Connect with us

Mohali

ਸਰਕਾਰ ਵੱਲੋਂ ਡੇਂਗੂ ਦੇ ਮਰੀਜ਼ਾਂ ਦੀ ਦੇਖਭਾਲ ਲਈ ਪੁਖਤਾ ਪ੍ਰਬੰਧ : ਹਿਤਿੰਦਰ ਕੌਰ

Published

on

 

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਅਧੀਨ ਆਯੋਜਿਤ ਮੈਗਾ ਡਰਾਈਵ ਦਾ ਨਿਰੀਖਣ

ਐਸ ਏ ਐਸ ਨਗਰ, 11 ਅਕਤੂਬਰ (ਸ.ਬ.) ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਤੇ ਕਾਬੂ ਕਰਨ ਲਈ ਪੰਜਾਬ ਭਰ ਵਿਚ ਅੱਜ ਚਲਾਈ ਗਈ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਮੈਗਾ ਡਰਾਈਵ ਦੇ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਬਲੌਂਗੀ ਖੇਤਰ ਵਿੱਚ ਡੇਂਗੂ ਦੇ ਲਾਰਵਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਨਿਰੀਖਣ ਕੀਤਾ।

ਇਸ ਸੰਬੰਧੀ ਬਲੌਂਗੀ ਦੇ ਸਕੂਲ ਵਿੱਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ ਨੂੰ ਇਨ੍ਹਾਂ ਗਤੀਵਿਧੀਆਂ ਬਾਰੇ ਜਾਗਰੂਕ ਕਰਕੇ ਇਸ ਮਾਰੂ ਬਿਮਾਰੀ ਦੀ ਰੋਕਥਾਮ ਹੋਰਾਂ ਨਾਲੋਂ ਬਿਹਤਰ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਡੇਂਗੂ ਦੇ ਲਾਰਵਾ ਨੂੰ ਨਸ਼ਟ ਕਰਨ ਵਿੱਚ ਆਪਣੇ ਮਾਪਿਆਂ ਤੇ ਗੁਆਂਢੀਆਂ ਦੀ ਮੱਦਦ ਕਰਨ, ਜਿਸਦੇ ਤਹਿਤ ਹਰ ਸ਼ੁੱਕਰਵਾਰ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਫੁੱਲਾਂ ਦੇ ਗਮਲਿਆਂ ਤੇ ਉਨ੍ਹਾਂ ਦੀਆਂ ਟਰੇਆਂ ਅਤੇ ਹੋਰ ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਨੂੰ ਸਾਫ਼ ਕਰਕੇ ਡੇਂਗੂ ਦੇ ਲਾਰਵਾ ਨੂੰ ਨਸ਼ਟ ਕੀਤਾ ਜਾਵੇ।

ਇਸ ਮੌਕੇ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਭਰ ਚਲਾਈ ਜਾ ਰਹੀ ਮੈਗਾ ਡਰਾਈਵ ਦੇ ਤਹਿਤ ਡੇਂਗੂ ਦੇ ਪ੍ਰਭਾਵਿਤ ਹੋਣ ਦੀ ਆਸ਼ੰਕਾ ਵਾਲੇ ਜਿਲ੍ਹਿਆਂ (ਐਸ.ਏ.ਐਸ. ਨਗਰ, ਹੁਸ਼ਿਆਰਪੁਰ ਤੇ ਲੁਧਿਆਣਾ) ਵਿੱਚ ਮੁੱਖ ਦਫ਼ਤਰ ਦੇ ਸਿਹਤ ਅਧਿਕਾਰੀਆਂ ਦੀਆਂ 11 ਟੀਮਾਂ ਨੇ ਗਤੀਵਿਧੀਆਂ ਦਾ ਨਿਰੀਖਣ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਡੇਂਗੂ ਦੇ ਮਰੀਜ਼ਾਂ ਦੀ ਦੇਖਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪਰੰਤੂ ਇਸ ਤੋਂ ਬਚਾਅ ਹੀ ਸਭ ਤੋਂ ਵਧੀਆ ਇਲਾਜ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ (ਐਨ. ਵੀ. ਬੀ. ਡੀ. ਸੀ. ਪੀ.) ਡਾ. ਅਰਸ਼ਦੀਪ ਕੌਰ, ਸਟੇਟ ਐਂਟੋਮੋਲੋਜਿਸਟ ਨਜਾਤ ਇੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਅਨਿਲ ਵਸ਼ਿਸ਼ਟ, ਸੀਨੀਅਰ ਆਰਟਿਸਟ ਅਵਤਾਰ ਸਿੰਘ, ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਹਰਚਰਨ ਸਿੰਘ ਬਰਾੜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਕਮਿਊਨਿਟੀ ਹੈਲਥ ਅਫ਼ਸਰ ਰੀਨਾ, ਮਲਟੀਪਰਪਜ਼ ਸਿਹਤ ਵਰਕਰ ਜਗਤਾਰ ਸਿੰਘ, ਆਸ਼ਾ ਵਰਕਰ ਮੌਜੂਦ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending