Connect with us

Punjab

ਜਲੰਧਰ-ਲੁਧਿਆਣਾ ਵਿੱਚ ਈ ਡੀ ਦੀ ਛਾਪੇਮਾਰੀ

Published

on

 

ਲੁਧਿਆਣਾ, 7 ਅਕਤੂਬਰ (ਸ.ਬ.) ਅੱਜ ਸਵੇਰੇ ਈਡੀ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਅੱਜ ਸਵੇਰੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਫਾਈਨਾਂਸਰ ਹੇਮੰਤ ਸੂਦ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਵੀ ਈਡੀ ਆਸ਼ੂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕਰ ਚੁੱਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ। ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਹੇਮੰਤ ਸੂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਜਲੰਧਰ ਵਿੱਚ ਵੀ ਚੰਦਰਸ਼ੇਖਰ ਅਗਰਵਾਲ ਦੇ ਟਿਕਾਣੇ ਤੇ ਛਾਪੇਮਾਰੀ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 4 ਦੇ ਏਰੀਏ ਵਿੱਚ ਸਥਿਤ ਇਕ ਨਿੱਜੀ ਇਮਾਰਤ ਵਿੱਚ ਛਾਪੇਮਾਰੀ ਜਾਰੀ ਹੈ। ਰਿਹਾਇਸ਼ ਦੇ ਬਾਹਰ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਹੈ। ਫਿਲਹਾਲ ਈਡੀ ਦੇ ਅਧਿਕਾਰੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।

ਇਸ ਤੋਂ ਇਲਾਵਾ ‘ਆਪ’ ਦੇ ਕਈ ਆਗੂਆਂ ਤੇ ਵੀ ਈਡੀ ਨੇ ਕਾਰਵਾਈ ਕੀਤੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆਂ ਨੇ ਵੀ ਟਵੀਟਰ ਤੇ ਪੋਸਟ ਕੀਤੀ ਹੈ। ਇਸ ਰੇਡ ਨੂੰ ਲੈ ਕੇ ਮਨੀਸ਼ ਸਿਸਦੀਆਂ ਨੇ ਲਿਖਿਆ ਕਿ ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ।

ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।

ਮੈਂ ਇੱਕ ਕਾਨੂੰਨ ਦਾ ਪਾਲਣ ਕਰਨ ਵਾਲਾ ਨਾਗਰਿਕ ਹਾਂ, ਮੈਨੂੰ ਰੇਡ ਦੇ ਕਾਰਨ ਬਾਰੇ ਪਤਾ ਨਹੀਂ ਹੈ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ।

Continue Reading

Mohali

ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਤੋਂ ਅੱਕੇ ਕਿਸਾਨਾਂ ਵੱਲੋਂ ਰੋਸ ਧਰਨਾ

Published

on

By

 

ਲਾਂਡਰਾ ਬੰਨੂੜ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ

ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਵਿਕ ਚੁੱਕੇ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਕਣਕ ਦੀ ਬਿਜਾਈ ਵਾਸਤੇ ਡੀ ਏ ਪੀ ਖਾਦ ਦੀ ਸਪਲਾਈ ਨਾ ਮਿਲਣ ਤੋਂ ਤੰਗ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਗੋਮਾਜਰਾ ਬੈਰੋਂਪੁਰ ਅਨਾਜ ਮੰਡੀ ਦੇ ਬਾਹਰ ਜਿੱਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ ਗਹੀ ਅਤੇ ਲਾਂਡਰਾ ਬਨੂੜ ਮੁੱਖ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸਿਰਫ ਸਕੂਲ ਬਸਾਂ ਅਤੇ ਐਂਬੂਲੈਂਸਾਂ ਨੂੰ ਹੀ ਲੰਘਣ ਦੀ ਇਜਾਜਤ ਦਿੱਤੀ ਗਈ ਜਦੋਂਕਿ ਬਾਕੀ ਦੀਆਂ ਗੱਡੀਆਂ ਸੜਕ ਤੇ ਹੀ ਫਸੀਆਂ ਰਹੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ ਸੂਬਾ ਸਕੱਤਰ ਰਾਜੇਵਾਲ ਪੰਜਾਬ, ਕਿਰਪਾਲ ਸਿੰਘ ਸਿਆਊ ਜਿਲ੍ਹਾ ਪ੍ਰਧਾਨ, ਰਵਨੀਤ ਸਿੰਘ ਬਰਾੜ ਕਾਦੀਆਂ, ਅੰਗਰੇਜ਼ ਸਿੰਘ ਭਾਦੁੜ ਡਕੌਂਦਾ, ਸੁੱਖ ਗਿੱਲ ਮੋਗਾ ਬੀਕੇਯੂ ਤੁਲੇਵਾਲ, ਦਵਿੰਦਰ ਸਿੰਘ ਦੇਹ ਕਲਾਂ ਬੀ ਕੇ ਯੂ ਲੱਖੋਵਾਲ, ਜਸਪਾਲ ਸਿੰਘ ਨਿਆਮੀਆਂ, ਮਨਜੀਤ ਸਿੰਘ ਤੰਗੋਰੀ, ਅਵੀਕਰਨ ਬਰਨਾਲਾ, ਜੱਥੇਦਾਰ ਬਲਵੀਰ ਸਿੰਘ ਬੈਰੋਪੁਰ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਸਿਆਊ, ਰਣਵੀਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਪੂਨੀਆ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਡਿਆਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ, ਇਕਬਾਲ ਸਿੰਘ ਬੇਰੋਪੁਰ, ਕਾਲਾ ਚਾਹੜ ਅਤੇ ਹੋਰਨਾਂ ਨ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਕਮ ਵਿੱਚ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਈ ਹੈ ਅਤੇ ਕਿਸਾਨਾਂ ਨੂੰ 15 -15 ਦਿਨ ਤਕ ਮੰਡੀਆਂ ਵਿੱਚ ਰਹਿ ਕੇ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪਈ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।

