Mohali
ਡਾਕਟਰਾਂ ਦੇ ਸੀਟ ਤੇ ਨਾ ਹੋਣ ਕਾਰਨ ਮਰੀਜ਼ਾਂ ਨੂੰ ਕਰਨਾ ਪੈਂਦਾ ਹੈ ਇੰਤਜ਼ਾਰ
ਐਸ ਏ ਐਸ ਨਗਰ, 4 ਅਕਤੂਬਰ (ਸ.ਬ.) ਪੰਜਾਬ ਸਰਕਾਰ ਅਕਸਰ ਦਾਅਵੇ ਕਰਦੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਅਤੇ ਉਹਨੂੰ ਨੂੰ ਬਿਹਤਰ ਇਲਾਜ ਮਿਲ ਰਿਹਾ ਹੈ ਪਰੰਤੂ ਜਮੀਨੀ ਹਕੀਕਤ ਕੁੱਝ ਹੋਰ ਹੀ ਹੈ। ਮੁਹਾਲੀ ਦੇ ਫੇਜ਼-6 ਵਿੱਚ ਸਥਿਤ ਸਰਕਾਰੀ ਹਸਪਤਾਲ ਵਿਚ ਮਰੀਜ਼ ਆਪਣਾ ਚੈਕਅੱਪ ਕਰਵਾਉਣ ਲਈ ਡਾਕਟਰਾਂ ਦੇ ਇੰਤਜ਼ਾਰ ਲਈ ਬੈਠੇ ਰਹਿੰਦੇ ਹਨ ਅਤੇ ਜੇਕਰ ਡਾਕਟਰ ਸੀਟ ਤੇ ਨਾ ਹੋਵੇ ਤਾਂ ਮਰੀਜਾਂ ਨੂੰ ਲੰਬਾ ਸਮਾਂ ਇੰਤਜਾਰ ਕਰਨਾ ਪੈਂਦਾ ਹੈ।
ਮਰੀਜਾਂ ਦਾ ਕਹਿਣਾ ਹੈ ਕਿ ਫੇਜ਼ 6 ਦੇ ਸਿਵਲ ਹਸਪਤਾਲ ਦੇ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਡਿਊਟੀ ਦੌਰਾਨ ਐਸ ਐਮ ਓ ਦੇ ਕਮਰੇ ਵਿੱਚ ਚਲੇ ਜਾਂਦੇ ਹਨ ਜਾਂ ਆਪਣੇ ਕੰਮ ਲਈ ਦੂਜੇ ਸਾਥੀ ਡਾਕਟਰਾਂ ਕੋਲ ਜਾ ਕੇ ਬੈਠ ਜਾਂਦੇ ਹਨ ਅਤੇ ਅਜਿਹਾ ਹੋਣ ਤੇ ਸਵੇਰ ਤੋਂ ਆਪਣੀ ਵਾਰੀ ਦੀ ਉਡੀਕ ਕਰ ਰਹੇ ਮਰੀਜ਼ਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਦੌਰਾਨ ਇਹ ਵੀ ਦੇਖਣ ਵਿਚ ਆਉਂਦਾ ਹੈ ਕਿ ਡਾਕਟਰ ਦੀ ਗੈਰਹਾਜਰੀ ਵਿੱਚ ਨਰਸਿੰਗ ਸਟਾਫ਼ ਦੇ ਮੌਜੂਦ ਨਾ ਹੋਣ ਤੇ ਕੁਝ ਲੋਕ ਆਪਣੀ ਵਾਰੀ ਜਲਦੀ ਲਿਆਉਣ ਦੇ ਚੱਕਰ ਵਿੱਚ ਆਪਣੀ ਪਰਚੀ ਕੱਢ ਕੇ ਉੱਪਰ ਰੱਖ ਦਿੰਦੇ ਹਨ। ਇਸ ਦੌਰਾਨ ਕਈ ਵਾਰ ਅਜਿਹੇ ਲੋਕ ਕਈ ਵਾਰ ਗਲਤੀ ਨਾਲ ਦੂਜੇ ਮਰੀਜ ਦੀ ਪਰਚੀ ਹੀ ਆਪਣੇ ਨਾਲ ਲੈ ਜਾਂਦੇ ਹਨ, ਜਿਸ ਕਾਰਨ ਚੈਕਅੱਪ ਕਰਵਾਉਣ ਆਇਆ ਮਰੀਜ਼ ਆਪਣੀ ਵਾਰੀ ਦੀ ਉਡੀਕ ਵਿਚ ਹੀ ਬੈਠਾ ਰਹਿ ਜਾਂਦਾ ਹੈ।
ਡਾਕਟਰਾਂ ਦੇ ਮੌਜੂਦ ਨਾ ਹੋਣ ਕਾਰਨ ਬਜ਼ੁਰਗ ਮਰੀਜ਼ਾਂ ਨੂੰ ਜਿਆਦਾ ਖਜਲ ਖੁਆਰੀ ਸਹਿਣੀ ਪੈਂਦੀ ਹੈ ਕਿਉਂਕਿ ਬਜ਼ੁਰਗ ਮਰੀਜ਼ ਨਾ ਤਾਂ ਕਿਸੇ ਦੀ ਸਿਫ਼ਾਰਸ਼ ਕਰਵਾ ਸਕਦੇ ਹਨ ਅਤੇ ਨਾ ਹੀ ਕਿਸੇ ਨਾਲ ਲੜ ਸਕਦੇ ਹਨ ਅਤੇ ਇਨ੍ਹਾਂ ਹਾਲਾਤਾਂ ਵਿਚ ਸਿਰਫ ਤੇ ਸਿਰਫ ਇੰਤਜ਼ਾਰ ਹੀ ਕਰਦੇ ਰਹਿ ਜਾਂਦੇ ਹਨ।
ਇਸ ਸੰਬੰਧੀ ਸਿਵਲ ਹਸਪਤਾਲ ਦਾ ਪੱਖ ਲੈਣ ਲਈ ਐਸ ਐਮ ਓ ਡਾ. ਐਸ ਐਸ ਚੀਮਾ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਉਹਨਾਂ ਨੇ ਫੋਨ ਨਹੀਂ ਚੁੱਕਿਆ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
