Chandigarh
ਸੁਪਰੀਮ ਕੋਰਟ ਨੇ ਵੀ ਨਹੀਂ ਦਿੱਤੀ ਮੌੜ ਮੰਡੀ ਪਲਾਟ ਅਲਾਟਮੈਂਟ ਘਪਲੇ ਦੇ ਮੁਲਜਮ ਸੰਜੀਵ ਕੁਮਾਰ ਨੂੰ ਜ਼ਮਾਨਤ
ਚੰਡੀਗੜ੍ਹ, 9 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਪਲਾਟ ਅਲਾਟਮੈਂਟ ਸਕੀਮ ਸਬੰਧਤ ਮੌੜ ਮੰਡੀ ਵਾਸੀ ਸੰਜੀਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਮੁਲਜਮ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ ਜਿੱਥੇ ਮਾਣਯੋਗ ਜਸਟਿਸ ਬੀ. ਵੀ. ਨਾਗਰਥਨਾ ਅਤੇ ਜਸਟਿਸ ਨੋਂਗਮੇਈਕਪਮ ਕੋਟੀਸਵਰ ਸਿੰਘ ਦੇ ਬੈਂਚ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਦੇ ਵਕੀਲ ਇੰਦਰਪ੍ਰੀਤ ਸਿੰਘ ਸੋਹਲ ਅਤੇ ਰਵਿੰਦਰ ਸਿੰਘ ਮੌੜ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੰਜੀਵ ਕੁਮਾਰ ਅਤੇ ਉਸਦੇ ਸਾਥੀਆਂ ਨੇ 150 ਤੋਂ ਵੱਧ ਕਿਸਾਨਾਂ ਨੂੰ ਇੱਕ ਜਾਅਲੀ ਪਲਾਟ ਅਲਾਟਮੈਂਟ ਸਕੀਮ ਦੇ ਨਾਮ ਤੇ ਠੱਗਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਕਿਸਾਨਾਂ ਤੋਂ ਵੱਡੀ ਰਕਮ ਇਕੱਠੀ ਕਰਦਿਆਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਮੰਡੀ ਵਿੱਚ ਇੱਕ ਜਲਦੀ ਹੀ ਵਿਕਸਿਤ ਹੋਣ ਵਾਲੀ ਕਲੋਨੀ ਵਿੱਚ ਪਲਾਟ ਦੇਣ ਦਾ ਵਾਅਦਾ ਕੀਤਾ ਸੀ।
ਇਸ ਮਾਮਲੇ ਸਬੰਧੀ ਦਰਜ ਐਫ ਆਈ ਆਰ ਅਨੁਸਾਰ ਇਹਨਾਂ ਵਿਅਕਤੀਆਂ ਨੇ ਵੱਖ-ਵੱਖ ਕਿਸਾਨਾਂ ਤੋਂ 3 ਲੱਖ ਤੋਂ 37 ਲੱਖ ਰੁਪਏ ਤੱਕ ਦੀਆਂ ਵੱਖ-ਵੱਖ ਰਕਮਾਂ ਇਕੱਠੀਆਂ ਕੀਤੀਆਂ ਸਨ, ਜਿਸ ਵਿੱਚ ਉਨ੍ਹਾਂ ਨੂੰ ਐਲ. ਓ. ਆਈ. ਦੇ ਨਾਂ ਤੇ ਰਿਆਇਤੀ ਦਰਾਂ ਤੇ ਪਲਾਟ ਦੇਣ ਦਾ ਬਹਾਨਾ ਬਣਾਇਆ ਗਿਆ ਸੀ।
Chandigarh
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ 2024 ਦੀਆਂ ਪ੍ਰਾਪਤੀਆਂ ਦੱਸੀਆਂ
ਚੰਡੀਗੜ੍ਹ, 23 ਦਸੰਬਰ (ਸ.ਬ.) ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ 2024 ਵਿੱਚ ਕੀਤੇ ਕੰਮਾਂ ਬਾਰੇ ਜਾਂਣਾਕਰੀ ਦਿੰਦਿਆਂ ਉਹਨਾਂ ਦੱਸਿਆ ਕਿ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ. ਏ. ਪੀ. ਆਰ. ਏ.) ਐਕਟ ਵਿੱਚ ਢੁਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐਨ. ਓ. ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ।
ਸ. ਮੁੰਡੀਆਂ ਨੇ ਦੱਸਿਆ ਕਿ ਸਾਲ 2024 ਵਿੱਚ ਵਿਭਾਗ ਵੱਲੋਂ ਪਾਰਦਸ਼ਤਾ ਰਾਹੀਂ ਦੋ ਸਫਲ ਈ-ਆਕਸ਼ਨਾਂ ਰਾਹੀਂ ਜਾਇਦਾਦਾਂ ਦੀ ਵਿਕਰੀ ਜ਼ਰੀਏ 5060 ਕਰੋੜ ਰੁਪਏ ਕਮਾਏ ਗਏ। ਵੱਖ-ਵੱਖ ਵਿਕਾਸ ਅਥਾਰਟੀ ਅਧੀਨ ਪੈਂਦੇ ਖੇਤਰਾਂ ਵਿੱਚ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ, ਐਸ.ਸੀ.ਓ., ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਦੀਆਂ ਕੀਤੀਆਂ ਗਈਆਂ ਈ-ਆਕਸ਼ਨਾਂ ਰਾਹੀਂ ਅਗਸਤ ਮਹੀਨੇ 3000 ਕਰੋੜ ਰੁਪਏ ਅਤੇ ਅਕਤੂਬਰ ਮਹੀਨੇ 2060 ਕਰੋੜ ਰੁਪਏ ਕਮਾਏ ਗਏ। ਇਸ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਿਰ ਦੀ ਛੱਤ ਮਿਲੀ ਉਥੇ ਆਪਣੇ ਵਪਾਰਕ ਕੰਮਾਂ ਨੂੰ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ।
ਉਹਨਾਂ ਦੱਸਿਆ ਕਿ ਪ੍ਰਮੋਟਰਾਂ ਤੇ ਡਿਵੈਲਪਰਾਂ ਪਾਰਦਰਸ਼ੀ, ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਰੀਅਲ ਅਸਟੇਟ ਨਾਲ ਸਬੰਧਤ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਵਿਭਾਗ ਵੱਲੋਂ ਅਕਤੂਬਰ ਤੇ ਦਸੰਬਰ ਮਹੀਨੇ ਦੋ ਵਿਸ਼ੇਸ਼ ਮੈਗਾ ਕੈਂਪ ਲਗਾਏ ਗਏ ਜਿਹਨਾਂ ਦੌਰਾਨ ਖੁਦ ਸਰਕਾਰ ਵਲੋਂ ਸਾਰੇ ਪ੍ਰਮੋਟਰਾਂ ਤੇ ਡਿਵੈਲਪਰਾਂ ਨੂੰ ਬੁਲਾ ਕੇ ਸਰਟੀਫਿਕੇਟ ਵੰਡੇ ਗਏ। ਇਨ੍ਹਾਂ ਕੈਂਪਾਂ ਵਿੱਚ 178 ਪ੍ਰਮੋਟਰਾਂ ਤੇ ਬਿਲਡਰਾਂ ਨੂੰ ਸਰਟੀਫਿਕੇਟ ਦਿੱਤੇ ਗਏ।
ਸ. ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੀ ਬਿਹਤਰੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।
Chandigarh
ਟਿਕਾਊ ਭਵਿੱਖ ਲਈ ਰਵਾਇਤੀ ਈਂਧਨ ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹਾ ਹੈ ਪੰਜਾਬ : ਅਮਨ ਅਰੋੜਾ
ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਰਵਾਇਤੀ ਈਂਧਨ ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ। ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ, ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ ਹੈ। 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ।
ਉਹਨਾਂ ਕਿਹਾ ਕਿ ਪੁਰਾਣੀ ਕਹਾਵਤ ਹੈ ਕਿ ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।
ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ. ਆਰ. ਆਈ. ਐਚ. ਏ. ਕੌਂਸਲ ਦੇ ਡਿਪਟੀ ਸੀ ਈ ਓ ਸ਼ਬਨਮ ਬੱਸੀ, ਵੀ ਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ. ਐਸ. ਪੀ. ਸੀ. ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Chandigarh
ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿੱਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ 100 ਫੀਸਦੀ ਅੰਗਹੀਣਤਾ ਦੇ ਸਰਟੀਫਿਕੇਟ ਹੋਣ ਦੇ ਬਾਵਜੂਦ ਯੂ. ਡੀ. ਆਈ. ਡੀ. ਕਾਰਡ ਵਿੱਚ ਉਹਨਾਂ ਦੀ ਦਿਵਿਆਂਗਤਾ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।
ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ. ਡੀ. ਆਈ. ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