ਉਹਨਾਂ ਕਿਹਾ ਕਿ ਇਸ ਦੌਰਾਨ ਸਰਕਾਰ ਡੀ ਏ ਪੀ ਖਾਦ ਦੀ ਸਪਲਾਈ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਹੋਈ ਹੈ ਜਿਸ ਕਾਰਨ ਅਗਲੀ ਫਸਲ ਦੀ ਬਿਜਾਈ ਦਾ ਕੰਮ ਵੀ ਵਿਚਾਲੇ ਹੀ ਲਮਕ ਰਿਹਾ ਹੈ। ਡੀ ਏ ਪੀ ਖਾਦ ਨਾ ਤਾਂ ਸੁਸਾਇਟੀਆਂ ਵਿੱਚ ਪਹੁੰਚੀ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਤੇ ਦੋਹਰੀ ਮਾਰ ਪੈ ਰਹੀ ਹੈ।

ਇਸ ਮੌਕੇ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੇਕਰ ਸਰਕਾਰ ਵਲੋਂ ਤੁਰੰਤ ਖਰੀਦ ਅਤੇ ਲਿਫਅਿੰਗ ਦੇ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨਾਂ ਵਲੋਂ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।

ਕਿਸਾਨਾਂ ਦੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੁੰ ਰੋਕਣ ਲਈ ਪੁਲੀਸ ਫੋਰਸ ਵੀ ਤੈਨਾਤ ਕੀਤੀ ਗਈ ਸੀ ਅਤੇ ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਫੋਰਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਸੀ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

Published

on

By

 

2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ

ਚੰਡੀਗੜ੍ਹ, 25 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜੇ ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ. ਆਈ .ਆਰ. ਨੰਬਰ 44 ਮਿਤੀ 5. 4. 2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲੀਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਵਲੋਂ ਮਿੱਲ ਨੂੰ ਅਲਾਟ ਕੀਤੇ ਗਏ ਲਗਭਗ 33.6 ਕਰੋੜ ਰੁਪਏ ਦੀ ਕੀਮਤ ਦੇ ਝੋਨੇ ਦੀ ਹੇਰਾਫੇਰੀ ਅਤੇ ਗ਼ਬਨ ਵਿੱਚ ਕਥਿਤ ਸ਼ਮੂਲੀਅਤ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਵੀ ਕੇਸ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀ. ਐਫ. ਐਸ .ਓ. ਰਮਿੰਦਰ ਸਿੰਘ ਬਾਠ, ਏ. ਐਫ. ਐਸ. ਓ. ਸ੍ਰੀਮਤੀ ਵਿਪਨ ਸ਼ਰਮਾ, ਇੰਸਪੈਕਟਰ ਗੁਰਜਿੰਦਰ ਕੁਮਾਰ, ਸਟੈਟਿਸਟਿਕ ਟੈਕਨੀਕਲ ਅਸਿਸਟੈਂਟ (ਐਸ. ਟੀ. ਏ.) ਪਰਮਿੰਦਰ ਸਿੰਘ ਭਾਟੀਆ ਅਤੇ ਡੀ. ਐਫ. ਐਸ. ਸੀ. ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਬੰਧਤ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਮਿੱਲ ਦੇ ਡਾਇਰੈਕਟਰਾਂ/ਮਾਲਕਾਂ ਨੇ ਜੰਡਿਆਲਾ ਗੁਰੂ ਸਥਿਤ ਪੰਜਾਬ ਨੈਸ਼ਨਲ ਬੈਂਕ ਨਾਲ ਵੀ ਕਥਿਤ ਤੌਰ ਤੇ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਦੀ ਜਾਂਚ 24. 4. 2018 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਮੁਹਾਲੀ ਵਿੱਚ ਆਰਥਿਕ ਅਪਰਾਧ ਵਿੰਗ ਦੇ ਵਧੀਕ ਇੰਸਪੈਕਟਰ ਜਨਰਲ ਦੀ ਨਿਗਰਾਨੀ ਹੇਠ ਅਗਲੇਰੀ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਗੁਲਸ਼ਨ ਜੈਨ ਨੂੰ ਸੀ. ਬੀ. ਆਈ. ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਜੰਸੀ ਵੱਲੋਂ ਦਰਜ ਹੋਰ ਕੇਸਾਂ ਦੇ ਸਬੰਧ ਗ੍ਰਿਫ਼ਤਾਰ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਤੋਂ ਬਾਅਦ ਉਕਤ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਦਾ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।

Continue Reading

Mohali

ਸੁਖੋਈ ਉੜਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ. ਡੀ. ਏ. ਦੀ ਮੈਰਿਟ ਸੂਚੀ ਵਿੱਚ ਅੱਵਲ ਰੈਂਕ ਹਾਸਲ ਕੀਤਾ

Published

on

By

 

 

ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ. ਪੀ. ਐਸ. ਸੀ. ਵਲੋਂ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।

ਪੰਜਾਬ ਦੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੌਰਾਨ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ. ਯੂ.-30 ਐਮ. ਕੇ. ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।

ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ. ਐਸ. ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਿਲ ਕੀਤਾ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ. ਐਸ. ਐਮ.) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ।

 

Continue Reading

Latest News

Trending