮ ਖਾਨ, ਬਲਵਿੰਦਰ ਸਿੰਘ ਨੰਬਰਦਾਰ, ਸੰਗਮ ਕੁਮਾਰ ਬਾਲਮੀਕਿ, ਪ੍ਰਧਾਨ ਦੌਲਤ ਰਾਮ, ਰਾਹੁਲ, ਸੁਰਜੀਤ ਸਿੰਘ ਜਖਵਾਲੀ, ਰਣਜੀਤ ਕੌਰ, ਰੀਨਾ, ਅੰਜੂ ਬਾਲਾ, ਜੈ ਦੀਪ, ਵਿਸ਼ਾਲ, ਮਾਊ ਜੀ ਪ੍ਰਧਾਨ, ਦਲਵੀਰ, ਪਰਮਿੰਦਰ ਸਿੰਘ, ਮਨਦੀਪ ਸਿੰਘ, ਹਰਦੀਪ ਸਿੰਘ, ਟੋਨੀ ਕੁੰਭੜਾ ਵੀ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
