Connect with us

Punjab

ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ 2 ਵਿਅਕਤੀ ਗੰਭੀਰ ਜ਼ਖਮੀ

Published

on

 

ਹੁਸ਼ਿਆਰਪੁਰ, 10 ਅਕਤੂਬਰ (ਸ.ਬ.) ਹੁਸ਼ਿਆਰਪੁਰ ਦੇ ਮੁਹੱਲਾ ਪਰਲਾਦ ਵਿਚ ਅੱਜ ਸਵੇਰੇ ਸ਼੍ਰੀ ਹਨੂੰਮਾਨ ਜੀ ਸਰੂਪ ਕੱਢੇ ਜਾਣ ਸਮੇਂ ਇਕ ਨੌਜਵਾਨ ਵੱਲੋਂ ਪਟਾਕੇ ਨੂੰ ਅੱਗ ਲਗਾਈ ਗਈ। ਇਸ ਦੌਰਾਨ ਧਮਾਕਾ ਹੋ ਗਿਆ। ਧਮਾਕੇ ਮਗਰੋਂ ਚੰਗਿਆੜੀ ਨੇੜੇ ਰੱਖੀ ਪਟਾਕਿਆਂ ਦੀ ਬੋਰੀ ਨੂੰ ਪੈ ਗਈ ਅਤੇ ਜ਼ੋਰਦਾਰ ਧਮਾਕਾ ਹੋ ਗਿਆ।

ਧਮਾਕਾ ਇੰਨਾ ਜ਼ੋਰਧਾਰ ਸੀ ਕਿ ਨੇੜਲੇ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ ਅਤੇ ਨੇੜੇ ਘਰਾਂ ਬਾਹਰ ਖੜ੍ਹੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਇਆ। ਇਸ ਧਮਾਕੇ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਦੋ ਦੇ ਮਾਮੂਲੀ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਸੀ। ਸੂਚਣਾ ਮਿਲਣ ਤੇ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਸਨ, ਉੱਥੇ ਹੀ ਵਿਧਾਇਕ ਬ੍ਰਮਸ਼ੰਕਰ ਜਿੰਪਾ ਨੇ ਮੌਕੇ ਉਤੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲਚਾਲ ਜਾਣਿਆ।

 

Continue Reading

Punjab

ਪੰਜਾਬ ਦੀ ਰੇਚਲ ਗੁਪਤਾ ਨੇ ਜਿੱਤਿਆ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ

Published

on

By

 

ਜਲੰਧਰ, 26 ਅਕਤੂਬਰ (ਸ.ਬ.) ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਅੱਜ ਥਾਈਲੈਂਡ ਦੇ ਬੈਂਕਾਕ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪੇਰੂ ਦੀ ਲੂਸੀਆਨਾ ਫੁਸਟਰ ਨੇ ਐਮਜੀਆਈ ਹਾਲ ਵਿੱਚ ਵਿਸ਼ਵ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ ਪਹਿਨਾਇਆ।

ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਇਸ ਪ੍ਰੋਗਰਾਮ ਵਿੱਚ ਫਿਲੀਪੀਨਜ਼ ਦੀ ਕ੍ਰਿਸਟੀਨ ਜੂਲੀਅਨ ਓਪੀਜਾ ਪਹਿਲੀ ਰਨਰ-ਅੱਪ ਰਹੀ। ਉਸ ਤੋਂ ਬਾਅਦ ਮਿਆਂਮਾਰ ਦੀ ਥਾਈ ਸੂ ਨਈਨ, ਫਰਾਂਸ ਦੀ ਸਫੀਤੋ ਕਾਬੇਂਗਲੇ ਅਤੇ ਬ੍ਰਾਜ਼ੀਲ ਦੀ ਤਾਲਿਤਾ ਹਾਰਟਮੈਨ ਦਾ ਨੰਬਰ ਆਉਂਦਾ ਹੈ।

