Connect with us

Punjab

ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Published

on

 

ਅੰਮ੍ਰਿਤਸਰ, 9 ਅਕਤੂਬਰ (ਸ.ਬ.) ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਸ਼ਰਧਾਲੂ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਨਾਂ ਦਾ ਸ਼ਰਧਾਲੂ ਆਪਣੇ ਬੱਚਿਆਂ ਸਮੇਤ ਗੁਰੂ ਘਰ ਨਤਮਸਤਕ ਹੋਣ ਲਈ ਆਇਆ ਸੀ।

ਇਥੇ ਮੱਥਾ ਟੇਕਣ ਤੋਂ ਬਾਅਦ ਉਹ ਪਰਿਵਾਰ ਸਮੇਤ ਰਾਤ ਸਰਾਗੜੀ ਸਰਾਂ ਵਿਚ ਠਹਿਰਿਆ ਹੋਇਆ ਸੀ। ਸਾਰਾਗੜੀ ਸਰਾਂ ਵਿਚ ਉਸ ਨੂੰ ਅੱਧੀ ਰਾਤ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਪਰ ਡਾਕਟਰਾਂ ਵਲੋਂ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਝਾਰਖੰਡ ਦੇ ਰਾਂਚੀ ਦਾ ਰਹਿਣ ਵਾਲਾ ਸੀ।

Continue Reading

Punjab

ਗੈਸ ਸਿਲੰਡਰ ਫਟਣ ਕਾਰਨ ਔਰਤ ਸਮੇਤ 4 ਵਿਅਕਤੀ ਝੁਲਸੇ

Published

on

By

 

 

ਲੁਧਿਆਣਾ, 26 ਅਕਤੂਬਰ (ਸ.ਬ.) ਚੰਡੀਗੜ੍ਹ ਰੋਡ ਤੇ ਸਥਿਤ ਮੋਤੀ ਨਗਰ ਇਲਾਕੇ ਅਧੀਨ ਪੈਂਦੀ ਭਗਤ ਸਿੰਘ ਕਾਲੋਨੀ ਵਿੱਚ ਦੇਰ ਰਾਤ ਗੈਸ ਸਿਲੰਡਰ ਫਟਣ ਨਾਲ ਇਕ ਔਰਤ ਬੁਰੀ ਤਰ੍ਹਾਂ ਝੁਲਸ ਗਈ ਅਤੇ 3 ਹੋਰ ਲੋਕ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਇਲਾਕਾ ਨਿਵਾਸੀਆਂ ਵੱਲੋਂ ਸਾਰੇ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

 

Continue Reading

Punjab

ਘਰ ਵਿੱਚ ਸ਼ਾਰਟ ਸਰਕਿਟ ਕਾਰਨ ਲੱਗੀ ਅੱਗ ਵਿੱਚ ਚਾਰ ਨੌਜਵਾਨ ਜਿਊਂਦੇ ਸੜੇ

Published

on

By

 

 

ਗੁਰੂਗ੍ਰਾਮ, 26 ਅਕਤੂਬਰ (ਸ.ਬ.) ਇਕ ਘਰ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਜਿਊਂਦੇ ਸੜਨ ਨਾਲ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸਰਸਵਤੀ ਐਨਕਲੇਵ ਵਿੱਚ ਵਾਪਰਿਆ। ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 12.15 ਵਜੇ ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਵੀ ਘਟਨਾ ਵਾਲੀ ਜਗ੍ਹਾ ਬੁਲਾਇਆ ਗਿਆ।

ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਬਿਹਾਰ ਦੇ ਹਨ। ਪੁਲੀਸ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਕਮਰੇ ਵਿੱਚ ਸੌਂ ਰਹੇ 17 ਤੋਂ 28 ਸਾਲ ਦੇ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਨੂਰ ਆਲਮ, ਮੁਸਤਾਕ, ਅਮਨ ਅਤੇ ਸਾਹਿਲ ਵਜੋਂ ਹੋਈ ਹੈ। ਇਹ ਸਾਰੇ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਮਕਾਨ ਵਿੱਚ ਕਿਰਾਏ ਤੇ ਰਹਿੰਦੇ ਸਨ।

 

Continue Reading

Punjab

ਪੰਜਾਬ ਦੀ ਰੇਚਲ ਗੁਪਤਾ ਨੇ ਜਿੱਤਿਆ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ

Published

on

By

 

ਜਲੰਧਰ, 26 ਅਕਤੂਬਰ (ਸ.ਬ.) ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ।

ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਫਿਲੀਪੀਨਜ਼ ਦੀ ਕ੍ਰਿਸਟੀਨ ਜੂਲੀਅਨ ਓਪੀਜਾ ਪਹਿਲੀ ਰਨਰ-ਅੱਪ ਰਹੀ। ਉਸ ਤੋਂ ਬਾਅਦ ਮਿਆਂਮਾਰ ਦੀ ਥਾਈ ਸੂ ਨਈਨ, ਫਰਾਂਸ ਦੀ ਸਫੀਤੋ ਕਾਬੇਂਗਲੇ ਅਤੇ ਬ੍ਰਾਜ਼ੀਲ ਦੀ ਤਾਲਿਤਾ ਹਾਰਟਮੈਨ ਦਾ ਨੰਬਰ ਆਉਂਦਾ ਹੈ।

ਖਿਤਾਬ ਜਿੱਤਣ ਤੋਂ ਬਾਅਦ ਰੇਚਲ ਨੇ ਕਿਹਾ ਕਿ ਮੈਂ ਭਾਰਤ ਵਰਗੇ ਦੇਸ਼ ਤੋਂ ਆਈ ਹਾਂ, ਜਿੱਥੇ ਹਰ ਕਿਸੇ ਨੂੰ ਭੋਜਨ, ਪਾਣੀ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਹੀਂ ਹਨ ਅਤੇ ਇਹ ਦੁਨੀਆਂ ਦੇ ਜ਼ਿਆਦਾਤਰ ਹਿੱਸਿਆਂ ਲਈ ਸੱਚ ਹੈ। ਇਹ ਸਮਾਂ ਆ ਗਿਆ ਹੈ ਕਿ ਅਸੀਂ ਇੱਕ ਦੂਜੇ ਨਾਲ ਲੜਨਾ ਬੰਦ ਕਰੀਏ ਅਤੇ ਇੱਕ ਦੂਜੇ ਦਾ ਆਦਰ ਕਰਨਾ ਸ਼ੁਰੂ ਕਰੀਏ ਅਤੇ ਇਹ ਸੁਨਿਸ਼ਚਿਤ ਕਰੀਏ ਕਿ ਇਸ ਧਰਤੀ ਤੇ ਹਰੇਕ ਲਈ ਲੋੜੀਂਦੇ ਸਰੋਤ ਹਨ। ਅੰਤ ਵਿੱਚ ਰੇਚਲ ਨੇ ਮੀਡੀਆ ਦਾ ਧੰਨਵਾਦ ਕੀਤਾ।

Continue Reading

Trending