Connect with us

Punjab

ਪੰਜਾਬ ਪੁਲੀਸ ਵੱਲੋਂ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਸਮੇਤ ਤਿੰਨ ਕਾਬੂ

Published

on

 

 

ਗ੍ਰਿਫਤਾਰ ਮੁਲਜ਼ਮਾਂ ਨੇ ਨਸ਼ੀਲੇ ਪਦਾਰਥਾਂ ਦੀ ਡਰੋਨ ਰਾਹੀਂ ਸੁੱਟੀ ਗਈ ਖੇਪ ਕੀਤੀ ਸੀ ਬਰਾਮਦ : ਗੁਰ੍ਰਪੀਤ ਸਿੰਘ ਭੁੱਲਰ

ਅੰਮ੍ਰਿਤਸਰ, 9 ਅਕਤੂਬਰ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੋੜਾਂਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲੀ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਚੜਤੇਵਾਲੀ ਦਾ ਰਹਿਣ ਵਾਲਾ ਜੋਤਾ ਸਿੰਘ ਹੈ।

ਅਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਇਸ ਨੂੰ ਨਿਊ ਅਜਨਾਲਾ ਕਲੋਨੀ ਸਥਿਤ ਆਪਣੇ ਘਰ ਵਿੱਚ ਛੁਪਾ ਦਿੱਤਾ ਹੈ।

ਉਹਨਾਂ ਦੱਸਿਆ ਕਿ ਜਾਣਕਾਰੀ ਦੇ ਆਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀ ਸੀ ਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏ ਸੀ ਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਅਜਨਾਲਾ ਦੀ ਨਿਊ ਅਜਨਾਲਾ ਕਲੋਨੀ ਵਿੱਚ ਸਥਿਤ ਇੱਕ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਉਹਨਾਂ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਘਰ ਨੂੰ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਹੇ ਸਨ ਅਤੇ ਨਸ਼ੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਫੜੇ ਗਏ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ।

ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਹਨਾਂ ਕਿਹਾ ਕਿ ਇਸ ਗਿਰੋਹ ਦੇ ਫੜੇ ਜਾਣ ਨਾਲ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ।

Punjab

ਘਰ ਵਿੱਚ ਸ਼ਾਰਟ ਸਰਕਿਟ ਕਾਰਨ ਲੱਗੀ ਅੱਗ ਵਿੱਚ ਚਾਰ ਨੌਜਵਾਨ ਜਿਊਂਦੇ ਸੜੇ

Published

on

By

 

 

ਗੁਰੂਗ੍ਰਾਮ, 26 ਅਕਤੂਬਰ (ਸ.ਬ.) ਇਕ ਘਰ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਜਿਊਂਦੇ ਸੜਨ ਨਾਲ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸਰਸਵਤੀ ਐਨਕਲੇਵ ਵਿੱਚ ਵਾਪਰਿਆ। ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 12.15 ਵਜੇ ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਵੀ ਘਟਨਾ ਵਾਲੀ ਜਗ੍ਹਾ ਬੁਲਾਇਆ ਗਿਆ।

ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਬਿਹਾਰ ਦੇ ਹਨ। ਪੁਲੀਸ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਕਮਰੇ ਵਿੱਚ ਸੌਂ ਰਹੇ 17 ਤੋਂ 28 ਸਾਲ ਦੇ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਨੂਰ ਆਲਮ, ਮੁਸਤਾਕ, ਅਮਨ ਅਤੇ ਸਾਹਿਲ ਵਜੋਂ ਹੋਈ ਹੈ। ਇਹ ਸਾਰੇ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਮਕਾਨ ਵਿੱਚ ਕਿਰਾਏ ਤੇ ਰਹਿੰਦੇ ਸਨ।

 

Continue Reading

Punjab

ਪੰਜਾਬ ਦੀ ਰੇਚਲ ਗੁਪਤਾ ਨੇ ਜਿੱਤਿਆ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ

Published

on

By

 