ਖਿਤਾਬ ਜਿੱਤਣ ਤੋਂ ਬਾਅਦ ਰੇਚਲ ਨੇ ਕਿਹਾ ਕਿ ਮੈਂ ਭਾਰਤ ਵਰਗੇ ਦੇਸ਼ ਤੋਂ ਆਈ ਹਾਂ, ਜਿੱਥੇ ਹਰ ਕਿਸੇ ਨੂੰ ਭੋਜਨ, ਪਾਣੀ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਹੀਂ ਹਨ ਅਤੇ ਇਹ ਦੁਨੀਆਂ ਦੇ ਜ਼ਿਆਦਾਤਰ ਹਿੱਸਿਆਂ ਲਈ ਸੱਚ ਹੈ। ਇਹ ਸਮਾਂ ਆ ਗਿਆ ਹੈ ਕਿ ਅਸੀਂ ਇੱਕ ਦੂਜੇ ਨਾਲ ਲੜਨਾ ਬੰਦ ਕਰੀਏ ਅਤੇ ਇੱਕ ਦੂਜੇ ਦਾ ਆਦਰ ਕਰਨਾ ਸ਼ੁਰੂ ਕਰੀਏ ਅਤੇ ਇਹ ਸੁਨਿਸ਼ਚਿਤ ਕਰੀਏ ਕਿ ਇਸ ਧਰਤੀ ਤੇ ਹਰੇਕ ਲਈ ਲੋੜੀਂਦੇ ਸਰੋਤ ਹਨ। ਅੰਤ ਵਿੱਚ ਰੇਚਲ ਨੇ ਮੀਡੀਆ ਦਾ ਧੰਨਵਾਦ ਕੀਤਾ।

Continue Reading

Punjab

ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਬਠਿੰਡਾ, 26 ਅਕਤੂਬਰ (ਸ.ਬ.) ਬਠਿੰਡਾ ਵਿੱਚ ਕੱਚਾ ਤੇਲ ਲੈ ਕੇ ਪਹੁੰਚੀ ਮਾਲ ਗੱਡੀ ਦੇ ਤੇਲ ਟੈਂਕਰ ਨੂੰ ਅੱਗ ਲੱਗ ਗਈ। ਤੇਲ ਟੈਂਕਰਾਂ ਵਿੱਚੋਂ ਤੇਲ ਦੀ ਲੀਕੇਜ ਹੋ ਰਹੀ ਸੀ ਜਿਸ ਕਾਰਨ ਰੇਲਵੇ ਟਰੈਕ ਉੱਤੇ ਅੱਗ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮਾਲਗੱਡੀ ਹਿਸਾਰ ਤੋਂ ਕੱਚੇ ਤੇਲ ਨੂੰ ਲੈ ਕੇ ਬਠਿੰਡਾ ਆ ਰਹੀ ਸੀ।

ਅੱਗ ਉੱਤੇ ਕਾਬੂ ਪਾ ਲਿਆ ਗਿਆ। ਰਾਹਤ ਦੀ ਗੱਲ ਰਹੀ ਕਿ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋਇਆ ਹੈ। ਅੱਗ ਦੀ ਲਪੇਟ ਵਿੱਚ ਆਏ ਤੇਲ ਟੈਂਕਰ ਨੂੰ ਬਾਕੀ ਗੱਡੀ ਨਾਲੋਂ ਅਲੱਗ ਕੀਤਾ ਗਿਆ। ਰੇਲਵੇ ਪ੍ਰਸ਼ਾਸਨ ਘਟਨਾ ਦੀ ਜਾਂਚ ਵਿੱਚ ਜੁੱਟਿਆ ਹੈ। ਜ਼ਿਕਰਯੋਗ ਹੈ ਕਿ ਮਾਲਗੱਡੀ ਦੇ ਲੋਕੋ ਪਾਇਲਟਾਂ ਨੂੰ ਇਸ ਘਟਨਾ ਬਾਰੇ ਪਤਾ ਹੀ ਨਹੀਂ ਲੱਗਿਆ।

 

