Mohali
ਰਾਜ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਬੈਡਮਿੰਟਨ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਿਰੋਜ਼ਪੁਰ ਨੂੰ ਹਰਾਇਆ
ਕਬੱਡੀ ਵਿੱਚ ਸ੍ਰੀ ਫਹਿਤਗੜ੍ਹ ਸਾਹਿਬ ਨੇ ਜਿੱਤ ਦਰਜ਼ ਕੀਤੀ
ਐਸ ਏ ਐਸ ਨਗਰ, 8 ਅਕਤੂਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ 68ਵੀਆਂ ਸਕੂਲਾਂ ਖੇਡਾਂ ਦੇ ਦੂਜੇ ਦਿਨ ਅੱਜ ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਤੇ ਲੜਕਿਆਂ ਦੇ ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ।
ਮੁਕਾਬਲਿਆਂ ਦੀ ਦੇਖਰੇਖ ਕਰ ਰਹੇੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਦੂਜੇ ਦਿਨ ਬੈਡਮਿੰਟਨ ਦੇ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਿਰੋਜ਼ਪੁਰ, ਮੋਗਾ ਨੇ ਮਾਨਸਾ, ਸ਼ਹੀਦ ਭਗਤ ਸਿੰਘ ਨਗਰ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਨੇ ਗੁਰਦਾਸਪੁਰ ਨੂੰ ਹਰਾਇਆ। 19 ਸਾਲ ਵਰਗ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਕਪੂਰਥਲਾ ਨੇ ਬਠਿੰਡਾ, ਗੁਰਦਾਸਪੁਰ ਨੇ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਨੇ ਫਰੀਦਕੋਟ, ਫਿਰੋਜ਼ਪੁਰ ਨੇ ਰੂਪਨਗਰ, ਕਪੂਰਥਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ ਨੇ ਬਠਿੰਡਾ ਅਤੇ ਲੁਧਿਆਣਾ ਨੇ ਹੁਸ਼ਿਆਰਪੁਰ ਨੂੰ ਹਰਾਇਆ।
ਇਸ ਦੌਰਾਨ ਲੜਕੀਆਂ ਦੇ 17 ਸਾਲ ਵਰਗ ਦੇ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ ਨੇ ਗੁਰਦਾਸਪੁਰ, ਮਾਨਸਾ ਨੇ ਤਰਨਤਾਰਨ, ਬਰਨਾਲਾ ਨੇ ਮੋਗਾ, ਜਲੰਧਰ ਨੇ ਹੁਸ਼ਿਆਰਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਸ.ਅ.ਸ.ਨਗਰ ਨੂੰ ਹਰਾ ਕੇ ਅਗਲੇ ਗੇੜ ਵਿੱਚ ਥਾਂ ਬਣਾਈ।
ਇਸ ਮੌਕੇ ਰੁਪਿੰਦਰ ਕੌਰ, ਨਰੇਸ਼ ਕੁੰਡੂ, ਕੰਚਨ ਠਾਕੁਰ, ਕੰਚਨ ਸ਼ਰਮਾ, ਤਰਿੰਦਰ ਸੰਧੂ, ਸੁਮਨ ਰਾਣੀ, ਰਾਜਦੀਪ ਕੌਰ, ਹਰਪ੍ਰੀਤ ਸਿੰਘ ਹੁਸ਼ਿਆਰਪੁਰ, ਪਰਮਵੀਰ ਸਿੰਘ, ਅਧਿਆਤਮ ਪ੍ਰਕਾਸ਼, ਸਤਨਾਮ ਸਿੰਘ, ਪਰਮਵੀਰ ਕੌਰ, ਵਰਿੰਦਰ ਸਿੰਘ, ਭਵਦੀਪ ਸਿੰਘ, ਹਰਵਿੰਦਰ ਸਿੰਘ ਮੀਆਂਪੁਰ ਚੰਗਰ ਅਤੇ ਹੋਰ ਹਾਜ਼ਰ ਸਨ।
Mohali
ਪਟਿਆਲਾ, ਪੰਜਾਬੀ ਭਵਨ, ਲੁਧਿਆਣਾ ਦੇ ਆਡੀਟੋਰੀਅਮ ਅਤੇ ਮੁਹਾਲੀ ਦੇ ਦੋ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲਵੇ ਸਰਕਾਰ : ਸੰਜੀਵਨ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਨਾਟਕਕਾਰ ਅਤੇ ਨਾਟ- ਨਿਰਦੇਸ਼ਕ ਸੰਜੀਵਨ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਪਟਿਆਲਾ, ਪੰਜਾਬੀ ਭਵਨ, ਲੁਧਿਆਣਾ ਦੇ ਆਡੀਟੋਰੀਅਮ ਅਤੇ ਮੁਹਾਲੀ ਦੇ ਦੋ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲਵੇ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਵੱਲੋਂ ਨਾਟਕਕਾਰ ਅਤੇ ਕਲਮਕਾਰ ਬਲਵੰਤ ਗਾਰਗੀ ਦੇ ਨਾਂ ਤੇ ਬਠਿੰਡਾ ਵਿਖੇ ਆਡੀਟੋਰੀਅਮ ਦਾ ਲੋਕ ਅਰਪਣ ਕਰਨ ਦਾ ਸਵਾਗਤ ਕਰਦਿਆਂ ਉਹਨਾਂ ਕਿਹਾ ਕਿ ਬਲਵੰਤ ਗਾਰਗੀ ਆਡੀਟੋਰੀਅਮ ਵਾਸਤੇ ਵਿੱਤੀ ਸਾਧਨ ਵੀ ਮੁਹਈਆ ਕਰਵਾਏ ਜਾਣ ਕਿਉਂਕਿ ਆਡੀਟੋਰੀਅਮ ਵਿੱਚ ਰੰਗਮੰਚੀ, ਸਾਹਿਤਕ ਤੇ ਨਿਰੋਈਆਂ ਸਭਿਆਚਾਰਕ ਸਰਗਰਮੀਆਂ ਦੀ ਲਗਾਤਾਰਤਾ ਲਈ ਵਿੱਤੀ ਸਰੋਤਾਂ ਦੀ ਵੀ ਜ਼ਰੂਰਤ ਪਵੇਗੀ।
ਸੰਜੀਵਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਟਿਆਲਾ ਵਿਖੇ ਹਰਪਾਲ ਟਿਵਾਣਾ ਆਡੀਟੋਰੀਅਮ, ਪੰਜਾਬੀ ਭਵਨ ਲੁਧਿਆਣਾ ਦੇ ਅਹਾਤੇ ਅੰਦਰ ਬਲਰਾਜ ਸਾਹਨੀ ਖਸਤਾ ਹਾਲ ਆਡੀਟੋਰੀਅਮ ਅਤੇ ਮੁਹਾਲੀ ਵਿਚ ਨਗਰ ਨਿਗਮ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਣ ਖੰਡਰ ਹੋ ਰਹੇ ਸਿਲਵੀ ਪਾਰਕ ਫੇਜ਼-10 ਅਤੇ ਸਿਟੀ ਪਾਰਕ ਫੇਜ਼-68 ਦੇ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲੈਣੀ ਚਾਹੀਦੀ ਹੈ ਤਾਂ ਜੋ ਇਹ ਆਡੀਟੋਰੀਅਮ ਪੰਜਾਬੀਆਂ ਨੂੰ ਸਿਹਤਮੰਦ ਸਭਿਆਚਾਰ ਅਤੇ ਨਿਰੋਏ ਵਿਰਸੇ ਨਾਲ ਜੋੜਣ ਵਿਚ ਸਹਾਈ ਹੋਣ।
Mohali
ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਤੋਂ ਅੱਕੇ ਕਿਸਾਨਾਂ ਵੱਲੋਂ ਰੋਸ ਧਰਨਾ
ਲਾਂਡਰਾ ਬੰਨੂੜ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਮਾੜੇ ਪ੍ਰਬੰਧਾਂ, ਵਿਕ ਚੁੱਕੇ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਕਣਕ ਦੀ ਬਿਜਾਈ ਵਾਸਤੇ ਡੀ ਏ ਪੀ ਖਾਦ ਦੀ ਸਪਲਾਈ ਨਾ ਮਿਲਣ ਤੋਂ ਤੰਗ ਕਿਸਾਨਾਂ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਭਾਗੋਮਾਜਰਾ ਬੈਰੋਂਪੁਰ ਅਨਾਜ ਮੰਡੀ ਦੇ ਬਾਹਰ ਜਿੱਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜ਼ੀ ਕੀਤੀ ਗਹੀ ਅਤੇ ਲਾਂਡਰਾ ਬਨੂੜ ਮੁੱਖ ਸੜਕ ਤੇ ਤਿੰਨ ਘੰਟੇ ਤਕ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਸਿਰਫ ਸਕੂਲ ਬਸਾਂ ਅਤੇ ਐਂਬੂਲੈਂਸਾਂ ਨੂੰ ਹੀ ਲੰਘਣ ਦੀ ਇਜਾਜਤ ਦਿੱਤੀ ਗਈ ਜਦੋਂਕਿ ਬਾਕੀ ਦੀਆਂ ਗੱਡੀਆਂ ਸੜਕ ਤੇ ਹੀ ਫਸੀਆਂ ਰਹੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ ਸੂਬਾ ਸਕੱਤਰ ਰਾਜੇਵਾਲ ਪੰਜਾਬ, ਕਿਰਪਾਲ ਸਿੰਘ ਸਿਆਊ ਜਿਲ੍ਹਾ ਪ੍ਰਧਾਨ, ਰਵਨੀਤ ਸਿੰਘ ਬਰਾੜ ਕਾਦੀਆਂ, ਅੰਗਰੇਜ਼ ਸਿੰਘ ਭਾਦੁੜ ਡਕੌਂਦਾ, ਸੁੱਖ ਗਿੱਲ ਮੋਗਾ ਬੀਕੇਯੂ ਤੁਲੇਵਾਲ, ਦਵਿੰਦਰ ਸਿੰਘ ਦੇਹ ਕਲਾਂ ਬੀ ਕੇ ਯੂ ਲੱਖੋਵਾਲ, ਜਸਪਾਲ ਸਿੰਘ ਨਿਆਮੀਆਂ, ਮਨਜੀਤ ਸਿੰਘ ਤੰਗੋਰੀ, ਅਵੀਕਰਨ ਬਰਨਾਲਾ, ਜੱਥੇਦਾਰ ਬਲਵੀਰ ਸਿੰਘ ਬੈਰੋਪੁਰ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਸਿਆਊ, ਰਣਵੀਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਪੂਨੀਆ, ਹਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਡਿਆਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ, ਇਕਬਾਲ ਸਿੰਘ ਬੇਰੋਪੁਰ, ਕਾਲਾ ਚਾਹੜ ਅਤੇ ਹੋਰਨਾਂ ਨ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਕਮ ਵਿੱਚ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਈ ਹੈ ਅਤੇ ਕਿਸਾਨਾਂ ਨੂੰ 15 -15 ਦਿਨ ਤਕ ਮੰਡੀਆਂ ਵਿੱਚ ਰਹਿ ਕੇ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਪਈ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।