ਜਲੰਧਰ, 26 ਅਕਤੂਬਰ (ਸ.ਬ.) ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ।

ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਫਿਲੀਪੀਨਜ਼ ਦੀ ਕ੍ਰਿਸਟੀਨ ਜੂਲੀਅਨ ਓਪੀਜਾ ਪਹਿਲੀ ਰਨਰ-ਅੱਪ ਰਹੀ। ਉਸ ਤੋਂ ਬਾਅਦ ਮਿਆਂਮਾਰ ਦੀ ਥਾਈ ਸੂ ਨਈਨ, ਫਰਾਂਸ ਦੀ ਸਫੀਤੋ ਕਾਬੇਂਗਲੇ ਅਤੇ ਬ੍ਰਾਜ਼ੀਲ ਦੀ ਤਾਲਿਤਾ ਹਾਰਟਮੈਨ ਦਾ ਨੰਬਰ ਆਉਂਦਾ ਹੈ।

ਖਿਤਾਬ ਜਿੱਤਣ ਤੋਂ ਬਾਅਦ ਰੇਚਲ ਨੇ ਕਿਹਾ ਕਿ ਮੈਂ ਭਾਰਤ ਵਰਗੇ ਦੇਸ਼ ਤੋਂ ਆਈ ਹਾਂ, ਜਿੱਥੇ ਹਰ ਕਿਸੇ ਨੂੰ ਭੋਜਨ, ਪਾਣੀ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਹੀਂ ਹਨ ਅਤੇ ਇਹ ਦੁਨੀਆਂ ਦੇ ਜ਼ਿਆਦਾਤਰ ਹਿੱਸਿਆਂ ਲਈ ਸੱਚ ਹੈ। ਇਹ ਸਮਾਂ ਆ ਗਿਆ ਹੈ ਕਿ ਅਸੀਂ ਇੱਕ ਦੂਜੇ ਨਾਲ ਲੜਨਾ ਬੰਦ ਕਰੀਏ ਅਤੇ ਇੱਕ ਦੂਜੇ ਦਾ ਆਦਰ ਕਰਨਾ ਸ਼ੁਰੂ ਕਰੀਏ ਅਤੇ ਇਹ ਸੁਨਿਸ਼ਚਿਤ ਕਰੀਏ ਕਿ ਇਸ ਧਰਤੀ ਤੇ ਹਰੇਕ ਲਈ ਲੋੜੀਂਦੇ ਸਰੋਤ ਹਨ। ਅੰਤ ਵਿੱਚ ਰੇਚਲ ਨੇ ਮੀਡੀਆ ਦਾ ਧੰਨਵਾਦ ਕੀਤਾ।

Continue Reading

Punjab

ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਬਠਿੰਡਾ, 26 ਅਕਤੂਬਰ (ਸ.ਬ.) ਬਠਿੰਡਾ ਵਿੱਚ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਤੇਲ ਟੈਂਕਰ ਨੂੰ ਅੱਗ ਲੱਗ ਗਈ। ਤੇਲ ਟੈਂਕਰਾਂ ਵਿੱਚੋਂ ਤੇਲ ਦੀ ਲੀਕੇਜ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਲਗੱਡੀ ਹਿਸਾਰ ਤੋਂ ਕੱਚੇ ਤੇਲ ਨੂੰ ਲੈ ਕੇ ਬਠਿੰਡਾ ਆ ਰਹੀ ਸੀ।

ਅੱਗ ਉੱਤੇ ਕਾਬੂ ਪਾ ਲਿਆ ਗਿਆ। ਰਾਹਤ ਦੀ ਗੱਲ ਰਹੀ ਕਿ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋਇਆ ਹੈ। ਅੱਗ ਦੀ ਲਪੇਟ ਵਿੱਚ ਆਏ ਤੇਲ ਟੈਂਕਰ ਨੂੰ ਬਾਕੀ ਗੱਡੀ ਨਾਲੋਂ ਅਲੱਗ ਕੀਤਾ ਗਿਆ। ਰੇਲਵੇ ਪ੍ਰਸ਼ਾਸਨ ਘਟਨਾ ਦੀ ਜਾਂਚ ਵਿੱਚ ਜੁੱਟਿਆ ਹੈ। ਜ਼ਿਕਰਯੋਗ ਹੈ ਕਿ ਮਾਲਗੱਡੀ ਦੇ ਲੋਕੋ ਪਾਇਲਟਾਂ ਨੂੰ ਇਸ ਘਟਨਾ ਬਾਰੇ ਪਤਾ ਹੀ ਨਹੀਂ ਲੱਗਿਆ।

 

Continue Reading

Latest News

Trending