Continue Reading

Mohali

ਪਟਿਆਲਾ, ਪੰਜਾਬੀ ਭਵਨ, ਲੁਧਿਆਣਾ ਦੇ ਆਡੀਟੋਰੀਅਮ ਅਤੇ ਮੁਹਾਲੀ ਦੇ ਦੋ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲਵੇ ਸਰਕਾਰ : ਸੰਜੀਵਨ

Published

on

By

 

 

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਨਾਟਕਕਾਰ ਅਤੇ ਨਾਟ- ਨਿਰਦੇਸ਼ਕ ਸੰਜੀਵਨ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਪਟਿਆਲਾ, ਪੰਜਾਬੀ ਭਵਨ, ਲੁਧਿਆਣਾ ਦੇ ਆਡੀਟੋਰੀਅਮ ਅਤੇ ਮੁਹਾਲੀ ਦੇ ਦੋ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲਵੇ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਵੱਲੋਂ ਨਾਟਕਕਾਰ ਅਤੇ ਕਲਮਕਾਰ ਬਲਵੰਤ ਗਾਰਗੀ ਦੇ ਨਾਂ ਤੇ ਬਠਿੰਡਾ ਵਿਖੇ ਆਡੀਟੋਰੀਅਮ ਦਾ ਲੋਕ ਅਰਪਣ ਕਰਨ ਦਾ ਸਵਾਗਤ ਕਰਦਿਆਂ ਉਹਨਾਂ ਕਿਹਾ ਕਿ ਬਲਵੰਤ ਗਾਰਗੀ ਆਡੀਟੋਰੀਅਮ ਵਾਸਤੇ ਵਿੱਤੀ ਸਾਧਨ ਵੀ ਮੁਹਈਆ ਕਰਵਾਏ ਜਾਣ ਕਿਉਂਕਿ ਆਡੀਟੋਰੀਅਮ ਵਿੱਚ ਰੰਗਮੰਚੀ, ਸਾਹਿਤਕ ਤੇ ਨਿਰੋਈਆਂ ਸਭਿਆਚਾਰਕ ਸਰਗਰਮੀਆਂ ਦੀ ਲਗਾਤਾਰਤਾ ਲਈ ਵਿੱਤੀ ਸਰੋਤਾਂ ਦੀ ਵੀ ਜ਼ਰੂਰਤ ਪਵੇਗੀ।

ਸੰਜੀਵਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਟਿਆਲਾ ਵਿਖੇ ਹਰਪਾਲ ਟਿਵਾਣਾ ਆਡੀਟੋਰੀਅਮ, ਪੰਜਾਬੀ ਭਵਨ ਲੁਧਿਆਣਾ ਦੇ ਅਹਾਤੇ ਅੰਦਰ ਬਲਰਾਜ ਸਾਹਨੀ ਖਸਤਾ ਹਾਲ ਆਡੀਟੋਰੀਅਮ ਅਤੇ ਮੁਹਾਲੀ ਵਿਚ ਨਗਰ ਨਿਗਮ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਣ ਖੰਡਰ ਹੋ ਰਹੇ ਸਿਲਵੀ ਪਾਰਕ ਫੇਜ਼-10 ਅਤੇ ਸਿਟੀ ਪਾਰਕ ਫੇਜ਼-68 ਦੇ ਓਪਨ ਏਅਰ ਥੀੲਟਰਾਂ ਦੀ ਵਿੱਤੀ ਸਾਰ ਲੈਣੀ ਚਾਹੀਦੀ ਹੈ ਤਾਂ ਜੋ ਇਹ ਆਡੀਟੋਰੀਅਮ ਪੰਜਾਬੀਆਂ ਨੂੰ ਸਿਹਤਮੰਦ ਸਭਿਆਚਾਰ ਅਤੇ ਨਿਰੋਏ ਵਿਰਸੇ ਨਾਲ ਜੋੜਣ ਵਿਚ ਸਹਾਈ ਹੋਣ।

 

Continue Reading

Latest News

Trending