ਉਹਨਾਂ ਕਿਹਾ ਕਿ ਇਸ ਦੌਰਾਨ ਸਰਕਾਰ ਡੀ ਏ ਪੀ ਖਾਦ ਦੀ ਸਪਲਾਈ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਹੋਈ ਹੈ ਜਿਸ ਕਾਰਨ ਅਗਲੀ ਫਸਲ ਦੀ ਬਿਜਾਈ ਦਾ ਕੰਮ ਵੀ ਵਿਚਾਲੇ ਹੀ ਲਮਕ ਰਿਹਾ ਹੈ। ਡੀ ਏ ਪੀ ਖਾਦ ਨਾ ਤਾਂ ਸੁਸਾਇਟੀਆਂ ਵਿੱਚ ਪਹੁੰਚੀ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ ਜਿਸ ਕਾਰਨ ਕਿਸਾਨਾਂ ਤੇ ਦੋਹਰੀ ਮਾਰ ਪੈ ਰਹੀ ਹੈ।
ਇਸ ਮੌਕੇ ਸz. ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਜੇਕਰ ਸਰਕਾਰ ਵਲੋਂ ਤੁਰੰਤ ਖਰੀਦ ਅਤੇ ਲਿਫਅਿੰਗ ਦੇ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨਾਂ ਵਲੋਂ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਾਇਆ ਜਾਵੇਗਾ।
ਕਿਸਾਨਾਂ ਦੇ ਧਰਨੇ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੁੰ ਰੋਕਣ ਲਈ ਪੁਲੀਸ ਫੋਰਸ ਵੀ ਤੈਨਾਤ ਕੀਤੀ ਗਈ ਸੀ ਅਤੇ ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਫੋਰਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਸੀ।
Mohali
ਸੁਖੋਈ ਉੜਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ. ਡੀ. ਏ. ਦੀ ਮੈਰਿਟ ਸੂਚੀ ਵਿੱਚ ਅੱਵਲ ਰੈਂਕ ਹਾਸਲ ਕੀਤਾ
ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ. ਪੀ. ਐਸ. ਸੀ. ਵਲੋਂ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਪੰਜਾਬ ਦੇ ਕੈਬਿਨਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੌਰਾਨ ਐਨ. ਡੀ. ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ. ਯੂ.-30 ਐਮ. ਕੇ. ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ. ਐਸ. ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਿਲ ਕੀਤਾ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਵੀ. ਐਸ. ਐਮ.) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਸੰਸਥਾ ਦੇ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੁੱਲ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਚੁਣੇ ਗਏ ਹਨ।
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International2 months ago
ਚੀਨ ਦੇ ਹੈਨਾਨ ਵਿੱਚ ਚੱਕਰਵਾਤ ਕਾਰਨ 2 ਵਿਅਕਤੀਆਂ ਦੀ ਮੌਤ, 92 ਜ਼ਖਮੀ
-
International1 month ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International2 months ago
ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ
-
Chandigarh2 months ago
10 ਸਤੰਬਰ ਨੂੰ ਮਲੋਟ ਵਿਖੇ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
-
National2 months ago
ਰੇਲਵੇ ਟਰੈਕ ਤੇ ਸਿਲੰਡਰ ਰੱਖ ਕੇ ਰੇਲ ਪਲਟਣ ਦੀ ਕੋਸ਼ਿਸ਼
-
Chandigarh2 months ago
ਰਾਜ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦਾ ਸਨਮਾਨ